ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, 2 ਗ੍ਰਿਫਤਾਰ
ਮੁਹਾਲੀ, 9 ਮਈ, ਨਿਰਮਲ : ਮੋਹਾਲੀ ਸਪੈਸ਼ਲ ਸੈੱਲ ਤੇ ਗੈਂਗਸਟਰਾਂ ਵਿਚਾਲੇ ਮੁੱਲਾਂਪੁਰ ਨੇੜੇ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ, ਬਾਊਂਸਰ ਮਨੀਸ਼ ਕੁਮਾਰ ਦੇ ਕਥਿਤ ਕਾਤਲ ਗੈਂਗਸਟਰਾਂ ਤੇ ਸਪੈਸ਼ਲ ਸੈੱਲ ਵਿਚਾਲੇ ਐਨਕਾਊਂਟਰ ਵਿਚ ਗੈਂਗਸਟਰਾਂ ਨੂੰ ਗੋਲੀਆਂ ਲੱਗੀਆਂ ਹਨ। ਗੈਂਗਸਟਰਾਂ ਨੇ ਪਹਿਲਾਂ ਪੁਲਿਸ ’ਤੇ ਫਾਈਰਿੰਗ ਕੀਤੀ, ਫਿਰ ਜਵਾਬੀ ਫਾਈਰਿੰਗ ਵਿਚ […]
By : Editor Editor
ਮੁਹਾਲੀ, 9 ਮਈ, ਨਿਰਮਲ : ਮੋਹਾਲੀ ਸਪੈਸ਼ਲ ਸੈੱਲ ਤੇ ਗੈਂਗਸਟਰਾਂ ਵਿਚਾਲੇ ਮੁੱਲਾਂਪੁਰ ਨੇੜੇ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ, ਬਾਊਂਸਰ ਮਨੀਸ਼ ਕੁਮਾਰ ਦੇ ਕਥਿਤ ਕਾਤਲ ਗੈਂਗਸਟਰਾਂ ਤੇ ਸਪੈਸ਼ਲ ਸੈੱਲ ਵਿਚਾਲੇ ਐਨਕਾਊਂਟਰ ਵਿਚ ਗੈਂਗਸਟਰਾਂ ਨੂੰ ਗੋਲੀਆਂ ਲੱਗੀਆਂ ਹਨ। ਗੈਂਗਸਟਰਾਂ ਨੇ ਪਹਿਲਾਂ ਪੁਲਿਸ ’ਤੇ ਫਾਈਰਿੰਗ ਕੀਤੀ, ਫਿਰ ਜਵਾਬੀ ਫਾਈਰਿੰਗ ਵਿਚ ਗੈਂਗਸਟਰ ਜ਼ਖਮੀ ਹੋ ਗਏ।
ਪੁਲਿਸ ਨੇ ਮੁਕਾਬਲੇ ਤੋਂ ਬਾਅਦ ਜ਼ਖਮੀ ਗੈਂਗਸਟਰਾਂ ਵਿਕਰਮ ਰਾਣਾ ਉਰਫ ਹੈਪੀ ਅਤੇ ਕਿਰਨ ਸਿੰਘ ਉਰਫ ਧਨੋਆ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਨ੍ਹਾਂ ਤੇ ਮਨੀਸ਼ ਕੁਮਾਰ ਉਰਫ਼ ਮਨੀ ਰਾਣਾ ਵਾਸੀ ਤੂਰ ਪਿੰਡ, ਖਰੜ, ਮੁਹਾਲੀ ਦੇ ਕਤਲ ਕੇਸ ਵਿੱਚ ਕੇਸ ਦਰਜ ਕੀਤਾ ਗਿਆ ਸੀ। ਇਨ੍ਹਾਂ ਖਿਲਾਫ ਥਾਣਾ ਸਦਰ ਖਰੜ ਵਿਖੇ ਮੁਕੱਦਮਾ ਨੰਬਰ 120/2024 ਅਧੀਨ 302, 34 ਆਈਪੀਸੀ ਅਤੇ 25-54-59 ਅਸਲਾ ਐਕਟ ਦਰਜ ਕੀਤਾ ਗਿਆ ਸੀ।
