ਚਿੱਟੇ ਦੇ ਦੈਂਤ ਨੇ ਨਿਗਲਿਆ ਮਾਂ ਦਾ ਜਵਾਨ ਪੁੱਤ
ਲੁਧਿਆਣਾ, 15 ਦਸੰਬਰ (ਸ਼ਾਹ) : ਪੰਜਾਬ ਸਰਕਾਰ ਵੱਲੋਂ ਭਾਵੇਂ ਨਸ਼ਿਆਂ ਦੀ ਰੋਕਥਾਮ ਲਈ ਸਖ਼ਤੀ ਨਾਲ ਕੰਮ ਕੀਤਾ ਜਾ ਰਿਹਾ ਏ ਅਤੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਏ ਪਰ ਇਸ ਦੇ ਬਾਵਜੂਦ ਨਸ਼ੇ ਦੀ ਓਵਰਡੋਜ਼ ਕਾਰਨ ਮੌਤਾਂ ਦਾ ਮੰਦਭਾਗਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਏ, ਜਿੱਥੇ […]
By : Hamdard Tv Admin
ਲੁਧਿਆਣਾ, 15 ਦਸੰਬਰ (ਸ਼ਾਹ) : ਪੰਜਾਬ ਸਰਕਾਰ ਵੱਲੋਂ ਭਾਵੇਂ ਨਸ਼ਿਆਂ ਦੀ ਰੋਕਥਾਮ ਲਈ ਸਖ਼ਤੀ ਨਾਲ ਕੰਮ ਕੀਤਾ ਜਾ ਰਿਹਾ ਏ ਅਤੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਏ ਪਰ ਇਸ ਦੇ ਬਾਵਜੂਦ ਨਸ਼ੇ ਦੀ ਓਵਰਡੋਜ਼ ਕਾਰਨ ਮੌਤਾਂ ਦਾ ਮੰਦਭਾਗਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਏ, ਜਿੱਥੇ ਕਥਿਤ ਤੌਰ ’ਤੇ ਨਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ ਜੋ ਆਪਣੇ ਤਿੰਨ ਭੈਣ ਭਰਾਵਾਂ ਵਿਚੋਂ ਸਭ ਤੋਂ ਵੱਡਾ ਸੀ। ਜਵਾਨ ਪੁੱਤ ਦੀ ਮੌਤ ਮਗਰੋਂ ਮਾਪਿਆਂ ਦਾ ਰੋ ਰੋ ਕੇ ਬੁਰਾ ਹਾਲ ਐ।
ਲੁਧਿਆਣਾ ਦੇ ਬੱਸ ਸਟੈਂਡ ਨੇੜੇ ਸਥਿਤ ਮਨਜੀਤ ਨਗਰ ਵਿਚ ਕਥਿਤ ਤੌਰ ’ਤੇ ਨਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਬਘੇਲ ਸਿੰਘ ਦੀ ਮੌਤ ਹੋ ਗਈ। ਨੌਜਵਾਨ ਬਘੇਲ ਸਿੰਘ ਤਿੰਨ ਭੈਣ ਭਰਾਵਾਂ ਵਿਚੋਂ ਸਭ ਤੋਂ ਵੱਡਾ ਸੀ ਅਤੇ ਉਸ ਦਾ ਹਾਲੇ ਵਿਆਹ ਵੀ ਨਹੀਂ ਹੋਇਆ ਸੀ। ਜਵਾਨ ਪੁੱਤ ਦੀ ਮੌਤ ’ਤੇ ਮਾਂ ਦਾ ਰੋ ਰੋ ਕੇ ਬੁਰਾ ਹਾਲ ਹੋ ਗਿਆ, ਉਹ ਵਾਰ ਵਾਰ ਬੇਹੋਸ਼ ਹੋ ਰਹੀ ਸੀ। ਪਰਿਵਾਰ ਦਾ ਦੁੱਖ ਕਿਸੇ ਪਾਸੋਂ ਦੇਖਿਆ ਨਹੀਂ ਜਾ ਰਿਹਾ ਸੀ।
ਇਸ ਸਬੰਧੀ ਗੱਲਬਾਤ ਕਰਦਿਆਂ ਮੁਹੱਲਾ ਵਾਸੀਆਂ ਨੇ ਆਖਿਆ ਕਿ ਇਲਾਕੇ ਵਿਚ ਸ਼ਰ੍ਹੇਆਮ ਨਸ਼ਾ ਵਿਕਦਾ ਏ ਪਰ ਪੁਲਿਸ ਇਸ ਨੂੰ ਰੋਕਣ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀ ਐ। ਉਨ੍ਹਾਂ ਆਖਿਆ ਕਿ ਨਿੱਤ ਦਿਨ ਨਸ਼ਿਆਂ ਕਾਰਨ ਜਵਾਨ ਮੁੰਡੇ ਮਰ ਰਹੇ ਨੇ ਪਰ ਪੁਲਿਸ ਪ੍ਰਸਾਸ਼ਨ ਦੇ ਕੰਨ ’ਤੇ ਜੂੰ ਤੱਕ ਨਹੀਂ ਸਰਕ ਰਹੀ।
ਉਧਰ ਜਦੋਂ ਇਸ ਸਬੰਧੀ ਮੌਕੇ ’ਤੇ ਪੁੱਜੇ ਪੁਲਿਸ ਅਧਿਕਾਰੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਆਖਿਆ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਸਖ਼ਤੀ ਨਾਲ ਨਿਪਟਿਆ ਜਾ ਰਿਹਾ ਏ, ਪਰਿਵਾਰ ਦੇ ਬਿਆਨਾਂ ਮੁਤਾਬਕ ਅਗਲੀ ਕਾਰਵਾਈ ਕੀਤੀ ਜਾਵੇਗੀ।
ਦੱਸ ਦਈਏ ਕਿ ਇਸ ਮੌਤ ਨੂੰ ਲੈ ਕੇ ਪੂਰੇ ਮੁਹੱਲਾ ਵਾਸੀਆਂ ਵਿਚ ਨਸ਼ੇ ਦੀ ਭਰਮਾਰ ਆਖ ਕੇ ਭਾਰੀ ਰੋਸ ਪਾਇਆ ਜਾ ਰਿਹਾ ਏ ਪਰ ਦੇਖਣਾ ਹੋਵੇਗਾ ਕਿ ਪੁਲਿਸ ਵੱਲੋਂ ਇਸ ਮਾਮਲੇ ਵਿਚ ਕੀ ਕਾਰਵਾਈ ਕੀਤੀ ਜਾਂਦੀ ਐ।