Begin typing your search above and press return to search.

ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਘਰ ਈਡੀ ਨੇ ਮਾਰਿਆ ਛਾਪਾ

ਮੁਹਾਲੀ, 31 ਅਕਤੂਬਰ, ਨਿਰਮਲ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸਵੇਰੇ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਘਰ ਛਾਪਾ ਮਾਰਿਆ। ਈਡੀ ਉਨ੍ਹਾਂ ਦੇ ਦਫ਼ਤਰ ਅਤੇ ਘਰ ਵਿਚ ਦਸਤਾਵੇਜ਼ਾਂ ਦੀ ਜਾਂਚ ਕਰ ਰਹੀ ਹੈ। ਈਡੀ ਦੀ ਟੀਮਾਂ ਨੇ ਮੁਹਾਲੀ ਤੋਂ ਇਲਾਵਾ ਪੰਜਾਬ ਤੇ ਰਾਜਸਥਾਨ ਦੇ 12 ਟਿਕਾਣਿਆਂ ’ਤੇ ਇਕੱਠੇ ਹੀ ਛਾਪਾ ਮਾਰਿਆ। ਅਧਿਕਾਰੀਆਂ ਵੱਲੋਂ ਅਜੇ ਤੱਕ […]

ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਘਰ ਈਡੀ ਨੇ ਮਾਰਿਆ ਛਾਪਾ
X

Hamdard Tv AdminBy : Hamdard Tv Admin

  |  31 Oct 2023 7:03 AM IST

  • whatsapp
  • Telegram


ਮੁਹਾਲੀ, 31 ਅਕਤੂਬਰ, ਨਿਰਮਲ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸਵੇਰੇ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਘਰ ਛਾਪਾ ਮਾਰਿਆ। ਈਡੀ ਉਨ੍ਹਾਂ ਦੇ ਦਫ਼ਤਰ ਅਤੇ ਘਰ ਵਿਚ ਦਸਤਾਵੇਜ਼ਾਂ ਦੀ ਜਾਂਚ ਕਰ ਰਹੀ ਹੈ। ਈਡੀ ਦੀ ਟੀਮਾਂ ਨੇ ਮੁਹਾਲੀ ਤੋਂ ਇਲਾਵਾ ਪੰਜਾਬ ਤੇ ਰਾਜਸਥਾਨ ਦੇ 12 ਟਿਕਾਣਿਆਂ ’ਤੇ ਇਕੱਠੇ ਹੀ ਛਾਪਾ ਮਾਰਿਆ।

ਅਧਿਕਾਰੀਆਂ ਵੱਲੋਂ ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ ਕਿ ਇਹ ਛਾਪੇਮਾਰੀ ਕਿਸ ਮਾਮਲੇ ਵਿੱਚ ਕੀਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਛਾਪੇਮਾਰੀ ਦਿੱਲੀ ਦੀ ਸ਼ਰਾਬ ਨੀਤੀ ਦੇ ਮਾਮਲੇ ਵਿਚ ਕੀਤੀ ਜਾ ਰਹੀ ਹੈ। ਜਿਸ ਵਿੱਚ ਸ਼ਰਾਬ ਦੇ ਠੇਕੇਦਾਰਾਂ ਨਾਲ ਉਸ ਦੀ ਸ਼ਮੂਲੀਅਤ ਦਾ ਸ਼ੱਕ ਹੈ।

ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੇ ਟਵੀਟ ਕੀਤਾ ਕਿ ਦਿੱਲੀ ਅਤੇ ਪੰਜਾਬ ਵਿੱਚ ਸ਼ਰਾਬ ਘੁਟਾਲੇ ਦੇ ਸਬੰਧ ਵਿੱਚ ਕੁਲਵੰਤ ਸਿੰਘ ’ਤੇ ਛਾਪੇਮਾਰੀ ਕੀਤੀ ਗਈ ਹੈ। ਅਰਵਿੰਦ ਕੇਜਰੀਵਾਲ ਨੂੰ ਸੰਮਨ ਕਰਨ ਤੋਂ ਬਾਅਦ ਈਡੀ ਨੇ ਸ਼ਰਾਬ ਘੁਟਾਲੇ ਦੇ ਪੰਜਾਬ ਲਿੰਕ ਦੀ ਖੋਜ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਆਬਕਾਰੀ ਨੀਤੀ ਵਿੱਚ 550 ਕਰੋੜ ਰੁਪਏ ਦੇ ਘਪਲੇ ਦਾ ਪਰਦਾਫਾਸ਼ ਕਰਨ ਲਈ ਇਹ ਕਾਰਵਾਈ ਜ਼ਰੂਰੀ ਹੈ। ਜਿਸ ਵਿੱਚ ਮੁੱਖ ਦੋਸ਼ੀ ਪੰਜਾਬ ਦੇ ਸੀਐਮ ਭਗਵੰਤ ਮਾਨ ਅਤੇ ਆਬਕਾਰੀ ਮੰਤਰੀ ਹਰਪਾਲ ਚੀਮਾ ਹਨ। ਇਸ ਘੁਟਾਲੇ ਦਾ ਫਾਇਦਾ ਆਮ ਆਦਮੀ ਪਾਰਟੀ ਨੂੰ ਹੋਇਆ ਹੈ।

ਹਾਲ ਹੀ ’ਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਿਧਾਇਕ ਕੁਲਵੰਤ ਸਿੰਘ ਦੇ ਜੇਐਲਪੀਐਲ ਦੇ ਦੋ ਪ੍ਰੋਜੈਕਟਾਂ ’ਤੇ ਸਵਾਲ ਚੁੱਕੇ ਸਨ। ਉਨ੍ਹਾਂ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਜਵਾਬ ਮੰਗਿਆ ਸੀ। ਉਨ੍ਹਾਂ ਦੋਸ਼ ਲਾਇਆ ਸੀ ਕਿ ਉਨ੍ਹਾਂ ਦੇ ਹੀ ਵਿਧਾਇਕ ਨਿਯਮਾਂ ਦੀ ਉਲੰਘਣਾ ਕਰਕੇ ਰੀਅਲ ਅਸਟੇਟ ਦਾ ਕਾਰੋਬਾਰ ਕਰ ਰਹੇ ਹਨ।

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦਿੱਲੀ ਦੀ ਸ਼ਰਾਬ ਨੀਤੀ ਦੇ ਮਾਮਲੇ ਵਿੱਚ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਕੱਲ੍ਹ ਉਸ ਦੀ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤੀ ਸੀ। ਅਦਾਲਤ ਨੇ ਅਗਲੇ 6 ਮਹੀਨਿਆਂ ਵਿੱਚ ਇਸ ਮਾਮਲੇ ਦੀ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਸਨ। ਇਸ ਤੋਂ ਬਾਅਦ ਅੱਜ ਮੁਹਾਲੀ ਵਿੱਚ ਈਡੀ ਦੀ ਇਹ ਵੱਡੀ ਕਾਰਵਾਈ ਹੈ।

Next Story
ਤਾਜ਼ਾ ਖਬਰਾਂ
Share it