ਖਰੜ ਦੇ ਚੰਦੋ ਪਿੰਡ ਵਿੱਚ ਮੰਗਲਵਾਰ ਨੂੰ ਦਿਨ ਦਿਹਾੜੇ ਦੋ ਹਮਲਾਵਰਾਂ ਨੇ ਮਨੀਸ਼ ਕੁਮਾਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਮੁਤਾਬਕ ਇਹ ਹਮਲਾ ਬਾਊਂਸਰਾਂ ਦੇ ਦੋ ਗਰੁੱਪਾਂ ਵਿਚਾਲੇ ਚੱਲ ਰਹੇ ਗੈਂਗ ਟਕਰਾਅ ਦਾ ਨਤੀਜਾ ਸੀ। ਦਵਿੰਦਰ ਬੰਬੀਹਾ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ।
ਇਹ ਵੀ ਪੜ੍ਹੋ
ਪਰਮਪਾਲ ਕੌਰ ਮਲੂਕਾ ਨੇ ਸਵੈ-ਇੱਛੁਕ ਸੇਵਾਮੁਕਤੀ ਲਈ ਵੀਆਰਐਸ ਦੀ ਪ੍ਰਕਿਰਿਆ ਨੂੰ ਅਪਣਾਇਆ ਸੀ ਤਾਂ ਜੋ ਨੌਕਰੀ ਛੱਡਣ ਤੋਂ ਬਾਅਦ ਉਹ ਸਾਰੇ ਲਾਭ ਪ੍ਰਾਪਤ ਕਰ ਸਕੇ ਜੋ ਕਿਸੇ ਵੀ ਆਈਏਐਸ ਅਧਿਕਾਰੀ ਨੂੰ ਆਪਣਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਸੇਵਾਮੁਕਤ ਹੋਣ ’ਤੇ ਮਿਲਦਾ ਹੈ।
ਬਠਿੰਡਾ ਤੋਂ ਭਾਜਪਾ ਦੀ ਉਮੀਦਵਾਰ ਸਾਬਕਾ ਆਈਏਐਸ ਅਧਿਕਾਰੀ ਪਰਮਪਾਲ ਕੌਰ ਸਿੱਧੂ ਨੇ ਬੁੱਧਵਾਰ ਨੂੰ ਪੰਜਾਬ ਸਰਕਾਰ ਵੱਲੋਂ ਭੇਜੇ ਨੋਟਿਸ ਦਾ ਜਵਾਬ ਦਿੱਤਾ। ਪਰਮਪਾਲ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਮੈਨੂੰ ਸੇਵਾ ਮੁਕਤ ਕਰ ਦਿੱਤਾ ਹੈ।
ਭਾਜਪਾ ਉਮੀਦਵਾਰ ਪਰਮਪਾਲ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਵੀ ਕਾਰਵਾਈ ਕਰਨੀ ਹੈ, ਉਸ ਨਾਲ ਮੈਨੂੰ ਕੋਈ ਫਰਕ ਨਹੀਂ ਪੈਂਦਾ। ਉਸ ਨੇ ਕਿਹਾ ਕਿ ਜਦੋਂ ਉਹ ਪਹਿਲਾਂ ਹੀ ਸੇਵਾਮੁਕਤ ਹੋ ਚੁੱਕੀ ਹੈ ਤਾਂ ਪੰਜਾਬ ਸਰਕਾਰ ਵੱਲੋਂ ਉਸ ਨੂੰ ਨੋਟਿਸ ਭੇਜਣ ਦੀ ਕੋਈ ਤੁਕ ਨਹੀਂ ਬਣਦੀ।
