ED ਨੇ ਅਰਵਿੰਦ ਕੇਜਰੀਵਾਲ ਨੂੰ ਭੇਜਿਆ 5ਵਾਂ ਸੰਮਨ
2 ਫਰਵਰੀ ਨੂੰ ਈਡੀ ਹੈੱਡਕੁਆਰਟਰ 'ਚ ਪੇਸ਼ ਹੋਣ ਲਈ ਕਿਹਾਨਵੀਂ ਦਿੱਲੀ : ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇੱਕ ਵਾਰ ਫਿਰ ਤਲਬ ਕੀਤਾ ਗਿਆ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਕੇਜਰੀਵਾਲ ਨੂੰ ਪੰਜਵਾਂ ਸੰਮਨ ਭੇਜਿਆ ਹੈ। ਕੇਜਰੀਵਾਲ ਨੂੰ 2 ਫਰਵਰੀ ਨੂੰ ਈਡੀ ਹੈੱਡਕੁਆਰਟਰ 'ਚ ਪੇਸ਼ […]
By : Editor (BS)
2 ਫਰਵਰੀ ਨੂੰ ਈਡੀ ਹੈੱਡਕੁਆਰਟਰ 'ਚ ਪੇਸ਼ ਹੋਣ ਲਈ ਕਿਹਾ
ਨਵੀਂ ਦਿੱਲੀ : ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇੱਕ ਵਾਰ ਫਿਰ ਤਲਬ ਕੀਤਾ ਗਿਆ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਕੇਜਰੀਵਾਲ ਨੂੰ ਪੰਜਵਾਂ ਸੰਮਨ ਭੇਜਿਆ ਹੈ। ਕੇਜਰੀਵਾਲ ਨੂੰ 2 ਫਰਵਰੀ ਨੂੰ ਈਡੀ ਹੈੱਡਕੁਆਰਟਰ 'ਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਅਜਿਹੇ 'ਚ ਕੇਜਰੀਵਾਲ ਕੋਲ ਇਹ ਫੈਸਲਾ ਕਰਨ ਲਈ ਸਿਰਫ ਦੋ ਦਿਨ ਬਚੇ ਹਨ ਕਿ ਉਹ ਇਸ ਵਾਰ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਹੋਣਗੇ ਜਾਂ ਨਹੀਂ।
ਦਿੱਲੀ ਦੇ ਮੁੱਖ ਮੰਤਰੀ ਪਹਿਲਾਂ ਹੀ 4 ਸੰਮਨਾਂ ਨੂੰ ਨਜ਼ਰਅੰਦਾਜ਼ ਕਰ ਚੁੱਕੇ ਹਨ। ਕੇਜਰੀਵਾਲ ਨੇ ਹਰ ਵਾਰ ਈਡੀ ਦੇ ਸੰਮਨ ਨੂੰ ਗੈਰ-ਕਾਨੂੰਨੀ ਦੱਸ ਕੇ ਨਜ਼ਰਅੰਦਾਜ਼ ਕੀਤਾ ਹੈ। ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਭਾਜਪਾ ਲੋਕ ਸਭਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਨਾ ਚਾਹੁੰਦੀ ਹੈ। ਕੇਜਰੀਵਾਲ ਨੇ ਖੁਦ ਸਮੇਂ 'ਤੇ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਲੋਕ ਸਭਾ ਚੋਣਾਂ 'ਚ ਪ੍ਰਚਾਰ ਕਰਨ ਤੋਂ ਰੋਕਣ ਲਈ ਸਾਜ਼ਿਸ਼ ਰਚੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਝੂਠੇ ਕੇਸ 'ਚ ਗ੍ਰਿਫਤਾਰ ਕੀਤਾ ਜਾ ਸਕਦਾ ਹੈ।