ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ
ਚੰਡੀਗੜ੍ਹ, 19 ਮਈ, ਪਰਦੀਪ ਸਿੰਘ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਉੱਤੇ ਚੋਣ ਲੜ ਰਹੇ 328 ਉਮੀਦਵਾਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਚੋਣ ਅਧਿਕਾਰੀਆਂ ਵੱਲੋਂ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਕੁੱਲ 328 ਉਮੀਦਵਾਰਾਂ […]
By : Editor Editor
ਚੰਡੀਗੜ੍ਹ, 19 ਮਈ, ਪਰਦੀਪ ਸਿੰਘ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਉੱਤੇ ਚੋਣ ਲੜ ਰਹੇ 328 ਉਮੀਦਵਾਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਚੋਣ ਅਧਿਕਾਰੀਆਂ ਵੱਲੋਂ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਕੁੱਲ 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਲੜ ਰਹੇ ਹਨ।ਉਨ੍ਹਾਂ ਦੱਸਿਆ ਕਿ ਵੋਟਰ ਇਨ੍ਹਾਂ ਸਾਰੇ ਉਮੀਦਵਾਰਾਂ ਦੇ ਵੇਰਵੇ ਅਤੇ ਚੋਣ ਕਮਿਸ਼ਨ ਕੋਲ ਜਮ੍ਹਾਂ ਕਰਵਾਏ ਐਫੀਡੈਬਿਟ ਮੋਬਾਈਲ ਦੇ ਕੇਵਾਈਸੀ ਐਪ ਉੱਤੇ ਦੇਖ ਸਕਦੇ ਹਨ।
ਸਿਬਿਨ ਸੀ ਨੇ ਦੱਸਿਆ ਕਿ ਗੁਰਦਾਸਪੁਰ ਤੋਂ 26 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 14 ਆਜ਼ਾਦ ਉਮੀਦਵਾਰ ਸ਼ਾਮਲ ਹਨ, ਜਦਕਿ ਅੰਮ੍ਰਿਤਸਰ ਤੋਂ 30 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ ਆਜ਼ਾਦ ਉਮੀਦਵਾਰਾਂ ਦੀ ਗਿਣਤੀ 18 ਹੈ। ਉੱਥੇ ਹੀ ਖਡੂਰ ਸਾਹਿਬ ਤੋਂ 27 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਜਿਨ੍ਹਾਂ ਵਿੱਚ 18 ਆਜ਼ਾਦ ਉਮੀਦਵਾਰ ਹਨ।
ਜਲੰਧਰ ਤੋਂ 20 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 8 ਆਜ਼ਾਦ ਉਮੀਦਵਾਰ ਸ਼ਾਮਲ ਹਨ। ਹੁਸ਼ਿਆਰਪੁਰ ਤੋਂ ਕੁੱਲ 16 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚੋਂ ਆਜ਼ਾਦ ਉਮੀਦਵਾਰਾਂ ਦੀ ਗਿਣਤੀ 4 ਹੈ। ਆਨੰਦਪੁਰ ਸਾਹਿਬ ਤੋਂ ਕੁੱਲ 28 ਉਮੀਦਵਾਰਾਂ ਵਿੱਚੋਂ 13 ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਲੁਧਿਆਣਾ ਤੋਂ 43 ਉਮੀਦਵਾਰਾਂ ਵਿੱਚੋਂ 26 ਆਜ਼ਾਦ ਉਮੀਦਵਾਰ ਚੋਣਾਂ ਲੜ ਰਹੇ ਹਨ। ਫਤਿਹਗੜ੍ਹ ਸਾਹਿਬ ਤੋਂ ਕੁੱਲ 14 ਉਮੀਦਵਾਰਾਂ ਵਿੱਚੋਂ 7 ਆਜ਼ਾਦ ਉਮੀਦਵਾਰ ਚੋਣਾਂ ਲੜ ਰਹੇ ਹਨ। ਫਰੀਦਕੋਟ ਤੋਂ ਕੁੱਲ 28 ਉਮੀਦਵਾਰਾਂ ਵਿੱਚੋਂ 12 ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਹਨ।
