ਸ੍ਰੀ ਹਰਿਮੰਦਰ ਸਾਹਿਬ ਪੁੱਜੇ ਰਜ਼ਾ ਮੁਰਾਦ ਵੱਲੋਂ ਸਿੱਖਾਂ ਦੀ ਤਾਰੀਫ਼
ਬਾਲੀਵੁੱਡ ਦੇ ਮਸ਼ਹੂਰ ਫਿਲਮ ਅਦਾਕਾਰ ਰਜ਼ਾ ਮੁਰਾਦ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਲਈ ਪੁੱਜੇ, ਜਿੱਥੇ ਉਨ੍ਹਾਂ ਨੇ ਗੁਰੂ ਘਰ ਵਿਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਅੰਮ੍ਰਿਤਸਰ ਪੁੱਜੇ ਰਜ਼ਾ ਮੁਰਾਦ ਨੇ ਜਿੱਥੇ ਸ੍ਰੀ ਹਰਿਮੰਦਰ ਸਾਹਿਬ ਦੀ ਰੂਹਾਨੀਅਤ ਨੂੰ ਬਿਆਨ ਕੀਤਾ, ਉਥੇ ਹੀ ਉਨ੍ਹਾਂ ਨੇ ਆਪਣੇ ਕੁੱਝ ਪ੍ਰੋਜੈਕਟਾਂ ਬਾਰੇ ਵੀ ਗੱਲਬਾਤ ਕੀਤੀ।

ਅੰਮ੍ਰਿਤਸਰ : ਬਾਲੀਵੁੱਡ ਦੇ ਮਸ਼ਹੂਰ ਫਿਲਮ ਅਦਾਕਾਰ ਰਜ਼ਾ ਮੁਰਾਦ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਲਈ ਪੁੱਜੇ, ਜਿੱਥੇ ਉਨ੍ਹਾਂ ਨੇ ਗੁਰੂ ਘਰ ਵਿਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਅੰਮ੍ਰਿਤਸਰ ਪੁੱਜੇ ਰਜ਼ਾ ਮੁਰਾਦ ਨੇ ਜਿੱਥੇ ਸ੍ਰੀ ਹਰਿਮੰਦਰ ਸਾਹਿਬ ਦੀ ਰੂਹਾਨੀਅਤ ਨੂੰ ਬਿਆਨ ਕੀਤਾ, ਉਥੇ ਹੀ ਉਨ੍ਹਾਂ ਨੇ ਆਪਣੇ ਕੁੱਝ ਪ੍ਰੋਜੈਕਟਾਂ ਬਾਰੇ ਵੀ ਗੱਲਬਾਤ ਕੀਤੀ।
ਬਾਲੀਵੁੱਡ ਦੇ ਮਸ਼ਹੂਰ ਫਿਲਮ ਅਦਾਕਾਰ ਰਜ਼ਾ ਮੁਰਾਦ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਦੇ ਲਈ ਪੁੱਜੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਫਿਲਮ ਅਦਾਕਾਰ ਰਜ਼ਾ ਮੁਰਾਦ ਨੇ ਆਖਿਆ ਕਿ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਆ ਕੇ ਮਨ ਦੀ ਸ਼ਾਂਤੀ ਮਿਲਦੀ ਐ। ਇਸ ਤੋਂ ਇਲਾਵਾ ਉਨ੍ਹਾਂ ਸਿੱਖ ਭਾਈਚਾਰੇ ਵੱਲੋਂ ਕੀਤੇ ਲੋਕ ਭਲਾਈ ਕਾਰਜਾਂ ਦੀ ਵੀ ਤਾਰੀਫ਼ ਕੀਤੀ।
ਇਸ ਦੇ ਨਾਲ ਹੀ ਰਜ਼ਾ ਮੁਰਾਦ ਨੇ ਆਪਣੇ ਕੁੱਝ ਫਿਲਮੀ ਪ੍ਰੋਜੈਕਟਾਂ ਬਾਰੇ ਵੀ ਗੱਲਬਾਤ ਕੀਤੀ ਅਤੇ ਆਉਣ ਵਾਲੇ ਪ੍ਰੋਜੈਕਟਾਂ ਬਾਰੇ ਦੱਸਿਆ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਆਖਿਆ ਕਿ ਉਹ ਪੰਜਾਬੀ ਫਿਲਮਾਂ ਦੇ ਨਾਲ ਵੀ ਜੁੜਿਆ ਰਹਿਣਾ ਚਾਹੁੰਦੇ ਨੇ।
ਦੱਸ ਦਈਏ ਕਿ ਫਿਲਮ ਅਦਾਕਾਰ ਰਜ਼ਾ ਮੁਰਾਦ ਅੰਮ੍ਰਿਤਸਰ ਵਿਖੇ ਆਪਣੇ ਨਿੱਜੀ ਦੌਰੇ ’ਤੇ ਪੁੱਜੇ ਹੋਏ ਸੀ, ਜਿਸ ਦੌਰਾਨ ਉਨ੍ਹਾਂ ਗੁਰੂ ਘਰ ਦੇ ਦਰਸ਼ਨ ਵੀ ਕੀਤੇ।