ਫਰੀਦਕੋਟ ’ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਠਭੇੜ
ਫਰੀਦਕੋਟ : ਇਸ ਵੇਲੇ ਦੀ ਵੱਡੀ ਖ਼ਬਰ ਫਰੀਦਕੋਟ ਤੋਂ ਸਾਹਮਣੇ ਆ ਰਹੀ ਐ, ਜਿੱਥੇ ਸੀਆਈਏ ਸਟਾਫ਼ ਅਤੇ ਗੈਂਗਸਟਰਾਂ ਵਿਚਾਲੇ ਮੁਠਭੇੜ ਹੋ ਗਈ। ਦਰਅਸਲ ਪੁਲਿਸ ਨੂੰ ਕੁੱਝ ਗੈਂਗਸਟਰਾਂ ਬਾਰੇ ਗੁਪਤ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਜਦੋਂ ਪੁਲਿਸ ਮੌਕੇ ’ਤੇ ਪਹੁੰਚੀ ਤਾਂ ਗੈਂਗਸਟਰਾਂ ਨੇ ਪੁਲਿਸ ’ਤੇ ਫਾਈਰਿੰਗ ਕਰਨੀ ਸ਼ੁਰੂ ਕਰ ਦਿੱਤੀ, ਜਿਸ ਦੇ ਜਵਾਬ ਵਿਚ ਪੁਲਿਸ […]
By : Makhan Shah
ਫਰੀਦਕੋਟ : ਇਸ ਵੇਲੇ ਦੀ ਵੱਡੀ ਖ਼ਬਰ ਫਰੀਦਕੋਟ ਤੋਂ ਸਾਹਮਣੇ ਆ ਰਹੀ ਐ, ਜਿੱਥੇ ਸੀਆਈਏ ਸਟਾਫ਼ ਅਤੇ ਗੈਂਗਸਟਰਾਂ ਵਿਚਾਲੇ ਮੁਠਭੇੜ ਹੋ ਗਈ। ਦਰਅਸਲ ਪੁਲਿਸ ਨੂੰ ਕੁੱਝ ਗੈਂਗਸਟਰਾਂ ਬਾਰੇ ਗੁਪਤ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਜਦੋਂ ਪੁਲਿਸ ਮੌਕੇ ’ਤੇ ਪਹੁੰਚੀ ਤਾਂ ਗੈਂਗਸਟਰਾਂ ਨੇ ਪੁਲਿਸ ’ਤੇ ਫਾਈਰਿੰਗ ਕਰਨੀ ਸ਼ੁਰੂ ਕਰ ਦਿੱਤੀ, ਜਿਸ ਦੇ ਜਵਾਬ ਵਿਚ ਪੁਲਿਸ ਵੱਲੋਂ ਫਾਈਰਿੰਗ ਕੀਤੀ ਗਈ, ਜਿਸ ਦੌਰਾਨ ਤਿੰਨ ਗੈਂਗਸਟਰਾਂ ਦੇ ਗੋਲੀਆਂ ਵੱਜੀਆਂ।
ਫਰੀਦਕੋਟ ਵਿਚ ਉਸ ਸਮੇਂ ਦਹਿਸ਼ਤ ਮਾਹੌਲ ਫੈਲ ਗਿਆ ਜਦੋਂ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਆਂ ਚੱਲ ਗਈਆਂ। ਗੈਂਗਸਟਰਾਂ ਵੱਲੋਂ ਕੀਤੀ ਗਈ ਫਾਈਰਿੰਗ ਦਾ ਜਵਾਬ ਦਿੰਦਿਆਂ ਪੁਲਿਸ ਨੇ ਵੀ ਗੈਂਗਸਟਰਾਂ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਦੌਰਾਨ ਤਿੰਨ ਮੁਲਜ਼ਮਾਂ ਦੇ ਪੈਰਾਂ ’ਤੇ ਗੋਲੀਆਂ ਵੱਜੀਆਂ ਅਤੇ ਉਹ ਉਥੇ ਹੀ ਡਿੱਗ ਪਏ।
