ਮੁਹਾਲੀ ਅਤੇ ਚੰਡੀਗੜ੍ਹ ਵਿਚ ਈਡੀ ਵਲੋਂ ਛਾਪੇਮਾਰੀ
ਚੰਡੀਗੜ੍ਹ, 27 ਮਾਰਚ, ਨਿਰਮਲ : ਮੁਹਾਲੀ ਅਤੇ ਚੰਡੀਗੜ੍ਹ ਵਿਚ ਈਡੀ ਵਲੋਂ ਛਾਪੇਮਾਰੀ ਕੀਤੀ ਗਈ। ਦੱਸਦੇ ਚਲੀਏ ਕਿ ਚੰਡੀਗੜ੍ਹ ਅਤੇ ਮੋਹਾਲੀ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਛਾਪੇਮਾਰੀ ਜਾਰੀ ਹੈ। ਇਹ ਛਾਪੇਮਾਰੀ ਕਈ ਆਈਏਐਸ ਅਫਸਰਾਂ, ਪ੍ਰਾਪਰਟੀ ਡੀਲਰਾਂ ਅਤੇ ਕਈ ਕਿਸਾਨਾਂ ਦੇ ਟਿਕਾਣਿਆਂ ਤੇ ਕੀਤੀ ਜਾ ਰਹੀ ਹੈ। ਇਹ ਛਾਪੇਮਾਰੀ ਕਰੀਬ 15 ਥਾਵਾਂ ’ਤੇ ਚੱਲ ਰਹੀ ਹੈ। ਸੂਤਰਾਂ ਦੇ […]
By : Editor Editor
ਚੰਡੀਗੜ੍ਹ, 27 ਮਾਰਚ, ਨਿਰਮਲ : ਮੁਹਾਲੀ ਅਤੇ ਚੰਡੀਗੜ੍ਹ ਵਿਚ ਈਡੀ ਵਲੋਂ ਛਾਪੇਮਾਰੀ ਕੀਤੀ ਗਈ। ਦੱਸਦੇ ਚਲੀਏ ਕਿ ਚੰਡੀਗੜ੍ਹ ਅਤੇ ਮੋਹਾਲੀ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਛਾਪੇਮਾਰੀ ਜਾਰੀ ਹੈ।
ਇਹ ਛਾਪੇਮਾਰੀ ਕਈ ਆਈਏਐਸ ਅਫਸਰਾਂ, ਪ੍ਰਾਪਰਟੀ ਡੀਲਰਾਂ ਅਤੇ ਕਈ ਕਿਸਾਨਾਂ ਦੇ ਟਿਕਾਣਿਆਂ ਤੇ ਕੀਤੀ ਜਾ ਰਹੀ ਹੈ। ਇਹ ਛਾਪੇਮਾਰੀ ਕਰੀਬ 15 ਥਾਵਾਂ ’ਤੇ ਚੱਲ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਪਤਾ ਲੱਗਾ ਹੈ ਕਿ ਇਹ ਜਾਂਚ ਮੁਹਾਲੀ ਵਿੱਚ ਅਮਰੂਦ ਦੇ ਬਾਗ ਘੁਟਾਲੇ ਸਬੰਧੀ ਕੀਤੀ ਜਾ ਰਹੀ ਹੈ। ਹੁਣ ਤੱਕ ਪੰਜਾਬ ਵਿਜੀਲੈਂਸ ਇਸ ਦੀ ਜਾਂਚ ਕਰ ਰਹੀ ਸੀ। ਇਹ ਛਾਪੇਮਾਰੀ ਇਸ ਮਾਮਲੇ ਨਾਲ ਜੁੜੇ ਲੋਕਾਂ ਦੇ ਟਿਕਾਣਿਆਂ ਤੇ ਹੀ ਕੀਤੀ ਜਾ ਰਹੀ ਹੈ।
ਮਾਮਲਾ ਗ੍ਰੇਟਰ ਮੁਹਾਲੀ ਵਿਕਾਸ ਅਥਾਰਟੀ ਵੱਲੋਂ ਏਅਰਪੋਰਟ ਰੋਡ ਤੇ ਐਰੋਟ੍ਰੋਪੋਲਿਸ ਪ੍ਰਾਜੈਕਟ ਲਈ ਜ਼ਮੀਨ ਐਕਵਾਇਰ ਕਰਨ ਨਾਲ ਸਬੰਧਤ ਹੈ। ਐਕੁਆਇਰ ਕੀਤੀ ਜ਼ਮੀਨ ਦਾ ਮੁਆਵਜ਼ਾ ਗਮਾਡਾ ਵੱਲੋਂ ਲੈਂਡ ਪੂਲਿੰਗ ਨੀਤੀ ਅਨੁਸਾਰ ਦਿੱਤਾ ਗਿਆ ਸੀ। ਉਸ ਜ਼ਮੀਨ ਵਿੱਚ ਲਗਾਏ ਗਏ ਅਮਰੂਦ ਦੇ ਦਰੱਖਤਾਂ ਦੀ ਕੀਮਤ ਜ਼ਮੀਨ ਤੋਂ ਵੱਖਰੀ ਅਦਾ ਕੀਤੀ ਜਾਂਦੀ ਸੀ। ਫਲਦਾਰ ਦਰੱਖਤਾਂ ਦੀ ਕੀਮਤ ਬਾਗਬਾਨੀ ਵਿਭਾਗ ਵੱਲੋਂ ਤੈਅ ਕੀਤੀ ਜਾਂਦੀ ਹੈ। ਇਸ ਤੋਂ ਬਾਅਦ, ਭੂਮੀ ਗ੍ਰਹਿਣ ਕੁਲੈਕਟਰ ਨੇ ਫਲਦਾਰ ਰੁੱਖਾਂ ਦੀ ਇੱਕ ਸਰਵੇਖਣ ਸੂਚੀ ਡਾਇਰੈਕਟਰ ਬਾਗਬਾਨੀ ਨੂੰ ਭੇਜੀ ਅਤੇ ਦਰਖਤਾਂ ਦੀ ਮੁਲਾਂਕਣ ਰਿਪੋਰਟ ਤਿਆਰ ਕੀਤੀ।
