ਕਪੂਰਥਲਾ ਵਿਚ ਵੱਡੇ ਭਰਾ ਵਲੋਂ ਛੋਟੇ ਦੀ ਹੱਤਿਆ

ਕਪੂਰਥਲਾ ਵਿਚ ਵੱਡੇ ਭਰਾ ਵਲੋਂ ਛੋਟੇ ਦੀ ਹੱਤਿਆ


ਕਪੂਰਥਲਾ, 9 ਮਈ, ਨਿਰਮਲ : ਕਪੂਰਥਲਾ ਦੇ ਕਸਬਾ ਨਡਾਲਾ ’ਚ ਇਕ ਭਰਾ ਨੇ ਆਪਣੇ ਛੋਟੇ ਭਰਾ ਦਾ ਕਤਲ ਕਰਕੇ ਲਾਸ਼ ਨੂੰ ਬੈੱਡ ਵਿਚ ਲੁਕਾ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਭਰਾ ਦਾ ਕਤਲ ਕਰਨ ਤੋਂ ਬਾਅਦ ਮੁਲਜ਼ਮ ਕਾਤਲ ਨੇ ਆਪਣੇ ਪਿਤਾ ਨੂੰ ਫੋਨ ’ਤੇ ਸੂਚਨਾ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ।

ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਡੀ.ਐਸ.ਪੀ ਭੁਲੱਥ ਅਤੇ ਥਾਣਾ ਸੁਭਾਨਪੁਰ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਦੀ ਮੋਰਚਰੀ ’ਚ ਰਖਵਾਇਆ। ਇਸ ਦੀ ਪੁਸ਼ਟੀ ਕਰਦਿਆਂ ਡੀਐਸਪੀ ਭੁਲੱਥ ਸੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਕਤਲ ਦੇ ਮੁਲਜ਼ਮਾਂ ਖ਼ਿਲਾਫ਼ ਧਾਰਾ 302 ਅਤੇ 201 ਆਈਪੀਸੀ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਭਾਲ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਜਾਣਕਾਰੀ ਅਨੁਸਾਰ ਅਜੀਤ ਸਿੰਘ ਨਾਂ ਦਾ ਵਿਅਕਤੀ ਨਡਾਲਾ ਦੀ ਹਿੰਮਤ ਸਿੰਘ ਕਲੋਨੀ ਵਿੱਚ ਰਹਿੰਦਾ ਹੈ। ਉਸ ਦੇ ਦੋ ਲੜਕੇ ਕੁਲਵਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਜਿਨ੍ਹਾਂ ਵਿੱਚੋਂ ਇੱਕ ਦਾ ਕਤਲ ਕਰ ਦਿੱਤਾ ਗਿਆ ਸੀ। ਪਿਤਾ ਅਜੀਤ ਸਿੰਘ ਜ਼ੀਰਕਪੁਰ ਵਿੱਚ ਇੱਕ ਪ੍ਰਾਈਵੇਟ ਕੰਪਨੀ ਵਿੱਚ ਨੌਕਰੀ ਕਰਦੇ ਹਨ। ਦੋਵੇਂ ਭਰਾ ਕੁਲਵਿੰਦਰ ਸਿੰਘ (26 ਸਾਲ) ਅਤੇ ਸੁਖਵਿੰਦਰ ਸਿੰਘ (22 ਸਾਲ) ਨਸ਼ੇ ਦੇ ਆਦੀ ਸਨ। ਆਪਣੇ ਨਸ਼ੇ ਦੀ ਪੂਰਤੀ ਲਈ ਦੋਵਾਂ ਨੇ ਹੌਲੀ-ਹੌਲੀ ਘਰ ਦਾ ਸਾਰਾ ਸਮਾਨ ਵੇਚ ਦਿੱਤਾ।

ਇਸ ਮਗਰੋਂ ਅਜੀਤ ਸਿੰਘ ਨੇ ਪੁਲਸ ਨੂੰ ਸੂਚਿਤ ਕੀਤਾ ਅਤੇ ਥਾਣਾ ਸੁਭਾਨਪੁਰ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਸੁਖਵਿੰਦਰ ਸਿੰਘ ਦੀ ਲਾਸ਼ ਘਰ ਵਿਚ ਬੈੱਡ ਤੋਂ ਬਰਾਮਦ ਕੀਤੀ। ਡੀਐਸਪੀ ਸੁਰਿੰਦਰਪਾਲ ਸਿੰਘ ਨੇ ਇਹ ਵੀ ਦੱਸਿਆ ਕਿ ਮੁਲਜ਼ਮ ਦਾ ਮੋਬਾਈਲ ਵੀ ਬੰਦ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅਜੀਤ ਸਿੰਘ ਦੇ ਬਿਆਨਾਂ ’ਤੇ ਕੁਲਵਿੰਦਰ ਸਿੰਘ ਖਿਲਾਫ ਧਾਰਾ 302, 201 ਆਈ.ਪੀ.ਸੀ. ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ

ਪਰਮਪਾਲ ਕੌਰ ਮਲੂਕਾ ਨੇ ਸਵੈ-ਇੱਛੁਕ ਸੇਵਾਮੁਕਤੀ ਲਈ ਵੀਆਰਐਸ ਦੀ ਪ੍ਰਕਿਰਿਆ ਨੂੰ ਅਪਣਾਇਆ ਸੀ ਤਾਂ ਜੋ ਨੌਕਰੀ ਛੱਡਣ ਤੋਂ ਬਾਅਦ ਉਹ ਸਾਰੇ ਲਾਭ ਪ੍ਰਾਪਤ ਕਰ ਸਕੇ ਜੋ ਕਿਸੇ ਵੀ ਆਈਏਐਸ ਅਧਿਕਾਰੀ ਨੂੰ ਆਪਣਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਸੇਵਾਮੁਕਤ ਹੋਣ ’ਤੇ ਮਿਲਦਾ ਹੈ।

ਬਠਿੰਡਾ ਤੋਂ ਭਾਜਪਾ ਦੀ ਉਮੀਦਵਾਰ ਸਾਬਕਾ ਆਈਏਐਸ ਅਧਿਕਾਰੀ ਪਰਮਪਾਲ ਕੌਰ ਸਿੱਧੂ ਨੇ ਬੁੱਧਵਾਰ ਨੂੰ ਪੰਜਾਬ ਸਰਕਾਰ ਵੱਲੋਂ ਭੇਜੇ ਨੋਟਿਸ ਦਾ ਜਵਾਬ ਦਿੱਤਾ। ਪਰਮਪਾਲ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਮੈਨੂੰ ਸੇਵਾ ਮੁਕਤ ਕਰ ਦਿੱਤਾ ਹੈ।

ਭਾਜਪਾ ਉਮੀਦਵਾਰ ਪਰਮਪਾਲ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਵੀ ਕਾਰਵਾਈ ਕਰਨੀ ਹੈ, ਉਸ ਨਾਲ ਮੈਨੂੰ ਕੋਈ ਫਰਕ ਨਹੀਂ ਪੈਂਦਾ। ਉਸ ਨੇ ਕਿਹਾ ਕਿ ਜਦੋਂ ਉਹ ਪਹਿਲਾਂ ਹੀ ਸੇਵਾਮੁਕਤ ਹੋ ਚੁੱਕੀ ਹੈ ਤਾਂ ਪੰਜਾਬ ਸਰਕਾਰ ਵੱਲੋਂ ਉਸ ਨੂੰ ਨੋਟਿਸ ਭੇਜਣ ਦੀ ਕੋਈ ਤੁਕ ਨਹੀਂ ਬਣਦੀ।

ਉਸ ਨੇ ਦੱਸਿਆ ਕਿ ਜਦੋਂ ਉਸ ਨੇ ਸੇਵਾਮੁਕਤੀ ਲਈ ਅਰਜ਼ੀ ਭੇਜੀ ਸੀ ਤਾਂ ਉਸ ਨੇ ਲਿਖਿਆ ਸੀ ਕਿ ਉਹ ਬਠਿੰਡਾ ਜਾ ਕੇ ਆਪਣੇ ਬਜ਼ੁਰਗ ਮਾਪਿਆਂ ਨਾਲ ਰਹਿਣਾ ਚਾਹੁੰਦੀ ਹੈ। ਉਸ ਦੀ ਜ਼ਿੰਦਗੀ ਵਿਚ ਹੋਰ ਵੀ ਯੋਜਨਾਵਾਂ ਹਨ ਜਿਸ ਤਹਿਤ ਉਹ ਹੁਣ ਚੋਣ ਲੜ ਰਹੀ ਹੈ।

ਪਰਮਪਾਲ ਕੌਰ ਨੇ ਕਿਹਾ ਕਿ ਜਦੋਂ ਪੰਜਾਬ ਵਿੱਚ ਸਰਕਾਰ ਹੀ ਵਿਵਾਦਾਂ ਵਿੱਚ ਘਿਰੀ ਹੋਵੇ ਤਾਂ ਮੈਂ ਇਸ ਬਾਰੇ ਕੁਝ ਨਹੀਂ ਕਰ ਸਕਦੀ।

ਉਨ੍ਹਾਂ ਕਿਹਾ ਕਿ ਪੰਜਾਬ ’ਚ ਤਾਇਨਾਤ ਇਕ ਆਈ.ਪੀ.ਐਸ.ਅਧਿਕਾਰੀ ਨੇ ਨੌਕਰੀ ਤੋਂ ਮੁਕਤ ਹੋਣ ’ਤੇ ਲਿਖਿਆ ਕਿ ਉਹ ਪਿੰਜਰੇ ’ਚੋਂ ਮੁਕਤ ਹੋ ਗਈ ਹੈ । ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਅਗਲੇ ਦਿਨਾਂ ਵਿੱਚ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਕੇ ਚੋਣ ਲੜਨਗੇ।

ਭਾਜਪਾ ਉਮੀਦਵਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਆਈਏਐਸ ਪਰਮਪਾਲ ਕੌਰ ਮਲੂਕਾ ਨੇ ਆਪਣੇ ਅਹੁਦੇ ਤੋਂ ਵੀ.ਆਰ.ਐਸ. ਲਈ ਸੀ। ਇਸ ਤੋਂ ਬਾਅਦ ਉਹ ਭਾਜਪਾ ਵਿਚ ਸ਼ਾਮਲ ਹੋ ਗਈ ਅਤੇ ਬਠਿੰਡਾ ਤੋਂ ਪਾਰਟੀ ਦੀ ਉਮੀਦਵਾਰ ਬਣੀ।

ਦੱਸਦੇ ਚਲੀਏ ਕਿ ਮੰਗਲਵਾਰ ਨੂੰ ਪੰਜਾਬ ਸਰਕਾਰ ਨੇ ਉਸ ਨੂੰ ਨੋਟਿਸ ਜਾਰੀ ਕਰਕੇ ਤੁਰੰਤ ਆਪਣੀ ਡਿਊਟੀ ਜੁਆਇਨ ਕਰਨ ਲਈ ਕਿਹਾ ਸੀ, ਕਿਉਂਕਿ ਉਸ ਨੂੰ ਤਿੰਨ ਮਹੀਨਿਆਂ ਦੇ ਨੋਟਿਸ ਪੀਰੀਅਡ ਤੋਂ ਛੋਟ ਨਹੀਂ ਦਿੱਤੀ ਗਈ ਹੈ। ਉਨ੍ਹਾਂ ਨੂੰ ਡਿਊਟੀ ਤੋਂ ਮੁਕਤ ਜਾਂ ਸੇਵਾਮੁਕਤ ਨਹੀਂ ਮੰਨਿਆ ਜਾ ਸਕਦਾ। ਉਨ੍ਹਾਂ ਨੂੰ ਡਿਊਟੀ ਜੁਆਇਨ ਨਾ ਕਰਨ ਦੀ ਸੂਰਤ ਵਿੱਚ ਬਣਦੀ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ।

Related post

ਹੁਣ ਕੌਣ ਸੰਭਾਲੇਗਾ ਈਰਾਨ ਦੇ ਰਾਸ਼ਟਰਪਤੀ ਦੀ ਜ਼ਿੰਮੇਵਾਰੀ? ਜਾਣੋ

ਹੁਣ ਕੌਣ ਸੰਭਾਲੇਗਾ ਈਰਾਨ ਦੇ ਰਾਸ਼ਟਰਪਤੀ ਦੀ ਜ਼ਿੰਮੇਵਾਰੀ? ਜਾਣੋ

ਤਹਿਰਾਨ, 20 ਮਈ, ਪਰਦੀਪ ਸਿੰਘ: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੀ ਹੈਲੀਕਾਪਟਰ ਕ੍ਰੈਸ਼ ਹੋਣ ਕਰਕੇ ਮੌਤ ਹੋ ਗਈ। ਇਬਰਾਹਿਮ ਰਾਇਸੀ ਦੀ…
ਮੰਤਰੀ ਆਤਿਸ਼ੀ ਦਾ ਵੱਡਾ ਦਾਅਵਾ, “ਭਾਜਪਾ ਕਰਵਾ ਸਕਦੀ ਹੈ ਅਰਵਿੰਦ ਕੇਜਰੀਵਾਲ ‘ਤੇ ਹਮਲਾ “

ਮੰਤਰੀ ਆਤਿਸ਼ੀ ਦਾ ਵੱਡਾ ਦਾਅਵਾ, “ਭਾਜਪਾ ਕਰਵਾ ਸਕਦੀ ਹੈ…

ਨਵੀਂ ਦਿੱਲੀ, 20 ਮਈ, ਪਰਦੀਪ ਸਿੰਘ : ਦਿੱਲੀ ਸਰਕਾਰ ‘ਚ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਆਤਿਸ਼ੀ ਨੇ…
ਕੈਂਸਰ ਤੋਂ ਬਚਣ ਲਈ ਅਪਣਾਓ ਇਹ ਟਿੱਪਸ

ਕੈਂਸਰ ਤੋਂ ਬਚਣ ਲਈ ਅਪਣਾਓ ਇਹ ਟਿੱਪਸ

ਚੰਡੀਗੜ੍ਹ. 20 ਮਈ, ਪਰਦੀਪ ਸਿੰਘ: ਅਜੋਕੇ ਦੌਰ ਵਿੱਚ ਮਨੁੱਖ ਆਪਣੀ ਜਿੰਦਗੀ ਵਿੱਚ ਭੱਜਦੌਰ ਜਿਆਦਾ ਕਰਦਾ ਹੈ ਅਤੇ ਉਹ ਆਪਣੇ ਖਾਣ-ਪੀਣ ਵਾਲੀਆਂ…