ਜ਼ਮੀਨੀ ਵਿਵਾਦ ਨੂੰ ਲੈ ਕੇ ਨੌਜਵਾਨ ਨੂੰ 8 ਵਾਰ ਟਰੈਕਟਰ ਨਾਲ ਕੁਚਲਿਆ

ਜ਼ਮੀਨੀ ਵਿਵਾਦ ਨੂੰ ਲੈ ਕੇ ਨੌਜਵਾਨ ਨੂੰ 8 ਵਾਰ ਟਰੈਕਟਰ ਨਾਲ ਕੁਚਲਿਆ

ਭਰਤਪੁਰ : ਰਾਜਸਥਾਨ ਦੇ ਭਰਤਪੁਰ ਜ਼ਿਲ੍ਹੇ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਜ਼ਮੀਨੀ ਵਿਵਾਦ ਨੂੰ ਲੈ ਕੇ ਇਕ ਧਿਰ ਦੇ ਲੋਕਾਂ ਨੇ ਦੂਜੀ ਧਿਰ ਦੇ ਨੌਜਵਾਨ ਨੂੰ ਟਰੈਕਟਰ ਨਾਲ 8 ਵਾਰ ਕੁਚਲ ਦਿੱਤਾ। ਇਸ ਘਟਨਾ ‘ਚ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹੁਣ ਇਸ ਘਟਨਾ ਨਾਲ ਜੁੜਿਆ ਇੱਕ ਵੀਡੀਓ ਸਾਹਮਣੇ ਆਇਆ ਹੈ। ਇਸ ਵਿੱਚ ਪੂਰੀ ਘਟਨਾ ਸਾਫ਼ ਦਿਖਾਈ ਦੇ ਰਹੀ ਹੈ।

Police ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਪੂਰਾ ਮਾਮਲਾ ਭਰਤਪੁਰ ਦੇ ਬਯਾਨ ਖੇਤਰ ਦੇ ਅੱਡਾ ਪਿੰਡ ਦਾ ਹੈ। ਇੱਥੇ ਬਹਾਦੁਰ ਗੁਰਜਰ ਅਤੇ ਅਤਰ ਸਿੰਘ ਵਿਚਕਾਰ ਕਾਫੀ ਸਮੇਂ ਤੋਂ ਸੜਕ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਇਸ ਕਾਰਨ ਅੱਜ ਦੋਵੇਂ ਧਿਰਾਂ ਆਹਮੋ-ਸਾਹਮਣੇ ਆ ਗਈਆਂ ਅਤੇ ਇੱਕ ਦੂਜੇ ’ਤੇ ਪੱਥਰਾਂ ਅਤੇ ਡੰਡਿਆਂ ਨਾਲ ਹਮਲਾ ਕਰਨਾ ਸ਼ੁਰੂ ਕਰ ਦਿੱਤਾ।

ਇੱਕ ਟਰੈਕਟਰ ਨੇ 8 ਵਾਰ ਇੱਕ ਨੌਜਵਾਨ ਦੇ ਉਪਰੋਂ ਲੰਘਾਇਆ ਅਤੇ ਆਪਸੀ ਲੜਾਈ ਵਿੱਚ ਇੱਕ 35 ਸਾਲਾ ਨੌਜਵਾਨ ਕਤਲ ਕਰ ਦਿੱਤਾ। ਫਿਲਹਾਲ ਲਾਸ਼ ਨੂੰ ਮੋਰਚਰੀ ‘ਚ ਰਖਵਾਇਆ ਗਿਆ ਹੈ ਜਦਕਿ ਫਰਾਰ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ।

Related post

ਲੁਧਿਆਣਾ ਵਿਚ ਸਕੇ ਭਰਾਵਾਂ ’ਤੇ ਹਮਲਾ, ਇੱਕ ਦੀ ਮੌਤ

ਲੁਧਿਆਣਾ ਵਿਚ ਸਕੇ ਭਰਾਵਾਂ ’ਤੇ ਹਮਲਾ, ਇੱਕ ਦੀ ਮੌਤ

ਲੁਧਿਆਣਾ, 16 ਮਈ, ਨਿਰਮਲ : ਲੁਧਿਆਣਾ ਵਿੱਚ ਆਪਣੇ ਦੋਸਤ ਨੂੰ ਘਰ ਵਿੱਚ ਲੁਕਾਾਉਣਾ ਪਰਿਵਾਰ ਲਈ ਮਹਿੰਗਾ ਸਾਬਤ ਹੋਇਆ। ਹਮਲਾਵਰਾਂ ਤੋਂ ਆਪਣੇ…
ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕਤਲ

ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕਤਲ

ਦਸੂਹਾ, 9 ਮਈ, ਨਿਰਮਲ : ਦਸੂਹਾ ਦੇ ਪਿੰਡ ਕੋਲੀਆਂ ’ਚ ਮੰਗਲਵਾਰ ਨੂੰ ਪਤੀ ਬੂਟੀ ਰਾਮ ਪਤਨੀ ਦੇ ਪਿਆਰ ’ਚ ਕੰਡਾ ਬਣ…
ਆਸਟੇ੍ਰਲੀਆ ਵਿਚ ਭਾਰਤੀ ਵਿਦਿਆਰਥੀ ਦੀ ਹੱਤਿਆ ਮਾਮਲੇ ਵਿਚ 2 ਜਣੇ ਗ੍ਰਿਫਤਾਰ

ਆਸਟੇ੍ਰਲੀਆ ਵਿਚ ਭਾਰਤੀ ਵਿਦਿਆਰਥੀ ਦੀ ਹੱਤਿਆ ਮਾਮਲੇ ਵਿਚ 2…

ਮੈਲਬੌਰਨ, 9 ਮਈ, ਨਿਰਮਲ : ਆਸਟ੍ਰੇਲੀਆ ’ਚ ਦੋ ਭਾਰਤੀ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਸ ’ਤੇ ਐਮਟੈਕ ਦੀ ਪੜ੍ਹਾਈ ਕਰ…