ਨਵਾਂ ਸਾਲ ਚੜ੍ਹਦਿਆਂ ਹੀ ਜਲੰਧਰ ’ਚ ਵੱਡਾ ਕਾਂਡ
ਜਲੰਧਰ, 1 ਜਨਵਰੀ (ਰਾਜੂ ਗੁਪਤਾ) : ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਐ, ਜਿੱਥੇ ਪੰਜਾਬ ਪੁਲਿਸ ਦੇ ਇਕ ਡੀਐਸਪੀ ਦੀ ਲਾਸ਼ ਸ਼ੱਕੀ ਹਾਲਾਤ ’ਚ ਬਰਾਮਦ ਹੋਈ ਐ, ਲਾਸ਼ ਦੇ ਕੋਲੋਂ ਡੀਐਸਪੀ ਦਾ ਡਰਾਈਵਿੰਗ ਲਾਇਸੰਸ ਅਤੇ ਆਈ ਕਾਰਡ ਬਰਾਮਦ ਹੋਇਆ। ਇਹ ਉਹੀ ਡੀਐਸਪੀ ਐ, ਜਿਸ ਨੇ ਦੋ ਹਫ਼ਤੇ ਪਹਿਲਾਂ ਪਿੰਡ ਮੰਡ ਵਿਚ ਗੋਲੀਆਂ ਚਲਾ ਦਿੱਤੀਆਂ […]
By : Makhan Shah
ਜਲੰਧਰ, 1 ਜਨਵਰੀ (ਰਾਜੂ ਗੁਪਤਾ) : ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਐ, ਜਿੱਥੇ ਪੰਜਾਬ ਪੁਲਿਸ ਦੇ ਇਕ ਡੀਐਸਪੀ ਦੀ ਲਾਸ਼ ਸ਼ੱਕੀ ਹਾਲਾਤ ’ਚ ਬਰਾਮਦ ਹੋਈ ਐ, ਲਾਸ਼ ਦੇ ਕੋਲੋਂ ਡੀਐਸਪੀ ਦਾ ਡਰਾਈਵਿੰਗ ਲਾਇਸੰਸ ਅਤੇ ਆਈ ਕਾਰਡ ਬਰਾਮਦ ਹੋਇਆ। ਇਹ ਉਹੀ ਡੀਐਸਪੀ ਐ, ਜਿਸ ਨੇ ਦੋ ਹਫ਼ਤੇ ਪਹਿਲਾਂ ਪਿੰਡ ਮੰਡ ਵਿਚ ਗੋਲੀਆਂ ਚਲਾ ਦਿੱਤੀਆਂ ਸਨ, ਪਰ ਅੱਜ ਉਨ੍ਹਾਂ ਦੀ ਲਾਸ਼ ਸੜਕ ਦੇ ਕੰਢੇ ਪਈ ਹੋਈ ਮਿਲੀ।
ਜਲੰਧਰ ਵਿਖੇ ਬਸਤੀ ਬਾਵਾ ਖੇਲ ਨਹਿਰ ਦੇ ਨੇੜੇ ਤੋਂ ਪੰਜਾਬ ਪੁਲਿਸ ਦੇ ਡੀਐਸਪੀ ਦਲਬੀਰ ਸਿੰਘ ਦਿਓਲ ਦੀ ਲਾਸ਼ ਬਰਾਮਦ ਹੋਈ ਐ। ਡੀਐਸਪੀ ਦਲਬੀਰ ਸਿੰਘ ਦਿਓਲ ਪੀਏਪੀ ਟ੍ਰੇਨਿੰਗ ਸੈਂਟਰ ਵਿਚ ਤਾਇਨਾਤ ਸੀ। ਦੋ ਕੁ ਹਫ਼ਤੇ ਪਹਿਲਾਂ ਡੀਐਸਪੀ ਦਿਓਲ ਵੱਲੋਂ ਇਕ ਮਾਮਲੇ ਦੇ ਚਲਦਿਆਂ ਪਿੰਡ ਮੰਡ ਵਿਚ ਫਾਈਰਿੰਗ ਵੀ ਕੀਤੀ ਗਈ ਸੀ ਪਰ ਬਾਅਦ ਵਿਚ ਪਿੰਡ ਵਾਲਿਆਂ ਨਾਲ ਰਾਜ਼ੀਨਾਮਾ ਹੋ ਗਿਆ ਸੀ।
ਇਸ ਸਬੰਧੀ ਗੱਲਬਾਤ ਕਰਦਿਆਂ ਪਰਿਵਾਰਕ ਮੈਂਬਰ ਰਣਜੀਤ ਸਿੰਘ ਨੇ ਦੱਸਿਆ ਕਿ ਦਲਬੀਰ ਸਿੰਘ ਦੀ ਲਾਸ਼ ਬਾਵਾ ਖੇਲ ਨਹਿਰ ਕੋਲੋਂ ਬਰਾਮਦ ਹੋਈ ਐ, ਉਨ੍ਹਾਂ ਦੇ ਸਿਰ ਵਿਚ ਸੱਟ ਦੇ ਨਿਸ਼ਾਨ ਵੀ ਲੱਗੇ ਹੋਏ ਨੇ। ਉਨ੍ਹਾਂ ਆਖਿਆ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਐ।
ਉਧਰ ਜੇਸੀਪੀ ਸੰਦੀਪ ਸ਼ਰਮਾ ਨੇ ਇਸ ਮਾਮਲੇ ਨੂੰ ਪਹਿਲੀ ਨਜ਼ਰੇ ਹਾਦਸਾ ਦੱਸਿਆ। ਉਨ੍ਹਾਂ ਮੁਤਾਬਕ ਡੀਐਸਪੀ ਦਲਬੀਰ ਸਿੰਘ ਰਾਤ ਦੇ ਸਮੇਂ ਪੈਦਲ ਕਿਤੇ ਜਾ ਰਹੇ ਸੀ, ਇਸ ਦੌਰਾਨ ਉਨ੍ਹਾਂ ਨੂੰ ਕਿਸੇ ਵਾਹਨ ਨੇ ਫੇਟ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਸਿਰ ਕਿਸੇ ਚੀਜ਼ ਨਾਲ ਟਕਰਾ ਗਿਆ ਅਤੇ ਉਨ੍ਹਾਂ ਦੀ ਮੌਤ ਹੋ ਗਈ।
ਉਨ੍ਹਾਂ ਇਹ ਵੀ ਆਖਿਆ ਕਿ ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਐ, ਜਿਸ ਤੋਂ ਪਤਾ ਲੱਗ ਸਕੇ ਕਿ ਆਖ਼ਰ ਇਹ ਘਟਨਾ ਕਿਵੇਂ ਵਾਪਰੀ। ਇਸ ਤੋਂ ਇਲਾਵਾ ਹੋਰ ਵੀ ਵੱਖ ਵੱਖ ਐਂਗਲਾਂ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਐ।
ਦੱਸ ਦਈਏ ਕਿ ਪੁਲਿਸ ਨੂੰ ਡੀਐਸਪੀ ਦੀ ਲਾਸ਼ ਨਹਿਰ ਕੋਲ ਪਏ ਹੋਣ ਦੀ ਸੂਚਨਾ ਸਵੇਰੇ ਰਾਹਗੀਰਾਂ ਵੱਲੋਂ ਪੁਲਿਸ ਕੰਟਰੋਲ ਰੂਮ ਵਿਚ ਫ਼ੋਨ ਕਰਕੇ ਦਿੱਤੀ ਗਈ ਸੀ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।