ਫਰੀਦਕੋਟ ਦੇ ਨੌਜਵਾਨ ਦੀ ਸਾਈਪ੍ਰਸ ਵਿਚ ਮੌਤ
10 ਦਿਨ ਪਹਿਲਾਂ ਹੀ ਗਿਆ ਸੀ ਪਤਨੀ ਨਾਲਫਰੀਦਕੋਟ, 30 ਨਵੰਬਰ, ਨਿਰਮਲ : ਫਰੀਦਕੋਟ ਦੇ ਨੌਜਵਾਨ ਦੀ ਸਾਈਪ੍ਰਸ ਵਿਚ ਮੌਤ ਹੋ ਗਈ ਹੈ। ਉਹ 10 ਦਿਨ ਪਹਿਲਾਂ ਹੀ ਪਤਨੀ ਦੇ ਨਾਲ ਸਾਈਪ੍ਰਸ ਗਿਆ ਸੀ। ਫਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਇੱਕ ਨੌਜਵਾਨ ਦੀ ਵਿਦੇਸ਼ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਹ ਨੌਜਵਾਨ 10 ਦਿਨ ਪਹਿਲਾਂ […]
By : Editor Editor
10 ਦਿਨ ਪਹਿਲਾਂ ਹੀ ਗਿਆ ਸੀ ਪਤਨੀ ਨਾਲ
ਫਰੀਦਕੋਟ, 30 ਨਵੰਬਰ, ਨਿਰਮਲ : ਫਰੀਦਕੋਟ ਦੇ ਨੌਜਵਾਨ ਦੀ ਸਾਈਪ੍ਰਸ ਵਿਚ ਮੌਤ ਹੋ ਗਈ ਹੈ। ਉਹ 10 ਦਿਨ ਪਹਿਲਾਂ ਹੀ ਪਤਨੀ ਦੇ ਨਾਲ ਸਾਈਪ੍ਰਸ ਗਿਆ ਸੀ। ਫਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਇੱਕ ਨੌਜਵਾਨ ਦੀ ਵਿਦੇਸ਼ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਹ ਨੌਜਵਾਨ 10 ਦਿਨ ਪਹਿਲਾਂ ਆਪਣੀ ਪਤਨੀ ਨਾਲ ਸਾਈਪ੍ਰਸ ਗਿਆ ਸੀ, ਜਿੱਥੇ ਉਸ ਨੂੰ ਦਿਲ ਦਾ ਦੌਰਾ ਪੈ ਗਿਆ ਅਤੇ ਇਹ ਦਰਦਨਾਕ ਘਟਨਾ ਵਾਪਰੀ। ਮ੍ਰਿਤਕ ਨੌਜਵਾਨ ਦੀ ਪਛਾਣ ਲਵਜੀਤ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਪਿੰਡ ਵਾਂਦਰ ਡੋਡ ਵਜੋਂ ਹੋਈ ਹੈ। ਇਸ ਘਟਨਾ ਤੋਂ ਪਿੰਡ ਦੇ ਲੋਕ ਦੁਖੀ ਹਨ। ਮ੍ਰਿਤਕ ਦੇ ਰਿਸ਼ਤੇਦਾਰਾਂ ਅਨੁਸਾਰ ਲਵਜੀਤ ਦੀ ਪਤਨੀ ਸੁਖਜਿੰਦਰ ਕੌਰ ਕਰੀਬ 4 ਸਾਲ ਪਹਿਲਾਂ ਸਾਈਪ੍ਰਸ ਗਈ ਸੀ ਅਤੇ ਲਵਜੀਤ ਸਿੰਘ 19 ਨਵੰਬਰ ਨੂੰ ਆਪਣੀ ਪਤਨੀ ਨਾਲ ਸਾਈਪ੍ਰਸ ਗਿਆ ਸੀ, ਜਿੱਥੇ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਇੱਕ ਪੰਜ ਸਾਲ ਦੀ ਬੇਟੀ ਵੀ ਹੈ। ਰਿਸ਼ਤੇਦਾਰਾਂ ਨੇ ਲਵਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਕੇਂਦਰ ਅਤੇ ਸੂਬਾ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ।