Begin typing your search above and press return to search.
ਥਾਈਲੈਂਡ ਦੀ ਪਟਾਕਾ ਫੈਕਟਰੀ ਵਿਚ ਧਮਾਕਾ
ਧਮਾਕੇ ਵਿਚ 20 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾਬੈਂਕਾਕ, 18 ਜਨਵਰੀ, ਨਿਰਮਲ : ਥਾਈਲੈਂਡ ’ਚ ਬੁੱਧਵਾਰ ਨੂੰ ਇਕ ਪਟਾਕਾ ਫੈਕਟਰੀ ’ਚ ਧਮਾਕਾ ਹੋਇਆ। ਹੁਣ ਤੱਕ 20 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋ ਚੁੱਕੀ ਹੈ। ਪੁਲਿਸ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ ਕਿਉਂਕਿ ਫੈਕਟਰੀ ਦੇ ਕਈ ਹਿੱਸਿਆਂ ਵਿੱਚ ਲੱਗੀ ਅੱਗ ਨੂੰ ਬੁਝਾਇਆ ਨਹੀਂ […]
By : Editor Editor
ਧਮਾਕੇ ਵਿਚ 20 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ
ਬੈਂਕਾਕ, 18 ਜਨਵਰੀ, ਨਿਰਮਲ : ਥਾਈਲੈਂਡ ’ਚ ਬੁੱਧਵਾਰ ਨੂੰ ਇਕ ਪਟਾਕਾ ਫੈਕਟਰੀ ’ਚ ਧਮਾਕਾ ਹੋਇਆ। ਹੁਣ ਤੱਕ 20 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋ ਚੁੱਕੀ ਹੈ। ਪੁਲਿਸ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ ਕਿਉਂਕਿ ਫੈਕਟਰੀ ਦੇ ਕਈ ਹਿੱਸਿਆਂ ਵਿੱਚ ਲੱਗੀ ਅੱਗ ਨੂੰ ਬੁਝਾਇਆ ਨਹੀਂ ਜਾ ਸਕਿਆ ਹੈ। ਇਸ ਦੇ ਲਈ ਫੌਜ ਦੀ ਮਦਦ ਲਈ ਜਾ ਰਹੀ ਹੈ।ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਇਹ ਧਮਾਕਾ ਕਿਸ ਕਾਰਨ ਹੋਇਆ। ਇੱਕ ਰਿਪੋਰਟ ਅਨੁਸਾਰ ਫੈਕਟਰੀ ਵਿੱਚ ਲਾਈਟਾਂ ਦੀਆਂ ਤਾਰਾਂ ਬਹੁਤ ਪੁਰਾਣੀਆਂ ਸਨ। ਕਾਬਲੇਗੌਰ ਹੈ ਕਿ ਧਮਾਕਾ ਸ਼ਾਰਟ ਸਰਕਟ ਕਾਰਨ ਹੋਇਆ ਹੈ।ਪੁਲਸ ਨੇ ਫੈਕਟਰੀ ਨੂੰ ਜਾਣ ਵਾਲੇ ਰਸਤੇ ਬੰਦ ਕਰ ਦਿੱਤੇ।
ਥਾਣਾ ਮੁਖੀ ਅਨੁਸਾਰ ਅਜੇ ਤੱਕ ਫੈਕਟਰੀ ਵਿੱਚੋਂ ਕਿਸੇ ਵੀ ਜ਼ਿੰਦਾ ਵਿਅਕਤੀ ਨੂੰ ਬਾਹਰ ਨਹੀਂ ਕੱਢਿਆ ਗਿਆ। ਸ਼ੁਰੂਆਤੀ ਜਾਣਕਾਰੀ ਮੁਤਾਬਕ ਇਹ ਘਟਨਾ ਸੁਪਾਹਾਨ ਸੂਬੇ ਦੀ ਹੈ। ਇਹ ਬੈਂਕਾਕ ਤੋਂ 120 ਕਿਲੋਮੀਟਰ ਦੂਰ ਇੱਕ ਤੱਟਵਰਤੀ ਖੇਤਰ ਹੈ। ਇੱਥੇ ਪਟਾਕਿਆਂ ਦੀਆਂ ਕਈ ਫੈਕਟਰੀਆਂ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਕਾਫ਼ੀ ਪੁਰਾਣੇ ਹਨ। ਇਹ ਸੰਘਣੀ ਆਬਾਦੀ ਵਾਲਾ ਇਲਾਕਾ ਹੈ ਅਤੇ ਇਨ੍ਹਾਂ ਫੈਕਟਰੀਆਂ ਵਿੱਚ ਆਸ-ਪਾਸ ਦੇ ਲੋਕ ਕੰਮ ਕਰਦੇ ਹਨ।
