Begin typing your search above and press return to search.

ਹਰਿਆਣਾ ਦੇ ਸਾਬਕਾ CM ਹੁੱਡਾ ਤੋਂ ED ਦੀ ਪੁੱਛਗਿੱਛ

ਚੰਡੀਗੜ੍ਹ : ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੂਪੇਂਦਰ ਸਿੰਘ ਹੁੱਡਾ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਨਿਸ਼ਾਨੇ 'ਤੇ ਆ ਗਏ ਹਨ। ਮਾਨੇਸਰ ਜ਼ਮੀਨ ਸੌਦੇ ਮਾਮਲੇ 'ਚ ਭੂਪੇਂਦਰ ਸਿੰਘ ਹੁੱਡਾ ਤੋਂ ਦਿੱਲੀ 'ਚ ਈਡੀ ਹੈੱਡਕੁਆਰਟਰ 'ਚ ਪੁੱਛਗਿੱਛ ਕੀਤੀ ਜਾ ਰਹੀ ਹੈ। ਦੋ ਹਫ਼ਤੇ ਪਹਿਲਾਂ ਵੀ ਹੁੱਡਾ ਨੂੰ ਈਡੀ ਨੇ ਪੁੱਛਗਿੱਛ ਲਈ ਬੁਲਾਇਆ ਸੀ। ਕੁਝ ਦਿਨ ਪਹਿਲਾਂ ਵੀ ਇਨਫੋਰਸਮੈਂਟ […]

ED interrogation of former CM Hooda of Haryana
X

Editor (BS)By : Editor (BS)

  |  30 Jan 2024 6:11 AM IST

  • whatsapp
  • Telegram

ਚੰਡੀਗੜ੍ਹ : ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੂਪੇਂਦਰ ਸਿੰਘ ਹੁੱਡਾ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਨਿਸ਼ਾਨੇ 'ਤੇ ਆ ਗਏ ਹਨ। ਮਾਨੇਸਰ ਜ਼ਮੀਨ ਸੌਦੇ ਮਾਮਲੇ 'ਚ ਭੂਪੇਂਦਰ ਸਿੰਘ ਹੁੱਡਾ ਤੋਂ ਦਿੱਲੀ 'ਚ ਈਡੀ ਹੈੱਡਕੁਆਰਟਰ 'ਚ ਪੁੱਛਗਿੱਛ ਕੀਤੀ ਜਾ ਰਹੀ ਹੈ। ਦੋ ਹਫ਼ਤੇ ਪਹਿਲਾਂ ਵੀ ਹੁੱਡਾ ਨੂੰ ਈਡੀ ਨੇ ਪੁੱਛਗਿੱਛ ਲਈ ਬੁਲਾਇਆ ਸੀ। ਕੁਝ ਦਿਨ ਪਹਿਲਾਂ ਵੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ 2004-07 ਦੌਰਾਨ ਹੋਏ 1500 ਕਰੋੜ ਰੁਪਏ ਦੇ ਗੁਰੂਗ੍ਰਾਮ ਜ਼ਮੀਨ ਘੁਟਾਲੇ ਵਿੱਚ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ ਵਿੱਚ ਸਾਬਕਾ ਮੁੱਖ ਮੰਤਰੀ ਭੂਪੇਂਦਰ ਸਿੰਘ ਹੁੱਡਾ ਤੋਂ 6 ਘੰਟੇ ਤੱਕ ਪੁੱਛਗਿੱਛ ਕੀਤੀ ਸੀ।

ਈਡੀ ਨੇ ਉਸ ਨੂੰ ਇੱਕ ਹਫ਼ਤਾ ਪਹਿਲਾਂ ਜਾਂਚ ਵਿੱਚ ਸ਼ਾਮਲ ਹੋਣ ਲਈ ਨੋਟਿਸ ਦਿੱਤਾ ਸੀ। ਈਡੀ ਨੇ ਆਪਣੇ ਦਿੱਲੀ ਹੈੱਡਕੁਆਰਟਰ ਵਿੱਚ ਪੀਐਮਐਲਏ ਕਾਨੂੰਨ ਤਹਿਤ 76 ਸਾਲਾ ਹੁੱਡਾ ਦਾ ਬਿਆਨ ਦਰਜ ਕੀਤਾ। ਸੂਤਰਾਂ ਦਾ ਕਹਿਣਾ ਹੈ ਕਿ ਇਸ ਤੋਂ ਪਹਿਲਾਂ ਪੁੱਛਗਿੱਛ ਦੌਰਾਨ ਸਾਬਕਾ ਮੁੱਖ ਮੰਤਰੀ ਨੇ ਕਈ ਸਵਾਲਾਂ ਦੇ ਸਹੀ ਜਵਾਬ ਨਹੀਂ ਦਿੱਤੇ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁੜ ਪੁੱਛਗਿੱਛ ਲਈ ਬੁਲਾਇਆ ਗਿਆ ਹੈ।

ਸੱਤਾ ਵਿਚ ਆਉਣ ’ਤੇ ਕੌਮਾਂਤਰੀ ਗਿਰੋਹਾਂ ਦਾ ਲੱਕ ਤੋੜ ਦਿਆਂਗੇ : ਪਿਅਰੇ ਪੌਇਲੀਐਵ


ਵੈਨਕੂਵਰ, 29 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਵਿਚ ਸਾਊਥ ਏਸ਼ੀਅਨ ਕਾਰੋਬਾਰੀਆਂ ਨੂੰ ਮਿਲ ਰਹੀਆਂ ਧਮਕੀਆਂ ਨੂੰ ਟਰੂਡੋ ਸਰਕਾਰ ਦੀ ਨਾਲਾਇਕੀ ਕਰਾਰ ਦਿੰਦਿਆਂ ਕੰਜ਼ਰਵੇਟਿਵ ਪਾਰਟੀ ਦੇ ਆਗੂ ਪਿਅਰੇ ਪੌਇਲੀਐਵ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਆਉਣ ’ਤੇ ਕੌਮਾਂਤਰੀ ਗਿਰੋਹਾਂ ਦਾ ਲੱਕ ਤੋੜ ਦਿਤਾ ਜਾਵੇਗਾ। ਸਾਊਥ ਏਸ਼ੀਅਨ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਆਰ.ਸੀ.ਐਮ.ਪੀ. ਨੂੰ ਵਧੇਰੇ ਤਾਕਤਾਂ ਦਿਤੀਆਂ ਜਾਣਗੀਆਂ ਅਤੇ ਸਾਡੇ ਲੋਕਾਂ ਨੂੰ ਧਮਕਾਉਣ ਵਾਲੇ ਅਪਰਾਧੀ ਬਗੈਰ ਜ਼ਮਾਨਤ ਤੋਂ ਜੇਲ ਦੀਆਂ ਸੀਖਾਂ ਪਿੱਛੇ ਹੋਣਗੇ।

ਵਿਰੋਧੀ ਧਿਰ ਦੇ ਆਗੂ ਨੇ ਸਾਊਥ ਏਸ਼ੀਅਨ ਭਾਈਚਾਰੇ ਨਾਲ ਕੀਤਾ ਵਾਅਦਾ

ਵਿਰੋਧੀ ਧਿਰ ਦੇ ਆਗੂ ਨੇ ਦੋਸ਼ ਲਾਇਆ ਕਿ ਜਸਟਿਨ ਟਰੂਡੋ ਦੀ ਸਰਕਾਰ ਆਉਣ ਤੋਂ ਪਹਿਲਾਂ ਕੈਨੇਡਾ ਵਿਚ ਅਜਿਹਾ ਕੁਝ ਨਹੀਂ ਸੀ ਹੁੰਦਾ ਪਰ ਇਸ ਵੇਲੇ ਹਰ ਪਾਸੇ ਅਪਰਾਧੀਆਂ ਅਤੇ ਨਸ਼ਿਆਂ ਦਾ ਬੋਲਬਾਲਾ ਸੁਣਿਆ ਜਾ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਬਿਨਾਂ ਸ਼ੱਕ ਦੁਨੀਆਂ ਦੇ ਹਰ ਮੁਲਕ ਵਿਚ ਜੁਰਮ ਹੁੰਦੇ ਹਨ ਪਰ ਐਨੇ ਵੱਡੇ ਪੱਧਰ ’ਤੇ ਜਬਰੀ ਵਸੂਲੀ ਦੇ ਮਾਮਲੇ ਬਰਦਾਸ਼ਤ ਨਹੀਂ ਕੀਤੇ ਜਾ ਸਕਦੇ। ਬਰੈਂਪਟਨ, ਕੈਲਗਰੀ, ਐਡਮਿੰਟਨ ਅਤੇ ਸਰੀ ਵਿਖੇ ਭਾਰਤੀ ਕਾਰੋਬਾਰੀਆਂ ਨੂੰ ਮਿਲੀਆਂ ਧਮਕੀ ਭਰੀਆਂ ਚਿੱਠੀਆਂ ਦਾ ਜ਼ਿਕਰ ਕਰਦਿਆਂ ਪਿਅਰੇ ਪੌਇਲੀਐਵ ਨੇ ਸਵਾਲ ਉਠਾਇਆ ਕਿ ਫੈਡਰਲ ਸਰਕਾਰ ਕੀ ਕਰ ਰਹੀ ਹੈ ਅਤੇ ਆਰ.ਸੀ.ਐਮ.ਪੀ. ਨੇ ਕੌਮਾਂਤਰੀ ਗਿਰੋਹਾਂ ਨੂੰ ਸਾਡੇ ਮੁਲਕ ਵਿਚ ਘੁਸਪੈਠ ਦੀ ਇਜਾਜ਼ਤ ਕਿਉਂ ਦਿਤੀ? ਤਿੰਨ ਰਾਜਾਂ ਦੇ ਚਾਰ ਸ਼ਹਿਰਾਂ ਵਿਚ ਸਾਡੀ ਕਮਿਊਨਿਟੀ ਘਬਰਾਈ ਹੋਈ ਹੈ ਅਤੇ ਇਹ ਸਭ ਤੁਰਤ ਬੰਦ ਹੋਣਾ ਚਾਹੀਦਾ ਹੈ।

ਹਾਊਸ ਆਫ ਕਾਮਨਜ਼ ਦੇ ਇਜਲਾਸ ਲਈ ਕੰਜ਼ਰਵੇਟਿਵ ਪਾਰਟੀ ਨੇ ਕਮਰ ਕਸੀ

ਉਨ੍ਹਾਂ ਆਖਿਆ ਕਿ ਜਸਟਿਨ ਟਰੂਡੋ ਨੇ ਪੂਰੀ ਦੁਨੀਆਂ ਵਿਚ ਹੋਕਾ ਦੇ ਦਿਤਾ ਹੈ ਕਿ ਜਿਸ ਨੇ ਵੀ ਜੁਰਮ ਕਰਨਾ ਹੋਵੇ, ਉਹ ਕੈਨੇਡਾ ਆ ਕੇ ਵਾਰਦਾਤਾਂ ਨੂੰ ਅੰਜਾਮ ਦੇ ਸਕਦਾ ਹੈ। ਵਾਰਦਾਤਾਂ ਕਰਨ ਜੇ ਗ੍ਰਿਫ਼ਤਾਰ ਵੀ ਹੋ ਗਏ ਤਾਂ ਕੋਈ ਸਖ਼ਤ ਸਜ਼ਾ ਨਹੀਂ ਹੋਵੇਗੀ ਕਿਉਂਕਿ ਟਰੂਡੋ ਦੇ ਅੱਠ ਸਾਲ ਦੇ ਕਾਰਜਕਾਲ ਦੌਰਾਨ ਪੂਰਾ ਸਿਸਟਮ ਕਮਜ਼ੋਰ ਹੋ ਚੁੱਕਾ ਹੈ।

Next Story
ਤਾਜ਼ਾ ਖਬਰਾਂ
Share it