ਨਸ਼ਾ ਤਸਕਰਾਂ ਅਤੇ ਪੁਲਿਸ ਵਿਚਾਲੇ ਮੁਠਭੇੜ

ਨਸ਼ਾ ਤਸਕਰਾਂ ਅਤੇ ਪੁਲਿਸ ਵਿਚਾਲੇ ਮੁਠਭੇੜ


ਫਿਰੋਜ਼ਪੁਰ, 29 ਅਪ੍ਰੈਲ, ਨਿਰਮਲ : ਫਿਰੋਜ਼ਪੁਰ ਵਿਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਠਭੇੜ ਦੀ ਜਾਣਕਾਰੀ ਮਿਲੀ ਹੈ। ਫ਼ਿਰੋਜ਼ਪੁਰ ਦੇ ਗੁਰੂਹਰਸਹਾਏ ਨੇੜੇ ਸੋਮਵਾਰ ਸਵੇਰੇ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ ਹੋਇਆ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਲਖਮੀਪੁਰ ਨੇੜੇ ਕੁਝ ਨਸ਼ਾ ਤਸਕਰ ਮੌਜੂਦ ਹਨ। ਸੂਚਨਾ ਦੀ ਪੁਸ਼ਟੀ ਹੁੰਦੇ ਹੀ ਪੁਲਿਸ ਨੇ ਤੁਰੰਤ ਛਾਪੇਮਾਰੀ ਕੀਤੀ। ਇਸ ਦੌਰਾਨ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ ਹੋਇਆ। ਫਿਲਹਾਲ ਇਸ ਘਟਨਾ ’ਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।

ਦੱਸ ਦੇਈਏ ਕਿ ਜਦੋਂ ਪੁਲਿਸ ਛਾਪਾ ਮਾਰਨ ਪਹੁੰਚੀ ਤਾਂ ਤਸਕਰਾਂ ਨੇ ਸਭ ਤੋਂ ਪਹਿਲਾਂ ਪੁਲਿਸ ਟੀਮ ’ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ। ਕਰੀਬ ਦਸ ਮਿੰਟ ਤੱਕ ਚੱਲੀ ਗੋਲੀਬਾਰੀ ਤੋਂ ਬਾਅਦ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ। ਇਸ ਦੌਰਾਨ ਮੁਲਜ਼ਮ ਦਾ ਇੱਕ ਸਾਥੀ ਮੌਕੇ ਤੋਂ ਫ਼ਰਾਰ ਹੋ ਗਿਆ।

ਪੁਲਸ ਮੁਲਜ਼ਮਾਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਦੀ ਜਾਂਚ ਕਰ ਰਹੀ ਹੈ। ਤਾਂ ਜੋ ਇਹ ਪਤਾ ਲੱਗ ਸਕੇ ਕਿ ਉਕਤ ਮੁਲਜ਼ਮ ਕਿੰਨੇ ਸਮੇਂ ਤੋਂ ਇਸ ਕੰਮ ਵਿੱਚ ਸ਼ਾਮਲ ਸੀ। ਸੂਤਰਾਂ ਅਨੁਸਾਰ ਮੁਲਜ਼ਮਾਂ ਕੋਲੋਂ ਕੁਝ ਨਸ਼ੀਲੇ ਪਦਾਰਥ ਅਤੇ ਨਾਜਾਇਜ਼ ਹਥਿਆਰ ਵੀ ਬਰਾਮਦ ਹੋਏ ਹਨ। ਜਲਦੀ ਹੀ ਫ਼ਿਰੋਜ਼ਪੁਰ ਵਿੱਚ ਹੀ ਮੁਲਜ਼ਮਾਂ ਖ਼ਿਲਾਫ਼ ਇੱਕ ਹੋਰ ਵੱਖਰੀ ਐਫਆਈਆਰ ਦਰਜ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੁਲਿਸ ਜਲਦ ਹੀ ਮੁਲਜ਼ਮ ਦਾ ਸਰਕਾਰੀ ਹਸਪਤਾਲ ਤੋਂ ਮੈਡੀਕਲ ਕਰਵਾਵੇਗੀ। ਜਿਸ ਤੋਂ ਬਾਅਦ ਉਸ ਨੂੰ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ

ਰੋਜ਼ਾਨਾ ਹੀ ਕੋਈ ਨਾ ਕੋਈ ਮੰਦਭਾਗੀ ਖ਼ਬਰ ਸੁਣਨ ਨੂੰ ਮਿਲ ਹੀ ਜਾਂਦੀ ਹੈ। ਇਸੇ ਤਰ੍ਹਾਂ ਹੁਣ ਛੱਤੀਸਗੜ੍ਹ ਵਿਚ ਵੱਡਾ ਸੜਕ ਹਾਦਸਾ ਵਾਪਰ ਗਿਆ। ਦੱਸਦੇ ਚਲੀਏ ਕਿ ਛੱਤੀਸਗੜ੍ਹ ਦੇ ਬੇਮੇਤਾਰਾ ਵਿੱਚ ਦੇਰ ਰਾਤ ਇੱਕ ਪਿਕਅੱਪ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿਚ 9 ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਇਨ੍ਹਾਂ ਵਿੱਚ 5 ਔਰਤਾਂ ਅਤੇ 3 ਬੱਚੇ ਸ਼ਾਮਲ ਹਨ ਅਤੇ 23 ਤੋਂ ਜ਼ਿਆਦਾ ਲੋਕ ਜ਼ਖਮੀ ਹਨ, ਜਿਨ੍ਹਾਂ ਵਿਚੋਂ 4 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਖਮੀਆਂ ਨੂੰ ਰਾਏਪੁਰ ਏਮਜ਼ ਰੈਫਰ ਕਰ ਦਿੱਤਾ ਗਿਆ ਹੈ। ਇਹ ਹਾਦਸਾ ਬੇਮੇਤਰਾ ਥਾਣਾ ਖੇਤਰ ਦੇ ਕਠੀਆ ਪਿੰਡ ਵਿਚ ਹੋਇਆ।

ਜਾਣਕਾਰੀ ਅਨੁਸਾਰ ਸਿਮਗਾ ਨੇੜੇ ਪਿੰਡ ਤਿਰਾਈਆਂ ਵਿਖੇ 35 ਤੋਂ ਵੱਧ ਵਿਅਕਤੀ ਇੱਕ ਪਿਕਅੱਪ ਵਿੱਚ ਬੈਠ ਕੇ ਕਿਸੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਗਏ ਹੋਏ ਸਨ। ਵਾਪਸ ਪਰਤਦੇ ਸਮੇਂ ਰਾਤ ਕਰੀਬ 2.30 ਵਜੇ ਇਹ ਹਾਦਸਾ ਵਾਪਰਿਆ। ਸਾਰੇ ਪਥਰਾ ਪਿੰਡ ਦੇ ਰਹਿਣ ਵਾਲੇ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਬੇਮੇਤਾਰਾ ਕਲੈਕਟਰ ਰਣਵੀਰ ਸ਼ਰਮਾ, ਐਸਪੀ ਰਾਮਕ੍ਰਿਸ਼ਨ ਸਾਹੂ ਅਤੇ ਵਿਧਾਇਕ ਦੀਪੇਸ਼ ਸਾਹੂ ਜ਼ਿਲ੍ਹਾ ਹਸਪਤਾਲ ਪੁੱਜੇ। ਉਨ੍ਹਾਂ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਿਆ ਅਤੇ ਗੰਭੀਰ ਜ਼ਖ਼ਮੀਆਂ ਨੂੰ ਰਾਏਪੁਰ ਏਮਜ਼ ਭੇਜਣ ਦਾ ਪ੍ਰਬੰਧ ਕੀਤਾ।

ਜਿਨ੍ਹਾਂ 9 ਲੋਕਾਂ ਦੀ ਮੌਤ ਹੋਈ ਹੈ ਉਨ੍ਹਾਂ ਵਿਚ ਭੂਰੀ ਨਿਸ਼ਾਦ (50) ਨੀਰਾ ਸਾਹੂ (55) ਗੀਤਾ ਸਾਹੂ (60) ਅਗਨੀਆ ਸਾਹੂ (60) ਖੁਸ਼ਬੂ ਸਾਹੂ (39) ਮਧੂ ਸਾਹੂ (5) ਰਿਕੇਸ਼ ਨਿਸ਼ਾਦ (6) ਟਵਿੰਕਲ ਨਿਸ਼ਾਦ (6) ਸ਼ਾਮਿਲ ਹਨ ਅਤੇ ਨੌਵੇਂ ਮ੍ਰਿਤਕ ਦਾ ਨਾਂ ਅਜੇ ਸਾਹਮਣੇ ਨਹੀਂ ਆਇਆ ਹੈ।

Related post

ਗੈਂਗਸਟਰ ਵਿੱਕੀ ਗੌਂਡਰ ਦਾ ਸਰਗਨਾ ਚਿੰਟੂ ਗ੍ਰਿਫਤਾਰ

ਗੈਂਗਸਟਰ ਵਿੱਕੀ ਗੌਂਡਰ ਦਾ ਸਰਗਨਾ ਚਿੰਟੂ ਗ੍ਰਿਫਤਾਰ

ਚੰਡੀਗੜ੍ਹ, 15 ਮਈ, ਨਿਰਮਲ : ਚਿੰਟੂ ਪਿਛਲੇ 9 ਮਹੀਨੇ ਤੋਂ ਪੰਜਾਬ ਪੁਲਿਸ ਦੀ ਗ੍ਰਿਫਤ ਤੋਂ ਭੱਜ ਰਿਹਾ ਸੀ। ਚਿੰਟੂ ਦੇ ਕੋਲ…
ਦਿੱਲੀ ਪੁਲਿਸ ਵਲੋਂ ਹਾਈ ਪ੍ਰੋਫਾਈਲ ਚੋਰ ਗ੍ਰਿਫਤਾਰ

ਦਿੱਲੀ ਪੁਲਿਸ ਵਲੋਂ ਹਾਈ ਪ੍ਰੋਫਾਈਲ ਚੋਰ ਗ੍ਰਿਫਤਾਰ

ਨਵੀਂ ਦਿੱਲੀ, 14 ਮਈ, ਨਿਰਮਲ : ਦਿੱਲੀ ਪੁਲਿਸ ਨੇ ਇੱਕ ਹਾਈ ਪ੍ਰੋਫਾਈਲ ਚੋਰ ਨੂੰ ਗ੍ਰਿਫਤਾਰ ਕੀਤਾ ਹੈ। ਉਹ ਉਡਾਣਾਂ ਵਿੱਚ ਸਫਰ…
ਪੁਲਿਸ ਨੇ 13 ਡਰੱਗ ਤਸਕਰ ਕੀਤ ਕਾਬੂ

ਪੁਲਿਸ ਨੇ 13 ਡਰੱਗ ਤਸਕਰ ਕੀਤ ਕਾਬੂ

ਜਲੰਧਰ, 12 ਮਈ, ਨਿਰਮਲ : ਪੰਜਾਬ ਦੇ ਜਲੰਧਰ ਤੋਂ ਸ਼ਨੀਵਾਰ ਨੂੰ 48 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਉਕਤ ਮਾਮਲੇ ਵਿੱਚ ਥਾਣਾ…