ਨਸ਼ਾ ਤਸਕਰੀ ਮਾਮਲੇ ਵਿਚ ਦਰਜਨਾਂ ਲੋਕ ਗ੍ਰਿਫਤਾਰ
ਰੂਪਨਗਰ, 7 ਦਸੰਬਰ, ਨਿਰਮਲ : ਪੰਜਾਬ ਪੁਲਿਸ ਵੱਲੋਂ ਬੁੱਧਵਾਰ ਨੂੰ ਵਿਸ਼ੇਸ਼ ਆਪ੍ਰੇਸ਼ਨ ‘ਆਪ੍ਰੇਸ਼ਨ ਸੀਲ-5’ ਚਲਾਇਆ ਗਿਆ ਜਿਸ ਤਹਿਤ ਸਰਹੱਦੀ ਰਾਜ ਵਿਚ ਦਾਖ਼ਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਤਾਂ ਜੋ ਪੰਜਾਬ ਵਿਚ ਨਸ਼ਾ ਤਸਕਰੀ ਅਤੇ ਸ਼ਰਾਬ ਤਸਕਰੀ ’ਤੇ ਨਜ਼ਰ ਰੱਖਣ ਦੇ ਨਾਲ-ਨਾਲ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਤੱਤਾਂ ਦੀਆਂ ਗਤੀਵਿਧੀਆਂ ’ਤੇ […]
By : Editor Editor
ਰੂਪਨਗਰ, 7 ਦਸੰਬਰ, ਨਿਰਮਲ : ਪੰਜਾਬ ਪੁਲਿਸ ਵੱਲੋਂ ਬੁੱਧਵਾਰ ਨੂੰ ਵਿਸ਼ੇਸ਼ ਆਪ੍ਰੇਸ਼ਨ ‘ਆਪ੍ਰੇਸ਼ਨ ਸੀਲ-5’ ਚਲਾਇਆ ਗਿਆ ਜਿਸ ਤਹਿਤ ਸਰਹੱਦੀ ਰਾਜ ਵਿਚ ਦਾਖ਼ਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਤਾਂ ਜੋ ਪੰਜਾਬ ਵਿਚ ਨਸ਼ਾ ਤਸਕਰੀ ਅਤੇ ਸ਼ਰਾਬ ਤਸਕਰੀ ’ਤੇ ਨਜ਼ਰ ਰੱਖਣ ਦੇ ਨਾਲ-ਨਾਲ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਤੱਤਾਂ ਦੀਆਂ ਗਤੀਵਿਧੀਆਂ ’ਤੇ ਵੀ ਬਾਜ਼ ਅੱਖ ਰੱਖੀ ਜਾ ਸਕੇ। ਇਹ ਚੈਕਿੰਗ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਇੱਕੋ ਸਮੇਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਕੀਤੀ ਗਈ।
ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਬਠਿੰਡਾ, ਪਟਿਆਲਾ ਅਤੇ ਰੂਪਨਗਰ ਰੇਂਜ ਦੇ ਏਡੀਜੀਪੀ, ਫ਼ਰੀਦਕੋਟ ਰੇਂਜ ਦੇ ਆਈਜੀਐਸਪੀ ਅਤੇ ਬਾਰਡਰ, ਜਲੰਧਰ ਅਤੇ ਫ਼ਿਰੋਜ਼ਪੁਰ ਰੇਂਜ ਦੇ ਡੀਆਈਜੀ ਨੂੰ ਸਰਹੱਦੀ ਰਾਜਾਂ ਦੇ ਆਪਣੇ ਹਮਰੁਤਬਾ ਰੇਂਜ ਆਈਜੀਐਸਪੀ ਨਾਲ ਤਾਲਮੇਲ ਕਰਨ ਲਈ ਕਿਹਾ ਗਿਆ ਸੀ ਤਾਂ ਜੋ ਪ੍ਰਭਾਵਸ਼ਾਲੀ ਢੰਗ ਨਾਲ ‘ਸੀਲ-5’ ਦੇ ਹਿੱਸੇ ਵਜੋਂ ਨਾਕਾਬੰਦੀ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸਰਹੱਦੀ ਜ਼ਿਲ੍ਹਿਆਂ ਦੇ ਸਾਰੇ ਐਸਐਸਪੀਜ਼ ਨੂੰ ਸਰਹੱਦੀ ਜ਼ਿਲ੍ਹਿਆਂ ਦੀਆਂ ਰਣਨੀਤਕ ਥਾਵਾਂ ’ਤੇ ਸਾਂਝੇ ਨਾਕੇ ਲਗਾਉਣ ਅਤੇ ਗਜ਼ਟਿਡ ਅਧਿਕਾਰੀਆਂ,ਐਸਐਚਓਜ਼ ਦੀ ਨਿਗਰਾਨੀ ਹੇਠ ਸੀੱਲੰਗ ਪੁਆਇੰਟਾਂ ’ਤੇ ਮਜ਼ਬੂਤ ਨਾਕੇ ਲਗਾਉਣ ਲਈ ਵੱਧ ਤੋਂ ਵੱਧ ਨਫ਼ਰੀ ਜੁਟਾਉਣ ਦੇ ਨਿਰਦੇਸ਼ ਦਿੱਤੇ ਹਨ।
ਉਨ੍ਹਾਂ ਕਿਹਾ ਕਿ 10 ਜ਼ਿਲ੍ਹਿਆਂ ਦੇ ਸਾਰੇ 131 ਐਂਟਰੀ/ਐਗਜ਼ਿਟ ਪੁਆਇੰਟਾਂ ਜੋ ਕਿ ਚਾਰ ਸਰਹੱਦੀ ਰਾਜਾਂ ਅਤੇ ਯੂਟੀ ਚੰਡੀਗੜ੍ਹ ਨਾਲ ਲੱਗਦੇ ਹਨ, ’ਤੇ ਇੰਸਪੈਕਟਰਾਂ/ਡੀਐੱਸਪੀਜ਼ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਨਾਲ ਲੈਸ ਮਜ਼ਬੂਤ ਨਾਕੇ ਲਗਾਏ ਗਏ। 10 ਅੰਤਰ-ਰਾਜੀ ਸਰਹੱਦੀ ਜ਼ਿਲ੍ਹਿਆਂ ਵਿਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਐੱਸਏਐੱਸ ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਇਸ ਆਪ੍ਰੇਸ਼ਨ ਦੌਰਾਨ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਅਤੇ ਆਮ ਲੋਕਾਂ ਦੀ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਗਿਆ। ਵਾਹਨਾਂ ਦੀ ਜਾਂਚ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ‘ਵਾਹਨ’ ਮੋਬਾਈਲ ਐਪ ਦੀ ਵਰਤੋਂ ਕਰ ਕੇ ਉਨ੍ਹਾਂ ਦੇ ਰਜਿਸਟਰੇਸ਼ਨ ਨੰਬਰਾਂ ਦੀ ਵੀ ਪੁਸ਼ਟੀ ਕੀਤੀ ਉਨ੍ਹਾਂ ਕਿਹਾ, ‘ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਇਸ ਕਾਰਵਾਈ ਦੌਰਾਨ ਲੋਕਾਂ ਦੇ ਵਾਹਨਾਂ ਦੀ ਚੈਕਿੰਗ ਕਰਦੇ ਸਮੇਂ ਹਰੇਕ ਨਾਲ ਦੋਸਤਾਨਾ ਢੰਗ ਅਤੇ ਹਲੀਮੀ ਨਾਲ ਪੇਸ਼ ਆਉਣ।’