ਈ.ਡੀ. ਦੀ ਹਿਰਾਸਤ ਵਿਚ ਕੇਜਰੀਵਾਲ ਨੇ ਘਰ ਦਾ ਖਾਣਾ ਖਾਧਾ

ਈ.ਡੀ. ਦੀ ਹਿਰਾਸਤ ਵਿਚ ਕੇਜਰੀਵਾਲ ਨੇ ਘਰ ਦਾ ਖਾਣਾ ਖਾਧਾ


ਨਵੀਂ ਦਿੱਲੀ, 23 ਮਾਰਚ, ਨਿਰਮਲ : ਦਿੱਲੀ ਸ਼ਰਾਬ ਨੀਤੀ ਕੇਸ ਵਿਚ ਪੀਐਮਐਲਏ ਕੋਰਟ ਨੇ 22 ਮਾਰਚ ਨੂੰ ਮੁੱਖ ਮੰਤਰੀ ਕੇਜਰੀਵਾਲ ਨੂੰ 6 ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ। ਈ.ਡੀ ਦੀ ਹਿਰਾਸਤ ਵਿਚ ਕੇਜਰੀਵਾਲ ਨੇ ਪਹਿਲੀ ਰਾਤ ਘਰ ਦਾ ਖਾਣਾ ਖਾਧਾ
ਸਿਹਤ ਕਾਰਨਾਂ ਕਰਕੇ ਕੋਰਟ ਨੇ ਈਡੀ ਦੀ ਹਿਰਾਸਤ ਵਿਚ ਕੇਜਰੀਵਾਲ ਨੂੰ ਮੈਡੀਕੇਟਡ ਫੂਡ ਪ੍ਰੋਵਾਈਡ ਕਰਾਉਣ ਜਾਂ ਘਰ ਦਾ ਖਾਣਾ ਖਾਣ ਦੀ ਆਗਿਆ ਦਿੱਤੀ ਹੈ। ਉਨ੍ਹਾਂ ਸੈਂਟਰਲਾਈਜ਼ਡ ਏਅਰ ਕੰਡੀਸ਼ਨ ਵਾਲੇ ਕਮਰੇ ਵਿਚ ਰੱਖਿਆ ਗਿਆ। ਹਾਲਾਂਕਿ ਕੇਜਰੀਵਾਲ ਪੂਰੀ ਰਾਤ ਠੀਕ ਤਰ੍ਹਾਂ ਸੌਂ ਨਹੀਂ ਸਕੇ।

ਕੇਜਰੀਵਾਲ ਦੀ ਪਤਨੀ ਪ੍ਰੈਸ ਕਾਨਫਰੰਸ ਕਰੇਗੀ। ਇਸ ਤੋਂ ਪਹਿਲਾਂ ਆਪ ਨੇਤਾ ਆਤਿਸ਼ੀ ਨੇ ਪ੍ਰੈਸ ਕਾਨਫਰੰਸ ਵਿਚ ਕਿਹਾ ਕਿ ਈਡੀ ਨੂੰ ਹੁਣ ਤੱਕ ਰੇਡ ਵਿਚ ਇੱਕ ਰੁਪਇਆ ਨਹੀਂ ਮਿਲਿਆ। ਜਿਸ ਮਨੀ ਟਰੇਲ ਦੀ ਭਾਲ ਹੋ ਰਹੀ ਹੈ, ਅੱਜ ਉਹ ਸਾਹਮਣੇ ਆ ਗਈ। ਮੈਂ ਮੋਦੀ ਜੀ ਨੂੰ ਚੈਲੰਜ ਕਰ ਰਹੀ ਹਾਂ ਕਿ ਸਾਰਾ ਪੈਸਾ ਭਾਜਪਾ ਦੇ ਖਾਤੇ ਵਿਚ ਗਿਆ