ਬੁੱਧਵਾਰ ਨੂੰ ਧਮਾਕੇ ਦੇ ਸਮੇਂ ਫੈਕਟਰੀ ’ਚ ਕਈ ਕਰਮਚਾਰੀ ਮੌਜੂਦ ਸਨ। ਇਸ ਲਈ ਮੰਨਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਕਿਤੇ ਵੱਧ ਹੋ ਸਕਦੀ ਹੈ। ਜ਼ਿਆਦਾਤਰ ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹਾਲਾਂਕਿ, ਪੁਲਿਸ ਨੇ ਇਹ ਨਹੀਂ ਦੱਸਿਆ ਕਿ ਫੈਕਟਰੀ ਵਿੱਚ ਕਿੰਨੇ ਮਜ਼ਦੂਰ ਸਨ ਅਤੇ ਕਿੰਨੇ ਸੜੇ ਹੋਏ ਲੋਕਾਂ ਨੂੰ ਹਸਪਤਾਲ ਭੇਜਿਆ ਗਿਆ ਹੈ। ਪ੍ਰਧਾਨ ਮੰਤਰੀ ਨੂੰ ਇਸ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ।
ਪੁਲਿਸ ਮੁਖੀ ਥੇਰਾਪੋਜ਼ ਰੇਵਾਂਗਨ ਨੇ ਕਿਹਾ- ਮੈਂ ਇੱਥੇ ਰਾਜਪਾਲ ਨਾਲ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਤੱਕ ਫੈਕਟਰੀ ਕੈਂਪਸ ਵਿੱਚੋਂ ਕਿਸੇ ਵੀ ਜਿੰਦਾ ਵਿਅਕਤੀ ਨੂੰ ਬਾਹਰ ਨਹੀਂ ਕੱਢਿਆ ਗਿਆ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵੀ ਵੱਧ ਸਕਦੀ ਹੈ। ਅਜੇ ਤੱਕ ਅੱਗ ਪੂਰੀ ਤਰ੍ਹਾਂ ਨਾਲ ਬੁਝਾਈ ਨਹੀਂ ਜਾ ਸਕੀ ਹੈ।ਰੇਵਾਂਗਨ ਮੁਤਾਬਕ ਚੰਗੀ ਗੱਲ ਇਹ ਹੈ ਕਿ ਨੇੜੇ ਸੰਘਣੀ ਆਬਾਦੀ ਹੋਣ ਦੇ ਬਾਵਜੂਦ ਅੱਗ ਉੱਥੇ ਨਹੀਂ ਪਹੁੰਚ ਸਕੀ। ਕਿਸੇ ਘਰ ਨੂੰ ਨੁਕਸਾਨ ਨਹੀਂ ਪਹੁੰਚਿਆ। ਇਹ ਪਤਾ ਲਗਾਉਣਾ ਜ਼ਰੂਰੀ ਹੈ ਕਿ ਧਮਾਕਾ ਕਿਸ ਕਾਰਨ ਹੋਇਆ, ਕਿਉਂਕਿ ਇੱਥੇ ਅਜਿਹੀਆਂ ਹੋਰ ਵੀ ਕਈ ਉਤਪਾਦਨ ਇਕਾਈਆਂ ਹਨ।ਕਈ ਲੋਕ ਇਸ ਘਟਨਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਸ਼ੇਅਰ ਕਰ ਰਹੇ ਹਨ। ਇਨ੍ਹਾਂ ਵਿੱਚ ਕਾਲਾ ਧੂੰਆਂ ਸਾਫ਼ ਦੇਖਿਆ ਜਾ ਸਕਦਾ ਹੈ। ਇੱਕ ਖੇਤ ਵਿੱਚ ਕੁਝ ਸੜੇ ਹੋਏ ਪਟਾਕੇ ਵੇਖੇ ਗਏ। ਪਿਛਲੇ ਸਾਲ ਇੱਥੇ ਇੱਕ ਹੋਰ ਫੈਕਟਰੀ ਵਿੱਚ ਧਮਾਕਾ ਹੋਇਆ ਸੀ। ਫਿਰ 10 ਲੋਕ ਮਾਰੇ ਗਏ ਅਤੇ 100 ਜ਼ਖਮੀ ਹੋ ਗਏ।
ਇਹ ਵੀ ਪੜ੍ਹੋ