ਜ਼ਮੀਨ ਐਕੁਆਇਰ ਹੋਣ ਤੋਂ ਪਹਿਲਾਂ ਇੱਥੇ ਕੁਝ ਲੋਕਾਂ ਨੇ ਅਮਰੂਦ ਦੇ ਬੂਟੇ ਲਾਏ ਸਨ। ਪਰ ਗਮਾਡਾ ਦੇ ਅਧਿਕਾਰੀਆਂ ਨਾਲ ਮਿਲੀਭੁਗਤ ਕਰਕੇ 4 ਤੋਂ 5 ਸਾਲ ਦਾ ਸਮਾਂ ਦਿਖਾਇਆ ਗਿਆ। ਜਿਸ ਕਾਰਨ ਉਨ੍ਹਾਂ ਦਾ ਮੁਆਵਜ਼ਾ ਕਾਫੀ ਵੱਧ ਗਿਆ। ਇਸ ਤਰ੍ਹਾਂ ਕਈ ਲੋਕਾਂ ਨੇ ਗਲਤ ਤਰੀਕੇ ਨਾਲ ਮੁਆਵਜ਼ਾ ਲੈ ਲਿਆ ਸੀ। ਵਿਜੀਲੈਂਸ ਨੇ ਇਸ ਸਬੰਧੀ ਮੁਲਜ਼ਮ ਨੂੰ ਗ੍ਰਿਫ਼ਤਾਰ ਵੀ ਕੀਤਾ ਸੀ। ਪਰ ਅਦਾਲਤ ਨੇ ਮੁਆਵਜ਼ੇ ਦੀ ਰਕਮ ਵਾਪਸ ਜਮ੍ਹਾਂ ਕਰਵਾ ਕੇ ਉਸ ਨੂੰ ਜ਼ਮਾਨਤ ਦੇ ਦਿੱਤੀ ਸੀ।
ਇਹ ਖ਼ਬਰ ਵੀ ਪੜ੍ਹੋ
ਪੰਜਾਬ ਵਿੱਚ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਲਈ ਚੋਣ ਕਮਿਸ਼ਨ ਨੇ ਐਨਓਸੀ ਜਾਰੀ ਕਰ ਦਿੱਤੀ ਹੈ, ਇਸ ਲਈ ਹੁਣ ਠੇਕਿਆਂ ਦੀ ਨਿਲਾਮੀ ਦਾ ਰਾਹ ਪੱਧਰਾ ਹੋ ਗਿਆ ਹੈ। ਇਸ ਤੋਂ ਪਹਿਲਾਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ’ਤੇ ਰੋਕ ਲਗਾ ਦਿੱਤੀ ਗਈ ਸੀ।
ਦੱਸਿਆ ਜਾ ਰਿਹਾ ਹੈ ਕਿ ਆਬਕਾਰੀ ਵਿਭਾਗ ਵੱਲੋਂ ਠੇਕਿਆਂ ਦੀ ਨਿਲਾਮੀ ਸਬੰਧੀ ਦੁਬਾਰਾ ਹੁਕਮ ਜਾਰੀ ਕੀਤੇ ਜਾਣਗੇ। ਲਗਭਗ ਹਰ ਸਾਲ 31 ਮਾਰਚ ਨੂੰ ਸ਼ਰਾਬ ਦੇ ਠੇਕੇ ਰੱਦ ਕਰ ਦਿੱਤੇ ਜਾਂਦੇ ਹਨ ਅਤੇ ਨਵੇਂ ਠੇਕਿਆਂ ਦੀ ਨਿਲਾਮੀ ਲਈ ਅਪਲਾਈ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਂਦੀ ਹੈ।
ਇਸ ਤਹਿਤ ਵਿਭਾਗ ਨੇ ਵਿੱਤੀ ਸਾਲ 2024-25 ਲਈ ਨਵੀਂ ਆਬਕਾਰੀ ਨੀਤੀ ਤਹਿਤ ਪਰਚੀ ਪ੍ਰਣਾਲੀ ਰਾਹੀਂ ਠੇਕਿਆਂ ਦੇ ਡਰਾਅ ਕੱਢਣ ਦਾ ਫੈਸਲਾ ਕੀਤਾ ਸੀ ਅਤੇ ਇਹ ਡਰਾਅ ਸ਼ੁੱਕਰਵਾਰ ਨੂੰ ਕੱਢੇ ਜਾਣੇ ਸਨ ਪਰ ਇਸ ਦੌਰਾਨ ਚੋਣ ਕਮਿਸ਼ਨ ਵੱਲੋਂ ਇਸ ’ਤੇ ਰੋਕ ਲਗਾ ਦਿੱਤੀ ਗਈ। ਦਿੱਤਾ ਗਿਆ ਸੀ।