ਕਿਸਾਨਾਂ ਦੀਆਂ ਮੰਗਾਂ ਜਾਇਜ਼ : ਕੁਲਦੀਪ ਧਾਲੀਵਾਲ
ਸ਼ੰਭੂ ਬਾਰਡਰ, 14 ਫ਼ਰਵਰੀ, ਨਿਰਮਲ : ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਜਾਇਜ਼ਾ ਦੱਸਿਆ ਹੈ। ਪੰਜਾਬ ਦੇ ਕਿਸਾਨਾਂ ਵੱਲੋਂ ਦਿੱਲੀ ਵੱਲ ਮਾਰਚ ਕਰਨ ਦੇ ਦਿੱਤੇ ਸੱਦੇ ਤੋਂ ਬਾਅਦ ਹੁਣ ਪੰਜਾਬ ਸਰਕਾਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਸੀਂ ਕਿਸਾਨਾਂ ਨਾਲ ਚਟਾਨ ਵਾਂਗ […]
By : Editor Editor
ਸ਼ੰਭੂ ਬਾਰਡਰ, 14 ਫ਼ਰਵਰੀ, ਨਿਰਮਲ : ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਜਾਇਜ਼ਾ ਦੱਸਿਆ ਹੈ। ਪੰਜਾਬ ਦੇ ਕਿਸਾਨਾਂ ਵੱਲੋਂ ਦਿੱਲੀ ਵੱਲ ਮਾਰਚ ਕਰਨ ਦੇ ਦਿੱਤੇ ਸੱਦੇ ਤੋਂ ਬਾਅਦ ਹੁਣ ਪੰਜਾਬ ਸਰਕਾਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਸੀਂ ਕਿਸਾਨਾਂ ਨਾਲ ਚਟਾਨ ਵਾਂਗ ਖੜੇ੍ਹ ਹਾਂ ਅਤੇ ਖੜੇ੍ਹ ਰਹਾਂਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ।ਦੱਸ ਦੇਈਏ ਕਿ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ਤੋਂ ਹਰਿਆਣਾ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੇ ਨਾਲ ਹੀ ਕਿਸਾਨਾਂ ਦੇ ਵਿਰੋਧ ਕਾਰਨ ਦਿੱਲੀ ਬਾਰਡਰ ’ਤੇ ਜਾਮ ਲੱਗਾ ਹੋਇਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਹਾਲਤ ਵਿੱਚ ਦਿੱਲੀ ਜਾਣਗੇ।
ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬਿਆਨ ਵਿੱਚ ਕਿਹਾ ਕਿ ਕਿਸਾਨਾਂ ਦੀ ਘੱਟੋ-ਘੱਟ ਸਮਰਥਨ ਮੁੱਲ ਅਤੇ ਕਰਜ਼ਾ ਮੁਆਫ਼ੀ ਦੀ ਮੰਗ ਬਿਲਕੁਲ ਜਾਇਜ਼ ਹੈ। ਧਾਲੀਵਾਲ ਨੇ ਕਿਹਾ- ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਦਿੱਲੀ ਵਿੱਚ ਮੀਟਿੰਗ ਕਰਕੇ ਕੇਂਦਰ ਸਰਕਾਰ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ।ਜਿਸ ਕਾਰਨ ਕੇਂਦਰੀ ਮੰਤਰੀਆਂ ਦੀ ਟੀਮ ਨੇ ਚੰਡੀਗੜ੍ਹ ਆ ਕੇ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ। ਫਿਰ ਮੈਂ ਆਪਣੀ ਡਿਊਟੀ ਲਗਾ ਕੇ ਚੰਡੀਗੜ੍ਹ ਵਿੱਚ ਕੇਂਦਰੀ ਮੰਤਰੀਆਂ ਨੂੰ ਕਿਸਾਨਾਂ ਪ੍ਰਤੀ ਸੰਵੇਦਨਸ਼ੀਲਤਾ ਦਿਖਾਉਣ ਲਈ ਕਿਹਾ। ਪਰ ਨਾ ਤਾਂ ਕਿਸਾਨਾਂ ਦੀ ਕੋਈ ਮੰਗ ਮੰਨੀ ਗਈ ਅਤੇ ਨਾ ਹੀ ਉਨ੍ਹਾਂ ਨੂੰ ਸ਼ਾਂਤਮਈ ਢੰਗ ਨਾਲ ਧਰਨਾ ਦੇਣ ਦਾ ਮੌਕਾ ਦਿੱਤਾ ਗਿਆ।ਸਗੋਂ ਭਾਜਪਾ ਨੇ ਸੜਕਾਂ ਜਾਮ ਕਰਕੇ ਦੇਸ਼ ਦੇ ਅੰਨਦਾਤਾ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ। ਅਸੀਂ ਹਰਿਆਣਾ ਦੀ ਸਰਹੱਦ ’ਤੇ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਨਾਲ ਕੀਤੇ ਜਾ ਰਹੇ ਸਲੂਕ ਦੀ ਨਿਖੇਧੀ ਕਰਦੇ ਹਾਂ। ਮੰਤਰੀ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਭਾਰਤ ਦੇ ਕਿਸਾਨਾਂ ਨਾਲ ਚਟਾਨ ਵਾਂਗ ਖੜ੍ਹੀ ਹੈ।
ਤੁਹਾਨੂੰ ਦੱਸ ਦੇਈਏ ਕਿ ਕਿਸਾਨਾਂ ਦੇ ਵਿਰੋਧ ਨੂੰ ਦੇਖਦੇ ਹੋਏ ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਦੀ ਪਾਬੰਦੀ 15 ਫਰਵਰੀ ਦੀ ਅੱਧੀ ਰਾਤ 12 ਤੱਕ ਵਧਾ ਦਿੱਤੀ ਗਈ ਹੈ। ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ, ਸਿਰਸਾ ਵਿੱਚ ਇਹ ਪਾਬੰਦੀ ਲਾਗੂ ਰਹੇਗੀ। 13 ਫਰਵਰੀ ਨੂੰ ਕਿਸਾਨਾਂ ਨੇ ਪੰਜਾਬ ਤੋਂ ਹਰਿਆਣਾ ਤੱਕ ਮਾਰਚ ਕੀਤਾ ਸੀ।ਦੁਪਹਿਰ ਕਰੀਬ 12 ਵਜੇ ਕਿਸਾਨ ਇਕੱਠੇ ਹੋ ਕੇ ਪੰਜਾਬ-ਹਰਿਆਣਾ ਦੇ ਸ਼ੰਭੂ, ਖਨੌਰੀ ਅਤੇ ਡੱਬਵਾਲੀ ਬਾਰਡਰ ’ਤੇ ਪਹੁੰਚੇ। ਜ਼ਿਆਦਾਤਰ ਕਿਸਾਨ ਸ਼ੰਭੂ ਬਾਰਡਰ ’ਤੇ ਪਹੁੰਚ ਗਏ। ਜਿਵੇਂ ਹੀ ਕਿਸਾਨ ਇੱਥੇ ਪੁੱਜੇ ਤਾਂ ਹਰਿਆਣਾ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡਣੇ ਸ਼ੁਰੂ ਕਰ ਦਿੱਤੇ।