ਇਲੈਕਟ੍ਰਿਕ ਸਕੂਟਰੀ ਨੂੰ ਲੱਗੀ ਅੱਗ, ਮਾਂ-ਪੁੱਤ ਨੇ ਭੱਜ ਕੇ ਬਚਾਈ ਜਾਨ
ਜਲਾਲਾਬਾਦ, 10 ਮਈ, ਪਰਦੀਪ ਸਿੰਘ: ਜਲਾਲਾਬਾਦ 'ਚ ਬੈਟਰੀ ਵਾਲੀ ਸਕੂਟਰੀ ਨੂੰ ਅਚਾਨਕ ਅੱਗ ਲੱਗ ਗਈ, ਹਾਲਾਂਕਿ ਸਕੂਟਰੀ 'ਤੇ ਸਵਾਰ ਔਰਤ ਅਤੇ ਬੱਚਾ ਆਪਣੀ ਜਾਨ ਬਚਾਉਣ ਲਈ ਭੱਜ ਗਏ। ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਤਾਂ ਵਿਭਾਗ ਦੇ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਪ੍ਰਾਪਤ ਜਾਣਕਾਰੀ ਅਨੁਸਾਰ ਅਗਰਵਾਲ ਕਲੋਨੀ ਜਲਾਲਾਬਾਦ […]
By : Editor Editor
ਜਲਾਲਾਬਾਦ, 10 ਮਈ, ਪਰਦੀਪ ਸਿੰਘ: ਜਲਾਲਾਬਾਦ 'ਚ ਬੈਟਰੀ ਵਾਲੀ ਸਕੂਟਰੀ ਨੂੰ ਅਚਾਨਕ ਅੱਗ ਲੱਗ ਗਈ, ਹਾਲਾਂਕਿ ਸਕੂਟਰੀ 'ਤੇ ਸਵਾਰ ਔਰਤ ਅਤੇ ਬੱਚਾ ਆਪਣੀ ਜਾਨ ਬਚਾਉਣ ਲਈ ਭੱਜ ਗਏ। ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਤਾਂ ਵਿਭਾਗ ਦੇ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।
ਪ੍ਰਾਪਤ ਜਾਣਕਾਰੀ ਅਨੁਸਾਰ ਅਗਰਵਾਲ ਕਲੋਨੀ ਜਲਾਲਾਬਾਦ ਦੀ ਰਹਿਣ ਵਾਲੀ ਇਕ ਔਰਤ ਆਪਣੇ ਬੱਚੇ ਨਾਲ ਬੈਟਰੀ ਸਕੂਟਰ 'ਤੇ ਬਾਜ਼ਾਰ ਗਈ ਸੀ, ਜਦੋਂ ਉਹ ਸਿਟੀ ਥਾਣਾ ਜਲਾਲਾਬਾਦ ਨੇੜੇ ਕੁੱਕੜ ਇੰਟਰਪ੍ਰਾਈਜ਼ ਨੇੜੇ ਪਹੁੰਚੀ ਤਾਂ ਉਸ ਦੇ ਬੈਟਰੀ ਵਾਲੇ ਸਕੂਟਰ 'ਚੋਂ ਅਚਾਨਕ ਧੂੰਆਂ ਨਿਕਲਣ ਲੱਗਾ। ਹੌਲੀ-ਹੌਲੀ ਧੂੰਆਂ ਵਧਦਾ ਗਿਆ ਅਤੇ ਪੂਰੀ ਸੜਕ 'ਤੇ ਫੈਲ ਗਿਆ।
ਹਾਲਾਂਕਿ ਉਕਤ ਔਰਤ ਅਤੇ ਬੱਚਾ ਆਪਣੀ ਜਾਨ ਬਚਾਉਣ ਲਈ ਭੱਜ ਗਏ। ਇਸ ਸਬੰਧੀ ਜਦੋਂ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਤਾਂ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਅੱਗ ਬੁਝਾਊ ਯੰਤਰਾਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਇਹ ਵੀ ਪੜ੍ਹੋ:
ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਚੋਣ ਲੜ ਰਹੇ ਹਨ। ਨਾਮਜ਼ਦਗੀ ਭਰਨ ਲਈ ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਜਿਸ ਵਿਚ ਅੰਮ੍ਰਿਤਪਾਲ ਨੇ ਨਾਮਜ਼ਦਗੀ ਭਰਨ ਲਈ 7 ਦਿਨ ਦੀ ਮੋਹਲਤ ਮੰਗੀ ਹੈ।
ਦੱਸ ਦੇਈਏ ਕਿ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਵਪਾਲ ਦੇ ਖ਼ਿਲਾਫ਼ ਸਰਕਾਰ ਨੇ ਐਨਐਸਏ ਤਹਿਤ ਕਾਰਵਾਈ ਕੀਤੀ ਸੀ। ਪਟੀਸ਼ਨ ਵਿਚ ਅੰਮ੍ਰਿਤਪਾਲ ਨੇ ਕਿਹਾ ਕਿ ਸੱਤ ਦਿਨ ਲਈ ਉਸ ਨੂੰ ਜੇਲ੍ਹ ਤੋਂ ਰਿਹਾਅ ਕੀਤਾ ਜਾਵੇ, ਜਿਸ ਕਾਰਨ ਉਹ ਅਪਣੀ ਚੋਣ ਲੜਨ ਦੀ ਪ੍ਰਕਿਰਿਆ ਪੂਰੀ ਕਰ ਸਕੇ
ਦੱਸਦੇ ਚਲੀਏ ਕਿ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੇ ਸ੍ਰੀ ਖਡੂਰ ਸਾਹਿਬ ਖੇਤਰ ਤੋਂ ਆਜ਼ਾਦ ਲੋਕ ਸਭਾ ਚੋਣ ਲੜਨ ਦਾ ਐਲਾਨ ਕੀਤਾ ਸੀ। ਇਸ ਮਾਮਲੇ ’ਤੇ ਪੰਜਾਬ ਹਰਿਆਣਾ ਹਾਈ ਕੋਰਟ ਵਿਚ ਜਸਟਿਸ ਵਿਨੋਦ ਸੁਣਵਾਈ ਕਰਨਗੇ। ਪਟੀਸ਼ਨ ਵਿਚ ਅੰਮ੍ਰਿਤਪਾਲ ਨੇ ਕਿਹਾ ਕਿ ਨਾਮਜ਼ਦਗੀ ਦਾਖ਼ਲ ਕਰਨ ਦੀ ਆਖਰੀ ਤਾਰੀਕ 14 ਮਈ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਮੈਨੂੰ ਚੋਣ ਲੜਨ ਲਈ ਨਾਮਜ਼ਦਗੀ ਪੱਤਰ ਭਰਨਾ ਜ਼ਰੂਰੀ ਹੈ।