ਕਾਲੇ ਧਨ-ਤੋਹਫਿਆਂ ’ਤੇ ਵੀ ਨਜ਼ਰ ਰੱਖੇਗਾ ਚੋਣ ਕਮਿਸ਼ਨ
ਚੰਡੀਗੜ੍ਹ,26 ਮਾਰਚ, ਨਿਰਮਲ : ਲੋਕ ਸਭਾ ਚੋਣਾਂ ਵਿਚ ਪ੍ਰਚਾਰ ਦੌਰਾਨ ਕਿਸੇ ਤਰ੍ਹਾਂ ਦੇ ਸਮਾਨ ਵੰਡਣ ਜਾਂ ਫਿਰ ਕਾਲੇ ਧਨ, ਸੋਨਾ ਚਾਂਦੀ ਦੇ ਬਿਸਕੁੱਟ ਆਦਿ ਨਾਲ ਜੁੜੀ ਸ਼ਿਕਾਇਤਾਂ ਦੀ ਵੀ ਚੋਣ ਕਮਿਸ਼ਨ ਹੁਣ 24 ਘੰਟੇ ਵਿਚ ਸੁਣਵਾਈ ਕਰੇਗਾ। ਇਸ ਦੇ ਲਈ ਕਮਿਸ਼ਨ ਵਲੋਂ ਚੰਡੀਗੜ੍ਹ ਦਫ਼ਤਰ ਵਿਚ ਸਪੈਸ਼ਲ ਕੰਟਰੋਲ ਰੂਮ ਸਥਾਪਤ ਕੀਤਾ ਗਿਆ। ਕੰਟਰੋਲ ਰੂਮ ਲਈ ਸਪੈਸ਼ਲ […]
By : Editor Editor
ਚੰਡੀਗੜ੍ਹ,26 ਮਾਰਚ, ਨਿਰਮਲ : ਲੋਕ ਸਭਾ ਚੋਣਾਂ ਵਿਚ ਪ੍ਰਚਾਰ ਦੌਰਾਨ ਕਿਸੇ ਤਰ੍ਹਾਂ ਦੇ ਸਮਾਨ ਵੰਡਣ ਜਾਂ ਫਿਰ ਕਾਲੇ ਧਨ, ਸੋਨਾ ਚਾਂਦੀ ਦੇ ਬਿਸਕੁੱਟ ਆਦਿ ਨਾਲ ਜੁੜੀ ਸ਼ਿਕਾਇਤਾਂ ਦੀ ਵੀ ਚੋਣ ਕਮਿਸ਼ਨ ਹੁਣ 24 ਘੰਟੇ ਵਿਚ ਸੁਣਵਾਈ ਕਰੇਗਾ। ਇਸ ਦੇ ਲਈ ਕਮਿਸ਼ਨ ਵਲੋਂ ਚੰਡੀਗੜ੍ਹ ਦਫ਼ਤਰ ਵਿਚ ਸਪੈਸ਼ਲ ਕੰਟਰੋਲ ਰੂਮ ਸਥਾਪਤ ਕੀਤਾ ਗਿਆ। ਕੰਟਰੋਲ ਰੂਮ ਲਈ ਸਪੈਸ਼ਲ ਨੰਬਰ ਜਾਰੀ ਕੀਤੇ ਗਏ ਹਨ।
ਚੋਣ ਕਮਿਸ਼ਨ ਵਲੋਂ ਇਸ ਕੰਮ ਲਈ ਦੋ ਸਪੈਸ਼ਲ ਨੰਬਰ ਸ਼ੁਰ ਕੀਤੇ ਗਏ ਹਨ। ਇਹ ਨੰਬਰ ਟੋਲ ਫਰੀ ਹਨ। ਇਸ ਦੇ ਲਈ ਲੋਕਾਂ ਨੂੰ 1800-180-2141 ਅਤੇ ਮੋਬਾਈ ਨੰਬਰ 7589166713 ਤੇ ਕਾਲ ਕਰਨੀ ਹੋਵੇਗੀ। ਇਸ ਦੇ ਜ਼ਰੀਏ ਕੋਈ ਵੀ ਵਿਅਕਤੀ ਲੋਕ ਸਭਾ ਚੋਣਾਂ ਦੇ ਸਬੰਧ ਵਿਚ ਜ਼ਿਲ੍ਹੇ ਦੇ ਅੰਦਰ ਨਕਦੀ, ਸ਼ਰਾਫਾ ਅਤੇ ਹੋਰ ਕੀਮਤੀ ਚੀਜ਼ਾਂ ਸਬੰਧੀ ਆਮਦਨ ਕਰ ਵਿਭਾਗ ਨਾਲ ਸੰਪਰਕ ਕਰ ਸਕਦਾ ਹੈ। ਇਸ ਤੋਂ ਇਲਾਵਾ ਸ਼ਰਾਬ ਅਤੇ ਨਸ਼ਾ ਤਸਕਰਾਂ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ। ਜ਼ਿਲ੍ਹਿਆਂ ਵਿਚ ਚੋਣ ਕਮਿਸ਼ਨ ਦੀ ਸਾਰੀਆਂ ਟੀਮਾਂ ਸਰਗਰਮ ਹਨ।
ਇਹ ਖ਼ਬਰ ਵੀ ਪੜ੍ਹੋ
ਸੰਗਰੂਰ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਤੋਂ ਬਾਅਦ ਹੁਣ ਫਿਰੋਜ਼ਪੁਰ ਪੁਲਿਸ ਵੀ ਨਜਾਇਜ਼ ਸ਼ਰਾਬ ਦੇ ਕਾਰੋਬਾਰੀਆਂ ਖਿਲਾਫ ਐਕਸ਼ਨ ਮੋਡ ’ਚ ਨਜ਼ਰ ਆ ਰਹੀ ਹੈ। ਸੋਮਵਾਰ ਨੂੰ ਹੋਲੀ ਦੇ ਤਿਉਹਾਰ ਮੌਕੇ ਫ਼ਿਰੋਜ਼ਪੁਰ ਸਦਰ ਥਾਣਾ ਖੇਤਰ ਦੇ ਅਧੀਨ ਪੈਂਦੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਲੱਗਦੇ ਇਲਾਕੇ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀਆਂ ਅਤੇ ਜਵਾਨਾਂ ਨੇ ਕਿਸ਼ਤੀਆਂ (ਛੋਟੀਆਂ ਅਤੇ ਵੱਡੀਆਂ ਕਿਸ਼ਤੀਆਂ) ਦੀ ਵਰਤੋਂ ਕਰਕੇ ਛਾਪੇਮਾਰੀ ਕੀਤੀ।
ਇਸ ਦੌਰਾਨ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ, ਜਿਸ ਤਹਿਤ 32000 ਲੀਟਰ ਲਾਹਣ ਅਤੇ 68 ਲੀਟਰ ਦੇਸੀ ਸ਼ਰਾਬ ਬਰਾਮਦ ਕੀਤੀ ਗਈ। ਹਾਲਾਂਕਿ ਪੁਲਿਸ ਟੀਮ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ਰਾਬ ਬਣਾਉਣ ਵਾਲਾ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ।
ਫ਼ਿਰੋਜ਼ਪੁਰ ਦੇ ਡੀਐਸਪੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਫ਼ਿਰੋਜ਼ਪੁਰ ਸਦਰ ਥਾਣਾ ਇੰਚਾਰਜ ਜਸਵੰਤ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਸਤਲੁਜ ਦਰਿਆ ਦੇ ਕੰਢੇ ਇੱਕ ਸੁੰਨਸਾਨ ਜਗ੍ਹਾ ਵਿੱਚ ਕੁਝ ਵਿਅਕਤੀ ਵੱਡੀ ਮਾਤਰਾ ਵਿੱਚ ਦੇਸੀ ਸ਼ਰਾਬ ਨਜਾਇਜ਼ ਤੌਰ ’ਤੇ ਤਿਆਰ ਕਰ ਰਹੇ ਹਨ। ਇਸ ਸੂਚਨਾ ਦੇ ਆਧਾਰ ’ਤੇ ਪੁਲਸ ਨੇ ਕਈ ਟੀਮਾਂ ਬਣਾ ਕੇ ਕਿਸ਼ਤੀ ਰਾਹੀਂ ਸਤਲੁਜ ਦਰਿਆ ਪਾਰ ਕਰਕੇ ਛਾਪੇਮਾਰੀ ਕੀਤੀ ਤਾਂ ਮੌਕੇ ਤੋਂ ਵੱਡੀ ਮਾਤਰਾ ’ਚ ਸ਼ਰਾਬ ਬਣਾਉਣ ਦਾ ਸਾਮਾਨ, 32 ਹਜ਼ਾਰ ਲੀਟਰ ਲਾਹਣ ਅਤੇ 68 ਲੀਟਰ ਸ਼ਰਾਬ ਬਰਾਮਦ ਹੋਈ। ਬਰਾਮਦ ਹੋਈ ਸ਼ਰਾਬ ਅਤੇ ਠੇਕੇ ਨੂੰ ਮੌਕੇ ’ਤੇ ਹੀ ਨਸ਼ਟ ਕਰ ਦਿੱਤਾ ਗਿਆ।
ਡੀਐਸਪੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਫਿਰੋਜ਼ਪੁਰ ਪੁਲਸ ਵੱਲੋਂ ਇਸ ਸਮੁੱਚੀ ਕਾਰਵਾਈ ਦੀ ਡਰੋਨ ਕੈਮਰਿਆਂ ਨਾਲ ਵੀਡੀਓ ਬਣਾਈ ਗਈ ਅਤੇ ਹਰ ਗਤੀਵਿਧੀ ’ਤੇ ਨਜ਼ਰ ਰੱਖੀ ਗਈ। ਦੱਸ ਦਈਏ ਕਿ ਫ਼ਿਰੋਜ਼ਪੁਰ ਸਦਰ ਥਾਣੇ ਅਧੀਨ ਪੈਂਦੇ ਉਕਤ ਇਲਾਕੇ ’ਚੋਂ ਨਾਜਾਇਜ਼ ਸ਼ਰਾਬ ਬਣਾਉਣ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਇੱਥੋਂ ਨਾਜਾਇਜ਼ ਸ਼ਰਾਬ ਦੀਆਂ ਅਜਿਹੀਆਂ ਖੇਪਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ।