ਗੁਰਦਾਸਪੁਰ ਦੇ ਕਿਸਾਨ ਨੇਤਾ ਨੂੰ ਮਾਰਨ ਦੀ ਧਮਕੀ
ਗੁਰਦਾਸਪੁਰ, 27 ਫ਼ਰਵਰੀ, ਨਿਰਮਲ : ਗੁਰਦਾਸਪੁਰ ਦੇ ਕਿਸਾਨ ਨੇਤਾ ਨੂੰ ਵਿਦੇਸ਼ੀ ਨੰਬਰ ਤੋਂ ਮਾਰਨ ਦੀ ਧਮਕੀ ਮਿਲੀ ਹੈ।ਗੁਰਦਾਸਪੁਰ ਦੇ ਸਮਾਜ ਸੇਵੀ ਅਤੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਪੰਜਾਬ ਯੂਥ ਪ੍ਰਧਾਨ ਇੰਦਰਪਾਲ ਸਿੰਘ ਬੈਂਸ ਨੂੰ ਦੇਰ ਰਾਤ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਕਿਸੇ ਅਣਪਛਾਤੇ ਵਿਅਕਤੀ ਨੇ ਵੱਟਸਐਪ ਕਾਲ ਕਰਕੇ ਕਿਹਾ ਕਿ ਉਹ ਉਸ ਨਾਲ […]
By : Editor Editor
ਗੁਰਦਾਸਪੁਰ, 27 ਫ਼ਰਵਰੀ, ਨਿਰਮਲ : ਗੁਰਦਾਸਪੁਰ ਦੇ ਕਿਸਾਨ ਨੇਤਾ ਨੂੰ ਵਿਦੇਸ਼ੀ ਨੰਬਰ ਤੋਂ ਮਾਰਨ ਦੀ ਧਮਕੀ ਮਿਲੀ ਹੈ।
ਗੁਰਦਾਸਪੁਰ ਦੇ ਸਮਾਜ ਸੇਵੀ ਅਤੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਪੰਜਾਬ ਯੂਥ ਪ੍ਰਧਾਨ ਇੰਦਰਪਾਲ ਸਿੰਘ ਬੈਂਸ ਨੂੰ ਦੇਰ ਰਾਤ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਕਿਸੇ ਅਣਪਛਾਤੇ ਵਿਅਕਤੀ ਨੇ ਵੱਟਸਐਪ ਕਾਲ ਕਰਕੇ ਕਿਹਾ ਕਿ ਉਹ ਉਸ ਨਾਲ ਪੰਗਾ ਨਾ ਲਵੇ। ਉਸ ਨੇ ਤੁਹਾਨੂੰ ਮਾਰਨ ਲਈ ਲੋਕ ਲਗਾਏ ਹੋਏ ਹਨ। ਜਿਸ ਤੋਂ ਬਾਅਦ ਪੀੜਤ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਕਾਲ ਰਿਕਾਰਡਿੰਗ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦਿੰਦੇ ਹੋਏ ਪੰਜਾਬ ਯੂਥ ਪ੍ਰਧਾਨ ਇੰਦਰਪਾਲ ਸਿੰਘ ਬੈਂਸ ਨੇ ਦੱਸਿਆ ਕਿ ਉਨ੍ਹਾਂ ਰਾਤ ਨੂੰ ਇੱਕ ਵੱਟਸਐਪ ਕਾਲ ਆਈ ਜਿਸ ਦਾ ਨੰਬਰ ਵਿਦਸ਼ੀ ਲੱਗ ਰਿਹਾ ਸੀ। ਜਦ ਉਨ੍ਹਾਂ ਨੇ ਫੋਨ ਚੁੱਕਿਆ ਤਾਂ ਸਾਹਮਣੇ ਤੋਂ ਕਿਸੇ ਵਿਅਕਤੀ ਨੇ ਉਨ੍ਹਾਂ ਕਿਹਾ ਕਿ ਉਹ ਉਸ ਨਾਲ ਪੰਗਾ ਲੈ ਰਿਹਾ ਹੈ।ਜੇਕਰ ਉਹ ਬਚ ਵੀ ਗਿਆ ਤਾਂ ਘਰ ਵਿਚ ਵੜ ਕੇ ਪਰਵਾਰ ਨੂੰ ਨੁਕਸਾਨ ਪਹੁੰਚਾਵਾਂਗੇ। ਉਸ ਨੇ ਕਿਹਾ ਕਿ ਇਸ ਦਾ ਨਤੀਜਾ ਹਫਤੇ ਅੰਦਰ ਮਿਲ ਜਾਵੇਗਾ। ਇਸ ਤੋਂ ਬਾਅਦ ਵਿਅਕਤੀ ਨੇ ਫੋਨ ਕੱਟ ਦਿੱਤਾ। ਫੇਰ ਇੰਦਰਪਾਲ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ।
ਇਹ ਖ਼ਬਰ ਵੀ ਪੜ੍ਹੋ
ਕੌਮਾਂਤਰੀ ਪੱਧਰ ਉਤੇ ਪੰਜਾਬ ਦੇ ਖਿਡਾਰੀਆਂ ਵੱਲੋਂ ਨਿੱਤ ਦਿਨ ਦਿਖਾਏ ਜਾ ਰਹੇ ਬਿਹਤਰ ਪ੍ਰਦਰਸ਼ਨ ਦੇ ਚੱਲਦਿਆਂ ਤੀਰਅੰਦਾਜ਼ੀ, ਹਾਕੀ ਤੇ ਬੈਡਮਿੰਟਨ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ।ਬਗਦਾਦ (ਇਰਾਕ) ਵਿਖੇ ਚੱਲ ਰਹੇ ਤੀਰਅੰਦਾਜ਼ੀ ਦੇ ਏਸ਼ੀਆ ਕੱਪ ਵਿੱਚ ਪੰਜਾਬ ਦੀਆਂ ਦੋ ਤੀਰਅੰਦਾਜ਼ ਖਿਡਾਰਨਾਂ ਸਿਮਰਨਜੀਤ ਕੌਰ ਤੇ ਪ੍ਰਨੀਤ ਕੌਰ ਨੇ ਤਿੰਨ ਸੋਨੇ ਤੇ ਦੋ ਚਾਂਦੀ ਦੇ ਤਮਗ਼ੇ ਜਿੱਤੇ। ਅਬੋਹਰ ਦੀ ਸਿਮਰਨਜੀਤ ਕੌਰ ਨੇ ਰਿਕਰਵ ਦੇ ਮਿਕਸ ਟੀਮ ਅਤੇ ਮਹਿਲਾ ਟੀਮ ਵਿੱਚ ਦੋ ਸੋਨ ਤਮਗ਼ੇ ਅਤੇ ਵਿਅਕਤੀਗਤ ਵਰਗ ਵਿੱਚ ਇਕ ਚਾਂਦੀ ਦਾ ਤਮਗ਼ਾ ਜਿੱਤਿਆ। ਇਸੇ ਤਰ੍ਹਾਂ ਮਾਨਸਾ ਦੀ ਪ੍ਰਨੀਤ ਕੌਰ ਨੇ ਕੰਪਾਊਂਡ ਦੇ ਵਿਅਕਤੀਗਤ ਵਰਗ ਵਿੱਚ ਸੋਨੇ ਅਤੇ ਟੀਮ ਵਰਗ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ।
ਹਾਕੀ ਖੇਡ ਵਿੱਚ ਚੱਲ ਰਹੀ ਐਫ.ਆਈ.ਐਚ. ਪ੍ਰੋ. ਹਾਕੀ ਲੀਗ ਵਿੱਚ ਭਾਰਤੀ ਲੈਗ ਦੇ ਆਖਰੀ ਮੈਚ ਵਿੱਚ ਭਾਰਤ ਨੇ ਆਇਰਲੈਂਡ ਨੂੰ 4-0 ਨਾਲ ਹਰਾਇਆ। ਇਸ ਲੀਗ ਵਿੱਚ ਭਾਰਤੀ ਟੀਮ ਨੇ ਹੁਣ ਤੱਕ 8 ਮੈਚ ਖੇਡ ਕੇ 15 ਅੰਕਾਂ ਨਾਲ ਤੀਜਾ ਸਥਾਨ ਮੱਲ ਲਿਆ ਹੈ। ਹੁਣ ਭਾਰਤੀ ਟੀਮ ਮਈ-ਜੂਨ ਵਿੱਚ ਯੂਰੋਪੀਅਨ ਲੈਗ ਦੇ ਬਾਕੀ ਅੱਠ ਮੈਚ ਖੇਡੇਗੀ। ਟੀਮ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ ਸਮੇਤ 10 ਖਿਡਾਰੀ ਪੰਜਾਬ ਦੇ ਹਨ।ਬੈਡਮਿੰਟਨ ਖੇਡ ਵਿੱਚ ਲੁਧਿਆਣਾ ਦੇ ਧਰੁਵ ਕਪਿਲਾ ਨੇ ਆਪਣੀ ਜੋੜੀਦਾਰ ਅਰਜੁਨ ਨਾਲ ਮਿਲ ਕੇ ਯੁਗਾਂਡਾ ਇੰਟਰਨੈਸ਼ਨਲ ਚੈਂਲੇਜ ਦਾ ਪੁਰਸ਼ ਡਬਲਜ਼ ਖਿਤਾਬ ਜਿੱਤਿਆ।
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਉਕਤ ਪੰਜਾਬੀ ਖਿਡਾਰੀਆਂ ਦੀਆਂ ਜਿੱਤਾਂ ਉਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਸਖਤ ਮਿਹਨਤ ਅਤੇ ਕੋਚਾਂ ਦੇ ਮਾਰਗ ਦਰਸ਼ਨ ਦਾ ਸਿੱਟਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਦੇ ਸਾਰਥਿਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਵੱਲੋਂ ਇਸ ਸਾਲ ਜ਼ੋਰਾਂ ਸ਼ੋਰਾਂ ਨਾਲ ਪੈਰਿਸ ਓਲੰਪਿਕ ਖੇਡਾਂ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਇਸ ਵਾਰ ਓਲੰਪਿਕਸ ਵਿੱਚ ਵੀ ਪੰਜਾਬੀ ਖਿਡਾਰੀ ਵੱਡੀ ਗਿਣਤੀ ਵਿੱਚ ਹਿੱਸਾ ਲੈਣਗੇ।