ਮਹੂਆ ਮੋਇਤਰਾ ‘ਤੇ ED ਦੀ ਕਾਰਵਾਈ ਜਾਰੀ

ਮਹੂਆ ਮੋਇਤਰਾ ‘ਤੇ ED ਦੀ ਕਾਰਵਾਈ ਜਾਰੀ

TMC ਨੇਤਾ ਨੂੰ ਅੱਜ ਦਿੱਲੀ ਬੁਲਾਇਆ

ਨਵੀਂ ਦਿੱਲੀ : ਤ੍ਰਿਣਮੂਲ ਕਾਂਗਰਸ ਨੇਤਾ ਅਤੇ ਸਾਬਕਾ ਲੋਕ ਸਭਾ ਮੈਂਬਰ ਮਹੂਆ ਮੋਇਤਰਾ ਦੀਆਂ ਮੁਸ਼ਕਿਲਾਂ ਖਤਮ ਨਹੀਂ ਹੋ ਰਹੀਆਂ ਹਨ। ਮਹੂਆ ਮੋਇਤਰਾ ਦੇ ਖਿਲਾਫ ‘ਕੈਸ਼ ਫਾਰ ਕਵੇਰੀ’ ਮਾਮਲੇ ‘ਚ ਈਡੀ ਦੀ ਤੇਜ਼ ਕਾਰਵਾਈ ਜਾਰੀ ਹੈ। ਕੇਂਦਰੀ ਏਜੰਸੀ ਨੇ ਮਹੂਆ ਨੂੰ ਸੰਮਨ ਭੇਜ ਕੇ ਅੱਜ ਪੁੱਛਗਿੱਛ ਲਈ ਦਿੱਲੀ ਤਲਬ ਕੀਤਾ ਹੈ। ਈਡੀ ਨੇ ਮਹੂਆ ਦੇ ਨਾਲ-ਨਾਲ ਉਸ ਦੇ ਦੋਸਤ ਦਰਸ਼ਨ ਹੀਰਾਨੰਦਾਨੀ ਨੂੰ ਵੀ ਬੁਲਾਇਆ ਹੈ। ਕੇਂਦਰੀ ਏਜੰਸੀ ਨੇ ਪਹਿਲਾਂ ਵੀ ਮਹੂਆ ਨੂੰ ਦੋ ਵਾਰ ਪੁੱਛਗਿੱਛ ਲਈ ਬੁਲਾਇਆ ਸੀ ਪਰ ਉਹ ਸਰਕਾਰੀ ਕੰਮ ਦਾ ਹਵਾਲਾ ਦਿੰਦੇ ਹੋਏ ਪੇਸ਼ ਨਹੀਂ ਹੋਈ ਅਤੇ ਨੋਟਿਸ ਨੂੰ ਮੁਲਤਵੀ ਕਰਨ ਦੀ ਮੰਗ ਕੀਤੀ।

ਇਹ ਖ਼ਬਰ ਵੀ ਪੜ੍ਹੋ :ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ

ਤੁਹਾਨੂੰ ਦੱਸ ਦੇਈਏ ਕਿ ਈਡੀ ਫੇਮਾ ਦੀਆਂ ਧਾਰਾਵਾਂ ਤਹਿਤ ਮਹੂਆ ਮੋਇਤਰਾ ਦਾ ਬਿਆਨ ਦਰਜ ਕਰਨਾ ਚਾਹੁੰਦਾ ਹੈ । ਤ੍ਰਿਣਮੂਲ ਨੇਤਾ ਦੇ ਖਿਲਾਫ NRE ਖਾਤੇ ਨਾਲ ਜੁੜੇ ਲੈਣ-ਦੇਣ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਵਿਦੇਸ਼ਾਂ ਵਿਚ ਪੈਸੇ ਭੇਜਣ ਦੇ ਕੁਝ ਹੋਰ ਮਾਮਲਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਸੀਬੀਆਈ ਨੇ ਸ਼ਨੀਵਾਰ ਨੂੰ ਮਹੂਆ ਦੇ ਟਿਕਾਣਿਆਂ ‘ਤੇ ਵੀ ਛਾਪੇਮਾਰੀ ਕੀਤੀ। ਭਾਜਪਾ ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਨੇ ਮਹੂਆ ‘ਤੇ ਕਈ ਦੋਸ਼ ਲਗਾਏ ਹਨ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…