ਪੁਲਿਸ ਵਲੋਂ ਫਰਜ਼ੀ ਵਿਜੀਲੈਂਸ ਇੰਸਪੈਕਟਰ ਗ੍ਰਿਫਤਾਰ
ਲੁਧਿਆਣਾ, 22 ਮਾਰਚ, ਨਿਰਮਲ : ਲੁਧਿਆਣਾ ਵਿਚ ਪੁਲਿਸ ਨੇ ਇੱਕ ਸ਼ਾਤਿਰ ਵਿਅਕਤੀ ਨੂੰ ਕਾਬੂ ਕੀਤਾ ਹੈ। ਮੁਲਜ਼ਮ ਖੁਦ ਨੂੰ ਵਿਜੀਲੈਂਸ ਦਾ ਇੰਸਪੈਕਟਰ ਦੱਸ ਕੇ ਲੋਕਾਂ ਦੇ ਨਾਲ ਠੱਗੀ ਕਰਦਾ ਸੀ। ਪੁਲਿਸ ਇਸ ਮਾਮਲੇ ਵਿਚ ਅਜੇ ਜਾਂਚ ਕਰ ਰਹੀ ਹੈ। ਥਾਣਾ ਸਦਰ ਦੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਖੁਦ ਨੂੰ ਵਿਜੀਲੈਂਸ ਅਧਿਕਾਰੀ ਦੱਸਣ ਵਾਲਾ ਵਿਅਕਤੀ […]
By : Editor Editor
ਲੁਧਿਆਣਾ, 22 ਮਾਰਚ, ਨਿਰਮਲ : ਲੁਧਿਆਣਾ ਵਿਚ ਪੁਲਿਸ ਨੇ ਇੱਕ ਸ਼ਾਤਿਰ ਵਿਅਕਤੀ ਨੂੰ ਕਾਬੂ ਕੀਤਾ ਹੈ। ਮੁਲਜ਼ਮ ਖੁਦ ਨੂੰ ਵਿਜੀਲੈਂਸ ਦਾ ਇੰਸਪੈਕਟਰ ਦੱਸ ਕੇ ਲੋਕਾਂ ਦੇ ਨਾਲ ਠੱਗੀ ਕਰਦਾ ਸੀ। ਪੁਲਿਸ ਇਸ ਮਾਮਲੇ ਵਿਚ ਅਜੇ ਜਾਂਚ ਕਰ ਰਹੀ ਹੈ। ਥਾਣਾ ਸਦਰ ਦੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਖੁਦ ਨੂੰ ਵਿਜੀਲੈਂਸ ਅਧਿਕਾਰੀ ਦੱਸਣ ਵਾਲਾ ਵਿਅਕਤੀ ਪਿੰਡ ਗਿੱਲ ਦੇ ਕੋਲ ਗੱਡੀ ਵਿਚ ਘੁੰਮ ਰਿਹਾ ਹੈ।
ਏਐਸਆਈ ਹਰਬੰਸ ਸਿੰਘ ਨੇ ਨਾਕਾਬੰਦੀ ਕਰਕੇ ਉਕਤ ਵਿਅਕਤੀ ਨੂੰ ਚੈਕਿੰਗ ਲਈ ਰੋਕਿਆ। ਮੁਲਜ਼ਮ ਨੇ ਪੁਲਿਸ ਪਾਰਟੀ ਦੇ ਸਾਹਮਣੇ ਖੁਦ ਨੂੰ ਵਿਜੀਲੈਂਸ ਦਾ ਇੰਸਪੈਕਟਰ ਦੱਸਿਆ। ਸਖ਼ਤੀ ਨਾਲ ਪੁਛਗਿੱਛ ਕਰਨ ’ਤੇ ਸ਼ਾਤਿਰ ਅਪਰਾਧੀ ਨੇ ਮੰਨਿਆ ਕਿ ਉਹ ਲੋਕਾਂ ’ਤੇ ਦਾਬੇ ਮਾਰ ਕੇ ਉਨ੍ਹਾਂ ਨਾਲ ਠੱਗੀ ਕਰਦਾ ਰਿਹਾ ਹੈ। ਮੁਲਜ਼ਮ ਦੀ ਪਛਾਣ ਹਰਮਨਪ੍ਰੀਤ ਸਿੰਘ ਨਿਵਾਸੀ ਈਸ਼ਰ ਨਗਰ ਬੈਕ ਸਾਈਡ ਜੀਐਨਈ ਕਾਲਜ ਦੇ ਰੂਪ ਵਿਚ ਹੋਈ। ਮੁਲਜ਼ਮ ਤੋਂ ਪੁਲਿਸ ਨੂੰ ਇੱਕ ਪੁਲਿਸ ਦੀ ਵਰਦੀ ਬਰਾਮਦ ਹੋਈ। ਬਦਮਾਸ਼ ਨੇ ਅਪਣੀ ਸਵਿਫਟ ਕਾਰ ’ਤੇ ਪੁਲਿਸ ਦਾ ਸਟਿੱਕਰ ਵੀ ਲਾਇਆ ਸੀ। ਥਾਣਾ ਸਦਰ ਦੀ ਪੁਲਿਸ ਅੱਜ ਦੁਪਹਿਰ ਇਸ ਮਾਮਲੇ ਵਿਚ ਪ੍ਰੈਸ ਕਾਨਫਰੰਸ ਕਰੇਗੀ।
ਇਹ ਵੀ ਪੜ੍ਹੋ
ਬਠਿੰਡਾ ਲੋਕ ਸਭਾ ਸੀਟ ਪੰਜਾਬ ਦੀ ਤਿੰਨੋਂ ਮੁੱਖ ਸਿਆਸੀ ਪਾਰਟੀਆਂ ਦੇ ਲਈ ਸਭ ਤੋਂ ਵੱਡੀ ਹੌਟ ਸੀਟ ਬਣੀ ਹੋਈ ਹੈ। ਆਮ ਆਦਮੀ ਪਾਰਟੀ ਵਲੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਨਾਂ ਦਾ ਐਲਾਨ ਕੀਤਾ ਗਿਆ ਤੇ ਹਾਲੇ ਅਕਾਲੀ ਦਲ ਵਲੋਂ ਕਿਸੇ ਵੀ ਉਮੀਦਵਾਰ ਦਾ ਨਾਂ ਦਾ ਐਲਾਨ ਨਹੀਂ ਕੀਤਾ ਗਿਆ।
ਸੂਤਰਾਂ ਮੁਤਾਬਕ ਲੋਕ ਸਭਾ ਚੋਣਾਂ ਲਈ ਕਾਂਗਰਸ ਹਾਈ ਕਮਾਨ ਵਲੋਂ ਬਠਿੰਡਾ ਸੀਟ ਤੋਂ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਦੇ ਨਾਂ ’ਤੇ ਅੰਤਿਮ ਮੋਹਰ ਲਗ ਚੁੱਕੀ ਹੈ। ਹਾਲਾਂਕਿ ਇਸ ਦੇ ਬਾਰੇ ਵਿਚ ਅਗਲੇ ਦਿਨਾਂ ਵਿਚ ਅਧਿਕਾਰਤ ਤੌਰ ’ਤੇ ਐਨਾਨ ਹੋਵੇਗਾ।
ਬਠਿੰਡਾ ਸੀਟ ਤੋਂ ਜੀਤ ਮਹਿੰਦਰ ਸਿੱਧੂ ਦਾ ਨਾਂ ਵੀ ਚਰਚਾ ਵਿਚ ਸੀ, ਲੇਕਿਨ ਕਾਂਗਰਸ ਹਾਈਕਮਾਨ ਨੇ ਅੰਮ੍ਰਿਤਾ ਵੜਿੰਗ ਦੇ ਨਾਂ ’ਤੇ ਮੋਹਰ ਲਗਾਈ ਹੈ। ਕਾਂਗਰਸ ਵਲੋਂ ਅੰਮ੍ਰਿਤਾ ਵੜਿੰਗ ਦੇ ਚੋਣ ਮੈਦਾਨ ਵਿਚ ਆਉਣ ਨਾਲ ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਲਈ ਵੱਡੀ ਚੁਣੌਤੀ ਹੋਵੇਗੀ।
ਸੂਤਰਾਂ ਅਨੁਸਾਰ ਸ਼੍ਰੋਅਦ ਵੀ ਭਾਜਪਾ ਦੇ ਨਾਲ ਗਠਜੋੜ ਕਰਨ ਤੋਂ ਬਾਅਦ ਹੀ ਹਰਸਿਮਰਤ ਕੌਰ ਬਾਦਲ ਦੇ ਨਾਂ ’ਤੇ ਮੋਹਰ ਲਗਾ ਸਕਦਾ ਹੈ। ਹਾਲਾਂਕਿ ਮੌਜੂਦਾ ਸਾਂਸਦ ਹਰਸਿਮਰਤ ਕੌਰ ਬਾਦਲ ਨੂੰ ਹੀ ਬਠਿੰਡਾ ਲੋਕ ਸਭਾ ਸੀਟ ਤੋਂ ਸ਼੍ਰੋਅਦ ਦਾ ਉਮੀਦਵਾਰ ਮੰਨਿਆ ਜਾ ਰਿਹਾ। ਲੇਕਿਨ ਸ਼੍ਰੋਅਦ ਅਤੇ ਭਾਜਪਾ ਪੂਰੀ ਤਰ੍ਹਾਂ ਖਾਮੋਸ਼ ਹਨ।
ਇੱਕ ਵਾਰਡ ਵਿਚ ਲੋਕਾਂ ਦੇ ਨਾਲ ਬੈਠਕ ਕਰਨ ਤੋਂ ਬਾਅਦ ਮੀਡੀਆ ਨਾਲ ਗੱਲ ਕਰਦੇ ਹੋਏ ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਪਾਰਟੀ ਦੁਆਰਾ ਜੋ ਡਿਊਟੀ ਲਗਾਈ ਜਾਵੇਗੀ ਉਸ ’ਤੇ ਉਹ ਇਮਾਨਦਾਰੀ ਦੇ ਨਾਲ ਕੰਮ ਕਰੇਗੀ। ਦੇਸ਼ ਦੀ ਆਰਥਿਕਤ ’ਤੇ ਚਿੰਤਾ ਜ਼ਾਹਰ ਕਰਦੇ ਹੋਏ ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਪਿਛਲੇ ਦਸ ਸਾਲ ਵਿਚ ਦੇਸ਼ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਦੀ ਬਜਾਏ ਮੋਦੀ ਨੇ ਕਮਜ਼ੋਰ ਕੀਤਾ ਹੈ।