ਨਿਸ਼ਾਨ ਸਾਹਿਬ ਦੀ ਸੇਵਾ ਦੌਰਾਨ ਨੌਜਵਾਨ ਨੂੰ ਲੱਗਿਆ ਕਰੰਟ

ਨਿਸ਼ਾਨ ਸਾਹਿਬ ਦੀ ਸੇਵਾ ਦੌਰਾਨ ਨੌਜਵਾਨ ਨੂੰ ਲੱਗਿਆ ਕਰੰਟ


ਜਲੰਧਰ, 9 ਅਪ੍ਰੈਲ, ਨਿਰਮਲ : ਜਲੰਧਰ ਵਿਚ ਇਕ ਧਾਰਮਿਕ ਸਥਾਨ ਤੇ ਨਿਸ਼ਾਨ ਸਾਹਿਬ ਲਗਾਉਣ ਦੀ ਸੇਵਾ ਦੌਰਾਨ 26 ਸਾਲਾ ਨੌਜਵਾਨ ਸਮੇਤ ਤਿੰਨ ਵਿਅਕਤੀਆਂ ਕਰੰਟ ਲੱਗ ਗਏ। ਜਿਸ ਵਿੱਚ ਨੂਰਮਹਿਲ ਦੇ ਪਿੰਡ ਭੰਡਾਲਾ ਹਿੰਮਟਾ ਦੇ ਰਹਿਣ ਵਾਲੇ ਜਗਦੀਪ ਸਿੰਘ ਉਰਫ ਜੱਗਾ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਸਾਥੀ ਜਸਵਿੰਦਰ ਸਿੰਘ ਅਤੇ ਅਮਰਜੀਤ ਸਿੰਘ ਵਾਸੀ ਨੂਰਮਹਿਲ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਦੇ ਨੂਰਮਹਿਲ ਦੇ ਪਿੰਡ ਭੰਡਾਲਾ ਹਿੰਮਤਾ ਵਿੱਚ ਤਿੰਨੋਂ ਨੌਜਵਾਨ ਨਿਸ਼ਾਨ ਸਾਹਿਬ ਦੀ ਸੇਵਾ ਕਰ ਰਹੇ ਸਨ। ਇਸ ਦੌਰਾਨ ਤਾਰਾਂ ਵਿਚੋ ਕਰੰਟ ਆਉਣ ਕਾਰਨ ਤਿੰਨੋਂ ਨੌਜਵਾਨ ਬੁਰੀ ਤਰ੍ਹਾਂ ਝੁਲਸ ਗਏ। ਤਿੰਨਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਜਿੱਥੇ ਜੱਗਾ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਜਦਕਿ ਬਾਕੀ ਦੋ ਨੂੰ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇ ਕੇ ਘਰ ਭੇਜ ਦਿੱਤਾ ਹੈ।

ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਆਸ-ਪਾਸ ਦੇ ਲੋਕਾਂ ਅਨੁਸਾਰ ਜੱਗੇ ਦੀ ਲਾਸ਼ ਪੂਰੀ ਤਰ੍ਹਾਂ ਨੀਲੀ ਹੋ ਚੁੱਕੀ ਸੀ। 26 ਸਾਲਾ ਨੌਜਵਾਨ ਦੀ ਮੌਤ ਕਾਰਨ ਪੂਰਾ ਪਿੰਡ ਸਦਮੇ ਵਿੱਚ ਹੈ।

ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਨੂਰਮਹਿਲ ਦੇ ਸਿਵਲ ਹਸਪਤਾਲ ਤੋਂ ਉਕਤ ਨੌਜਵਾਨ ਦੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਸੀ। ਜੱਗਾ ਦਾ ਪੋਸਟਮਾਰਟਮ ਤੋਂ ਬਾਅਦ ਉਸ ਨੂੰ ਲਾਸ਼ ਨੂੰ ਘਰ ਵਾਲਿਆਂ ਨੂੰ ਸੌਂਪਿਆ ਜਾਵੇਗਾ। ਜਿਸ ਤੋਂ ਬਾਅਦ ਸਸਕਾਰ ਕੀਤਾ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ

ਪੰਜਾਬ ’ਚ ਕਾਂਗਰਸ ਨੂੰ ਵੱਡਾ ਝਟਕਾ ਲੱਗਣ ਵਾਲਾ ਹੈ। ਕਾਂਗਰਸ ਦੇ ਸੀਨੀਅਰ ਆਗੂ ਸਵ. ਸੰਤੋਖ ਸਿੰਘ ਚੌਧਰੀ ਦਾ ਪਰਿਵਾਰ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਵੇਗਾ। ਇਹ ਕਦਮ ਇਸ ਲਈ ਚੁੱਕਿਆ ਜਾ ਰਿਹਾ ਹੈ ਕਿਉਂਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਜਲੰਧਰ ਤੋਂ ਚੋਣ ਲੜਨਾ ਤੈਅ ਮੰਨਿਆ ਜਾ ਰਿਹਾ ਹੈ। ਇਸ ਤੋਂ ਨਾਰਾਜ਼ ਹੋ ਕੇ ਫਿਲੌਰ ਹਲਕੇ ਦੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਚੰਨੀ ਵਲੋਂ ਕੇਕ ਕੱਟਣ ਦਾ ਵਿਰੋਧ ਵੀ ਕੀਤਾ ਸੀ। ਵਿਕਰਮਜੀਤ ਚੌਧਰੀ, ਸੰਤੋਖ ਸਿੰਘ ਦਾ ਪੁੱਤਰ ਹੈ।

ਜਲੰਧਰ ਪੂਰੇ ਪੰਜਾਬ ਦੀ ਸਭ ਤੋਂ ਦਿਲਚਸਪ ਚੋਣ ਸੀਟ ਬਣ ਗਈ ਹੈ। ਕਿਉਂਕਿ ਸ਼ਹਿਰ ਦੀ ਹਰ ਪਾਰਟੀ ਵਿੱਚ ਵੱਡੇ ਪੱਧਰ ’ਤੇ ਬਦਲਾਅ ਹੋ ਰਿਹਾ ਹੈ। ਦੱਸ ਦੇਈਏ ਕਿ ਜਲੰਧਰ ਲੋਕ ਸਭਾ ਸੀਟ ’ਤੇ ‘ਆਪ’ ਤੋਂ ਟਿਕਟ ਮਿਲਣ ਤੋਂ ਬਾਅਦ ਵੀ ਸੁਸ਼ੀਲ ਕੁਮਾਰ ਰਿੰਕੂ ਭਾਜਪਾ ’ਚ ਸ਼ਾਮਲ ਹੋ ਗਏ ਸਨ। ਚੌਧਰੀ ਪਰਿਵਾਰ 9 ਸਾਲ ਜਲੰਧਰ ’ਚ ਸਾਂਸਦ ਰਹਿ ਚੁੱਕਾ ਹੈ। ਪਰ ਸੰਤੋਖ ਸਿੰਘ ਚੌਧਰੀ ਦੀ ਮੌਤ ਤੋਂ ਬਾਅਦ ਕਾਂਗਰਸ ਨੇ ਜ਼ਿਮਨੀ ਚੋਣ ਵਿੱਚ ਕਰਮਜੀਤ ਕੌਰ ਚੌਧਰੀ ਨੂੰ ਟਿਕਟ ਦੇ ਦਿੱਤੀ। ਜਿਸ ਨੂੰ ਰਿੰਕੂ (ਹੁਣ ਭਾਜਪਾ ਵਿੱਚ) ਨੇ ਹਰਾਇਆ ਸੀ ਜੋ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਿਆ ਸੀ।

ਇਨ੍ਹਾਂ ਸਾਰੇ ਸਮੀਕਰਨਾਂ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਵੱਲੋਂ ਇਸ ਸਬੰਧੀ ਰਿਪੋਰਟ ਹਾਈਕਮਾਂਡ ਨੂੰ ਦਿੱਤੀ ਗਈ ਹੈ। ਇਸ ਸਬੰਧੀ ਹਾਈਕਮਾਂਡ ਨੇ ਜਲੰਧਰ ਲੋਕ ਸਭਾ ਸੀਟ ਲਈ ਚੰਨੀ ਦੇ ਨਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ, ਸਿਰਫ਼ ਐਲਾਨ ਹੋਣਾ ਬਾਕੀ ਹੈ। ਚੌਧਰੀ ਪਰਿਵਾਰ ਬਹੁਤ ਨਾਰਾਜ਼ ਹੈ।

ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਲੰਧਰ ਲੋਕ ਸਭਾ ਸੀਟ ਤੋਂ ਦਾਅਵੇਦਾਰੀ ਪੇਸ਼ ਕਰਨ ਦੇ ਫੈਸਲੇ ਨਾਲ ਕਾਂਗਰਸ ਅੰਦਰ ਚੱਲ ਰਹੀ ਧੜੇਬੰਦੀ ਫਿਰ ਸਾਹਮਣੇ ਆ ਗਈ ਹੈ। ਹੁਣ ਫਿਲੌਰ ਸੀਟ ਤੋਂ ਕਾਂਗਰਸੀ ਵਿਧਾਇਕ ਤੇ ਸਾਬਕਾ ਸੰਸਦ ਮੈਂਬਰ ਸ. ਸੰਤੋਖ ਸਿੰਘ ਚੌਧਰੀ ਦੇ ਪੁੱਤਰ ਵਿਕਰਮਜੀਤ ਚੌਧਰੀ ਨੇ ਚੀਫ਼ ਵਿ੍ਹਪ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਸੀਐਲਪੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਭੇਜ ਦਿੱਤਾ ਹੈ। ਚਰਚਾ ਇਹ ਵੀ ਹੈ ਕਿ ਉਹ ਜਲਦੀ ਹੀ ਪਾਰਟੀ ਨੂੰ ਅਲਵਿਦਾ ਕਹਿ ਸਕਦੇ ਹਨ।

ਦਰਅਸਲ, ਸੰਤੋਖ ਚੌਧਰੀ 2019 ਵਿੱਚ ਜਲੰਧਰ ਲੋਕ ਸਭਾ ਸੀਟ ਤੋਂ ਚੋਣ ਜਿੱਤੇ ਸਨ। ਪਰ ਜਦੋਂ ਰਾਹੁਲ ਗਾਂਧੀ ਨੇ ਭਾਰਤ ਜੋੜੋ ਯਾਤਰਾ ਦਾ ਆਯੋਜਨ ਕੀਤਾ। ਇਸ ਦੌਰਾਨ ਸੰਤੋਖ ਚੌਧਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਤੋਂ ਬਾਅਦ ਉਨ੍ਹਾਂ ਦੀ ਪਤਨੀ ਕਰਮਜੀਤ ਕੌਰ ਨੇ ਇਸ ਸੀਟ ’ਤੇ ਜ਼ਿਮਨੀ ਚੋਣ ਲੜੀ ਸੀ, ਪਰ ਉਨ੍ਹਾਂ ਨੂੰ ਚੋਣ ਵਿਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਦੇ ਨਾਲ ਹੀ ਇਸ ਵਾਰ ਵਿਕਰਮਜੀਤ ਸਿੰਘ ਚੌਧਰੀ ਵੀ ਟਿਕਟ ਦੀ ਦੌੜ ਵਿੱਚ ਸ਼ਾਮਲ ਹਨ। ਇਸ ਦੇ ਨਾਲ ਹੀ ਉਹ ਦਿੱਲੀ ’ਚ ਸੋਨੀਆ ਗਾਂਧੀ ਨੂੰ ਮਿਲਣ ਵੀ ਪਹੁੰਚੇ।

