ਅੰਮ੍ਰਿਤਸਰ 'ਚ ਪੁਲਿਸ-ਤਸਕਰਾਂ ਵਿਚਾਲੇ ਮੁਕਾਬਲਾ: ਬਦਮਾਸ਼ ਦੀ ਲੱਤ 'ਚ ਲੱਗੀ ਗੋਲੀ
ਅੰਮਿ੍ਤਸਰ : ਅੰਮ੍ਰਿਤਸਰ 'ਚ ਪੁਲਿਸ ਅਤੇ ਤਸਕਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਵਿੱਚ ਇੱਕ ਤਸਕਰ ਨੂੰ ਗੋਲੀ ਲੱਗੀ। ਪੁਲਿਸ ਨੇ ਉਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਹੈ। ਤਸਕਰ ਦੀ ਪਛਾਣ ਪ੍ਰਤਾਪ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਜਲੰਧਰ ਦੀ ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਦੀ ਟੀਮ ਨੂੰ ਅੰਮ੍ਰਿਤਸਰ ਦੇ ਰਈਆ […]
By : Editor (BS)
ਅੰਮਿ੍ਤਸਰ : ਅੰਮ੍ਰਿਤਸਰ 'ਚ ਪੁਲਿਸ ਅਤੇ ਤਸਕਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਵਿੱਚ ਇੱਕ ਤਸਕਰ ਨੂੰ ਗੋਲੀ ਲੱਗੀ। ਪੁਲਿਸ ਨੇ ਉਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਹੈ। ਤਸਕਰ ਦੀ ਪਛਾਣ ਪ੍ਰਤਾਪ ਸਿੰਘ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਜਲੰਧਰ ਦੀ ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਦੀ ਟੀਮ ਨੂੰ ਅੰਮ੍ਰਿਤਸਰ ਦੇ ਰਈਆ 'ਚ ਨਸ਼ਾ ਤਸਕਰਾਂ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਣ 'ਤੇ ਟੀਮ ਨੇ ਰਿਆ ਨੇੜੇ ਤਸਕਰ ਨੂੰ ਘੇਰ ਲਿਆ। ਖੁਦ ਨੂੰ ਘਿਰਿਆ ਦੇਖ ਕੇ ਤਸਕਰ ਨੇ ਟੀਮ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਦੂਜੇ ਪਾਸੇ STF ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ 'ਚ ਉਸ ਦੀ ਲੱਤ 'ਤੇ ਸੱਟ ਲੱਗ ਗਈ। ਟੀਮ ਨੇ ਤੁਰੰਤ ਉਸ ਨੂੰ ਕਾਬੂ ਕਰ ਲਿਆ।
ਐਸ.ਟੀ.ਐਫ ਦੀ ਟੀਮ ਨੇ ਤਸਕਰ ਕੋਲੋਂ 350 ਗ੍ਰਾਮ ਹੈਰੋਇਨ ਅਤੇ ਇੱਕ ਪਿਸਤੌਲ ਬਰਾਮਦ ਕੀਤਾ ਹੈ। ਫਿਲਹਾਲ ਤਸਕਰ ਦਾ ਇਲਾਜ ਕੀਤਾ ਜਾ ਰਿਹਾ ਹੈ। ਫਿਲਹਾਲ ਅਧਿਕਾਰੀਆਂ ਨੇ ਇਸ ਬਾਰੇ ਹੋਰ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ।