Begin typing your search above and press return to search.

ਫਿਰੋਜ਼ਪੁਰ ’ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ

ਫਿਰੋਜ਼ਪੁਰ, (ਸੁਖਚੈਨ ਸਿੰਘ) : ਫਿਰੋਜ਼ਪੁਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ 20 ਮਿੰਟ ਤੱਕ ਚੱਲੀ ਫਾਇਰਿੰਗ ਦੌਰਾਨ ਇੱਕ ਗੈਂਗਸਟਰ ਨੂੰ ਗੋਲੀ ਲੱਗੀ, ਜਦਕਿ ਉਸ ਦਾ ਸਾਥੀ ਮੌਕੇ ਤੋਂ ਫਰਾਰ ਹੋਇਆ, ਪਰ ਪੁਲਿਸ ਨੇ ਥੋੜੀ ਦੂਰੀ ’ਤੇ ਹੀ ਉਸ ਨੂੰ ਕਾਬੂ ਕਰ ਲਿਆ। ਜ਼ਖਮੀ ਹੋਏ ਗੈਂਗਸਟਰ […]

ਫਿਰੋਜ਼ਪੁਰ ’ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ
X

Hamdard Tv AdminBy : Hamdard Tv Admin

  |  31 Oct 2023 1:37 AM GMT

  • whatsapp
  • Telegram

ਫਿਰੋਜ਼ਪੁਰ, (ਸੁਖਚੈਨ ਸਿੰਘ) : ਫਿਰੋਜ਼ਪੁਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ 20 ਮਿੰਟ ਤੱਕ ਚੱਲੀ ਫਾਇਰਿੰਗ ਦੌਰਾਨ ਇੱਕ ਗੈਂਗਸਟਰ ਨੂੰ ਗੋਲੀ ਲੱਗੀ, ਜਦਕਿ ਉਸ ਦਾ ਸਾਥੀ ਮੌਕੇ ਤੋਂ ਫਰਾਰ ਹੋਇਆ, ਪਰ ਪੁਲਿਸ ਨੇ ਥੋੜੀ ਦੂਰੀ ’ਤੇ ਹੀ ਉਸ ਨੂੰ ਕਾਬੂ ਕਰ ਲਿਆ। ਜ਼ਖਮੀ ਹੋਏ ਗੈਂਗਸਟਰ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।


ਜਾਣਕਾਰੀ ਮੁਤਾਬਕ ਗੈਂਗਸਟਰ ਸੁਭਾਸ਼ ਉਰਫ਼ ਬਾਸ਼ੀ ਅਤੇ ਉਸ ਦਾ ਸਾਥੀ ਇੱਕ ਸਵਿਫਟ ਕਾਰ ਵਿੱਚ ਆ ਰਹੇ ਸਨ ਅਤੇ ਅੱਗੇ ਪੁਲਸ ਨੇ ਪਿੰਡ ਸੋਢੀਵਾਲਾ ਥਾਣਾ ਲੱਖੋ ਕੇ ਕੋਲ ਨਾਕਾ ਲਗਾਇਆ ਹੋਇਆ ਸੀ। ਪੁਲਸ ਪਾਰਟੀ ਨੂੰ ਵੇਖਦਿਆਂ ਹੀ ਦੋਵਾਂ ਨੇ ਪੁਲਸ ’ਤੇ ਅੰਨ੍ਹੇਵਾਹ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਤੋਂ ਬਾਅਦ ਪੁਲਸ ਨੂੰ ਵੀ ਗੋਲ਼ੀਆਂ ਚਲਾਉਣੀਆਂ ਪਈਆਂ। ਜਦੋਂ ਗੈਂਗਸਟਰ ਸੁਭਾਸ਼ ਅਤੇ ਉਸ ਦੇ ਸਾਥੀ ਨੌਕਰ ਨੇ ਉਥੋਂ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਨੇ ਉਸ ਦਾ ਪਿੱਛਾ ਕੀਤਾ। ਸੁਭਾਸ਼ ਉਰਫ ਬਾਸ਼ੀ ਗੋਲ਼ੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ ਅਤੇ ਉਸ ਦੇ ਸਾਥੀ ਨੂੰ ਪੁਲਸ ਪਾਰਟੀ ਨੇ ਪਿੱਛਾ ਕਰਦਿਆਂ ਹੋਇਆਂ ਕਾਬੂ ਕਰ ਲਿਆ।


ਇਸ ਤੋਂ ਬਾਅਦ ਸੀਆਈਏ ਸਟਾਫ਼ ਦੀ ਪੁਲਸ ਨੇ ਜ਼ਖ਼ਮੀ ਗੈਂਗਸਟਰ ਸੁਭਾਸ਼ ਉਰਫ਼ ਬਾਸ਼ੀ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਜਿੱਥੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਐਸ.ਪੀ ਇਨਵੈਸਟੀਗੇਸ਼ਨ ਰਣਧੀਰ ਕੁਮਾਰ ਨੇ ਦੱਸਿਆ ਕਿ ਪੁਲਸ ਅਤੇ ਗੈਂਗਸਟਰਾਂ ਵਿਚਕਾਰ ਬੀਤੀ ਰਾਤ ਮੁਕਾਬਲਾ ਹੋਇਆ ਜਿਸ ਵਿੱਚ ਇੱਕ ਗੈਂਗਸਟਰ ਜ਼ਖ਼ਮੀ ਹੋ ਗਿਆ ਅਤੇ ਦੂਜੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਜ਼ਖ਼ਮੀ ਗੈਂਗਸਟਰ ਸੁਭਾਸ਼ ਉਰਫ ਬਾਸ਼ੀ ਖ਼ਿਲਾਫ਼ ਕਤਲ ਦੇ 10 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ। ਫੜੇ ਗਏ ਦੂਜੇ ਮੁਲਜ਼ਮ ਖ਼ਿਲਾਫ਼ ਵੀ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦੀ ਉਡੀਕ ਹੈ।

Next Story
ਤਾਜ਼ਾ ਖਬਰਾਂ
Share it