ਚਰਨਜੀਤ ਸਿੰਘ ਚੰਨੀ ਵੀ ਜਲੰਧਰ ਸੀਟ ’ਤੇ ਦਾਅਵਾ ਕਰ ਰਹੇ ਹਨ ਕਿਉਂਕਿ ਦੋਆਬਾ ਖੇਤਰ ’ਚ ਸਭ ਤੋਂ ਵੱਧ 33 ਫੀਸਦੀ ਦਲਿਤ ਵੋਟਾਂ ਹਨ। ਉਹ ਆਪਣੇ ਆਪ ਨੂੰ ਇੱਕ ਮਹਾਨ ਦਲਿਤ ਆਗੂ ਵਜੋਂ ਪੇਸ਼ ਕਰਦਾ ਹੈ। ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਜੇਕਰ ਉਹ ਚੋਣ ਮੈਦਾਨ ਵਿੱਚ ਉਤਰਦੇ ਹਨ ਤਾਂ ਪਾਰਟੀ ਨੂੰ ਹੁਸ਼ਿਆਰਪੁਰ ਸਮੇਤ ਹੋਰ ਸੀਟਾਂ ’ਤੇ ਲਾਭ ਮਿਲ ਸਕਦਾ ਹੈ। ਇਸ ਦੇ ਲਈ ਚੰਨੀ ਵੀ ਜੋੜਤੋੜ ’ਚ ਲੱਗੇ ਹੋਏ ਹਨ। ਉਨ੍ਹਾਂ ਦੀ ਸਭ ਤੋਂ ਵੱਡੀ ਕਮਜ਼ੋਰੀ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਚਮਕੌਰ ਸਾਹਿਬ ਅਤੇ ਭਦੌੜ ਦੋਵਾਂ ਸੀਟਾਂ ’ਤੇ ਹਾਰ ਮਿਲੀ ਹੈ।

Related post

ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ

ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 20 ਮਈ, ਨਿਰਮਲ : ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਵਿਚ ਲਗਾਤਾਰ ਵਧ ਰਹੀ…
ਦਿੱਲੀ ਤੋਂ ਲੈ ਕੇ ਬਠਿੰਡਾ ਤੱਕ ਅਸਮਾਨ ‘ਚ ਅੱਗ, 45 ਡਿਗਰੀ ਦਰਜ ਕੀਤਾ ਤਾਪਮਾਨ

ਦਿੱਲੀ ਤੋਂ ਲੈ ਕੇ ਬਠਿੰਡਾ ਤੱਕ ਅਸਮਾਨ ‘ਚ ਅੱਗ,…

ਨਵੀਂ ਦਿੱਲੀ, 20 ਮਈ, ਪਰਦੀਪ ਸਿੰਘ: ਉੱਤਰੀ ਭਾਰਤ ਵਿੱਚ ਗਰਮੀ ਦਾ ਕਹਿਰ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਦਿੱਲੀ ਸਮੇਤ ਪੰਜਾਬ,…
ਅਕਸ਼ੈ ਕੁਮਾਰ ਨੇ ਭਾਰਤੀ ਨਾਗਰਿਕਤਾ ਮਿਲਣ ’ਤੇ ਪਹਿਲੀ ਵਾਰ ਪਾਈ ਵੋਟ

ਅਕਸ਼ੈ ਕੁਮਾਰ ਨੇ ਭਾਰਤੀ ਨਾਗਰਿਕਤਾ ਮਿਲਣ ’ਤੇ ਪਹਿਲੀ ਵਾਰ…

ਮੁੰਬਈ, 20 ਮਈ, ਨਿਰਮਲ : ਭਾਰਤੀ ਨਾਗਰਿਕਤਾ ਮਿਲਣ ’ਤੇ ਅਦਾਕਾਰ ਅਕਸ਼ੈ ਕੁਮਾਰ ਨੇ ਪਹਿਲੀ ਵਾਰੀ ਵੋਟ ਪਾਈ। ਲੋਕ ਸਭਾ ਚੋਣਾਂ ਦੇ…