Begin typing your search above and press return to search.

ਬਹੁਤ ਹੋ ਗਿਆ, ਰੈਜ਼ੀਡੈਂਸ਼ੀਅਲ ਰੈਂਟਲ ਪ੍ਰੋਗਰਾਮ ਲਾਗੂ ਹੋ ਕੇ ਰਹੇਗਾ : ਪੈਟ੍ਰਿਕ ਬ੍ਰਾਊਨ

ਬਰੈਂਪਟਨ, 4 ਮਾਰਚ (ਵਿਸ਼ੇਸ਼ ਪ੍ਰਤੀਨਿਧ) : ਬਰੈਂਪਟਨ ਦੇ ਮੇਅਰ ਪੈਟ੍ਰਿਕ ਬ੍ਰਾਊਨ ਨੇ ਮੁੜ ਸਾਫ ਲਫਜ਼ਾਂ ਵਿਚ ਆਖ ਦਿਤਾ ਕਿ ਰੈਜ਼ੀਡੈਂਸ਼ੀਅਲ ਰੈਂਟਲ ਲਾਇਸੈਂਸਿੰਗ ਪ੍ਰੋਗਰਾਮ ਹਰ ਹਾਲਤ ਵਿਚ ਲਾਗੂ ਕੀਤਾ ਜਾਵੇਗਾ ਅਤੇ ਗੈਰਕਾਨੂੰਨੀ ਤਰੀਕੇ ਨਾਲ ਬੇਸਮੈਂਟਾਂ ਵਿਚ ਕਿਰਾਏਦਾਰ ਰੱਖਣ ਵਾਲੇ ਬਖਸ਼ੇ ਨਹੀਂ ਜਾਣਗੇ। ਪੈਟ੍ਰਿਕ ਬ੍ਰਾਊਨ ਨੇ ਨਾਲ ਹੀ ਕਿਹਾ ਕਿ ਨਿਯਮਾਂ ਦੀ ਪਾਲਣਾ ਕਰਨ ਵਾਲੇ ਮਕਾਨ ਮਾਲਕਾਂ […]

The residential rental program will remain in place: Patrick Brown
X

Editor EditorBy : Editor Editor

  |  4 March 2024 1:27 PM IST

  • whatsapp
  • Telegram

ਬਰੈਂਪਟਨ, 4 ਮਾਰਚ (ਵਿਸ਼ੇਸ਼ ਪ੍ਰਤੀਨਿਧ) : ਬਰੈਂਪਟਨ ਦੇ ਮੇਅਰ ਪੈਟ੍ਰਿਕ ਬ੍ਰਾਊਨ ਨੇ ਮੁੜ ਸਾਫ ਲਫਜ਼ਾਂ ਵਿਚ ਆਖ ਦਿਤਾ ਕਿ ਰੈਜ਼ੀਡੈਂਸ਼ੀਅਲ ਰੈਂਟਲ ਲਾਇਸੈਂਸਿੰਗ ਪ੍ਰੋਗਰਾਮ ਹਰ ਹਾਲਤ ਵਿਚ ਲਾਗੂ ਕੀਤਾ ਜਾਵੇਗਾ ਅਤੇ ਗੈਰਕਾਨੂੰਨੀ ਤਰੀਕੇ ਨਾਲ ਬੇਸਮੈਂਟਾਂ ਵਿਚ ਕਿਰਾਏਦਾਰ ਰੱਖਣ ਵਾਲੇ ਬਖਸ਼ੇ ਨਹੀਂ ਜਾਣਗੇ। ਪੈਟ੍ਰਿਕ ਬ੍ਰਾਊਨ ਨੇ ਨਾਲ ਹੀ ਕਿਹਾ ਕਿ ਨਿਯਮਾਂ ਦੀ ਪਾਲਣਾ ਕਰਨ ਵਾਲੇ ਮਕਾਨ ਮਾਲਕਾਂ ਤੋਂ ਕੋਈ ਵਾਧੂ ਫੀਸ ਵਸੂਲ ਨਹੀਂ ਕੀਤੀ ਜਾਵੇਗੀ ਅਤੇ ਨਾ ਹੀ ਵਾਧੂ ਕਾਗਜ਼ੀ ਕਾਰਵਾਈ ਲਾਗੂ ਕੀਤੀ ਜਾ ਰਹੀ ਹੈ।

