ਪੰਜਾਬ ਪੁਲਿਸ ਤੇ ਗੈਂਗਸਟਰ ਵਿਚਾਲੇ ਮੁੱਠਭੇੜ, CIA ਮੁਲਾਜ਼ਮ ਦੀ ਮੌਤ
ਹੁਸ਼ਿਆਰਪੁਰ : ਪੰਜਾਬ ਦੇ ਹੁਸ਼ਿਆਰਪੁਰ 'ਚ ਐਤਵਾਰ ਨੂੰ ਸੀਆਈਏ ਸਟਾਫ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ ਗੈਂਗਸਟਰ ਵਲੋਂ ਚੱਲੀ ਗੋਲੀ ਸੀਆਈਏ ਸਟਾਫ਼ ਦੇ ਇੱਕ ਮੁਲਾਜ਼ਮ ਨੂੰ ਲੱਗ ਗਈ। ਜਿਸ ਕਾਰਨ ਮੁਲਾਜ਼ਮ ਦੀ ਮੌਤ ਹੋ ਗਈ। ਜਦਕਿ ਗੈਂਗਸਟਰ ਜ਼ਖਮੀ ਹੋਣ ਤੋਂ ਬਾਅਦ ਉਥੋਂ ਫਰਾਰ ਹੋ ਗਿਆ। ਮ੍ਰਿਤਕ ਮੁਲਾਜ਼ਮ ਦੀ ਪਛਾਣ ਸੀਨੀਅਰ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਵਜੋਂ […]
By : Editor (BS)
ਹੁਸ਼ਿਆਰਪੁਰ : ਪੰਜਾਬ ਦੇ ਹੁਸ਼ਿਆਰਪੁਰ 'ਚ ਐਤਵਾਰ ਨੂੰ ਸੀਆਈਏ ਸਟਾਫ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ ਗੈਂਗਸਟਰ ਵਲੋਂ ਚੱਲੀ ਗੋਲੀ ਸੀਆਈਏ ਸਟਾਫ਼ ਦੇ ਇੱਕ ਮੁਲਾਜ਼ਮ ਨੂੰ ਲੱਗ ਗਈ। ਜਿਸ ਕਾਰਨ ਮੁਲਾਜ਼ਮ ਦੀ ਮੌਤ ਹੋ ਗਈ। ਜਦਕਿ ਗੈਂਗਸਟਰ ਜ਼ਖਮੀ ਹੋਣ ਤੋਂ ਬਾਅਦ ਉਥੋਂ ਫਰਾਰ ਹੋ ਗਿਆ।
ਮ੍ਰਿਤਕ ਮੁਲਾਜ਼ਮ ਦੀ ਪਛਾਣ ਸੀਨੀਅਰ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ। ਸੂਤਰਾਂ ਅਨੁਸਾਰ ਹੁਸ਼ਿਆਰਪੁਰ ਸੀਆਈਏ ਸਟਾਫ਼ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਰਾਣਾ ਮਨਸੂਰਪੁਰੀਆ ਮੁਕੇਰੀਆਂ ਦੇ ਪਿੰਡ ਮਨਸੂਰਪੁਰ ਵਿੱਚ ਹਥਿਆਰਾਂ ਸਮੇਤ ਲੁਕਿਆ ਹੋਇਆ ਹੈ। ਸੂਚਨਾ ਦੇ ਆਧਾਰ 'ਤੇ Police ਨੇ ਸਵੇਰੇ ਜਾਲ ਵਿਛਾ ਦਿੱਤਾ। ਜਿਵੇਂ ਹੀ ਦੋਸ਼ੀ ਨੇ Police ਨੂੰ ਦੇਖਿਆ ਤਾਂ ਉਸ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ।