ਕਿਸਾਨਾਂ ਨਾਲ ਅੱਤਵਾਦੀਆਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ: ਹਰਸਿਮਰਤ

ਕਿਸਾਨਾਂ ਨਾਲ ਅੱਤਵਾਦੀਆਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ: ਹਰਸਿਮਰਤ

ਅੰਮਿ੍ਤਸਰ : ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੀ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਿਸਾਨਾਂ ਨਾਲ ਅੱਤਵਾਦੀਆਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ। ਕਿਸਾਨਾਂ ਨਾਲ ਝੂਠੇ ਵਾਅਦੇ ਕਰਕੇ ਸਰਕਾਰ ਬਣਾਈ ਗਈ ਹੈ ਅਤੇ ਹੁਣ ਉਨ੍ਹਾਂ ਨੂੰ ਮੁੜ ਸੰਘਰਸ਼ ਸ਼ੁਰੂ ਕਰਨਾ ਪਵੇਗਾ। ਅੱਜ ਹਰਸਿਮਰਤ ਕੌਰ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ।ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਢਾਈ ਸਾਲ ਬੀਤ ਚੁੱਕੇ ਹਨ, ਪਰ ਕੇਂਦਰ ਸਰਕਾਰ ਕਿਸਾਨਾਂ ਨਾਲ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਮੇਟੀ ਬਣਾਉਣ ਦਾ ਵਾਅਦਾ ਵੀ ਪੂਰਾ ਨਹੀਂ ਕਰ ਰਹੀ, ਜਿਸ ਕਾਰਨ ਕਿਸਾਨ ਇਕ ਵਾਰ ਫਿਰ ਆਪਣੀ ਲੜਾਈ ਸ਼ੁਰੂ ਕਰ ਰਹੇ ਹਨ।

ਕੇਂਦਰ ਅਤੇ ਸੂਬਾ ਸਰਕਾਰਾਂ ਦੋਵੇਂ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀਆਂ ਹਨ। ਭਗਵੰਤ ਸਿੰਘ ਮਾਨ ਸਰਕਾਰ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਥੋੜ੍ਹੇ ਸਮੇਂ ਵਿੱਚ ਐਮਐਸਪੀ ਦੇਵੇਗੀ, ਪਰ ਉਹ ਵੀ ਅਸਫਲ ਰਹੀ। ਇਸ ਲਈ ਹਰ ਕਿਸੇ ਨੂੰ ਜਮਹੂਰੀ ਢੰਗ ਨਾਲ ਆਵਾਜ਼ ਉਠਾਉਣ ਦਾ ਹੱਕ ਹੈ। ਪਰ ਕੇਂਦਰ ਅਜਿਹਾ ਵਿਵਹਾਰ ਕਰ ਰਿਹਾ ਹੈ ਜਿਵੇਂ ਉਹ ਚੀਨ-ਪਾਕਿਸਤਾਨ ਸਰਹੱਦ ‘ਤੇ ਅੱਤਵਾਦੀਆਂ ਨਾਲ ਲੜ ਰਿਹਾ ਹੋਵੇ ਅਤੇ ਇਸ ਵਿਰੋਧ ‘ਚ 100 ਤੋਂ ਵੱਧ ਕਿਸਾਨ ਜ਼ਖਮੀ ਹੋ ਚੁੱਕੇ ਹਨ ਅਤੇ ਇਕ ਦੀ ਮੌਤ ਹੋ ਚੁੱਕੀ ਹੈ।

ਲੱਖ ਰੁਪਏ ਦੀ ਸੁਪਾਰੀ ਦੇ ਕੇ ਕਰਵਾਇਆ ਨੌਜਵਾਨ ਦਾ ਕਤਲ


ਅੰਮ੍ਰਿਤਸਰ, 17 ਫ਼ਰਵਰੀ, ਨਿਰਮਲ : ਅੰਮ੍ਰਿਤਸਰ ਦੇ ਗੇਟ ਹਕੀਮਾ ਦੇ ਬਾਹਰ ਗੋਲੀ ਮਾਰ ਕੇ ਨੌਜਵਾਨ ਦੀ ਹੱਤਿਆ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਵੱਡਾ ਖੁਲਾਸਾ ਕੀਤਾ ਹੈ। 2 ਫਰਵਰੀ ਨੂੰ ਹੋਏ ਇਸ ਮਾਮਲੇ ’ਚ ਪੁਲਸ ਨੇ 3 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਤਿੰਨਾਂ ਦੀ ਉਮਰ 18 ਤੋਂ 19 ਸਾਲ ਦੇ ਕਰੀਬ ਹੈ। ਇਨ੍ਹਾਂ ਵਿੱਚੋਂ ਇੱਕ ਮੁਲਜ਼ਮ ਨੂੰ ਸ਼ੱਕ ਸੀ ਕਿ ਨੌਜਵਾਨ ਦੇ ਉਸ ਦੀ ਮਾਂ ਨਾਲ ਨਾਜਾਇਜ਼ ਸਬੰਧ ਸਨ। ਇਸ ਤੋਂ ਬਾਅਦ 1 ਲੱਖ ਰੁਪਏ ਦੀ ਸੁਪਾਰੀ ਦਿੱਤੀ ਗਈ। ਤਿੰਨਾਂ ਨੇ ਮਿਲ ਕੇ ਨੌਜਵਾਨ ਦੀ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ।

ਇਸ ਮਾਮਲੇ ’ਚ ਮ੍ਰਿਤਕ ਦੀ ਧੀ ਨੇ ਸ਼ੱਕ ਜ਼ਾਹਰ ਕੀਤਾ ਸੀ ਕਿ ਉਸ ਦੇ ਪਿਤਾ ਦੀ ਨੌਜਵਾਨ ਹਰਜੀਤ ਨਾਲ ਰੰਜਿਸ਼ ਸੀ ਅਤੇ ਉਹ ਆਉਂਦੇ-ਜਾਂਦੇ ਉਸ ਨੂੰ ਘੂਰਦਾ ਰਹਿੰਦਾ ਸੀ। ਪੁਲਸ ਨੇ ਧੀ ਦੇ ਬਿਆਨਾਂ ਦੇ ਆਧਾਰ ’ਤੇ ਹਰਜੀਤ ਉਰਫ਼ ਰਾਜਾ ਖ਼ਿਲਾਫ਼ ਪਰਚਾ ਦਰਜ ਕਰ ਲਿਆ ਸੀ ਪਰ ਅਸਲ ਵਿੱਚ ਮੁਲਜ਼ਮ ਕੋਈ ਹੋਰ ਹੀ ਨਿਕਲਿਆ।

ਪੁਲਸ ਜਾਂਚ ਮੁਤਾਬਕ ਯਸ਼ਪਾਲ ਦੇ ਕਤਲ ’ਚ ਤਿੰਨ ਨੌਜਵਾਨ ਸ਼ਾਮਲ ਸਨ। ਤਿੰਨੋਂ ਨੌਜਵਾਨਾਂ ਦੀ ਉਮਰ 18 ਸਾਲ ਦੇ ਕਰੀਬ ਹੈ। ਇਨ੍ਹਾਂ ਨੌਜਵਾਨਾਂ ਵਿੱਚੋਂ ਇੱਕ ਦੀਪਕ ਪ੍ਰਤਾਪ ਨੂੰ ਸ਼ੱਕ ਸੀ ਕਿ ਯਸ਼ਪਾਲ ਦੇ ਉਸ ਦੀ ਮਾਂ ਨਾਲ ਨਾਜਾਇਜ਼ ਸਬੰਧ ਹਨ। ਇਸੇ ਸ਼ੱਕ ਦੇ ਆਧਾਰ ’ਤੇ ਪੁੱਤਰ ਨੇ ਆਪਣੇ ਦੋ ਹੋਰ ਸਾਥੀਆਂ ਨੂੰ ਯਸ਼ਪਾਲ ਦੇ ਕਤਲ ਲਈ ਤਿਆਰ ਕਰ ਕੇ ਉਸ ਦਾ ਕਤਲ ਕਰ ਦਿੱਤਾ।

ਇਸ ਮਾਮਲੇ ਵਿੱਚ ਪੁੱਤਰ ਦੀਪਕ ਪ੍ਰਤਾਪ ਨੇ ਯਸ਼ਪਾਲ ਦੇ ਕਤਲ ਲਈ ਪ੍ਰਿੰਸ ਅਤੇ ਦਾਨਿਸ਼ ਨੂੰ 1 ਲੱਖ ਰੁਪਏ ਦੀ ਸੁਪਾਰੀ ਦਿੱਤੀ ਸੀ। ਜਿਸ ਤੋਂ ਬਾਅਦ ਤਿੰਨਾਂ ਨੇ ਮਿਲ ਕੇ ਯਸ਼ਪਾਲ ’ਤੇ ਸ਼ਰੇਆਮ ਗੋਲੀਆਂ ਚਲਾ ਕੇ ਉਸ ਦਾ ਕਤਲ ਕਰ ਦਿੱਤਾ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਪਹਿਲਾਂ ਕਾਰਨ ਦਾ ਪਤਾ ਲਗਾਇਆ ਗਿਆ ਅਤੇ ਫਿਰ ਸਭ ਕੁਝ ਸਪੱਸ਼ਟ ਹੋਣ ’ਤੇ ਹਰਿਦੁਆਰ, ਰਿਸ਼ੀਕੇਸ਼, ਉਤਰਾਖੰਡ, ਗੁਜਰਾਤ ’ਚ ਛਾਪੇਮਾਰੀ ਦੌਰਾਨ ਦੋਸ਼ੀਆਂ ਨੂੰ ਫੜਿਆ ਗਿਆ, ਉਸ ਨੇ ਕਤਲ ਕਰਨ ਦੀ ਗੱਲ ਕਬੂਲੀ ਹੈ। ਜਦੋਂਕਿ ਇੱਕ ਮੁਲਜ਼ਮ ਨੇ ਪਹਿਲਾਂ ਵੀ ਥਾਣਾ ਕੈਂਟ ਦੇ ਖੇਤਰ ਵਿੱਚ ਗੋਲੀਆਂ ਚਲਾਈਆਂ ਸਨ, ਜਦਕਿ ਬਾਕੀ ਦੋ ਖ਼ਿਲਾਫ਼ ਵੱਖ-ਵੱਖ ਥਾਵਾਂ ’ਤੇ ਵੱਖ-ਵੱਖ ਮਾਮਲਿਆਂ ਵਿੱਚ ਐਫਆਈਆਰ ਦਰਜ ਕੀਤੀਆਂ ਗਈਆਂ ਹਨ।

Related post

Hansraj hans ਮੋਗਾ ਵਿਚ ਹੰਸਰਾਜ ਹੰਸ ਦਾ ਹੋਇਆ ਵਿਰੋਧ

Hansraj hans ਮੋਗਾ ਵਿਚ ਹੰਸਰਾਜ ਹੰਸ ਦਾ ਹੋਇਆ ਵਿਰੋਧ

ਮੋਗਾ, 4 ਮਈ, ਨਿਰਮਲ : ਮੋਗਾ ਦੇ ਪਿੰਡ ਡੇਮੜੂ ਵਿੱਚ ਸ਼ਨੀਵਾਰ ਨੂੰ ਕਿਸਾਨ ਯੂਨੀਅਨ ਏਕਤਾ ਉਗਰਾਹਾ ਵੱਲੋਂ ਭਾਜਪਾ ਉਮੀਦਵਾਰ ਹੰਸਰਾਜ ਹੰਸ…
ਪਰਨੀਤ ਕੌਰ ਦਾ ਵਿਰੋਧ ਕਰ ਰਹੇ ਕਿਸਾਨ ਦੀ ਹੋਈ ਮੌਤ

ਪਰਨੀਤ ਕੌਰ ਦਾ ਵਿਰੋਧ ਕਰ ਰਹੇ ਕਿਸਾਨ ਦੀ ਹੋਈ…

ਪਟਿਆਲਾ, 4 ਮਈ, ਨਿਰਮਲ : ਪਟਿਆਲਾ ਦੇ ਕੋਲ ਪੈਂਦੇ ਪਿੰਡ ਸੇਰਾ ਸਹਿਰੀ ਦੇ ਵਿੱਚ ਪਰਨੀਤ ਕੌਰ ਦਾ ਪ੍ਰੋਗਰਾਮ ਸੀ, ਜਿਸ ਵਿਚ…
ਭਾਰਤ ਵਿਚ ਸੋਨੇ ਦੀ ਤਸਕਰੀ ਕਰਦੀ ਫੜੀ ਗਈ ਅਫਗਾਨੀ ਡਿਪਲੋਮੈਟ

ਭਾਰਤ ਵਿਚ ਸੋਨੇ ਦੀ ਤਸਕਰੀ ਕਰਦੀ ਫੜੀ ਗਈ ਅਫਗਾਨੀ…

ਮੁੰਬਈ, 4 ਮਈ, ਨਿਰਮਲ : ਭਾਰਤ ਵਿੱਚ ਮੌਜੂਦ ਅਫਗਾਨਿਸਤਾਨ ਦੇ ਡਿਪਲੋਮੈਟ ਨੂੰ ਮੁੰਬਈ ਏਅਰਪੋਰਟ ਤੋਂ 25 ਕਿਲੋ ਸੋਨੇ ਦੀ ਤਸਕਰੀ ਕਰਦੇ…