Begin typing your search above and press return to search.

ਕਿਸਾਨ ਅਤੇ ਹਰਿਆਣਾ ਸਰਕਾਰ ਸੰਜਮ ਰੱਖੇ: ਸੁਨੀਲ ਜਾਖੜ

ਚੰਡੀਗੜ੍ਹ : ਨੌਜਵਾਨ ਸੁਭਕਰਨ ਸਿੰਘ ਦੀ ਮੌਤ ਬੇਹੱਦ ਦੁਖਦਾਈ ਹੈ। ਮੇਰੀ ਪਰਿਵਾਰ ਨਾਲ ਦਿਲੋਂ ਹਮਦਰਦੀ ਹੈ ਅਤੇ ਸਾਰਾ ਪੰਜਾਬ ਉਸਦੇ ਪਰਿਵਾਰ ਨਾਲ ਖੜ੍ਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਉਸਦੀ ਮੌਤ ਲਈ ਜਿੰਮੇਵਾਰਾਂ ਨੂੰ ਸਾਹਮਣੇ ਲਿਆਉਣ ਲਈ ਜਾਂਚ ਜਰੂਰ ਹੋਣੀ ਚਾਹੀਦੀ ਹੈ ਅਤੇ ਸੱਚ ਸਭ ਦੇ ਸਾਹਮਣੇ ਆਉਣਾ ਚਾਹੀਦਾ ਹੈ। […]

ਕਿਸਾਨ ਅਤੇ ਹਰਿਆਣਾ ਸਰਕਾਰ ਸੰਜਮ ਰੱਖੇ: ਸੁਨੀਲ ਜਾਖੜ
X

Editor (BS)By : Editor (BS)

  |  23 Feb 2024 10:13 AM IST

  • whatsapp
  • Telegram

ਚੰਡੀਗੜ੍ਹ : ਨੌਜਵਾਨ ਸੁਭਕਰਨ ਸਿੰਘ ਦੀ ਮੌਤ ਬੇਹੱਦ ਦੁਖਦਾਈ ਹੈ। ਮੇਰੀ ਪਰਿਵਾਰ ਨਾਲ ਦਿਲੋਂ ਹਮਦਰਦੀ ਹੈ ਅਤੇ ਸਾਰਾ ਪੰਜਾਬ ਉਸਦੇ ਪਰਿਵਾਰ ਨਾਲ ਖੜ੍ਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਉਸਦੀ ਮੌਤ ਲਈ ਜਿੰਮੇਵਾਰਾਂ ਨੂੰ ਸਾਹਮਣੇ ਲਿਆਉਣ ਲਈ ਜਾਂਚ ਜਰੂਰ ਹੋਣੀ ਚਾਹੀਦੀ ਹੈ ਅਤੇ ਸੱਚ ਸਭ ਦੇ ਸਾਹਮਣੇ ਆਉਣਾ ਚਾਹੀਦਾ ਹੈ।

ਜਾਖੜ ਨੇ ਕਿਹਾ ਕਿ ਮੈਂ ਅਜਿਹੀ ਦੁਰਘਟਨਾ ਨੂੰ ਦੁਬਾਰਾ ਵਾਪਰਨ ਤੋਂ ਰੋਕਣ ਲਈ ਜਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕਰਦਾ ਹਾਂ ਕਿਉਂਕਿ ਅੱਜ ਵੀ ਧਰਨੇ ਵਾਲੀ ਥਾਂ ਤੇ ਸਾਡੇ ਹਜ਼ਾਰਾਂ ਸ਼ੁਭਕਰਨ ਮੌਜੂਦ ਹਨ। ਦੋਵਾਂ ਧਿਰਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਹਰ ਜਿੰਦਗੀ ਅਨਮੋਲ ਹੈ। ਜਿੱਥੇ ਸਰਕਾਰਾਂ ਅਤੇ ਸੁਰੱਖਿਆ ਬਲਾਂ ਨੂੰ ਸਾਂਤਮਈ ਪ੍ਰਦਰਸ਼ਨਾਂ ਦੀ ਇਜਾਜ਼ਤ ਦੇਣ ਲਈ ਸੰਜਮ ਅਤੇ ਸੰਵੇਦਨਸ਼ੀਲਤਾ ਵਿਖਾਉਣੀ ਚਾਹੀਦੀ ਹੈ, ਉੱਥੇ ਕਿਸਾਨ ਸੰਗਠਨਾਂ ਨੂੰ ਵੀ ਸਾਡੇ ਨੌਜਵਾਨਾਂ ਦੇ ਜਨੂੰਨ ਅਤੇ ਊਰਜਾ ਨੂੰ ਸਹੀ ਦਿਸ਼ਾ ਦੇਣੀ ਚਾਹੀਦੀ ਹੈ।

ਜਾਖੜ ਨੇ ਕਿਹਾ ਕਿ ਇਸ ਅੰਦੋਲਨ ਦੇ ਆਗੂਆਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਸਾਡੇ ਨੌਜਵਾਨ ਸਾਡੇ ਦੇਸ਼ ਦਾ ਸਰਮਾਇਆ ਹਨ ਅਤੇ ਉਨ੍ਹਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਨੌਜਵਾਨਾਂ ਦੀ ਕਿਸੇ ਦੇ ਸੌੜੇ ਸਿਆਸੀ ਇਰਾਦਿਆਂ ਲਈ ਦੁਰਵਰਤੋਂ ਨਾ ਹੋਵੇ। ਸਾਰੀਆਂ ਮੰਗਾਂ ਦਾ ਹੱਲ ਗੱਲਬਾਤ ਰਾਹੀਂ ਹੀ ਨਿਕਲੇਗਾ ਅਤੇ ਦੋਵਾਂ ਧਿਰਾਂ ਨੂੰ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਲਈ ਅੱਗੇ ਵੱਧਣਾ ਚਾਹੀਦਾ ਹੈ।

Next Story
ਤਾਜ਼ਾ ਖਬਰਾਂ
Share it