ਆਪ ਵਿਧਾਇਕ ਗੱਜਣਮਾਜਰਾ ਖ਼ਿਲਾਫ਼ ਈਡੀ ਦੀ ਚਾਰਜਸ਼ੀਟ
ਮੁਹਾਲੀ, 20 ਮਾਰਚ, ਨਿਰਮਲ : ਆਪ ਵਿਧਾਇਕ ਗੱਜਣਮਾਜਰਾ ਖ਼ਿਲਾਫ਼ ਈਡੀ ਵਲੋਂ ਚਾਰਜਸ਼ੀਟ ਫਾਈਲ ਕੀਤੀ ਗਈ ਹੈ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਆਪ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨਾਲ ਜੁੜੇ 40.92 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਮਾਮਲੇ ’ਚ ਮੋਹਾਲੀ ਦੀ ਵਿਸ਼ੇਸ਼ ਅਦਾਲਤ ’ਚ ਚਾਰਜਸ਼ੀਟ ਦਾਇਰ ਕੀਤੀ ਹੈ। ਇਸ ਸ਼ਿਕਾਇਤ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ […]
By : Editor Editor
ਮੁਹਾਲੀ, 20 ਮਾਰਚ, ਨਿਰਮਲ : ਆਪ ਵਿਧਾਇਕ ਗੱਜਣਮਾਜਰਾ ਖ਼ਿਲਾਫ਼ ਈਡੀ ਵਲੋਂ ਚਾਰਜਸ਼ੀਟ ਫਾਈਲ ਕੀਤੀ ਗਈ ਹੈ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਆਪ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨਾਲ ਜੁੜੇ 40.92 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਮਾਮਲੇ ’ਚ ਮੋਹਾਲੀ ਦੀ ਵਿਸ਼ੇਸ਼ ਅਦਾਲਤ ’ਚ ਚਾਰਜਸ਼ੀਟ ਦਾਇਰ ਕੀਤੀ ਹੈ। ਇਸ ਸ਼ਿਕਾਇਤ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਸਮੇਤ 6 ਲੋਕਾਂ ਦੇ ਨਾਂ ਸ਼ਾਮਲ ਹਨ। ਈਡੀ ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਸਾਂਝੀ ਕੀਤੀ। ਦੱਸ ਦੇਈਏ ਕਿ ਜਲੰਧਰ ਈਡੀ ਨੇ ਕਰੀਬ ਚਾਰ ਮਹੀਨੇ ਪਹਿਲਾਂ ਗੱਜਣਮਾਜਰਾ ਨੂੰ ਗ੍ਰਿਫਤਾਰ ਕੀਤਾ ਸੀ। ਉਸ ਦੀ ਗ੍ਰਿਫਤਾਰੀ ਤੋਂ ਬਾਅਦ ਅੱਜ ਈਡੀ ਦੀ ਇਹ ਵੱਡੀ ਕਾਰਵਾਈ ਹੈ।
ਜਲੰਧਰ ਜ਼ੋਨਲ ਦਫ਼ਤਰ ਨੇ ਵੀ ਤਾਰਾ ਕਾਰਪੋਰੇਸ਼ਨ ਲਿਮਟਿਡ ਅਤੇ ਤਾਰਾ ਹੈਲਥ ਫੂਡ ਲਿਮਟਿਡ ਦੇ ਸਾਬਕਾ ਡਾਇਰੈਕਟਰ ਜਸਵੰਤ ਅਤੇ ਤਿੰਨ ਕੰਪਨੀਆਂ ਸਮੇਤ ਛੇ ਹੋਰ ਮੁਲਜ਼ਮਾਂ ਖ਼ਿਲਾਫ਼ ਤਾਰਾ ਕਾਰਪੋਰੇਸ਼ਨ ਲਿਮਟਿਡ ਅਤੇ ਹੋਰਾਂ ਦੇ ਖ਼ਿਲਾਫ਼ 5 ਜਨਵਰੀ ਨੂੰ ਮੁਕੱਦਮਾ ਦਰਜ ਕੀਤਾ ਸੀ।
ਜਿਸ ਵਿੱਚ ਜਸਵੰਤ ਅਤੇ ਤਿੰਨ ਕੰਪਨੀਆਂ ਸਮੇਤ ਹੋਰ ਦੋਸ਼ੀ ਧਿਰਾਂ ਨੂੰ ਪੰਜਾਬ ਦੇ ਮੁਹਾਲੀ ਸਥਿਤ ਸਪੈਸ਼ਲ ਪ੍ਰੀਵੈਨਸ਼ਨ ਆਫ ਮਨੀ ਲਾਂਡਰਿੰਗ (ਪੀ.ਐਮ.ਐਲ.ਏ.) ਐਕਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। 18 ਮਾਰਚ ਨੂੰ ਅਦਾਲਤ ਨੇ ਉਕਤ ਸ਼ਿਕਾਇਤ ਸਵੀਕਾਰ ਕਰ ਲਈ। ਦੱਸ ਦੇਈਏ ਕਿ ਕੇਂਦਰੀ ਜਾਂਚ ਬਿਊਰੋ ਨੇ ਵੀ ਗੱਜਣਮਾਜਰਾ ਖਿਲਾਫ ਐਫਆਈਆਰ ਦਰਜ ਕੀਤੀ ਸੀ। ਈਡੀ ਨੇ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਗੱਜਣਮਾਜਰਾ ਨੂੰ ਗ੍ਰਿਫਤਾਰ ਕਰ ਲਿਆ।
ਇਹ ਖ਼ਬਰ ਵੀ ਪੜ੍ਹੋ
ਮਾਨਸਾ ਵਿਚ ਹੋਏ ਪ੍ਰੇਮੀ ਜੋੜੇ ਦੇ ਕਤਲ ਮਾਮਲੇ ਦੀ ਪੁਲਿਸ ਨੇ ਜਾਂਚ ਅਰੰਭ ਕਰ ਦਿੱਤੀ ਹੈ।
ਦ1ੱਸਦੇ ਚਲੀਏ ਕਿ ਮਾਨਸਾ ਵਿਚ ਇੱਕ ਪ੍ਰੇਮੀ ਜੋੜੇ ਦਾ ਕਤਲ ਕਰ ਦਿੱਤਾ ਗਿਆ। ਘਰ ਵਾਲਿਆਂ ਨੇ ਇਨ੍ਹਾਂ ਦੀਆਂ ਲਾਸ਼ਾਂ ਨੂੰ ਨਹਿਰ ਵਿਚ ਸੁੱਟ ਦਿੱਤਾ। ਪੁਲਿਸ ਨੇ ਇਸ ਮਾਮਲੇ ਵਿਚ ਜਾਂਚ ਅਰੰਭ ਕਰ ਦਿੱਤੀ ਹੈ।
ਬੋਹਾ ਪੁਲਿਸ ਨੇ ਦੱਸਿਆ ਕਿ ਜੋੜਾ ਲਿਵ ਇਨ ਰਿਲੇਸ਼ਨਸ਼ਿਪ ਵਿਚ ਰਹਿ ਰਿਹਾ ਸੀ। ਜਦੋਂ ਇਨ੍ਹਾਂ ਦੇ ਘਰ ਵਾਲਿਆਂ ਨੂੰ ਪਤਾ ਚਲਿਆ ਤਾਂ ਤੇਜ਼ਧਾਰ ਹਥਿਆਰਾਂ ਨਾਲ ਇਨ੍ਹਾਂ ਨੂੰ ਵੱਢ ਦਿੱਤਾ। ਦੱਸਿਆ ਜਾ ਰਿਹਾ ਕਿ ਦੋ ਬੱਚਿਆਂ ਦੇ ਪਿਤਾ ਦੇ ਨਾਲ ਲੜਕੀ ਰਿਲੇਸ਼ਨਸ਼ਿਪ ਵਿਚ ਸੀ। ਮ੍ਰਿਤਕਾਂ ਦੀ ਪਛਾਣ 19 ਸਾਲਾ ਗੁਰਪ੍ਰੀਤ ਕੌਰ ਅਤੇ 45 ਸਾਲਾ ਗੁਰਪ੍ਰੀਤ ਸਿੰਘ ਦੋਵੇਂ ਨਿਵਾਸੀ ਬੋਹਾ ਮਾਨਸਾ ਦੇ ਰੂਪ ਵਿਚ ਹੋਈ।
ਬੋਹਾ ਪੁਲਿਸ ਮੁਤਾਬਕ ਦੋਵੇਂ ਕਾਫੀ ਸਮੇਂ ਤੋਂ ਰਿਲੇਸ਼ਨਸ਼ਿਪ ਵਿਚ ਸੀ। ਇਨ੍ਹਾਂ ਦੋਵਾਂ ਦਾ ਮਿਲਣਾ ਘਰ ਵਾਲਿਆਂ ਨੂੰ ਪਸੰਦ ਨਹੀਂ ਸੀ। ਦਰਅਸਲ ਲੜਕੀ ਬਹੁਤ ਛੋਟੀ ਸੀ ਅਤੇ ਆਦਮੀ ਵਿਆਹੁਤਾ ਅਤੇ ਦੋ ਬੱਚਿਆਂ ਦਾ ਪਿਤਾ ਸੀ। ਪ੍ਰੇਮੀ ਜੋੜਾ ਘਰ ਤੋਂ ਭੱਜ ਗਿਆ ਤਾਂ ਤਲਵੰਡੀ ਵਿਚ ਜਾ ਕੇ ਰਹਿਣ ਲੱਗਾ।
ਬੀਤੇ ਦਿਨ ਗੁਰਪ੍ਰੀਤ ਕੌਰ ਦੇ ਪਿਤਾ ਸੁਖਪਾਲ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਅਨਮੋਲ ਜੋਤ ਸਿੰਘ ਨੇ ਦੋਵਾਂ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਮਿਲਣ ਲਈ ਕਿਹਾ। ਪਰਿਵਾਰ ਨਾਲ ਗੱਲ ਕਰਦੇ ਹੋਏ ਪ੍ਰੇਮੀ ਜੋੜਾ ਮਿਲਣ ਚਲੇ ਗਏ। ਉਨ੍ਹਾਂ ਨੂੰ ਧੋਖੇ ਨਾਲ ਖੇਤਾਂ ਵਿੱਚ ਮਿਲਣ ਲਈ ਬੁਲਾਇਆ ਗਿਆ।
ਜਦੋਂ ਉਹ ਦੋਵੇਂ ਆਪਣੇ ਪਰਿਵਾਰਕ ਮੈਂਬਰਾਂ ਵੱਲੋਂ ਦੱਸੀ ਥਾਂ ’ਤੇ ਪੁੱਜੇ ਤਾਂ ਗੁਰਪ੍ਰੀਤ ਕੌਰ ਦੇ ਪਿਤਾ ਸੁਖਪਾਲ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਅਨਮੋਲ ਜੋਤ ਸਿੰਘ, ਉਸ ਦੇ ਨਜ਼ਦੀਕੀ ਰਿਸ਼ਤੇਦਾਰ ਗੁਰਬਿੰਦਰ ਸਿੰਘ, ਸਹਿਜਪ੍ਰੀਤ ਸਿੰਘ ਅਤੇ ਇੱਕ ਹੋਰ ਵਿਅਕਤੀ ਪਹਿਲਾਂ ਹੀ ਉਥੇ ਮੌਜੂਦ ਸਨ। ਇਨ੍ਹਾਂ ਲੋਕਾਂ ਨੇ ਆਉਂਦੇ ਹੀ ਜੋੜੇ ਨੂੰ ਫੜ ਲਿਆ।
ਪਤੀ-ਪਤਨੀ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਸੁਖਪਾਲ ਸਿੰਘ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਧੀ ਗੁਰਪ੍ਰੀਤ ਕੌਰ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਗੁਰਪ੍ਰੀਤ ਸਿੰਘ ਪੁੱਤਰ ਅਨਮੋਲ ਜੋਤ ਨੇ ਵੀ ਆਪਣੇ ਪਿਤਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ।
ਬੋਹਾ ਥਾਣਾ ਇੰਚਾਰਜ ਜਸਪ੍ਰੀਤ ਸਿੰਘ ਅਨੁਸਾਰ ਦੋਵਾਂ ਦਾ ਕਤਲ ਪਰਿਵਾਰਾਂ ਨੂੰ ਬਦਨਾਮ ਕਰਨ ਲਈ ਕੀਤਾ ਗਿਆ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਚਣ ਲਈ ਮੁਲਜ਼ਮਾਂ ਨੇ ਬਾਅਦ ਵਿੱਚ ਲਾਸ਼ਾਂ ਨੂੰ ਬੋਰੀਆਂ ਵਿੱਚ ਭਰ ਕੇ ਭਾਖੜਾ ਨਹਿਰ ਵਿੱਚ ਸੁੱਟ ਦਿੱਤਾ। ਪਰ ਲੜਕੀ ਗੁਰਪ੍ਰੀਤ ਕੌਰ ਦੀ ਲਾਸ਼ ਸਰਦੂਲਗੜ੍ਹ ਇਲਾਕੇ ਦੀ ਇੱਕ ਨਹਿਰ ਵਿੱਚੋਂ ਮਿਲੀ ਹੈ। ਇਸ ਦੌਰਾਨ ਗੁਰਪ੍ਰੀਤ ਸਿੰਘ ਦੀ ਲਾਸ਼ ਗਾਇਬ ਹੈ।
ਲਾਸ਼ ਮਿਲਣ ਤੋਂ ਬਾਅਦ ਲੜਕੀ ਦਾ ਪਿਤਾ ਸੁਖਪਾਲ ਡਰ ਗਿਆ, ਇਸ ਲਈ ਉਸ ਨੇ ਸਾਰੀ ਘਟਨਾ ਗੁਆਂਢ ਵਿੱਚ ਰਹਿੰਦੇ ਵਾਰਡ ਦੇ ਕੌਂਸਲਰ ਜਗਸੀਰ ਸਿੰਘ ਨੂੰ ਦੱਸੀ। ਇਸ ਤੋਂ ਬਾਅਦ ਕੌਂਸਲਰ ਨੇ ਪੁਲਸ ਨੂੰ ਸਾਰੀ ਕਹਾਣੀ ਦੱਸੀ। ਪੁਲਸ ਨੇ ਪੰਜ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।