ਫਿਰੋਜ਼ਪੁਰ ਤੋਂ ਕੁੱਲ 29 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 17 ਆਜ਼ਾਦ ਉਮੀਦਵਾਰ ਸ਼ਾਮਲ ਹਨ। ਬਠਿੰਡਾ ਤੋਂ ਕੁੱਲ 18 ਉਮੀਦਵਾਰਾਂ ਵਿੱਚ 8 ਆਜ਼ਾਦ ਉਮੀਦਵਾਰ ਸ਼ਾਮਲ ਹਨ। ਸੰਗਰੂਰ ਤੋਂ 23 ਉਮੀਦਵਾਰਾਂ ਵਿੱਚੋਂ 9 ਆਜ਼ਾਦ ਉਮੀਦਵਾਰ ਚੋਣਾਂ ਲੜ ਰਹੇ ਹਨ ਜਦਕਿ ਪਟਿਆਲਾ ਤੋਂ 26 ਉਮੀਦਵਾਰਾਂ ਵਿੱਚੋਂ 15 ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਉੱਤਰੇ ਹਨ। ਸਿਬਿਨ ਸੀ ਨੇ ਦੱਸਿਆ ਕਿ ਚੋਣ ਤਿਆਰੀਆਂ ਅੰਤਿਮ ਪੜਾਅ ਉੱਤੇ ਹਨ ਅਤੇ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ।
ਇਹ ਵੀ ਪੜ੍ਹੋ:
ਰਾਮਦੇਵ ਦੀ ਕੰਪਨੀ ਪਤੰਜਲੀ ਦੀਆਂ ਮੁਸੀਬਤਾਂ ਘੱਟ ਹੋਣ ਦੇ ਨਾਮ ਨਹੀਂ ਲੈ ਰਹੀਆਂ ਹਨ। ਗੁੰਮਰਾਹਕੁੰਨ ਇਸ਼ਤਿਹਾਰਬਾਜ਼ੀ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੀ ਫਟਕਾਰ ਤੋਂ ਬਾਅਦ ਹੁਣ ਉੱਤਰਾਖੰਡ ਦੇ ਪਿਥੌਰਾਗੜ੍ਹ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਨੇ ਪਤੰਜਲੀ ਖ਼ਿਲਾਫ਼ ਕਾਰਵਾਈ ਕੀਤੀ ਹੈ। ਦਰਅਸਲ ਪੰਜ ਸਾਲ ਪਹਿਲਾਂ ਪਤੰਜਲੀ ਦੇ ਸੋਨਪਾਪੜੀ ਲਈ ਲਏ ਗਏ ਸੈਂਪਲ ਕੁਆਲਿਟੀ ਟੈਸਟ ‘ਚ ਫੇਲ ਹੋ ਗਏ ਸਨ। ਇਸ ਮਾਮਲੇ ਵਿੱਚ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਨੇ ਪਤੰਜਲੀ ਆਯੁਰਵੇਦ ਲਿਮਟਿਡ ਦੇ ਅਸਿਸਟੈਂਟ ਮੈਨੇਜਰ ਸਮੇਤ ਤਿੰਨ ਲੋਕਾਂ ਨੂੰ 6 ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਤਿੰਨਾਂ ‘ਤੇ ਜੁਰਮਾਨਾ ਵੀ ਲਗਾਇਆ ਗਿਆ ਹੈ।
17 ਸਤੰਬਰ, 2019 ਨੂੰ, ਪਿਥੌਰਾਗੜ੍ਹ, ਉੱਤਰਾਖੰਡ ਦੇ ਜ਼ਿਲ੍ਹਾ ਸੁਰੱਖਿਆ ਅਧਿਕਾਰੀ ਨੇ ਬੇਰੀਨਾਗ ਬਾਜ਼ਾਰ ਵਿੱਚ ਲੀਲਾਧਰ ਪਾਠਕ ਦੀ ਦੁਕਾਨ ਤੋਂ ਪਤੰਜਲੀ ਨਵਰਤਨ ਇਲਾਇਚੀ ਸੋਨਪਾਪੜੀ ਦੇ ਨਮੂਨੇ ਲਏ ਸਨ। ਨਮੂਨੇ ਨੂੰ ਜਾਂਚ ਲਈ ਰੁਦਰਪੁਰ ਸਥਿਤ ਟੈਸਟਿੰਗ ਲੈਬ ਵਿੱਚ ਭੇਜਿਆ ਗਿਆ ਸੀ। ਜਾਂਚ ਵਿੱਚ ਸੋਨਪਾਪੜੀ ਦੇ ਨਮੂਨੇ ਮਾਪਦੰਡਾਂ ਦੇ ਉਲਟ ਪਾਏ ਗਏ, ਭਾਵ ਉਹ ਫੇਲ੍ਹ ਹੋ ਗਏ। ਇਸ ਤੋਂ ਬਾਅਦ ਜ਼ਿਲ੍ਹਾ ਫੂਡ ਸੇਫ਼ਟੀ ਅਫ਼ਸਰ ਨੇ ਦੁਕਾਨਦਾਰ ਲੀਲਾਧਰ ਪਾਠਕ, ਡਿਸਟ੍ਰੀਬਿਊਟਰ ਅਜੈ ਜੋਸ਼ੀ ਅਤੇ ਪਤੰਜਲੀ ਦੇ ਮੈਨੇਜਰ ਅਭਿਸ਼ੇਕ ਕੁਮਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।