Begin typing your search above and press return to search.

Pollywood News: ਇਹ ਹੈ ਪੰਜਾਬੀ ਫ਼ਿਲਮਾਂ ਦੀ ਸਭ ਤੋਂ ਖ਼ੂਬਸੂਰਤ ਤੇ ਮਹਿੰਗੀ ਅਭਿਨੇਤਰੀ, ਇੱਕ ਫ਼ਿਲਮ ਲਈ ਲੈਂਦੀ ਹੈ 3-4 ਕਰੋੜ ਫ਼ੀਸ

ਕੀ ਤੁਸੀਂ ਪਛਾਣਿਆ ਇਹ ਕੌਣ ਹੈ?

Pollywood News: ਇਹ ਹੈ ਪੰਜਾਬੀ ਫ਼ਿਲਮਾਂ ਦੀ ਸਭ ਤੋਂ ਖ਼ੂਬਸੂਰਤ ਤੇ ਮਹਿੰਗੀ ਅਭਿਨੇਤਰੀ, ਇੱਕ ਫ਼ਿਲਮ ਲਈ ਲੈਂਦੀ ਹੈ 3-4 ਕਰੋੜ ਫ਼ੀਸ
X

Annie KhokharBy : Annie Khokhar

  |  21 Sept 2025 8:54 PM IST

  • whatsapp
  • Telegram

Most Expensive And Beautiful Punjabi Actress: ਪੰਜਾਬੀ ਫ਼ਿਲਮਾਂ ਦਾ ਕਰੇਜ਼ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਅੱਜ ਪੰਜਾਬੀ ਫ਼ਿਲਮਾਂ ਦੀ ਚੜ੍ਹਾਈ ਦੇਸ਼ ਦੇ ਨਾਲ ਨਾਲ ਵਿਦੇਸ਼ਾਂ ਵਿੱਚ ਵੀ ਹੈ। ਇਥੋਂ ਤੱਕ ਕਿ ਹੁਣ ਕਈ ਪੰਜਾਬੀ ਕਲਾਕਾਰ ਬਾਲੀਵੁੱਡ ਫਿਲਮਾਂ ਵਿੱਚ ਵੀ ਨਜ਼ਰ ਆਉਣ ਲੱਗ ਪਏ ਹਨ। ਪਰ ਅੱਜ ਅਸੀਂ ਤੁਹਾਡੀ ਪੰਜਾਬੀ ਫ਼ਿਲਮਾਂ ਦੀ ਨਾਲੇਜ ਨੂੰ ਪਰਖਾਂਗੇ। ਇਹ ਅਭਿਨੇਤਰੀ ਜਿਸ ਦੀ ਤੁਸੀ ਫੋਟੋ ਉੱਪਰ ਦੇਖੀ ਹੈ, ਪੰਜਾਬੀ ਫ਼ਿਲਮਾਂ ਦੀ ਜਾਣੀ ਮਾਣੀ ਅਦਾਕਾਰਾ ਹੈ। ਜਿਸ ਨੇ ਆਪਣੇ ਖ਼ੁਦ ਦੇ ਦਮ ਤੇ ਨਾ ਸਿਰਫ ਪਾਲੀਵੁੱਡ, ਸਗੋਂ ਬਾਲੀਵੁੱਡ ਇੰਡਸਟਰੀ ਵਿੱਚ ਵੀ ਖੂਬ ਨਾਮ ਖੱਟਿਆ ਹੈ। ਇਹ ਪੰਜਾਬੀ ਸਿਨੇਮਾ ਦੀ ਸਭ ਤੋਂ ਖ਼ੂਬਸੂਰਤ ਅਭਿਨੇਤਰੀ ਤਾਂ ਹੈ ਹੀ, ਨਾਲ ਹੀ ਸਭ ਤੋਂ ਮਹਿੰਗੀ ਅਦਾਕਾਰਾ ਵੀ ਹੈ। ਕੀ ਤੁਸੀਂ ਹੁਣ ਪਛਾਣਿਆ? ਜੇ ਨਹੀਂ ਤਾਂ ਚੱਲੋ ਇਕ ਹਿੰਟ ਹੋਰ ਦਿੰਦੇ ਹਾਂ। ਹਾਲ ਹੀ ਵਿੱਚ ਇਸ ਅਭਿਨੇਤਰੀ ਦੀਆਂ ਬਾਲੀਵੁੱਡ ਵਿੱਚ ਕਾਫੀ ਫ਼ਿਲਮਾਂ ਆਈਆਂ ਅਤੇ ਨਾਲ ਹੀ ਇਹ ਅਭਿਨੇਤਰੀ ਬਹੁਤ ਵੱਡੀ ਕੁੱਤਾ ਪ੍ਰੇਮੀ ਵੀ ਹੈ। ਹੁਣ ਤਾਂ ਤੁਸੀਂ ਜ਼ਰੂਰ ਪਛਾਣ ਲਿਆ ਹੋਵੇਗਾ ਕਿ ਅਸੀਂ ਕਿਸਦੀ ਗੱਲ ਕਰ ਰਹੇ ਹਾਂ। ਅਸੀਂ ਇੱਥੇ ਗੱਲ ਕਰ ਰਹੇ ਹਾਂ ਸੋਨਮ ਬਾਜਵਾ ਦੀ।



