ਈਡੀ ਨੇ ਡਿਪਟੀ CM ਤੇਜਸਵੀ ਯਾਦਵ ਅਤੇ ਲਾਲੂ ਯਾਦਵ ਨੂੰ ਭੇਜੇ ਸੰਮਨ
ਬਿਹਾਰ : ਈਡੀ ਨੇ ਸ਼ੁੱਕਰਵਾਰ ਨੂੰ ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਨੂੰ ਲੈਂਡ ਫਾਰ ਜੌਬ ਮਾਮਲੇ ਵਿੱਚ ਤਾਜ਼ਾ ਸੰਮਨ ਜਾਰੀ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਥਿਤ ਜ਼ਮੀਨ-ਨੌਕਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਲਾਲੂ ਪਰਿਵਾਰ ਨੂੰ ਸੰਮਨ ਭੇਜੇ ਗਏ ਹਨ।ਦੱਸਿਆ ਜਾ […]
By : Editor (BS)
ਬਿਹਾਰ : ਈਡੀ ਨੇ ਸ਼ੁੱਕਰਵਾਰ ਨੂੰ ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਨੂੰ ਲੈਂਡ ਫਾਰ ਜੌਬ ਮਾਮਲੇ ਵਿੱਚ ਤਾਜ਼ਾ ਸੰਮਨ ਜਾਰੀ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਥਿਤ ਜ਼ਮੀਨ-ਨੌਕਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਲਾਲੂ ਪਰਿਵਾਰ ਨੂੰ ਸੰਮਨ ਭੇਜੇ ਗਏ ਹਨ।
ਦੱਸਿਆ ਜਾ ਰਿਹਾ ਹੈ ਕਿ ਈਡੀ ਨੇ ਲਾਲੂ ਪ੍ਰਸਾਦ ਯਾਦਵ ਅਤੇ ਤੇਜਸਵੀ ਯਾਦਵ ਨੂੰ 29 ਅਤੇ 30 ਜਨਵਰੀ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਦੋਵਾਂ ਨੇਤਾਵਾਂ ਨੂੰ ਪਟਨਾ ਸਥਿਤ ਈਡੀ ਜ਼ੋਨਲ ਦਫ਼ਤਰ 'ਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਸੰਮਨ ਉਨ੍ਹਾਂ ਨੂੰ ਨਿੱਜੀ ਤੌਰ 'ਤੇ ਬਿਹਾਰ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਭੇਜਿਆ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਜ਼ਮੀਨ ਦੇ ਬਦਲੇ ਨੌਕਰੀ ਦੇ ਕਥਿਤ ਘਪਲੇ ਨਾਲ ਜੁੜੇ ਇੱਕ ਮਾਮਲੇ ਵਿੱਚ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ, ਉਨ੍ਹਾਂ ਦੀ ਪਤਨੀ ਅਤੇ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ, ਉਨ੍ਹਾਂ ਦੀ ਬੇਟੀ ਮੀਸਾ ਭਾਰਤੀ ਅਤੇ ਤੇਜਸਵੀ ਯਾਦਵ ਨੂੰ ਜ਼ਮਾਨਤ ਮਿਲ ਗਈ ਹੈ। ਅਦਾਲਤ ਇਹ ਮਾਮਲਾ 2004 ਤੋਂ 2009 ਦਰਮਿਆਨ ਰੇਲ ਮੰਤਰੀ ਰਹਿੰਦਿਆਂ ਲਾਲੂ ਪ੍ਰਸਾਦ ਦੇ ਪਰਿਵਾਰ ਨੂੰ ਕਥਿਤ ਤੌਰ 'ਤੇ ਤੋਹਫ਼ੇ ਜਾਂ ਵੇਚੀ ਗਈ ਜ਼ਮੀਨ ਦੇ ਬਦਲੇ ਰੇਲਵੇ ਵਿੱਚ ਕੀਤੀਆਂ ਨਿਯੁਕਤੀਆਂ ਨਾਲ ਸਬੰਧਤ ਹੈ।
ਸਰਕਾਰ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਣ ਅਤੇ ਲੋਕ-ਪੱਖੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਬਲਕਾਰ ਸਿੰਘ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ ਪੰਜਾਬ ਭਰ ’ਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕੀਤਾ।
ਅੱਜ ਇਥੇ ਮਿਉਂਸੀਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਕਮਿਸ਼ਨਰ ਨਗਰ ਨਿਗਮ ਜਲੰਧਰ, ਕਪੂਰਥਲਾ ਅਤੇ ਫਗਵਾੜਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ/ਜਨਰਲ), ਜਲੰਧਰ ਅਤੇ ਕਪੂਰਥਲਾ ਤੋਂ ਇਲਾਵਾ ਨਗਰ ਕੌਂਸਲ/ਨਗਰ ਪੰਚਾਇਤ, ਨਕੋਦਰ, ਆਦਮਪੁਰ, ਅਲਾਵਪੁਰ, ਭੋਗਪੁਰ, ਕਰਤਾਰਪੁਰ, ਨੂਰਮਹਿਲ, ਫਿਲੋਰ, ਗੋਰਾਇਆ, ਲੋਹੀਆ ਖਾਸ, ਮਹਿਤਪੁਰ, ਸ਼ਾਹਕੋਟ, ਬਿਲਗਾ, ਸੁਲਤਾਨਪੁਰ ਲੋਧੀ, ਭਲੁੱਥ, ਬੇਗੋਵਾਲ, ਨਡਾਲਾ ਅਤੇ ਢਿਲੱਵਾ ਦੇ ਕਾਰਜ ਸਾਧਕ ਅਫਸਰਾਂ ਪਾਸੋਂ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਸਬੰਧੀ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਚੱਲ ਰਹੇ ਕਾਰਜਾਂ ਵਿੱਚ ਉੱਚ ਪੱਧਰੀ ਗੁਣਵੱਤਾ ਲਿਆਉਣ ਦੇ ਨਿਰਦੇਸ਼ ਦਿੱਤੇ ਗਏ।
ਇਸ ਰੀਵੀਊ ਮੀਟਿੰਗ ਵਿੱਚ ਮੈਂਬਰ ਆਫ ਪਾਰਲੀਮੈਂਟ ਸ੍ਰੀ ਸੁਸ਼ੀਲ ਕੁਮਾਰ ਰਿੰਕੂ ਅਤੇ ਵਿਧਾਇਕਾਂ ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ ਅਤੇ ਮੰਤਰੀ ਵੱਲੋਂ ਮੈਂਬਰਾਂ ਦੇ ਹਲਕਿਆਂ ਦੇ ਕਾਰਜਾਂ ਅਤੇ ਫੰਡਾਂ ਬਾਰੇ ਉਹਨਾਂ ਨਾਲ ਵਿਸਤ੍ਰਿਤ ਜਾਣਕਾਰੀ ਸਾਂਝੀ ਕੀਤੀ ਗਈ।