Begin typing your search above and press return to search.

ਧਾਗੇ ਦੇ ਗੁਦਾਮ ਵਿਚ ਸਿਲੰਡਰਾਂ ਵਿਚ ਧਮਾਕਾ

ਲੁਧਿਆਣਾ, 4 ਜਨਵਰੀ, ਨਿਰਮਲ : ਲੁਧਿਆਣਾ ਵਿਚ ਵੀਰਵਾਰ ਸਵੇਰੇ ਟਿੱਬਾ ਰੋਡ ਸੰਧੂ ਕਾਲੋਨੀ ਤੇ ਧਾਗੇ ਦੇ ਗੋਦਾਮ ਵਿਚ ਦੋ ਸਿਲੰਡਰ ਫਟ ਗਏ। ਸਿਲੰਡਰਾਂ ਦੇ ਧਮਾਕੇ ਨਾਲ ਪੂਰਾ ਇਲਾਕਾ ਹਿੱਲ ਗਿਆ ਹੈ। ਅੱਗ ਲੱਗਣ ਤੋਂ ਤੁਰੰਤ ਬਾਅਦ ਧਾਗਾ ਮਿੱਲ ਦੇ ਗੋਦਾਮ ਵਿੱਚੋਂ ਲੋਕਾਂ ਨੂੰ ਬਾਹਰ ਕੱਢਿਆ ਗਿਆ। ਖੁਸ਼ਕਿਸਮਤੀ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਅੱਗ […]

Explosion in cylinders in yarn warehouse
X

Editor EditorBy : Editor Editor

  |  4 Jan 2024 9:00 AM IST

  • whatsapp
  • Telegram
ਲੁਧਿਆਣਾ, 4 ਜਨਵਰੀ, ਨਿਰਮਲ : ਲੁਧਿਆਣਾ ਵਿਚ ਵੀਰਵਾਰ ਸਵੇਰੇ ਟਿੱਬਾ ਰੋਡ ਸੰਧੂ ਕਾਲੋਨੀ ਤੇ ਧਾਗੇ ਦੇ ਗੋਦਾਮ ਵਿਚ ਦੋ ਸਿਲੰਡਰ ਫਟ ਗਏ। ਸਿਲੰਡਰਾਂ ਦੇ ਧਮਾਕੇ ਨਾਲ ਪੂਰਾ ਇਲਾਕਾ ਹਿੱਲ ਗਿਆ ਹੈ। ਅੱਗ ਲੱਗਣ ਤੋਂ ਤੁਰੰਤ ਬਾਅਦ ਧਾਗਾ ਮਿੱਲ ਦੇ ਗੋਦਾਮ ਵਿੱਚੋਂ ਲੋਕਾਂ ਨੂੰ ਬਾਹਰ ਕੱਢਿਆ ਗਿਆ। ਖੁਸ਼ਕਿਸਮਤੀ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਅੱਗ ਦੀਆਂ ਲਪਟਾਂ ਕਈ ਕਿਲੋਮੀਟਰ ਦੂਰ ਤੱਕ ਦਿਖਾਈ ਦੇ ਰਹੀਆਂ ਹਨ। ਲੋਕਾਂ ਨੇ ਖੁਦ ਹੀ ਅੱਗ ਬੁਝਾਉਣ ਲਈ ਪਾਣੀ ਦਾ ਛਿੜਕਾਅ ਕੀਤਾ। ਘਟਨਾ ਵਾਲੀ ਥਾਂ ਦੇ ਨੇੜੇ ਰਹਿੰਦੇ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਸੁੰਦਰ ਨਗਰ ਫਾਇਰ ਸਟੇਸ਼ਨ ਤੋਂ ਕੁੱਲ 3 ਫਾਇਰ ਟੈਂਡਰ ਮੌਕੇ ਤੇ ਭੇਜੇ ਗਏ ਹਨ। ਧਾਗੇ ਦੇ ਗੋਦਾਮ ਵਿੱਚ ਅੱਗ ਲੱਗਣ ਤੋਂ ਤੁਰੰਤ ਬਾਅਦ ਆਸਪਾਸ ਦੀਆਂ ਇਮਾਰਤਾਂ ਦੇ ਲੋਕਾਂ ਨੂੰ ਆਪਣੇ ਘਰਾਂ ਵਿੱਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ
ਧਾਗਾ ਮਿੱਲ ਦਾ ਸਾਰਾ ਸਟਾਕ ਸੁਆਹ
ਹੋ ਗਿਆ।
ਇਹ ਖ਼ਬਰ ਵੀ ਪੜ੍ਹੋ
ਪੰਜਾਬ ਵਿੱਚ 6 ਦਿਨਾਂ ਤੋਂ ਧੁੱਪ ਨਹੀਂ ਨਿਕਲੀ। ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਅੰਤਰ ਸਿਰਫ 5 ਡਿਗਰੀ ਹੈ। ਪੂਰਾ ਪੰਜਾਬ ਠੰਡ ਅਤੇ ਧੁੰਦ ਦੀ ਲਪੇਟ ’ਚ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ 8 ਜਨਵਰੀ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ ਅਤੇ ਅੱਜ ਸੂਬੇ ਦੇ 8 ਜ਼ਿਲ੍ਹਿਆਂ ਵਿੱਚ ਧੂੰਦ ਲਈ ਔਰੰਜ ਅਲਰਟ ਜਾਰੀ ਕੀਤਾ ਹੈ। ਵਧਦੀ ਧੁੰਦ ਹੁਣ ਰੇਲ ਆਵਾਜਾਈ ’ਤੇ ਵੀ ਸਿੱਧਾ ਅਸਰ ਪਾ ਰਿਹਾ ਹੈ। ਸਵੇਰੇ ਰਵਾਨਾ ਹੋਣ ਵਾਲੀਆਂ ਜ਼ਿਆਦਾਤਰ ਟਰੇਨਾਂ ਸਮੇਂ ਤੋਂ ਦੇਰੀ ਨਾਲ ਚੱਲ ਰਹੀਆਂ ਹਨ। ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਚੇਤਾਵਨੀ ਅਨੁਸਾਰ ਪੰਜਾਬ ਦੇ ਸੰਗਰੂਰ, ਮਾਨਸਾ, ਪਟਿਆਲਾ, ਫਤਿਹਗੜ੍ਹ ਸਾਹਿਬ, ਮੋਹਾਲੀ, ਲੁਧਿਆਣਾ, ਰੂਪਨਗਰ, ਮੋਗਾ ਵਿੱਚ ਧੁੰਦ ਦਾ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿਣ ਦੀ ਉਮੀਦ ਹੈ। ਇਸ ਦੇ ਨਾਲ ਹੀ ਦੂਜੇ ਰਾਜਾਂ ਵਿੱਚ ਧੁੰਦ ਦਾ ਯੈਲੋ ਅਲਰਟ ਹੈ ਅਤੇ ਸਾਰਿਆਂ ਨੂੰ ਸੜਕ ਦੀ ਵਰਤੋਂ ਕਰਦੇ ਸਮੇਂ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ। 