83 ਫੀ ਸਦੀ ਲੋਕਾਂ ਨੇ ਆਰ.ਆਰ.ਐਲ. ਦੀ ਕੀਤੀ ਹਮਾਇਤ

‘ਬਰੈਂਪਟਨ ਗਾਰਡੀਅਨ’ ਦੀ ਰਿਪੋਰਟ ਮੁਤਾਬਕ ਰੈਜ਼ੀਡੈਂਸ਼ੀਅਲ ਰੈਂਟਲ ਲਾਇਸੈਂਸਿੰਗ ਪ੍ਰੋਗਰਾਮ ਨੂੰ ਸ਼ਹਿਰ ਵਾਸੀਆਂ ਤੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜੋ ਘਰਾਂ ਦੀਆਂ ਬੇਸਮੈਂਟਾਂ ਵਿਚ ਗੈਰਜ਼ਰੂਰੀ ਭੀੜ ਨਹੀਂ ਚਾਹੁੰਦੇ। ਇਕ ਸਰਵੇਖਣ ਦੌਰਾਨ 83 ਫੀ ਸਦੀ ਲੋਕਾਂ ਨੇ ਗੈਰਕਾਨੂੰਨੀ ਤਰੀਕੇ ਨਾਲ ਕਿਰਾਏਦਾਰ ਰੱਖਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਦੀ ਹਮਾਇਤ ਕੀਤੀ ਜਦਕਿ 10 ਫੀ ਸਦੀ ਨੇ ਕਿਹਾ ਕਿ ਉਹ ਯਕੀਨੀ ਤੌਰ ’ਤੇ ਕੁਝ ਨਹੀਂ ਕਹਿ ਸਕਦੇ। ਵਾਰਡ 1 ਅਤੇ 5 ਤੋਂ ਕੌਂਸਲਰ ਰੌਇਨਾ ਸੈਂਟੌਂਸ ਨੇ ਕਿਹਾ ਕਿ ਰੈਜ਼ੀਡੈਂਸ਼ੀਅਲ ਰੈਂਟਲ ਲਾਇਸੈਂਸਿੰਗ ਪ੍ਰੋਗਰਾਮ ਰਾਹੀਂ ਸਿਟੀ ਸਟਾਫ ਬਿਹਤਰ ਤਰੀਕੇ ਨਾਲ ਸ਼ਿਕਾਇਤਾਂ ਦਾ ਨਿਪਟਾਰਾ ਕਰ ਸਕੇਗਾ ਜੋ ਕਿਰਾਏਦਾਰਾਂ ਦੀ ਗਿਣਤੀ ਜਾਂ ਹੋਰ ਕਾਰਨਾਂ ਕਰ ਕੇ ਆਉਂਦੀਆਂ ਹਨ।

ਕੋਈ ਵਾਧੂ ਫੀਸ ਜਾਂ ਕਾਗਜ਼ੀ ਕਾਰਵਾਈ ਨਹੀਂ ਕਰਨੀ ਪਵੇਗੀ

ਉਨ੍ਹਾਂ ਅੱਗੇ ਕਿਹਾ ਕਿ ਕਈ ਮਕਾਨ ਮਾਲਕ ਆਪਣੀਆਂ ਬੇਸਮੈਂਟਾਂ ਜਾਂ ਕਿਰਾਏ ’ਤੇ ਦਿਤਾ ਜਾਣ ਵਾਲਾ ਘਰ ਦਾ ਕੋਈ ਵੀ ਹਿੱਸਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਰਹਿਣ ਯੋਗ ਬਣਾ ਕੇ ਰਖਦੇ ਹਨ ਪਰ ਬਦਕਿਸਮਤੀ ਨਾਲ ਕੁਝ ਮਕਾਨ ਮਾਲਕ ਬਗੈਰ ਕਿਸੇ ਜਵਾਬਦੇਹੀ ਤੋਂ ਕਿਰਾਏਦਾਰ ਰਖਦੇ ਹਨ ਅਤੇ ਉਨ੍ਹਾਂ ਦਾ ਸ਼ੋਸ਼ਣ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਂਦੀ।

ਇਹ ਵੀ ਪੜ੍ਹੋ

ਬੁਲੰਦਸ਼ਹਿਰ ਵਿਚ ਕਾਰ ਨਹਿਰ ਵਿਚ ਡਿੱਗਣ ਕਾਰਨ 6 ਲੋਕ ਡੁੱਬ ਗਏ ਹਨ। ਬੁਲੰਦਸ਼ਹਿਰ ਵਿਚ ਸੋਮਵਾਰ ਸਵੇਰੇ ਬਰਾਤੀਆਂ ਨਾਲ ਭਰੀ ਇਕ ਕਾਰ ਨਹਿਰ ’ਚ ਡਿੱਗ ਗਈ। ਹਾਦਸੇ ’ਚ 3 ਦੀ ਮੌਤ ਹੋ ਗਈ, ਜਦਕਿ 3 ਦੀ ਭਾਲ ਜਾਰੀ ਹੈ। ਐਸਡੀਆਰਐਫ ਦੀ ਟੀਮ ਨੇ 2 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਹੈ। ਕਾਰ ’ਚ 8 ਲੋਕ ਸਵਾਰ ਸਨ। ਹਾਦਸਾ ਸਵੇਰੇ ਕਰੀਬ 4 ਵਜੇ ਵਾਪਰਿਆ।

ਕਾਕੋੜ ਇਲਾਕੇ ਦੇ ਸ਼ੇਰਪੁਰ ਪਿੰਡ ਨਿਵਾਸੀ ਰੌਬਿਨ ਦਾ ਅਲੀਗੜ੍ਹ ਪਿਸਾਵਾ ਵਿਚ ਵਿਆਹ ਸੀ। ਇਸੇ ਵਿਆਹ ਵਿਚ ਸ਼ਾਮਲ ਹੋਣ ਲਈ ਰੌਬਿਨ ਦਾ ਭਤੀਜਾ ਮਨੀਸ਼ ਅਪਣੇ ਪਰਵਾਰ ਦੇ ਨਾਲ ਈਕੋ ਕਾਰ ਵਿਚ ਜਾ ਰਿਹਾ ਸੀ। ਉਸ ਦੇ ਨਾਲ ਉਸ ਦੀ ਭੈਣ ਕਾਂਤਾ, ਅੰਜਲੀ, ਭੂਆ ਦਾ ਮੁੰਡਾ ਪ੍ਰਸ਼ਾਂਤ, ਭਾਣਜੀ ਅਤੇ ਕੈਲਾਸ਼ ਸੀ। ਜਦ ਕਾਰ ਜਹਾਂਗੀਰਪੁਰ ਦੀ ਕਪਨਾ ਨਹਿਰ ਦੇ ਕੋਲ ਪਹੁੰਚੀ ਤਾਂ ਬੇਕਾਬੂ ਹੋ ਕੇ ਕਾਰ ਨਹਿਰ ਵਿਚ ਜਾ ਡਿੱਗੀ।

ਜਦੋਂ ਉੱਥੋਂ ਲੰਘ ਰਹੇ ਰਾਹਗੀਰਾਂ ਨੂੰ ਸੂਚਨਾ ਮਿਲੀ ਤਾਂ ਦਹਿਸ਼ਤ ਦਾ ਮਾਹੌਲ ਬਣ ਗਿਆ। ਆਸਪਾਸ ਦੇ ਲੋਕ ਉਥੇ ਇਕੱਠੇ ਹੋ ਗਏ। ਸਥਾਨਕ ਲੋਕਾਂ ਨੇ ਪੁਲਸ ਨੂੰ ਸੂਚਨਾ ਦਿੱਤੀ ਅਤੇ ਕਾਰ ’ਚ ਸਵਾਰ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ।

ਐਸਡੀਆਰਐਫ ਦੀ ਟੀਮ ਦੇ ਨਾਲ-ਨਾਲ ਸਥਾਨਕ ਗੋਤਾਖੋਰਾਂ ਨੇ ਵੀ ਲੋਕਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਸੋਮਵਾਰ ਸਵੇਰੇ ਕਰੀਬ 6 ਵਜੇ ਤੱਕ ਮਨੀਸ਼, ਕਾਂਤਾ ਅਤੇ ਅੰਜਲੀ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਜਦਕਿ ਬਾਕੀਆਂ ਦੀ ਭਾਲ ਜਾਰੀ ਹੈ। ਮ੍ਰਿਤਕ ਦੇ ਭਰਾ ਰਾਹੁਲ ਨੇ ਦੱਸਿਆ ਕਿ 8 ਲੋਕ ਸ਼ੇਖਪੁਰਾ ਤੋਂ ਅਲੀਗੜ੍ਹ ਪਿਸਾਵਾ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ। ਰਸਤੇ ਵਿੱਚ ਮੀਂਹ ਵੀ ਪੈ ਰਿਹਾ ਸੀ, ਜਿਸ ਦੇ ਚਲਦਿਆਂ ਕਾਰ ਨਹਿਰ ਵਿੱਚ ਡਿੱਗ ਗਈ।

ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐਮ ਅਤੇ ਐਸਐਸਪੀ ਭਾਰੀ ਪੁਲਸ ਫੋਰਸ ਨਾਲ ਮੌਕੇ ’ਤੇ ਪੁੱਜੇ।

ਬੁਲੰਦਸ਼ਹਿਰ ਦੇ ਏਡੀਐਮ ਪ੍ਰਸ਼ਾਂਤ ਕੁਮਾਰ ਨੇ ਕਿਹਾ ਕਿ ਸ਼ੇਰਪੁਰ ਪਿੰਡ ਦੇ ਵਾਸੀ ਇੱਕ ਵਿਆਹ ਸਮਾਗਮ ਲਈ ਜਾ ਰਹੇ ਸਨ। ਪਰ ਉਨ੍ਹਾਂ ਦੀ ਗੱਡੀ ਨਹਿਰ ਵਿੱਚ ਡਿੱਗ ਗਈ। ਸਾਨੂੰ ਰਾਤ ਨੂੰ 3 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਸਨ। ਬਾਕੀ ਲੋਕਾਂ ਦੀ ਭਾਲ ਜਾਰੀ ਹੈ। ਐਸ.ਡੀ.ਆਰ.ਐਫ. ਅਤੇ ਹੋਰ ਟੀਮਾਂ ਖੋਜ ਵਿੱਚ ਰੁੱਝੀਆਂ ਹੋਈਆਂ ਹਨ। ਦੱਸਿਆ ਜਾ ਰਿਹਾ ਹੈ ਕਿ 3 ਲੋਕ ਅਜੇ ਵੀ ਲਾਪਤਾ ਹਨ।

Next Story
ਤਾਜ਼ਾ ਖਬਰਾਂ
Share it