ਪੁਲਿਸ ਨੇ ਤੁਰੰਤ ਤਿੰਨ ਗੈਂਗਸਟਰਾਂ ਨੂੰ ਕਾਬੂ ਕਰਕੇ ਇਲਾਜ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਾਖ਼ਲ ਕਰਵਾ ਦਿੱਤਾ, ਜਿੱਥੇ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਐ।
ਜਾਣਕਾਰੀ ਅਨੁਸਾਰ ਸੀਆਈਏ ਸਟਾਫ਼ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਪੰਜਗਰਾਈਂ ਕੋਲ ਕੁੱਝ ਸ਼ੱਕੀ ਲੋਕ ਘੁੰਮ ਰਹੇ ਨੇ, ਜਦੋਂ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਰੇਡ ਕੀਤੀ ਤਾਂ ਉਥੇ ਮੌਜੂਦ ਕੁੱਝ ਗੈਂਗਸਟਰਾਂ ਨੇ ਪੁਲਿਸ ’ਤੇ ਹੀ ਫਾਈਰਿੰਗ ਕਰ ਦਿੱਤੀ। ਜਵਾਬੀ ਫਾਈਰਿੰਗ ਵਿਚ ਤਿੰਨ ਗੈਂਗਸਟਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ।
ਹਾਲਾਂਕਿ ਜ਼ਖ਼ਮੀ ਗੈਂਗਸਟਰਾਂ ਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ। ਇਸ ਮੁਕਾਬਲੇ ਦੌਰਾਨ ਪੁਲਿਸ ਦੀ ਗੱਡੀ ’ਤੇ ਵੀ ਕੋਈ ਗੋਲੀਆਂ ਵੱਜੀਆਂ। ਸੂਤਰਾਂ ਤੋਂ ਇਹ ਵੀ ਜਾਣਕਾਰੀ ਮਿਲ ਰਹੀ ਐ ਕਿ ਕਾਬੂ ਕੀਤੇ ਗਏ ਗੈਂਗਸਟਰਾਂ ਵਿਚੋਂ ਹਰਿਆਣਾ ਦਾ ਦੱਸਿਆ ਜਾ ਰਿਹਾ ਏ ਪਰ ਅਜੇ ਤੱਕ ਇਸ ਦੀ ਪੁਲਿਸ ਵੱਲੋਂ ਕੋਈ ਪੁਸ਼ਟੀ ਨਹੀਂ ਕੀਤੀ ਗਈ।
ਫਰੀਦਕੋਟ ਦੇ ਐਸਪੀ ਜਸਮੀਤ ਸਿੰਘ ਨੇ ਦੱਸਿਆ ਕਿ ਮੁਠਭੇੜ ਦੌਰਾਨ ਜ਼ਖ਼ਮੀ ਹੋਏ ਮੁਲਜ਼ਮਾਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਦਾਖ਼ਲ ਕਰਵਾ ਦਿੱਤਾ ਗਿਆ ਏ। ਡਾਕਟਰ ਦੀ ਸਲਾਹ ’ਤੇ ਹੀ ਮੁਲਜ਼ਮਾਂ ਦੇ ਬਿਆਨ ਦਰਜ ਕੀਤੇ ਜਾਣਗੇ ਕਿ ਘਟਨਾ ਸਥਾਨ ’ਤੇ ਉਹ ਕਿਸ ਮਕਸਦ ਨਾਲ ਮੌਜੂਦ ਸਨ ਅਤੇ ਉਨ੍ਹਾਂ ਵੱਲੋਂ ਪੁਲਿਸ ’ਤੇ ਫਾਈਰਿੰਗ ਕਿਉਂ ਕੀਤੀ ਗਈ।
ਫਿਲਹਾਲ ਇਸ ਘਟਨਾ ਨੂੰ ਲੈ ਕੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਏ ਪਰ ਨਾਲ ਹੀ ਪੁਲਿਸ ਦੀ ਇਸ ਸਖ਼ਤ ਕਾਰਵਾਈ ਨੂੰ ਲੈ ਕੇ ਗੁੰਡਾ ਅਨਸਰਾਂ ਵਿਚ ਵੀ ਦਹਿਸ਼ਤ ਫੈਲ ਚੁੱਕੀ ਐ।