ਵਿਦੇਸ਼ ’ਚ ਲੁਕੇ ਅੱਤਵਾਦੀ ਲਖਬੀਰ ਸਿੰਘ ਲੰਡਾ ਨੂੰ ਮੋਹਾਲੀ ਦੀ ਵਿਸ਼ੇਸ਼ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਉਸ ਦੇ ਸਾਥੀਆਂ ਦੀ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਹਾਲ ਹੀ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਲਖਬੀਰ ਸਿੰਘ ਨੂੰ ਅੱਤਵਾਦੀ ਘੋਸ਼ਿਤ ਕੀਤਾ ਸੀ। ਜਾਣਕਾਰੀ ਮੁਤਾਬਕ ਲਖਬੀਰ ਕੈਨੇਡਾ ’ਚ ਲੁਕਿਆ ਹੋਇਆ ਹੈ।
ਗੈਰ-ਕਾਨੂੰਨੀ ਗਤੀਵਿਧੀਆਂ ਦੇ ਮਾਮਲੇ ’ਚ ਨਾਮਜ਼ਦ ਅੱਤਵਾਦੀ ਲਖਬੀਰ ਲਾਂਡਾ ਨੂੰ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਦੀ ਵਿਸ਼ੇਸ਼ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਹੈ। ਹੁਣ ਅਦਾਲਤ ਵਿੱਚ ਉਸ ਦੀ ਜਾਇਦਾਦ ਜ਼ਬਤ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਹ ਕਾਰਵਾਈ ਸੀਆਰਪੀਸੀ ਦੀ ਧਾਰਾ 82 (4) ਤਹਿਤ ਕੀਤੀ ਗਈ ਹੈ।
2023 ਵਿੱਚ, ਐਨਆਈਏ ਨੇ ਲਖਬੀਰ ਸਿੰਘ ਸੰਧੂ ਉਰਫ ਲੰਡਾ ਅਤੇ ਉਸਦੇ ਸਾਥੀਆਂ ਹਰਵਿੰਦਰ ਸਿੰਘ ਸੰਧੂ ਉਰਫ ਰਿੰਦਾ, ਸਤਨਾਮ ਸਿੰਘ ਉਰਫ ਸੱਤਾ, ਪਰਮਿੰਦਰ ਸਿੰਘ ਖਹਿਰਾ , ਯਾਦਵਿੰਦਰ ਸਿੰਘ ਖਿਲਾਫ ਗੈਰ ਕਾਨੂੰਨੀ ਸਰਗਰਮੀਆਂ ਦੇ ਦੋਸ਼ ਵਿਚ ਧਾਰਾ 17, 18, 18 ਬੀ, 20, 38, 39 ਦੇ ਤਹਿਤ ਕੇਸ ਦਰਜ ਕੀਤਾ ਸੀ।
ਇਸ ਮਾਮਲੇ ਦੀ ਸੁਣਵਾਈ ਮੁਹਾਲੀ ਦੀ ਵਿਸ਼ੇਸ਼ ਐਨਆਈਏ ਅਦਾਲਤ ਵਿੱਚ ਚੱਲ ਰਹੀ ਹੈ। ਮਾਮਲੇ ਦੀ ਪਹਿਲੀ ਸੁਣਵਾਈ 9 ਅਕਤੂਬਰ 2023 ਨੂੰ ਹੋਈ ਸੀ। ਐਨਆਈਏ ਨੇ ਮੁਲਜ਼ਮਾਂ ਨੂੰ ਭਗੌੜਾ ਐਲਾਨਣ ਲਈ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ਦਾਇਰ ਹੋਣ ਤੋਂ ਬਾਅਦ ਅਦਾਲਤ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ 30 ਦਿਨਾਂ ਦਾ ਸਮਾਂ ਦਿੱਤਾ ਸੀ, ਜੋ ਕਿ ਬੀਤ ਚੁੱਕਾ ਹੈ। ਇਸ ਕਾਰਨ ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਲੰਡਾ ਨੂੰ ਭਗੌੜਾ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਸਾਰੇ ਦੋਸ਼ੀਆਂ ਖਿਲਾਫ ਸੀਆਰਪੀਸੀ ਦੀ ਧਾਰਾ 83 ਤਹਿਤ ਜਾਇਦਾਦ ਕੁਰਕ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Next Story