ਪੰਜਾਬ-ਚੰਡੀਗੜ੍ਹ, ਹਿਮਾਚਲ 'ਚ ਚੋਣਾਂ ਆਖਰੀ ਪੜਾਅ 'ਚ
ਚੰਡੀਗੜ੍ਹ : ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਸੱਤਵੇਂ ਅਤੇ ਆਖਰੀ ਪੜਾਅ ਵਿੱਚ ਪੰਜਾਬ ਦੀਆਂ 13, ਚੰਡੀਗੜ੍ਹ ਦੀ ਇੱਕ ਸੀਟ ਅਤੇ ਹਿਮਾਚਲ ਪ੍ਰਦੇਸ਼ ਦੀਆਂ 4 ਲੋਕ ਸਭਾ ਸੀਟਾਂ ਉੱਤੇ 1 ਜੂਨ ਨੂੰ ਵੋਟਿੰਗ ਹੋਵੇਗੀ। 4 ਜੂਨ ਨੂੰ ਗਿਣਤੀ ਹੋਵੇਗੀ। ਤਿੰਨੋਂ ਥਾਵਾਂ 'ਤੇ 7 ਮਈ ਤੋਂ ਨਾਮਜ਼ਦਗੀ ਸ਼ੁਰੂ ਹੋਵੇਗੀ। […]
By : Editor (BS)
ਚੰਡੀਗੜ੍ਹ : ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਸੱਤਵੇਂ ਅਤੇ ਆਖਰੀ ਪੜਾਅ ਵਿੱਚ ਪੰਜਾਬ ਦੀਆਂ 13, ਚੰਡੀਗੜ੍ਹ ਦੀ ਇੱਕ ਸੀਟ ਅਤੇ ਹਿਮਾਚਲ ਪ੍ਰਦੇਸ਼ ਦੀਆਂ 4 ਲੋਕ ਸਭਾ ਸੀਟਾਂ ਉੱਤੇ 1 ਜੂਨ ਨੂੰ ਵੋਟਿੰਗ ਹੋਵੇਗੀ। 4 ਜੂਨ ਨੂੰ ਗਿਣਤੀ ਹੋਵੇਗੀ।
ਤਿੰਨੋਂ ਥਾਵਾਂ 'ਤੇ 7 ਮਈ ਤੋਂ ਨਾਮਜ਼ਦਗੀ ਸ਼ੁਰੂ ਹੋਵੇਗੀ। ਨਾਮਜ਼ਦਗੀਆਂ 14 ਮਈ ਤੱਕ ਭਰੀਆਂ ਜਾ ਸਕਦੀਆਂ ਹਨ। 17 ਮਈ ਤੱਕ ਨਾਮ ਵਾਪਸ ਲਏ ਜਾ ਸਕਦੇ ਹਨ। ਤਿੰਨਾਂ ਰਾਜਾਂ ਦੇ ਕਰੀਬ ਤਿੰਨ ਕਰੋੜ ਵੋਟਰ ਆਪਣੇ 18 ਸੰਸਦ ਮੈਂਬਰਾਂ ਦੀ ਚੋਣ ਕਰਨਗੇ। ਇਨ੍ਹਾਂ ਵਿੱਚੋਂ ਪੰਜਾਬ ਵਿੱਚ 2 ਕਰੋੜ 12 ਲੱਖ ਤੋਂ ਵੱਧ ਵੋਟਰ ਹਨ। ਚੰਡੀਗੜ੍ਹ ਵਿੱਚ ਕਰੀਬ 6.5 ਲੱਖ ਲੋਕ ਅਤੇ ਹਿਮਾਚਲ ਵਿੱਚ 55.5 ਲੱਖ ਤੋਂ ਵੱਧ ਲੋਕ ਆਪਣੀ ਵੋਟ ਪਾਉਣਗੇ।
ਇਸ ਦੇ ਨਾਲ ਹੀ ਹਿਮਾਚਲ 'ਚ ਕਾਂਗਰਸੀ ਵਿਧਾਇਕਾਂ ਦੀ ਬਗਾਵਤ ਤੋਂ ਬਾਅਦ ਖਾਲੀ ਐਲਾਨੀਆਂ 6 ਵਿਧਾਨ ਸਭਾ ਸੀਟਾਂ 'ਤੇ ਵੀ 1 ਜੂਨ ਨੂੰ ਜ਼ਿਮਨੀ ਚੋਣਾਂ ਹੋਣੀਆਂ ਹਨ। ਇਨ੍ਹਾਂ ਵਿੱਚ ਧਰਮਸ਼ਾਲਾ, ਲਾਹੌਲ-ਸਪੀਤੀ, ਗਗਰੇਟ, ਸੁਜਾਨਪੁਰ, ਬਡਸਰ ਅਤੇ ਕੁਟਲਹਾਰ ਵਿਧਾਨ ਸਭਾ ਸੀਟਾਂ ਸ਼ਾਮਲ ਹਨ।