Begin typing your search above and press return to search.

Pollywood News: ਪੰਜਾਬੀ ਸਿੰਗਰ ਕਰਨ ਔਜਲਾ ਤੇ ਹਨੀ ਸਿੰਘ ਨੂੰ ਮਹਿਲਾ ਕਮਿਸ਼ਨ ਤੋਂ ਮੰਗਣੀ ਪਈ ਮੁਆਫ਼ੀ, ਜਾਣੋ ਕੀ ਹੈ ਮਾਮਲਾ

ਦੋਵਾਂ ਨੇ ਫੋਨ 'ਤੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਕੋਲੋਂ ਮੰਗੀ ਮੁਆਫ਼ੀ

Pollywood News: ਪੰਜਾਬੀ ਸਿੰਗਰ ਕਰਨ ਔਜਲਾ ਤੇ ਹਨੀ ਸਿੰਘ ਨੂੰ ਮਹਿਲਾ ਕਮਿਸ਼ਨ ਤੋਂ ਮੰਗਣੀ ਪਈ ਮੁਆਫ਼ੀ, ਜਾਣੋ ਕੀ ਹੈ ਮਾਮਲਾ
X

Annie KhokharBy : Annie Khokhar

  |  11 Aug 2025 2:19 PM IST

  • whatsapp
  • Telegram

Karan Aujla Yo Yo Honey Singh Aplogize To Women Commission : ਪੰਜਾਬੀ ਗਾਇਕ ਕਰਨ ਔਜਲਾ ਤੇ ਰੈਪਰ ਯੋ ਯੋ ਹਨੀ ਸਿੰਘ ਦਾ ਨਾਮ ਇੱਕ ਵਾਰ ਫ਼ਿਰ ਸੁਰਖੀਆਂ ਵਿੱਚ ਹੈ। ਦਰਅਸਲ, ਇਨ੍ਹਾਂ ਦੋਵੇਂ ਗਾਇਕਾਂ ਨੇ ਆਪਣੇ ਨਵੇਂ ਗਾਣਿਆਂ ਵਿੱਚ ਮਹਿਲਾਵਾਂ ਦੇ ਖ਼ਿਲਾਫ਼ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ, ਜਿਸ ਨੂੰ ਮਹਿਲਾ ਕਮਿਸ਼ਨ ਨੇ ਨੋਟਿਸ ਕੀਤਾ ਸੀ ਅਤੇ ਦੋਵਾਂ ਨੂੰ ਮੁਆਫ਼ੀ ਮੰਗਣ ਦਾ ਆਦੇਸ਼ ਦਿੱਤਾ ਗਿਆ ਸੀ।

ਇਸ ਸਾਰੇ ਵਿਵਾਦ ਤੋਂ ਬਾਅਦ ਹੁਣ ਕਰਨ ਔਜਲਾ ਤੇ ਹਨੀ ਸਿੰਘ ਦੋਵਾਂ ਨੇ ਮਹਿਲਾ ਕਮਿਸ਼ਨ ਕੋਲੋਂ ਮੁਆਫ਼ੀ ਮੰਗ ਲਈ ਹੈ। ਇਹ ਜਾਣਕਾਰੀ ਖ਼ੁਦ ਮਹਿਲਾ ਕਮਿਸ਼ਨ (ਪੰਜਾਬ) ਦੀ ਚੇਅਰਪਰਸਨ ਲਾਲੀ ਗਿੱਲ ਨੇ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਦੋਵੇਂ ਸਿੰਗਰ ਇਸ ਸਮੇਂ ਮੁਲਕ ਤੋਂ ਬਾਹਰ ਹਨ, ਪਰ ਦੋਵਾਂ ਨੇ ਫ਼ੋਨ ਕਰਕੇ ਮੁਆਫੀ ਮੰਗੀ ਅਤੇ ਨਾਲ ਹੀ ਵਾਅਦਾ ਕੀਤਾ ਕਿ ਉਹ ਦੁਬਾਰਾ ਆਪਣੇ ਗੀਤਾਂ ;ਚ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਨਹੀਂ ਕਰਨਗੇ। ਗਿੱਲ ਨੇ ਅੱਗੇ ਇਹ ਵੀ ਕਿਹਾ ਕਿ ਦੋਵੇਂ ਗਾਇਕਾਂ ਦੇ ਵਕੀਲ ਜਲਦ ਹੀ ਆਪਣਾ ਪੱਖ ਪੇਸ਼ ਕਰਨਗੇ। ਕਾਬਿਲੇਗ਼ੌਰ ਹੈ ਕਿ ਕਰਨ ਔਜਲਾ ਨੇ ਆਪਣੇ ਗਾਣੇ 'ਐਮ.ਐਫ਼. ਗਬਰੂ' ਅਤੇ ਹਨੀ ਸਿੰਘ ਨੇ ਆਪਣੇ ਗਾਣੇ 'ਮਿਲੀਅਨੇਰ' 'ਚ ਔਰਤਾਂ ਦੇ ਖਿਲਾਫ਼ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕੀਤੀ ਸੀ। ਜਿਸ ਦਾ ਕਮਿਸ਼ਨ ਨੇ ਖ਼ੁਦ ਨੋਟਿਸ ਲਿਆ ਸੀ ਅਤੇ ਦੋਵੇਂ ਗਾਇਕਾਂ ਨੂੰ 11 ਅਗਸਤ ਨੂੰ ਦਫ਼ਤਰ ਪੇਸ਼ ਹੋਣ ਲਈ ਕਿਹਾ ਸੀ।

Next Story
ਤਾਜ਼ਾ ਖਬਰਾਂ
Share it