9 ਜਨਵਰੀ ਨੂੰ ਮੌਸਮ ਵਿਭਾਗ ਨੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਇਸ ਦਾ ਅਸਰ ਧੁੰਦ ’ਤੇ ਵੀ ਪਵੇਗਾ ਅਤੇ ਆਉਣ ਵਾਲੇ ਦਿਨਾਂ ’ਚ ਧੁੰਦ ਹੋਰ ਡੂੰਘੀ ਹੋ ਸਕਦੀ ਹੈ। ਪਰ ਲੋਕਾਂ ਨੂੰ ਸੁੱਕੀ ਠੰਡ ਤੋਂ ਰਾਹਤ ਮਿਲਣ ਵਾਲੀ ਹੈ। ਹੁਣ ਤੱਕ ਮੀਂਹ ਨਾ ਪੈਣ ਕਾਰਨ ਦਮੇ ਅਤੇ ਸਾਹ ਦੇ ਮਰੀਜ਼ਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵੀਰਵਾਰ ਸਵੇਰੇ ਪੰਜਾਬ ਤੋਂ ਰਵਾਨਾ ਹੋਣ ਵਾਲੀਆਂ ਟਰੇਨਾਂ ’ਤੇ ਵੀ ਧੂੰਦ ਦਾ ਅਸਰ ਦਿਖਾਈ ਦੇ ਰਿਹਾ ਹੈ।
ਅੰਮ੍ਰਿਤਸਰ ਜਾਂ ਪੰਜਾਬ ਦੇ ਹੋਰ ਹਿੱਸਿਆਂ ਤੋਂ ਰਵਾਨਾ ਹੋਣ ਵਾਲੀਆਂ ਟਰੇਨਾਂ ਨਿਰਧਾਰਤ ਸਮੇਂ ਤੋਂ ਪਿੱਛੇ ਚੱਲ ਰਹੀਆਂ ਹਨ। ਰੇਲਵੇ ਵਿਭਾਗ ਨੇ ਵੀ ਆਪਣੀ ਅਧਿਕਾਰਤ ਮੋਬਾਈਲ ਐਪਲੀਕੇਸ਼ਨ ਂਠਸ਼ ਜਾਂ 139 ਤੋਂ ਜਾਣਕਾਰੀ ਲੈਣ ਤੋਂ ਬਾਅਦ ਹੀ ਰੇਲਵੇ ਸਟੇਸ਼ਨ ’ਤੇ ਪਹੁੰਚਣ ਦੇ ਨਿਰਦੇਸ਼ ਦਿੱਤੇ ਹਨ। ਨਿਮਨਲਿਖਤ ਰੇਲਗੱਡੀਆਂ ਇਸ ਸਮੇਂ ਨਿਰਧਾਰਤ ਸਮੇਂ ਤੋਂ ਥੋੜ੍ਹੀ ਦੇਰੀ ਨਾਲ ਚੱਲ ਰਹੀਆਂ ਹਨ। ਅੰਮ੍ਰਿਤਸਰ ਇੰਦੌਰ ਐਕਸਪ੍ਰੈਸ 2.30 ਘੰਟੇ ਲੇਟ ਚੱਲ ਰਹੀ ਹੈ। ਅੰਮ੍ਰਿਤਸਰ-ਨਵੀਂ ਦਿੱਲੀ ਸ਼ਤਾਬਦੀ ਕਰੀਬ 15 ਮਿੰਟ ਦੇਰੀ ਨਾਲ ਚੱਲ ਰਹੀ ਹੈ। ਅੰਮ੍ਰਿਤਸਰ- ਨਾਂਦੇੜ ਸੱਚਖੰਡ ਐਕਸਪ੍ਰੈਸ ਅੰਮ੍ਰਿਤਸਰ ਤੋਂ 25 ਘੰਟੇ ਦੀ ਦੇਰੀ ਨਾਲ ਰਵਾਨਾ ਹੋਈ। ਅੰਮ੍ਰਿਤਸਰ-ਨਵੀਂ ਦਿੱਲੀ ਸੁਪਰ ਫਾਸਟ ਅੱਧਾ ਘੰਟਾ ਦੇਰੀ ਨਾਲ ਚੱਲ ਰਹੀ ਹੈ।
ਪਠਾਨਕੋਟ-ਦਿੱਲੀ ਵੀ ਤੈਅ ਸਮੇਂ ਤੋਂ ਪਿੱਛੇ ਚੱਲ ਰਹੀ ਹੈ। ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਅੰਤਰ ਘਟ ਗਿਆ ਹੈ ਪਿਛਲੇ ਮਹੀਨੇ ਪੰਜਾਬ ਵਿੱਚ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ 15 ਡਿਗਰੀ ਦਾ ਫਰਕ ਦੇਖਿਆ ਗਿਆ ਸੀ। ਹੁਣ ਇਹ ਅੰਤਰ ਘਟ ਕੇ 5 ਡਿਗਰੀ ਦੇ ਕਰੀਬ ਰਹਿ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਧੁੱਪ ਨਹੀਂ ਮਿਲ ਰਹੀ ਅਤੇ ਠੰਢ ਕਾਰਨ ਕੰਬਣ ਲਈ ਮਜਬੂਰ ਹਨ। ਹਾਲ ਹੀ ਵਿੱਚ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 11.2 ਡਿਗਰੀ, ਲੁਧਿਆਣਾ ਦਾ 14.2 ਡਿਗਰੀ, ਜਲੰਧਰ ਦਾ 13.1 ਡਿਗਰੀ ਅਤੇ ਫਰੀਦਕੋਟ ਦਾ 10 ਡਿਗਰੀ ਦਰਜ ਕੀਤਾ ਗਿਆ। ਪੰਜਾਬ ਵਿੱਚ ਇਹ ਤਾਪਮਾਨ ਆਮ ਨਾਲੋਂ 5.4 ਡਿਗਰੀ ਘੱਟ ਰਹਿਣ ਦਾ ਅਨੁਮਾਨ ਹੈ।
Next Story
ਤਾਜ਼ਾ ਖਬਰਾਂ
Share it