Begin typing your search above and press return to search.
ਪੰਜਾਬ ਰੋਡਵੇਜ਼ ਦੇ ਡਰਾਈਵਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਸ੍ਰੀ ਗੋਇੰਦਵਾਲ ਸਾਹਿਬ,10 ਜਨਵਰੀ, ਨਿਰਮਲ : ਤਰਨਤਾਰਨ ਜ਼ਿਲ੍ਹੇ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੇ ਪਿੰਡ ਜਾਮਾਰਾਏ ਤੋਂ ਕੋਟ ਮੁਹੰਮਦ ਖਾਂ ਵਾਲੀ ਸੜਕ ’ਤੇ ਇਕ ਵਿਅਕਤੀ ਨੂੰ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ। ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ (30) ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਘੜਕਾ ਵਜੋਂ ਹੋਈ ਹੈ। ਮੌਕੇ ’ਤੇ ਪਹੁੰਚੀ ਥਾਣਾ ਗੋਇੰਦਵਾਲ ਸਾਹਿਬ ਦੀ […]
By : Editor Editor
ਸ੍ਰੀ ਗੋਇੰਦਵਾਲ ਸਾਹਿਬ,10 ਜਨਵਰੀ, ਨਿਰਮਲ : ਤਰਨਤਾਰਨ ਜ਼ਿਲ੍ਹੇ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੇ ਪਿੰਡ ਜਾਮਾਰਾਏ ਤੋਂ ਕੋਟ ਮੁਹੰਮਦ ਖਾਂ ਵਾਲੀ ਸੜਕ ’ਤੇ ਇਕ ਵਿਅਕਤੀ ਨੂੰ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ।
ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ (30) ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਘੜਕਾ ਵਜੋਂ ਹੋਈ ਹੈ। ਮੌਕੇ ’ਤੇ ਪਹੁੰਚੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨਸ ਲਾਸ਼ ਕਬਜ਼ੇ ਵਿਚ ਲੈਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ. ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਨੁਸਾਰ, ਗੁਰਮੀਤ ਸਿੰਘ ਪੰਜਾਬ ਰੋਡਵੇਜ਼ ਤਰਨਤਾਰਨ ਵਿਖੇ ਆਰਜ਼ੀ ਡਰਾਈਵਰ ਵਜੋਂ ਕੰਮ ਕਰਦਾ ਸੀ ਅਤੇ ਤਰਨਤਾਰਨ ਤੋਂ ਰੋਜ਼ਾਨਾ ਦੀ ਤਰ੍ਹਾਂ ਮੋਟਰਸਾਈਕਲ ਪੀਬੀ10 ਐਚਜੀ 6228 ’ਤੇ ਸਵਾਰ ਹੋ ਕੇ ਦੇਰ ਸ਼ਾਮ ਆਪਣੇ ਪਿੰਡ ਘੜਕਾ ਜਾ ਰਿਹਾ ਸੀ।
ਕੋਟ ਮੁਹੰਮਦ ਖਾਂ ਤੋਂ ਜਾਮਾਰਾਏ ਸੜਕ ’ਤੇ ਬਾਬਾ ਭੰਡਾਰੀ ਜੀ ਦੇ ਗੁਰਦੁਆਰਾ ਸਾਹਿਬ ਨਜ਼ਦੀਕ ਅਣਪਛਾਤਿਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਉਸ ਦਾ ਕਤਲ ਕਰ ਦਿੱਤਾ। ਮੌਕੇ ’ਤੇ ਪਹੁੰਚੇ ਡੀਐਸਪੀ ਸਬ ਡਵੀਜ਼ਨ ਗੋਇੰਦਵਾਲ ਰਵੀਸ਼ੇਰ ਸਿੰਘ ਤੇ ਥਾਣਾ ਗੋਇੰਦਵਾਲ ਦੇ ਮੁਖੀ ਪਰਮਜੀਤ ਸਿੰਘ ਵਿਰਦੀ ਨੇ ਜਾਂਚ ਸ਼ੁਰੂ ਕਰਦਿਆਂ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਕਾਤਲਾਂ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ
ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਬੁੱਧਵਾਰ ਨੂੰ ਪੰਜਾਬ ਦੇ ਹੁਸ਼ਿਆਰਪੁਰ ਪਹੁੰਚੇ। ਇੱਥੇ ਉਨ੍ਹਾਂ ਨੇ 4 ਹਜ਼ਾਰ ਕਰੋੜ ਰੁਪਏ ਦੇ 29 ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਲੁਧਿਆਣਾ ਤੋਂ ਬਠਿੰਡਾ ਤੱਕ ਗਰੀਨਫੀਲਡ ਹਾਈਵੇਅ ਬਣਾਇਆ ਜਾਵੇਗਾ। ਇਹ 75 ਕਿਲੋਮੀਟਰ ਲੰਬਾ ਹੋਵੇਗਾ।
ਇਸ ’ਤੇ 2 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਤੋਂ ਬਾਅਦ ਲੁਧਿਆਣਾ ਤੋਂ ਬਠਿੰਡਾ ਦੀ ਦੂਰੀ 45 ਮਿੰਟਾਂ ਵਿੱਚ ਤੈਅ ਕੀਤੀ ਜਾਵੇਗੀ। ਇਸ ਨੂੰ ਦਸੰਬਰ 2025 ਤੱਕ ਬਣਾਇਆ ਜਾਵੇਗਾ। ਜਿਸ ਨਾਲ ਹਲਵਾਰਾ ਏਅਰਪੋਰਟ ਨਾਲ ਵੀ ਕਨੈਕਟੀਵਿਟੀ ਹੋਵੇਗੀ।
ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਅਤੇ ਮੰਤਰੀ ਬ੍ਰਹਮਸ਼ੰਕਰ ਜਿੰਪਾ, ਹਰਜੋਤ ਬੈਂਸ, ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ, ਜਸਬੀਰ ਗਿੱਲ, ਸੁਖਬੀਰ ਬਾਦਲ ਅਤੇ ਮੁਹੰਮਦ ਸਦੀਕ ਗਡਕਰੀ ਦੇ ਪ੍ਰੋਗਰਾਮ ਵਿੱਚ ਸ਼ਾਮਲ ਨਹੀਂ ਹੋਏ।
ਇਸ ਮੌਕੇ ਨਿਤਿਨ ਗਡਕਰੀ ਨੇ ਕਿਹਾ ਕਿ 2014 ਵਿੱਚ ਨਰਿੰਦਰ ਮੋਦੀ ਦੀ ਸਰਕਾਰ ਆਈ ਅਤੇ ਸਾਡਾ ਧਿਆਨ ਸੜਕੀ ਢਾਂਚੇ ਵੱਲ ਰਿਹਾ। ਜੇਕਰ ਅਸੀਂ ਸੂਬੇ ਅਤੇ ਦੇਸ਼ ਦਾ ਵਿਕਾਸ ਕਰਨਾ ਚਾਹੁੰਦੇ ਹਾਂ ਤਾਂ ਸਾਨੂੰ ਵਧੀਆ ਬੁਨਿਆਦੀ ਢਾਂਚਾ ਬਣਾਉਣਾ ਹੋਵੇਗਾ। ਜੇਕਰ ਬੁਨਿਆਦੀ ਢਾਂਚਾ ਚੰਗਾ ਹੋਵੇਗਾ ਤਾਂ ਉਦਯੋਗ ਆਉਣਗੇ। ਉਦਯੋਗ ਆਉਣਗੇ ਤਾਂ ਚੰਗਾ ਰੁਜ਼ਗਾਰ ਮਿਲੇਗਾ। ਉਨ੍ਹਾਂ ਕਿਹਾ ਕਿ ਅਸੀਂ ਬਹੁਤ ਘੱਟ ਸਮੇਂ ਵਿੱਚ ਕਰਤਾਰਪੁਰ ਲਾਂਘਾ ਬਣਾਇਆ।
ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਹਵਾਈ ਅੱਡੇ ਤੋਂ ਰਾਮਦਾਸ ਤੱਕ 4 ਮਾਰਗੀ ਹਾਈਵੇਅ ਦਾ ਕੰਮ 2024 ਵਿੱਚ ਮੁਕੰਮਲ ਹੋ ਜਾਵੇਗਾ। ਇਸ ਨਾਲ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਜਾਣ ਵਾਲਾ ਰਸਤਾ ਆਸਾਨ ਹੋ ਜਾਵੇਗਾ। ਲੁਧਿਆਣਾ ਦੇ ਸਮਰਾਲਾ ਚੌਕ ਤੱਕ 13 ਕਿਲੋਮੀਟਰ ਸੜਕ ਦਾ ਕੰਮ ਜਨਵਰੀ 2024 ਤੱਕ ਮੁਕੰਮਲ ਕਰ ਲਿਆ ਜਾਵੇਗਾ।
Next Story