Begin typing your search above and press return to search.
ਮੁੱਖ ਮੰਤਰੀ ਨੇ ਸੜਕ ਹਾਦਸੇ ਵਿੱਚ ਪੁਲਿਸ ਮੁਲਾਜ਼ਮਾਂ ਦੀ ਮੌਤ ’ਤੇ ਦੁੱਖ ਪ੍ਰਗਟਾਇਆ
ਪੀੜਤ ਪਰਿਵਾਰਾਂ ਨੂੰ ਦੋ-ਦੋ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਚੰਡੀਗੜ੍ਹ, 17 ਜਨਵਰੀ,ਨਿਰਮਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਹੁਸ਼ਿਆਰਪੁਰ ਨੇੜੇ ਸੜਕ ਹਾਦਸੇ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਪਰਿਵਾਰਾਂ ਨੂੰ ਦੋ-ਦੋ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ […]
By : Editor Editor
ਪੀੜਤ ਪਰਿਵਾਰਾਂ ਨੂੰ ਦੋ-ਦੋ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ
ਚੰਡੀਗੜ੍ਹ, 17 ਜਨਵਰੀ,ਨਿਰਮਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਹੁਸ਼ਿਆਰਪੁਰ ਨੇੜੇ ਸੜਕ ਹਾਦਸੇ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਪਰਿਵਾਰਾਂ ਨੂੰ ਦੋ-ਦੋ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ।
ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੜਕ ਹਾਦਸੇ ਵਿੱਚ ਪੁਲਿਸ ਮੁਲਾਜ਼ਮਾਂ ਦੀ ਜਾਨ ਜਾਣੀ ਮੰਦਭਾਗੀ ਗੱਲ ਹੈ ਅਤੇ ਇਹ ਸੂਬੇ ਲਈ ਤੇ ਪੀੜਤ ਪਰਿਵਾਰਾਂ ਲਈ ਬਹੁਤ ਵੱਡਾ ਘਾਟਾ ਹੈ।
ਉਨ੍ਹਾਂ ਕਿਹਾ ਕਿ ਇਸ ਸਹਾਇਤਾ ਰਾਸ਼ੀ ਵਿੱਚੋਂ ਵਿੱਚੋਂ ਇਕ-ਇਕ ਕਰੋੜ ਰੁਪਏ ਸੂਬਾ ਸਰਕਾਰ ਵੱਲੋਂ ਐਕਸ-ਗ੍ਰੇਸ਼ੀਆ ਵਜੋਂ ਦਿੱਤੇ ਜਾਣਗੇ, ਜਦੋਂ ਕਿ ਇਕ-ਇਕ ਕਰੋੜ ਰੁਪਏ ਦੇ ਬੀਮੇ ਦੀ ਅਦਾਇਗੀ ਐਚ.ਡੀ.ਐਫ.ਸੀ. ਬੈਂਕ ਵੱਲੋਂ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ, ਸੂਬਾ ਸਰਕਾਰ ਦੀ ਸੈਨਿਕਾਂ (ਹਥਿਆਰਬੰਦ ਬਲਾਂ, ਅਰਧ ਸੈਨਿਕ ਬਲਾਂ ਅਤੇ ਪੁਲਿਸ ਮੁਲਾਜ਼ਮਾਂ) ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਮੁਤਾਬਕ ਹੈ।
ਇਹ ਖ਼ਬਰ ਵੀ ਪੜ੍ਹੋ
ਭਾਰਤ ਕੋਲ ਦੁਨੀਆ ਦੀ ਚੌਥੀ ਸਭ ਤੋਂ ਤਾਕਤਵਰ ਫੌਜ ਹੈ। ਜਦੋਂਕਿ ਫੌਜੀ ਸਮਰੱਥਾ ਦੇ ਲਿਹਾਜ਼ ਨਾਲ ਅਮਰੀਕਾ ਸਭ ਤੋਂ ਤਾਕਤਵਰ ਦੇਸ਼ ਹੈ। ਗਲੋਬਲ ਫਾਇਰਪਾਵਰ ਦੀ ‘ਮਿਲਟਰੀ ਸਟ੍ਰੈਂਥ ਲਿਸਟ-2024’, ਜੋ ਕਿ ਸਬੰਧਤ ਅੰਕੜਿਆਂ ਨੂੰ ਸੰਭਾਲਦੀ ਹੈ, ਨੇ ਦੁਨੀਆ ਦੇ 145 ਦੇਸ਼ਾਂ ਦੀਆਂ ਫੌਜਾਂ ਦੀ ਸਮਰੱਥਾ ਦਾ ਵਿਸ਼ਲੇਸ਼ਣ ਕਰਕੇ ਇਹ ਦਰਜਾਬੰਦੀ ਜਾਰੀ ਕੀਤੀ ਹੈ। ਇਸ ਸੂਚੀ ’ਚ ਰੂਸ ਦੂਜੇ ਸਥਾਨ ’ਤੇ ਅਤੇ ਚੀਨ ਤੀਜੇ ਸਥਾਨ ’ਤੇ ਹੈ। ਇਸ ਸੂਚੀ ’ਚ 60 ਤੋਂ ਵੱਧ ਮਾਪਦੰਡਾਂ ਦੇ ਆਧਾਰ ’ਤੇ ਦਰਜਾਬੰਦੀ ਕੀਤੀ ਗਈ ਹੈ। ਇਸ ਵਿੱਚ ਸੈਨਿਕਾਂ ਦੀ ਗਿਣਤੀ, ਹਥਿਆਰ, ਵਿੱਤ, ਸਥਾਨ ਅਤੇ ਸਰੋਤਾਂ ਨੂੰ ਧਿਆਨ ਵਿੱਚ ਰੱਖਿਆ ਗਿਆ ਹੈ। ਜਦਕਿ ਪਾਕਿਸਤਾਨ ਕੋਲ ਦੁਨੀਆ ਦੀ 9ਵੀਂ ਸਭ ਤੋਂ ਤਾਕਤਵਰ ਫੌਜ ਹੈ। ਜੇਕਰ ਪਾਕਿਸਤਾਨ ਨਾਲ ਤੁਲਨਾ ਕੀਤੀ ਜਾਵੇ ਤਾਂ ਸਾਡੇ ਕੋਲ ਉਨ੍ਹਾਂ ਨਾਲੋਂ ਤਿੰਨ ਗੁਣਾ ਜ਼ਿਆਦਾ ਸੈਨਿਕ ਹਨ।
ਭਾਰਤ ਕੋਲ ਵੀ ਪਾਕਿਸਤਾਨ ਨਾਲੋਂ ਜ਼ਿਆਦਾ ਪੈਰਾ ਮਿਲਟਰੀ ਬਲ ਹਨ। ਭਾਰਤ ਦੀ ਅਰਧ ਸੈਨਿਕ ਬਲ ਵਿੱਚ 25,27,000 ਸੈਨਿਕ ਹਨ। ਜਦੋਂਕਿ ਪਾਕਿਸਤਾਨ ਵਿੱਚ ਇਨ੍ਹਾਂ ਦੀ ਗਿਣਤੀ ਸਿਰਫ਼ ਪੰਜ ਲੱਖ ਹੈ। ਭਾਰਤ ਕੋਲ 4641 ਟੈਂਕ ਅਤੇ 606 ਲੜਾਕੂ ਜਹਾਜ਼ ਹਨ। ਜਦੋਂ ਕਿ ਪਾਕਿਸਤਾਨ ਕੋਲ 3742 ਟੈਂਕ ਅਤੇ 387 ਲੜਾਕੂ ਜਹਾਜ਼ ਹਨ। ਜਲ ਸੈਨਾ ਦੀ ਸਮਰੱਥਾ ਦੇ ਮਾਮਲੇ ਵਿੱਚ ਵੀ ਪਾਕਿਸਤਾਨ ਸਾਡੇ ਤੋਂ ਬਹੁਤ ਪਿੱਛੇ ਹੈ। ਹਾਲਾਂਕਿ, ਪਾਕਿਸਤਾਨ ਕੋਲ 57 ਅਟੈਕ ਹੈਲੀਕਾਪਟਰ ਹਨ, ਜਦੋਂ ਕਿ ਭਾਰਤ ਕੋਲ ਸਿਰਫ 40 ਹਨ। ਗਲੋਬਲ ਫਾਇਰ ਪਾਵਰ ਨੇ ਪਾਵਰ ਇੰਡੈਕਸ ਦੇ ਹਿਸਾਬ ਨਾਲ ਦੇਸ਼ਾਂ ਦੀ ਇਹ ਰੈਂਕਿੰਗ ਤੈਅ ਕੀਤੀ ਹੈ। ਕਿਸੇ ਦੇਸ਼ ਦੀ ਕੁੱਲ ਫਾਇਰਪਾਵਰ ਨੂੰ ਪਾਵਰ ਇੰਡੈਕਸ ਕਿਹਾ ਜਾਂਦਾ ਹੈ।
ਕਿਸੇ ਦੇਸ਼ ਦਾ ਪਾਵਰ ਇੰਡੈਕਸ ਜਿੰਨਾ ਘੱਟ ਹੋਵੇਗਾ, ਉਸ ਦੀ ਫੌਜ ਓਨੀ ਹੀ ਤਾਕਤਵਰ ਹੋਵੇਗੀ। ਇਸ ਵਿੱਚ ਅਮਰੀਕਾ ਦਾ ਪਾਵਰ ਇੰਡੈਕਸ 0.0699 ਹੈ। ਜਦੋਂ ਕਿ ਭਾਰਤ ਦਾ ਪਾਵਰ ਇੰਡੈਕਸ 0.1023 ਹੈ। ਅੰਕੜਿਆਂ ਮੁਤਾਬਕ ਪਾਕਿਸਤਾਨ ਦਾ ਪਾਵਰ ਇੰਡੈਕਸ 0.1711 ਹੈ। ਗਲੋਬਲ ਫਾਇਰ ਪਾਵਰ ਮੁਤਾਬਕ ਭੂਟਾਨ ਦੀ ਫੌਜ ਦੁਨੀਆ ਦੀ ਸਭ ਤੋਂ ਕਮਜ਼ੋਰ ਫੌਜ ਹੈ। ਭੂਟਾਨ ਦਾ ਪਾਵਰ ਇੰਡੈਕਸ 6.3704 ਹੈ। ਇਸ ਤੋਂ ਬਾਅਦ ਮੋਲਡੋਵਾ 144ਵੇਂ, ਸੂਰੀਨਾਮ 143ਵੇਂ, ਸੋਮਾਲੀਆ 142ਵੇਂ ਅਤੇ ਬੇਨਿਨ 141ਵੇਂ ਸਥਾਨ ’ਤੇ ਹੈ। ਇਸ ਸੂਚੀ ’ਚ ਲਾਈਬੇਰੀਆ 140ਵੇਂ, ਬੇਲੀਜ਼ 139ਵੇਂ ਅਤੇ ਪੱਛਮੀ ਅਫਰੀਕੀ ਦੇਸ਼ ਸੀਏਰਾ ਲਿਓਨ 138ਵੇਂ ਸਥਾਨ ’ਤੇ ਹੈ। ਮੱਧ ਅਫਰੀਕੀ ਗਣਰਾਜ 137ਵੇਂ ਅਤੇ ਆਈਸਲੈਂਡ 137ਵੇਂ ਸਥਾਨ ’ਤੇ ਹੈ।
Next Story