ਸੋਨਮ ਬਾਜਵਾ ਹਰ ਨੌਜਵਾਨ ਦਿਲ ਦੀ ਧੜਕਣ ਹੈ। ਜਦੋਂ ਵੀ ਉਸਦੀ ਕੋਈ ਫਿਲਮ ਰਿਲੀਜ਼ ਹੁੰਦੀ ਹੈ ਤਾਂ ਸਿਨੇਮਾ ਹਾਊਸ ਫੁੱਲ ਰਹਿੰਦੇ ਹਨ। ਸੋਨਮ ਬਾਜਵਾ ਨੂੰ ਪੰਜਾਬੀ ਇੰਡਸਟਰੀ ਦੀ ਟੌਪ ਅਦਾਕਾਰਾ ਕਹਿਣਾ ਗ਼ਲਤ ਨਹੀਂ ਹੋਵੇਗਾ। ਕਿਉਂਕਿ ਸੋਨਮ ਬਾਜਵਾ ਅੱਜ ਘਰ-ਘਰ ‘ਚ ਮਸ਼ਹੂਰ ਹੈ। ਸੋਨਮ ਬਾਜਵਾ ਉਨ੍ਹਾਂ ਅਭਿਨੇਤਰੀਆਂ ‘ਚੋਂ ਇੱਕ ਹੈ, ਜਿਨ੍ਹਾਂ ਨੇ ਟੀਵੀ ਦੀ ਦੁਨੀਆ ਤੋਂ ਪੰਜਾਬੀ ਫ਼ਿਲਮ ਇੰਡਸਟਰੀ ‘ਚ ਕਦਮ ਰੱਖਿਆ ਸੀ। ਪਰ ਕੀ ਤੁਹਾਨੂੰ ਪਤਾ ਹੈ ਕਿ ਸੋਨਮ ਬਾਜਵਾ ਲਈ ਇੱਥੇ ਤੱਕ ਪਹੁੰਚਣਾ ਅਸਾਨ ਨਹੀਂ ਸੀ। ਤਾਂ ਆਓ ਅੱਜ ਤੁਹਾਨੂੰ ਉਸ ਲੜਕੀ ਦੀ ਕਹਾਣੀ ਦੱਸਦੇ ਹਾਂ, ਜਿਸ ਦੇ ਅੰਦਰ ਕਦੇ ਜ਼ਰਾ ਵੀ ਆਤਮ ਵਿਸ਼ਵਾਸ ਨਹੀਂ ਹੁੰਦਾ ਸੀ। ਇਸ ਦੇ ਬਾਵਜੂਦ ਉਹ ਇੰਡਸਟਰੀ ਦੀ ਟੌਪ ਅਦਾਕਾਰਾ ਆਪਣੀ ਮੇਹਨਤ ਤੇ ਟੈਲੇਂਟ ਦੇ ਦਮ ‘ਤੇ ਬਣੀ।



ਸਾਂਵਲੇ ਰੰਗ ਲਈ ਸੁਣੇ ਖ਼ੂਬ ਤਾਹਨੇ

ਸੋਨਮ ਬਾਜਵਾ ਦਾ ਜਨਮ 16 ਅਗਸਤ 1989 ਨੂੰ ਨੈਨੀਤਾਲ ਵਿਖੇ ਹੋਇਆ ਸੀ। ਉਸ ਦੇ ਪਰਿਵਾਰ ਦਾ ਦੂਰ-ਦੂਰ ਤੱਕ ਫ਼ਿਲਮਾਂ ਜਾਂ ਮਾਡਲਿੰਗ ਦੀ ਦੁਨੀਆ ਨਾਲ ਕੋਈ ਲੈਣ ਦੇਣ ਨਹੀਂ ਸੀ। ਇਹੀ ਨਹੀਂ ਬਚਪਨ ਵਿੱਚ ਸੋਨਮ ਨੂੰ ਸਾਂਵਲੇ ਰੰਗ ਕਰਕੇ ਖੂਬ ਤਾਨੇ ਸੁਣਨੇ ਪਏ। ਉਸ ਦੇ ਆਪਣੇ ਪਰਿਵਾਰ ਨੇ ਉਸ ਨੂੰ ਸਾਂਵਲਾ ਹੋਣ ਲਈ ਹਮੇਸ਼ਾ ਹੀਣ ਮਹਿਸੂਸ ਕਰਾਇਆ। ਇਸ ਤੋਂ ਬਾਅਦ ਸੋਨਮ ਬਾਜਵਾ ‘ਚ ਆਤਮ ਵਿਸ਼ਵਾਸ ਖਤਮ ਹੋ ਚੁੱਕਿਆ ਸੀ। ਇਸ ਦਾ ਖੁਲਾਸਾ ਅਦਾਕਾਰਾ ਨੇ ਖੁਦ ਏਬੀਪੀ ਨਿਊਜ਼ ਨੂੰ ਦਿੱਤੇ ਇੰਟਰਵਿਊ ‘ਚ ਕੀਤਾ ਸੀ। ਇਸ ਤੋਂ ਬਾਅਦ ਸੋਨਮ ਦਾ ਪਰਿਵਾਰ ਚਾਹੁੰਦਾ ਸੀ ਕਿ ਉਹ ਡਾਕਟਰ ਬਣੇ, ਪਰ ਉਸ ਦੀ ਡਾਕਟਰੀ ਦੀ ਪੜ੍ਹਾਈ ‘ਚ ਜ਼ਰਾ ਵੀ ਦਿਲਚਸਪੀ ਨਹੀਂ ਸੀ। ਪਰਿਵਾਰ ਦੇ ਦਬਾਅ ਦੇ ਬਾਵਜੂਦ ਸੋਨਮ ਨੇ ਡਾਕਟਰੀ ਛੱਡ ਮਾਡਲਿੰਗ ਦੀ ਦੁਨੀਆ ‘ਚ ਕਦਮ ਰੱਖਿਆ।



ਏਅਰ ਹੋਸਟਸ ਤੋਂ ਅਭਿਨੇਤਰੀ ਬਣਨ ਤੱਕ ਦਾ ਸਫ਼ਰ ਰਿਹਾ ਔਖਾ

ਮਾਡਲ ਬਣ ਸੋਨਮ ਨੇ ਨਾਮ ਤਾਂ ਕਮਾਇਆ, ਪਰ ਉਸ ਨੂੰ ਉਹ ਤਰੱਕੀ ਤੇ ਪ੍ਰਸਿੱਧੀ ਨਹੀਂ ਮਿਲ ਰਹੀ ਸੀ ਜਿਸ ਦੀ ਉਹ ਤਲਾਸ਼ ਕਰ ਰਹੀ ਸੀ। ਇਸ ਤੋਂ ਬਾਅਦ ਸੋਨਮ ਨੇ ਏਅਰ ਹੋਸਟਸ ਦੀ ਨੌਕਰੀ ਕੀਤੀ। ਇਸੇ ਦੌਰਾਨ ਉਸ ਨੇ ਮਿਸ ਇੰਡੀਆ ‘ਚ ਵੀ ਹਿੱਸਾ ਲਿਆ, ਪਰ ਇੱਥੇ ਵੀ ਉਸ ਨੂੰ ਸਫਲਤਾ ਨਹੀਂ ਮਿਲੀ।

ਇੱਥੋਂ ਜ਼ਿੰਦਗੀ ‘ਚ ਆਇਆ ਟਰਨਿੰਗ ਪੁਆਇੰਟ

ਸੋਨਮ ਨੇ ਆਪਣੇ ਇੰਟਰਵਿਊ ‘ਚ ਦੱਸਿਆ ਕਿ ਉਹ ਏਅਰ ਹੋਸਟਸ ਦੀ ਨੌਕਰੀ ਕਰ ਰਹੀ ਸੀ। ਇਸੇ ਦੌਰਾਨ ਉਸ ਨੂੰ ਪੰਜਾਬੀ ਫ਼ਿਲਮ ਇੰਡਸਟਰੀ ਤੋਂ ਆਫਰ ਆਇਆ। ਉਸ ਨੇ ਆਪਣੀਆਂ ਤਸਵੀਰਾਂ ਇੱਥੇ ਭੇਜੀਆਂ, ਜੋ ਨਿਰਮਾਤਾ ਨੂੰ ਕਾਫ਼ੀ ਪਸੰਦ ਆਈਆਂ। ਇਸ ਤੋਂ ਬਾਅਦ 2013 ‘ਚ ਪੰਜਾਬੀ ਫ਼ਿਲਮ ‘ਬੈਸਟ ਆਫ ਲੱਕ’ ਨਾਲ ਸੋਨਮ ਦੀ ਪਾਲੀਵੁੱਡ ‘ਚ ਐਂਟਰੀ ਹੋਈ। ਜਦੋਂ ਸੋਨਮ ਇਸ ਫ਼ਿਲਮ ‘ਚ ਸਿਮਰਨ ਬਣ ਕੇ ਪਰਦੇ ‘ਤੇ ਉੱਤਰੀ ਤਾਂ ਸਿੱਧਾ ਦਿਲਾਂ ;ਚ ਉੱਤਰ ਗਈ। ਇਸ ਤੋਂ ਬਾਅਦ 2014 ‘ਚ ਆਈ ਫ਼ਿਲਮ ‘ਪੰਜਾਬ 1984’ ਨੇ ਉਸ ਨੂੰ ਪਾਲੀਵੁੱਡ ‘ਚ ਸਥਾਪਤ ਕੀਤਾ। ਪੰਜਾਬ 1984 ‘ਚ ਜੀਤੀ ਦੀ ਭੂਮਿਕਾ ਨੂੰ ਸੋਨਮ ਦਾ ਸਭ ਤੋਂ ਦਮਦਾਰ ਕਿਰਦਾਰ ਮੰਨਿਆ ਜਾਂਦਾ ਹੈ। ਸੋਨਮ ਬਾਜਵਾ ਨੇ ਕਈ ਤਾਮਿਲ, ਤੇਲਗੂ ਤੇ ਹਿੰਦੀ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ।



