ਮੋਰਚੇ ਦੀ ਸਮਾਪਤੀ ਅਤੇ ਚੋਣ ਪ੍ਰਚਾਰ ਦਾ ਅਗਾਜ਼, ਹੁਣ ਅੰਮ੍ਰਿਤਪਾਲ ਦੇ ਮਾਪੇ ਕਰਨਗੇ ਚੋਣ ਪ੍ਰਚਾਰ
ਅੰਮ੍ਰਿਤਸਰ, 30 ਅਪ੍ਰੈਲ, ਪਰਦੀਪ ਸਿੰਘ : ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਭੱਖ ਚੁੱਕੀ ਹੈ। ਹਰ ਰਾਜਨੀਤਿਕ ਦਲ ਵੱਲੋਂ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ। ਉਥੇ ਹੀ ਹੁਣ ਅੰਮ੍ਰਿਤਪਾਲ ਸਿੰਘ ਜੋ ਜੇਲ੍ਹ ਵਿੱਚ ਬੰਦ ਹਨ ਉਨ੍ਹਾਂ ਨੂੰ ਖਡੂਰ ਸਾਹਿਬ ਸੀਟ ਤੋਂ ਅਜ਼ਾਦ ਉਮੀਦਵਾਰ ਐਲਾਨਿਆ ਗਿਆ ਹੈ। ਹੁਣ ਅੰਮ੍ਰਿਤਪਾਲ ਸਿੰਘ ਦੇ ਮਾਪਿਆ […]
By : Editor Editor
ਅੰਮ੍ਰਿਤਸਰ, 30 ਅਪ੍ਰੈਲ, ਪਰਦੀਪ ਸਿੰਘ : ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਭੱਖ ਚੁੱਕੀ ਹੈ। ਹਰ ਰਾਜਨੀਤਿਕ ਦਲ ਵੱਲੋਂ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ। ਉਥੇ ਹੀ ਹੁਣ ਅੰਮ੍ਰਿਤਪਾਲ ਸਿੰਘ ਜੋ ਜੇਲ੍ਹ ਵਿੱਚ ਬੰਦ ਹਨ ਉਨ੍ਹਾਂ ਨੂੰ ਖਡੂਰ ਸਾਹਿਬ ਸੀਟ ਤੋਂ ਅਜ਼ਾਦ ਉਮੀਦਵਾਰ ਐਲਾਨਿਆ ਗਿਆ ਹੈ। ਹੁਣ ਅੰਮ੍ਰਿਤਪਾਲ ਸਿੰਘ ਦੇ ਮਾਪਿਆ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਅਰਦਾਸ ਕੀਤੀ ਅਤੇ ਚੋਣ ਪ੍ਰਚਾਰ ਸ਼ੁਰੂ ਕੀਤਾ।
ਇਸ ਮੌਕੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਦਾ ਕਹਿਣਾ ਹੈ ਕਿ ਖਡੂਰ ਸਾਹਿਬ ਸੀਟ ਤੋਂ ਅਜ਼ਾਦ ਉਮੀਦਵਾਰ ਖੜ੍ਹਾ ਹੋਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਆਪਣੀ ਵਿਚਾਰਧਾਰਾ ਨੂੰ ਲੈ ਕੇ ਲੋਕਾਂ ਦੇ ਸਾਹਮਣੇ ਜਾਵਾਂਗੇ। ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਅੰਮ੍ਰਿਤਸਰ ਵਿਰਾਸਤੀ ਮਾਰਗ ਤੋਂ ਆਪਣਾ ਧਰਨਾ ਸਮਾਪਤ ਕਰ ਦਿੱਤਾ ਹੈ। ਉਥੇ ਅੰਮ੍ਰਿਤਪਾਲ ਸਿੰਘ ਦੀ ਮਾਤਾ ਦਾ ਕਹਿਣਾ ਹੈ ਕਿ ਅਰਦਾਸ ਤੋਂ ਬਾਅਦ ਉਹ ਤਰਨਤਾਰਨ ਜਾਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਪਰਮਜੀਤ ਕੌਰ ਖਾਲੜਾ ਨੇ ਵੀ ਅੰਮ੍ਰਿਤਪਾਲ ਨੂੰ ਸਮਰਥਨ ਦਿੱਤਾ ਹੈ।
ਇਹ ਵੀ ਪੜ੍ਹੋ:-
ਪੰਜਾਬ ਪੁਲਿਸ ਦੇ ਸਾਬਕਾ ADGP ਗੁਰਿੰਦਰ ਸਿੰਘ ਢਿੱਲੋਂ ਅੱਜ ਕਾਂਗਰਸ 'ਚ ਸ਼ਾਮਲ ਹੋ ਗਏ। ਢਿੱਲੋਂ ਨੇ 6 ਦਿਨ ਪਹਿਲਾਂ ਹੀ VRS ਲਈ ਸੀ। ਉਨ੍ਹਾਂ ਪੰਜਾਬ ਪੁਲਿਸ 'ਚ 30 ਸਾਲ ਤਕ ਸੇਵਾਵਾਂ ਦਿੱਤੀਆਂ।
ਗੁਰਿੰਦਰ ਸਿੰਘ ਢਿੱਲੋਂ ਨੇ 24 ਅਪ੍ਰੈਲ ਨੂੰ 30 ਸਾਲ ਦੀ ਸੇਵਾ ਤੋਂ ਬਾਅਦ ਵੀਆਰਐਸ ਲਈ ਸੀ ਤੇ ਸਰਕਾਰ ਨੇ ਉਨ੍ਹਾਂ ਦੀ ਵੀਆਰਐਸ ਨੂੰ ਮਨਜ਼ੂਰ ਕਰ ਲਿਆ ਸੀ। ਇਸ ਮੌਕੇ 'ਤੇ ਉਨ੍ਹਾਂ ਦੀ ਪਤਨੀ ਅਤੇ ਬੇਟਾ ਵੀ ਮੌਜੂਦ ਸਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਡਿਊਟੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਚਰਚਾ ਹੈ ਕਿ ਪਾਰਟੀ ਉਨ੍ਹਾਂ ਨੂੰ ਫਿਰੋਜ਼ਪੁਰ ਤੋਂ ਲੋਕ ਸਭਾ ਉਮੀਦਵਾਰ ਬਣਾ ਸਕਦੀ ਹੈ।
ਪੰਜਾਬ ਵਿਚ ਅਤਿਵਾਦ ਅਤੇ ਕਈ ਚੁਣੌਤੀਪੂਰਨ ਸਥਿਤੀਆਂ ਵਿਚ ਸੇਵਾ ਨਿਭਾਉਣ ਵਾਲੇ ਸਾਬਕਾ ਏਡੀਜੀਪੀ ਢਿੱਲੋਂ ਨੇ ਖੁਦ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇਹ ਜਾਣਕਾਰੀ ਦਿਤੀ ਸੀ। ਗੁਰਿੰਦਰ ਸਿੰਘ ਢਿੱਲੋਂ 1997 ਬੈਚ ਦੇ ਆਈਪੀਐਸ ਅਧਿਕਾਰੀ ਹਨ।