Begin typing your search above and press return to search.

ਸਾਬਕਾ ਮੰਤਰੀ ਧਰਮਸੋਤ ਦੇ ਘਰ ਈਡੀ ਨੇ ਮਾਰਿਆ ਛਾਪਾ

ਅਮਲੋਹ, 30 ਨਵੰਬਰ, ਨਿਰਮਲ : ਕਾਂਗਰਸ ਦੇ ਸਾਬਕਾ ਮੰਤਰੀ ਧਰਮਸੋਤ ਦੇ ਘਰ ਈਡੀ ਨੇ ਛਾਪਾ ਮਾਰਿਆ। ਕਾਂਗਰਸ ਸਰਕਾਰ ’ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਦੇ ਅਮਲੋਹ ਸਥਿਤ ਘਰ ’ਤੇ ਈਡੀ ਨੇ ਅੱਜ ਸਵੇਰੇ ਛਾਪਾ ਮਾਰਿਆ ਹੈ। ਸਵੇਰੇ ਈਡੀ ਦੀਆਂ ਗੱਡੀਆਂ ਅਤੇ ਕੇਂਦਰੀ ਰਿਜ਼ਰਵ ਫੋਰਸ ਦੇ ਜਵਾਨ ਉਸ ਦੇ […]

ਸਾਬਕਾ ਮੰਤਰੀ ਧਰਮਸੋਤ ਦੇ ਘਰ ਈਡੀ ਨੇ ਮਾਰਿਆ ਛਾਪਾ
X

Editor EditorBy : Editor Editor

  |  30 Nov 2023 5:03 AM IST

  • whatsapp
  • Telegram


ਅਮਲੋਹ, 30 ਨਵੰਬਰ, ਨਿਰਮਲ : ਕਾਂਗਰਸ ਦੇ ਸਾਬਕਾ ਮੰਤਰੀ ਧਰਮਸੋਤ ਦੇ ਘਰ ਈਡੀ ਨੇ ਛਾਪਾ ਮਾਰਿਆ। ਕਾਂਗਰਸ ਸਰਕਾਰ ’ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਦੇ ਅਮਲੋਹ ਸਥਿਤ ਘਰ ’ਤੇ ਈਡੀ ਨੇ ਅੱਜ ਸਵੇਰੇ ਛਾਪਾ ਮਾਰਿਆ ਹੈ। ਸਵੇਰੇ ਈਡੀ ਦੀਆਂ ਗੱਡੀਆਂ ਅਤੇ ਕੇਂਦਰੀ ਰਿਜ਼ਰਵ ਫੋਰਸ ਦੇ ਜਵਾਨ ਉਸ ਦੇ ਘਰ ਪਹੁੰਚ ਗਏ। ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਜੰਗਲਾਤ ਵਿਭਾਗ ਦੇ ਕੁਝ ਠੇਕੇਦਾਰਾਂ ਅਤੇ ਉਨ੍ਹਾਂ ਦੇ ਕਰੀਬੀਆਂ ਦੇ ਘਰ ਵੀ ਇਹ ਛਾਪੇਮਾਰੀ ਹੋਈ ਹੈ।

ਫਿਲਹਾਲ ਈਡੀ ਦੀਆਂ ਟੀਮਾਂ ਘਰ ਦੇ ਅੰਦਰ ਮੌਜੂਦ ਹਨ ਅਤੇ ਤਲਾਸ਼ੀ ਲਈ ਜਾ ਰਹੀ ਹੈ। ਕਿਸੇ ਨੂੰ ਵੀ ਘਰ ਦੇ ਅੰਦਰ ਜਾਣ ਜਾਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਹੈ। ਧਰਮਸੋਤ ਦੇ ਇਕ ਕਰੀਬੀ, ਜੰਗਲਾਤ ਵਿਭਾਗ ਦੇ ਠੇਕੇਦਾਰ, ਖੰਨਾ ਦੇ ਇਕ ਕਰੀਬੀ ਅਤੇ ਕੁਝ ਅਧਿਕਾਰੀਆਂ ਦੇ ਘਰਾਂ ’ਤੇ ਛਾਪੇਮਾਰੀ ਕਰਨ ਲਈ ਵੀ ਕੁਝ ਟੀਮਾਂ ਪਹੁੰਚੀਆਂ ਹਨ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਆਉਣ ਤੋਂ ਬਾਅਦ ਵਿਜੀਲੈਂਸ ਵਿਭਾਗ ਨੇ ਮਾਮਲਾ ਦਰਜ ਕਰਕੇ ਸਾਧੂ ਸਿੰਘ ਧਰਮਸੋਤ ਸਮੇਤ ਉਕਤ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਸੀ। ਫਿਲਹਾਲ ਉਹ ਜ਼ਮਾਨਤ ’ਤੇ ਬਾਹਰ ਹੈ। ਪੰਜਾਬ ਵਿਜੀਲੈਂਸ ਦੇ ਰਡਾਰ ’ਤੇ ਆਉਣ ਤੋਂ ਬਾਅਦ ਈਡੀ ਨੇ ਵੀ ਉਸ ਦੇ ਦਸਤਾਵੇਜ਼ਾਂ ਅਤੇ ਜਾਂਚ ਰਿਪੋਰਟਾਂ ਦੀ ਮੰਗ ਕੀਤੀ ਸੀ।

Next Story
ਤਾਜ਼ਾ ਖਬਰਾਂ
Share it