ਬਠਿੰਡਾ ਵਿਚ ਲੁਟੇਰਿਆਂ ਤੇ ਪੁਲਿਸ ਵਿਚਾਲੇ ਮੁਕਾਬਲਾ, ਇੱਕ ਲੁਟੇਰਾ ਫੜਿਆ
ਬਠਿੰਡਾ, 4 ਦਸੰਬਰ , ਨਿਰਮਲ : ਲੁੱਟਾਂ ਖੋਹਾਂ ਕਰਨ ਵਾਲੇ ਇੱਕ ਬਦਮਾਸ਼ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਹੋਈ ਹੈ। ਮੁਕਾਬਲੇ ਵਿਚ ਬਦਮਾਸ਼ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਹੈ। ਜਿਸ ਤੋਂ ਬਾਅਦ ਐਨਕਾਊਂਟਰ ਵਿੱਚ ਜ਼ਖਮੀ ਨੌਜਵਾਨ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ। ਉਕਤ ਨੌਜਵਾਨ ਦੀ […]
By : Editor Editor
ਬਠਿੰਡਾ, 4 ਦਸੰਬਰ , ਨਿਰਮਲ : ਲੁੱਟਾਂ ਖੋਹਾਂ ਕਰਨ ਵਾਲੇ ਇੱਕ ਬਦਮਾਸ਼ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਹੋਈ ਹੈ। ਮੁਕਾਬਲੇ ਵਿਚ ਬਦਮਾਸ਼ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਹੈ। ਜਿਸ ਤੋਂ ਬਾਅਦ ਐਨਕਾਊਂਟਰ ਵਿੱਚ ਜ਼ਖਮੀ ਨੌਜਵਾਨ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ। ਉਕਤ ਨੌਜਵਾਨ ਦੀ ਤਰਫੋਂ ਬੀਤੇ ਦਿਨ ਬਠਿੰਡਾ ਦੇ ਗਰੋਥ ਸੈਂਟਰ ਵਿਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ, ਪੁਲਿਸ ਵੱਲੋਂ ਉਦੋਂ ਤੋਂ ਹੀ ਭਾਲ ਕੀਤੀ ਜਾ ਰਹੀ ਸੀ ਤੇ ਅੱਜ ਸਵੇਰੇ ਜਿਵੇਂ ਹੀ ਪੁਲਿਸ ਨੂੰ ਇਹ ਲੁੱਟ ਖੋਹ ਕਰਨ ਵਾਲਾ ਨੌਜਵਾਨ ਮਿਲਿਆ ਤਾਂ ਉਸ ਨੇ ਪੁਲਿਸ ਦੇ ਉਤੇ ਫਾਇਰਿੰਗ ਕਰ ਦਿੱਤੀ ਅਤੇ ਜਵਾਬ ਵਿੱਚ ਪੁਲਿਸ ਨੇ ਵੀ ਫਾਇਰਿੰਗ ਕੀਤੀ ਜਿਸ ਦੇ ਵਿੱਚ ਨੌਜਵਾਨ ਦੇ ਪੈਰ ਦੇ ਵਿੱਚ ਗੋਲੀ ਲੱਗੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਜ਼ਖਮੀ ਹਾਲਤ ਵਿਚ ਨੌਜਵਾਨ ਨੂੰ ਕਾਬੂ ਕਰ ਲਿਆ ਗਿਆ। ਨੌਜਵਾਨ ਕੋਲੋਂ ਮੋਟਰਸਾਈਕਲ ਅਤੇ 12 ਬੋਰ ਦਾ ਦੇਸੀ ਕੱਟਾ ਬਰਾਮਦ ਹੋਇਆ ਹੈ।
ਸਨਅਤੀ ਖੇਤਰ ਵਿੱਚ ਇੱਕ ਫੈਕਟਰੀ ਵਿੱਚ ਕੰਮ ਕਰਦੇ ਟਰੱਕ ਡਰਾਈਵਰ ਲਕਸ਼ਮਣ ਸਿੰਘ ਨੂੰ ਐਤਵਾਰ ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਲੁੱਟਣ ਦੀ ਕੋਸ਼ਿਸ਼ ਕੀਤੀ। ਡਰਾਈਵਰ ਨੇ ਰੌਲਾ ਪਾਇਆ ਪਰ ਲੁਟੇਰਿਆਂ ਨੇ ਉਸ ’ਤੇ ਹਮਲਾ ਕਰ ਦਿੱਤਾ ਅਤੇ ਉਸ ਕੋਲੋਂ 25 ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਗਏ। ਮਾਮਲੇ ਦੀ ਸੂਚਨਾ ਥਾਣਾ ਸਦਰ ਬਠਿੰਡਾ ਨੂੰ ਦਿੱਤੀ ਗਈ। ਪੁਲਿਸ ਨੇ ਜਦੋਂ ਜਾਂਚ ਸ਼ੁਰੂ ਕੀਤੀ ਤਾਂ ਆਸ-ਪਾਸ ਦੇ ਲੋਕਾਂ ਨੇ ਦੱਸਿਆ ਕਿ ਲੁੱਟ ਨੂੰ ਅੰਜਾਮ ਦੇਣ ਵਾਲੇ ਦੀਪ ਸਿੰਘ ਨਗਰ ਦੇ ਰਹਿਣ ਵਾਲੇ ਕੁਝ ਨੌਜਵਾਨ ਹਨ। ਪੁਲਸ ਟੀਮ ਨੇ ਐਤਵਾਰ ਨੂੰ ਦੀਪ ਸਿੰਘ ਨਗਰ ’ਚ ਲੁਟੇਰਿਆਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਕੁਝ ਪਤਾ ਨਹੀਂ ਲੱਗ ਸਕਿਆ। ਸੋਮਵਾਰ ਸਵੇਰੇ ਸੀਆਈਏ ਦੀ ਟੀਮ ਨੇ ਘੇਰਾਬੰਦੀ ਕਰਕੇ ਲੁਟੇਰਿਆਂ ਨੂੰ ਫੜਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਇੱਕ ਲੁਟੇਰੇ ਨੇ 12 ਬੋਰ ਦੇ ਦੇਸੀ ਪਿਸਤੌਲ ਨਾਲ ਪੁਲਿਸ ’ਤੇ ਗੋਲੀ ਚਲਾ ਦਿੱਤੀ। ਇਸ ਤੋਂ ਬਾਅਦ ਪੁਲਿਸ ਟੀਮ ਨੇ ਵੀ ਦੋ ਗੋਲੀਆਂ ਚਲਾਈਆਂ ਅਤੇ ਇੱਕ ਲੁਟੇਰੇ ਨੂੰ ਫੜ ਲਿਆ।