ਸ਼ਰਦ ਰੈਡੀ ਦੇ ਬਿਆਨ ’ਤੇ ਕੇਜਰੀਵਾਲ ਦੀ ਗ੍ਰਿਫਤਾਰੀ ਕੀਤੀ ਗਈ ਹੈ, ਉਸ ਦੀ ਕੰਪਨੀ ਨੇ ਭਾਜਪਾ ਨੂੰ ਚੰਦਾ ਦਿੱਤਾ ਹੈ। ਹੁਣ ਈਡੀ ਨੂੰ ਭਾਜਪਾ ਨੂੰ ਮੁਲਜ਼ਮ ਬਣਾ ਕੇ ਪ੍ਰਧਾਨ ਜੇਪੀ ਨੱਡਾ ਨੂੰ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ।

ਇਸ ਦੇ ਨਾਲ ਹੀ ਅੱਜ ਸਵੇਰੇ ਈਡੀ ਨੇ ਮਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਲਾਬ ਸਿੰਘ ਯਾਦਵ ਦੇ ਘਰ ਛਾਪਾ ਮਾਰਿਆ ਹੈ। ਇਸ ਸਬੰਧੀ ‘ਆਪ’ ਆਗੂ ਸੌਰਭ ਭਾਰਦਵਾਜ ਨੇ ਕਿਹਾ ਕਿ ਭਾਰਤ ਹੀ ਨਹੀਂ ਸਗੋਂ ਦੁਨੀਆ ਭਰ ਦੇ ਲੋਕ ਜਾਣ ਚੁੱਕੇ ਹਨ ਕਿ ਭਾਜਪਾ ਸਰਕਾਰ ਸਮੁੱਚੀ ਵਿਰੋਧੀ ਧਿਰ ਨੂੰ ਜੇਲ੍ਹ ਵਿੱਚ ਡੱਕਣ ਵਿੱਚ ਲੱਗੀ ਹੋਈ ਹੈ।

ਈਡੀ ਦੀ ਹਿਰਾਸਤ ਮਿਲਣ ਤੋਂ ਬਾਅਦ ਕੇਜਰੀਵਾਲ ਨੇ ਰਾਉਸ ਐਵੇਨਿਊ ਕੋਰਟ ਵਿੱਚ ਮੀਡੀਆ ਨੂੰ ਕਿਹਾ ਕਿ ਉਹ ਅਸਤੀਫਾ ਨਹੀਂ ਦੇਣਗੇ। ਜੇ ਲੋੜ ਪਈ ਤਾਂ ਸਰਕਾਰ ਨੂੰ ਜੇਲ੍ਹ ਵਿੱਚੋਂ ਚਲਾਵਾਂਗੇ। ਇਸ ਦੇ ਜਵਾਬ ਵਿੱਚ ਭਾਜਪਾ ਆਗੂ ਮਨੋਜ ਤਿਵਾੜੀ ਨੇ ਕਿਹਾ ਕਿ ਸਰਕਾਰ ਜੇਲ੍ਹ ਤੋਂ ਨਹੀਂ ਚੱਲਦੀ, ਗੈਂਗਸਟਰ ਆਪਣੇ ਗੈਂਗ ਚਲਾਉਂਦੇ ਹਨ।

ਇਹ ਵੀ ਪੜ੍ਹੋ

ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵੱਜੋਂ ਪੋਲਿੰਗ ਸਟੇਸ਼ਨ ’ਤੇ ਨਾਲ ਲਿਜਾ ਸਕਦਾ ਹੈ।

ਭਾਰਤੀ ਚੋਣ ਕਮਿਸ਼ਨ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਉਹ ਵੋਟਰ ਜੋ ਚੋਣ ਫੋਟੋ ਪਹਿਚਾਣ ਪੱਤਰ ਪੇਸ਼ ਕਰਨ ਦੇ ਯੋਗ ਨਹੀਂ ਹਨ, ਆਪਣੀ ਪਛਾਣ ਸਥਾਪਤ ਕਰਨ ਲਈ 12 ਹੋਰ ਦਸਤਾਵੇਜ਼ ਪੇਸ਼ ਕਰ ਸਕਦੇ ਹਨ।

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਜਿੰਨਾਂ ਵੋਟਰਾਂ ਕੋਲ ਚੋਣ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਪੈਨ ਕਾਰਡ, ਐਨ. ਪੀ. ਆਰ. ਅਧੀਨ ਆਰ. ਜੀ. ਆਈ. ਵਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਹਿਤ ਪੈਨਸ਼ਨ ਦਸਤਾਵੇਜ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਐਮ.ਪੀ. ਐਮ.ਐਲ.ਏ. ਨੂੰ ਜਾਰੀ ਪਹਿਚਾਣ ਪੱਤਰ ਅਤੇ ਯੂਨੀਕ ਡਿਸਏਬਿਲਟੀ ਪਹਿਚਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਲੋਂ ਜਾਰੀ ਕੀਤਾ ਹੋਵੇ, ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।

ਉਨ੍ਹਾਂ ਸਾਰੇ ਵੋਟਰਾਂ ਨੂੰ ਪੂਰੇ ਉਤਸ਼ਾਹ ਨਾਲ ਲੋਕ ਸਭਾ ਚੋਣਾਂ ਵਿੱਚ ਹਿੱਸਾ ਲੈਕੇ ਵੋਟ ਪਾਉਣ ਦੀ ਅਪੀਲ ਕੀਤੀ ਹੈ। ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਦਾ ”ਇਸ ਵਾਰ 70 ਪਾਰ” ਦਾ ਟੀਚਾ ਹੈ ਅਤੇ ਵੋਟਰਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਇਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ, ਇਸ ਲਈ ਸਾਰੇ ਵੋਟਰ ਆਪਣੀ ਵੋਟ ਜ਼ਰੂਰ ਪਾਉਣ।

Related post

ਕੇਜਰੀਵਾਲ ਨੇ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਮੱਥਾ ਟੇਕਿਆ

ਕੇਜਰੀਵਾਲ ਨੇ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਮੱਥਾ ਟੇਕਿਆ

ਅੰਮ੍ਰਿਤਸਰ, 17 ਮਈ, ਨਿਰਮਲ : ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਨੇਤਾਵਾਂ ਦਾ ਆਉਣਾ ਜਾਣਾ ਲਗਾਤਾਰ ਜਾਰੀ ਹੈ। ਪੰਜਾਬ ਦੌਰੇ…
ਪੰਜਾਬ ਦੇ ਪ੍ਰੋਗਰਾਮ ਰੱਦ, ਦਿੱਲੀ ਗਏ ਕੇਜਰੀਵਾਲ

ਪੰਜਾਬ ਦੇ ਪ੍ਰੋਗਰਾਮ ਰੱਦ, ਦਿੱਲੀ ਗਏ ਕੇਜਰੀਵਾਲ

ਅੰਮ੍ਰਿਤਸਰ, 17 ਮਈ, ਨਿਰਮਲ : ਦਿੱਲੀ ਦੀ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਵੀਰਵਾਰ ਤੋਂ ਪੰਜਾਬ ਦੇ ਦੋ ਦਿਨਾਂ…
ਕੇਜਰੀਵਾਲ ਵਲੋਂ ਪੰਜਾਬ ’ਚ ਚੋਣ ਪ੍ਰਚਾਰ ਤੇਜ਼

ਕੇਜਰੀਵਾਲ ਵਲੋਂ ਪੰਜਾਬ ’ਚ ਚੋਣ ਪ੍ਰਚਾਰ ਤੇਜ਼

ਚੰਡੀਗੜ੍ਹ, 17 ਮਈ, ਨਿਰਮਲ : ਜੇਲ੍ਹ ਤੋਂ ਅੰਤਰਿਮ ਜ਼ਮਾਨਤ ’ਤੇ ਆਏ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਵਿਚ ਚੋਣ ਪ੍ਰਚਾਰ ਕੀਤਾ ਜਾ ਰਿਹਾ।…