ਉਸ ਨੇ ਦੱਸਿਆ ਕਿ ਜਦੋਂ ਉਸ ਨੇ ਸੇਵਾਮੁਕਤੀ ਲਈ ਅਰਜ਼ੀ ਭੇਜੀ ਸੀ ਤਾਂ ਉਸ ਨੇ ਲਿਖਿਆ ਸੀ ਕਿ ਉਹ ਬਠਿੰਡਾ ਜਾ ਕੇ ਆਪਣੇ ਬਜ਼ੁਰਗ ਮਾਪਿਆਂ ਨਾਲ ਰਹਿਣਾ ਚਾਹੁੰਦੀ ਹੈ। ਉਸ ਦੀ ਜ਼ਿੰਦਗੀ ਵਿਚ ਹੋਰ ਵੀ ਯੋਜਨਾਵਾਂ ਹਨ ਜਿਸ ਤਹਿਤ ਉਹ ਹੁਣ ਚੋਣ ਲੜ ਰਹੀ ਹੈ।
ਪਰਮਪਾਲ ਕੌਰ ਨੇ ਕਿਹਾ ਕਿ ਜਦੋਂ ਪੰਜਾਬ ਵਿੱਚ ਸਰਕਾਰ ਹੀ ਵਿਵਾਦਾਂ ਵਿੱਚ ਘਿਰੀ ਹੋਵੇ ਤਾਂ ਮੈਂ ਇਸ ਬਾਰੇ ਕੁਝ ਨਹੀਂ ਕਰ ਸਕਦੀ।
ਉਨ੍ਹਾਂ ਕਿਹਾ ਕਿ ਪੰਜਾਬ ’ਚ ਤਾਇਨਾਤ ਇਕ ਆਈ.ਪੀ.ਐਸ.ਅਧਿਕਾਰੀ ਨੇ ਨੌਕਰੀ ਤੋਂ ਮੁਕਤ ਹੋਣ ’ਤੇ ਲਿਖਿਆ ਕਿ ਉਹ ਪਿੰਜਰੇ ’ਚੋਂ ਮੁਕਤ ਹੋ ਗਈ ਹੈ । ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਅਗਲੇ ਦਿਨਾਂ ਵਿੱਚ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਕੇ ਚੋਣ ਲੜਨਗੇ।
ਭਾਜਪਾ ਉਮੀਦਵਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਆਈਏਐਸ ਪਰਮਪਾਲ ਕੌਰ ਮਲੂਕਾ ਨੇ ਆਪਣੇ ਅਹੁਦੇ ਤੋਂ ਵੀ.ਆਰ.ਐਸ. ਲਈ ਸੀ। ਇਸ ਤੋਂ ਬਾਅਦ ਉਹ ਭਾਜਪਾ ਵਿਚ ਸ਼ਾਮਲ ਹੋ ਗਈ ਅਤੇ ਬਠਿੰਡਾ ਤੋਂ ਪਾਰਟੀ ਦੀ ਉਮੀਦਵਾਰ ਬਣੀ।
ਦੱਸਦੇ ਚਲੀਏ ਕਿ ਮੰਗਲਵਾਰ ਨੂੰ ਪੰਜਾਬ ਸਰਕਾਰ ਨੇ ਉਸ ਨੂੰ ਨੋਟਿਸ ਜਾਰੀ ਕਰਕੇ ਤੁਰੰਤ ਆਪਣੀ ਡਿਊਟੀ ਜੁਆਇਨ ਕਰਨ ਲਈ ਕਿਹਾ ਸੀ, ਕਿਉਂਕਿ ਉਸ ਨੂੰ ਤਿੰਨ ਮਹੀਨਿਆਂ ਦੇ ਨੋਟਿਸ ਪੀਰੀਅਡ ਤੋਂ ਛੋਟ ਨਹੀਂ ਦਿੱਤੀ ਗਈ ਹੈ। ਉਨ੍ਹਾਂ ਨੂੰ ਡਿਊਟੀ ਤੋਂ ਮੁਕਤ ਜਾਂ ਸੇਵਾਮੁਕਤ ਨਹੀਂ ਮੰਨਿਆ ਜਾ ਸਕਦਾ। ਉਨ੍ਹਾਂ ਨੂੰ ਡਿਊਟੀ ਜੁਆਇਨ ਨਾ ਕਰਨ ਦੀ ਸੂਰਤ ਵਿੱਚ ਬਣਦੀ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ।