ਨੌਜਵਾਨ ਨੇ ਅਪਣੀ ਭੈਣ ਤੇ ਜੀਜਾ ਦਾ ਕੀਤਾ ਕਤਲ,ਮਾਮਲਾ ਦਰਜ
ਬਠਿੰਡਾ, 4 ਦਸੰਬਰ , ਨਿਰਮਲ : ਬਠਿੰਡਾ ਦੇ ਪਿੰਡ ਤੁੰਗਵਾਲੀ ਵਿੱਚ ਆਪਣੇ ਸਹੁਰੇ ਘਰ ਗਏ ਇੱਕ ਪੁਲਸ ਮੁਲਾਜ਼ਮ ਦਾ ਉਸ ਦੇ ਸਾਲੇ ਨੇ ਸਾਥੀਆਂ ਨਾਲ ਮਿਲ ਕੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਮੁਲਜ਼ਮ ਨੇ ਅਪਣੀ ਭੈਣ ਦਾ ਵੀ ਕਤਲ ਕਰ ਦਿੱਤਾ। ਮ੍ਰਿਤਕ ਪੁਲਸ ਮੁਲਾਜ਼ਮ ਦੀ ਪਛਾਣ ਜਗਮੀਤ ਸਿੰਘ ਅਤੇ ਉਸ ਦੀ ਪਤਨੀ ਬੇਅੰਤ ਕੌਰ […]
By : Editor Editor
ਬਠਿੰਡਾ, 4 ਦਸੰਬਰ , ਨਿਰਮਲ : ਬਠਿੰਡਾ ਦੇ ਪਿੰਡ ਤੁੰਗਵਾਲੀ ਵਿੱਚ ਆਪਣੇ ਸਹੁਰੇ ਘਰ ਗਏ ਇੱਕ ਪੁਲਸ ਮੁਲਾਜ਼ਮ ਦਾ ਉਸ ਦੇ ਸਾਲੇ ਨੇ ਸਾਥੀਆਂ ਨਾਲ ਮਿਲ ਕੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਮੁਲਜ਼ਮ ਨੇ ਅਪਣੀ ਭੈਣ ਦਾ ਵੀ ਕਤਲ ਕਰ ਦਿੱਤਾ। ਮ੍ਰਿਤਕ ਪੁਲਸ ਮੁਲਾਜ਼ਮ ਦੀ ਪਛਾਣ ਜਗਮੀਤ ਸਿੰਘ ਅਤੇ ਉਸ ਦੀ ਪਤਨੀ ਬੇਅੰਤ ਕੌਰ ਵਜੋਂ ਹੋਈ ਹੈ।
ਮੁਲਜ਼ਮਾਂ ਦੀ ਪਛਾਣ ਕਾਕਾ ਸਿੰਘ, ਹੰਸਾ ਸਿੰਘ, ਬਲਕਰਨ ਸਿੰਘ ਵਜੋਂ ਹੋਈ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਸੂਚਨਾ ਮਿਲਣ ਦੇ ਬਾਅਦ ਮੌਕੇ ’ਤੇ ਪਹੁੰਚੀ ਪੁਲਿਸ ਨੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ।
ਜਾਣਕਾਰੀ ਅਨੁਸਾਰ ਪੁਲਸ ਮੁਲਾਜ਼ਮ ਜਗਮੀਤ ਸਿੰਘ ਦਾ ਕੁਝ ਸਾਲ ਪਹਿਲਾਂ ਪਿੰਡ ਤੁੰਗਵਾਲੀ ਦੀ ਰਹਿਣ ਵਾਲੀ ਬੇਅੰਤ ਕੌਰ ਨਾਲ ਕੋਰਟ ਮੈਰਿਜ ਹੋਈ ਸੀ। ਉਹ ਆਪਣੀ ਪਤਨੀ ਨਾਲ ਬਠਿੰਡਾ ਰਹਿੰਦਾ ਸੀ। ਉਸ ਦੀ ਪਤਨੀ ਬੇਅੰਤ ਕੌਰ ਕੁਝ ਦਿਨਾਂ ਲਈ ਆਪਣੇ ਘਰ ਗਈ ਹੋਈ ਸੀ। ਐਤਵਾਰ ਨੂੰ ਜਗਮੀਤ ਉਸ ਨੂੰ ਮਿਲਣ ਤੁੰਗਵਾਲੀ ਆਇਆ ਸੀ। ਉਥੇ ਉਸ ਦੇ ਸਾਲੇ ਕਾਕਾ ਸਿੰਘ ਨੇ ਆਪਣੇ ਸਾਥੀਆਂ ਹੰਸਾ ਸਿੰਘ ਅਤੇ ਬਲਕਰਨ ਸਿੰਘ ਨਾਲ ਮਿਲ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਗਮੀਤ ਦੀ ਆਵਾਜ਼ ਸੁਣ ਕੇ ਬੇਅੰਤ ਕੌਰ ਉਸ ਨੂੰ ਬਚਾਉਣ ਲਈ ਆਈ ਤਾਂ ਮੁਲਜ਼ਮਾਂ ਨੇ ਦੋਵਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਨ੍ਹਾਂ ਦਾ ਕਤਲ ਕਰ ਦਿੱਤਾ। ਕਤਲ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।
ਘਟਨਾ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਸ ਨੇ ਤੇਜ਼ਧਾਰ ਹਥਿਆਰ ਬਰਾਮਦ ਕਰਕੇ ਦੋਵਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਥਾਣਾ ਨਥਾਣਾ ਦੇ ਐਸਐਚਓ ਸੰਦੀਪ ਸਿੰਘ ਭਾਟੀ ਨੇ ਦੱਸਿਆ ਕਿ ਪੁਲੀਸ ਨੇ ਮ੍ਰਿਤਕ ਪੁਲਸ ਮੁਲਾਜ਼ਮ ਦੇ ਭਰਾ ਸੰਦੀਪ ਸਿੰਘ ਦੇ ਬਿਆਨਾਂ ’ਤੇ ਕਾਕਾ ਸਿੰਘ, ਹੰਸਾ ਸਿੰਘ, ਬਲਕਰਨ ਸਿੰਘ ਤੇ ਹੋਰ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਜਗਮੀਤ ਦਾ ਭਰਾ ਵੀ ਪੁਲਿਸ ਵਿਚ ਹੈ। ਉਸ ਦੇ ਬਿਆਨਾਂ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।