40 ਕਰੋੜ ਜਾਇਦਾਦ ਦੀ ਮਾਲਕਣ

ਸੋਨਮ ਬਾਜਵਾ ਅੱਜ ਜਿਸ ਮੁਕਾਮ ‘ਤੇ ਹੈ ਇਹ ਮੁਕਾਮ ਉਸ ਨੂੰ ਅਸਾਨੀ ਨਾਲ ਨਹੀਂ ਮਿਲਿਆ। ਸੋਨਮ ਨੇ ਇਸ ਦੇ ਲਈ ਜੀਤੋੜ ਮੇਹਨਤ ਤੇ ਸੰਘਰਸ਼ ਕੀਤਾ ਹੈ। ਪਰ ਬਾਵਜੂਦ ਇਸ ਦੇ ਉਸ ਨੇ ਹਾਰ ਨਹੀਂ ਮੰਨੀ। ਅੱਜ ਉਹ ਪਾਲੀਵੁੱਡ ਦੀ ਟੌਪ ਅਦਾਕਾਰਾ ਹੈ। ਰਿਪੋਰਟ ਦੇ ਮੁਤਾਬਕ ਉਹ ਪੰਜਾਬੀ ਇੰਡਸਟਰੀ ਦੀ ਸਭ ਤੋਂ ਮਹਿੰਗੀ ਅਦਾਕਾਰਾ ਹੈ। ਇੱਕ ਫ਼ਿਲਮ ਲਈ ਸੋਨਮ 2-3 ਕਰੋੜ ਫੀਸ ਚਾਰਜ ਕਰਦੀ ਹੈ। ਇਸ ਦੇ ਨਾਲ ਨਾਲ ਸੋਨਮ ਬਾਜਵਾ ਦੀ ਕੁੱਲ ਜਾਇਦਾਦ ਦੀ ਗੱਲ ਕੀਤੀ ਜਾਏ ਤਾਂ ਇੱਕ ਰਿਪੋਰਟ ‘ਚ ਖੁਲਾਸਾ ਹੋਇਆ ਸੀ ਕਿ ਸੋਨਮ ਕੋਲ 2022 ‘ਚ 5 ਮਿਲੀਅਨ ਡਾਲਰ ਯਾਨਿ 40 ਕਰੋੜ ਰੁਪਏ ਦੀ ਜਾਇਦਾਦ ਦੀ ਮਾਲਕਣ ਹੈ। ਇਹੀ ਨਹੀਂ ਸੋਨਮ ਬਾਜਵਾ ਲਗਜ਼ਰੀ ਲਾਈਫ ਜਿਊਣ ਦੀ ਸ਼ੌਕੀਨ ਵੀ ਹੈ। ਇਸਦਾ ਪਤਾ ਉਸਦੀ ਪ੍ਰਾਪਰਟੀ ਅਤੇ ਕਾਰਾਂ ਦੇਖ ਕੇ ਲੱਗ ਜਾਂਦਾ ਹੈ।

ਸੋਨਮ ਬਾਜਵਾ ਪੰਜਾਬ ਦੇ ਮੋਹਾਲੀ ‘ਚ ਰਹਿੰਦੀ ਹੈ। ਦੱਸਿਆ ਜਾਂਦਾ ਹੈ ਕਿ ਇੱਥੇ ਉਹ ਹੋਮਲੈਂਡ ਹਾਈਟਸ ਨਾਂ ਦੀ ਸੁਸਾਇਟੀ ਦੇ ਫਲੈਟ ‘ਚ ਰਹਿੰਦੀ ਹੈ। ਇਸ ਦੇ ਨਾਲ ਨਾਲ ਸੋਨਮ ਕੋਲ ਮੁੰਬਈ ‘ਚ ਵੀ ਇੱਕ ਸ਼ਾਨਦਾਰ ਘਰ ਹੈ। ਇਸ ਦੀ ਕੀਮਤ ਕਰੋੜਾਂ ‘ਚ ਹੈ। ਸੋਨਮ ਦੇ ਕਾਰ ਕਲੈਕਸ਼ਨ ਦੀ ਗੱਲ ਕਰੀਏ ਤਾਂ ਉਸ ਕੋਲ ਔਡੀ ਏ6 ਤੇ ਬੀਐਮਡਬਲਿਊ7 ਸੀਰੀਜ਼ ਦੀਆਂ ਕਾਰਾਂ ਹਨ।

Next Story
ਤਾਜ਼ਾ ਖਬਰਾਂ
Share it