ਕਿਸਾਨਾਂ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਰਹੀ ਬੇਸਿੱਟਾ
ਚੰਡੀਗੜ੍ਹ : ਪੰਜਾਬ ਸਰਕਾਰ ਅਤੇ ਕਿਸਾਨਾਂ ਵਿਚਾਲੇ ਇੱਕ ਵਾਰ ਫਿਰ ਟਕਰਾਅ ਦੀ ਸਥਿਤੀ ਬਣ ਸਕਦੀ ਹੈ ਕਿਉਂਕਿ ਅੱਜ ਨਹਿਰੀ ਪਾਣੀ ਸੰਘਰਸ਼ ਕਮੇਟੀ ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨਾਲ ਪੰਜਾਬ ਸਕੱਤਰੇਤ ਵਿਖੇ ਹੋਈ ਮੀਟਿੰਗ ਦਾ ਕੋਈ ਨਤੀਜਾ ਨਹੀਂ ਨਿਕਲਿਆ। ਇਸ ਸਬੰਧੀ ਸੰਘਰਸ਼ ਕਮੇਟੀ ਦੇ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਨੇ 27 ਸਤੰਬਰ ਨੂੰ ਧੂਰੀ ਵਿਖੇ ਰੋਸ ਮਾਰਚ ਕੱਢ […]
By : Editor (BS)
ਚੰਡੀਗੜ੍ਹ : ਪੰਜਾਬ ਸਰਕਾਰ ਅਤੇ ਕਿਸਾਨਾਂ ਵਿਚਾਲੇ ਇੱਕ ਵਾਰ ਫਿਰ ਟਕਰਾਅ ਦੀ ਸਥਿਤੀ ਬਣ ਸਕਦੀ ਹੈ ਕਿਉਂਕਿ ਅੱਜ ਨਹਿਰੀ ਪਾਣੀ ਸੰਘਰਸ਼ ਕਮੇਟੀ ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨਾਲ ਪੰਜਾਬ ਸਕੱਤਰੇਤ ਵਿਖੇ ਹੋਈ ਮੀਟਿੰਗ ਦਾ ਕੋਈ ਨਤੀਜਾ ਨਹੀਂ ਨਿਕਲਿਆ। ਇਸ ਸਬੰਧੀ ਸੰਘਰਸ਼ ਕਮੇਟੀ ਦੇ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਨੇ 27 ਸਤੰਬਰ ਨੂੰ ਧੂਰੀ ਵਿਖੇ ਰੋਸ ਮਾਰਚ ਕੱਢ ਕੇ ਪੰਜਾਬ ਦੇ ਮੁੱਖ ਮੰਤਰੀ ਦਾ ਪੁਤਲਾ ਫੂਕਣ ਦਾ ਐਲਾਨ ਕੀਤਾ ਹੈ।
ਸੰਘਰਸ਼ ਕਮੇਟੀ ਦੇ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਨੇ ਦਿਨ-ਰਾਤ ਅਰਥੀ ਫੂਕ ਮਾਰਚ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਅੱਜ ਸਕੱਤਰੇਤ ਵਿਖੇ ਹੋਈ ਮੀਟਿੰਗ ਵਿੱਚ ਸੰਘਰਸ਼ ਕਮੇਟੀ ਦੇ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਤੋਂ ਇਲਾਵਾ ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ, ਮੱਘਰ ਸਿੰਘ ਭੂਦਨ, ਸੁਖਵਿੰਦਰ ਸਿੰਘ ਚੂੰਘਾਂ, ਬੀਕੇਯੂ ਉਗਰਾਹਾਂ ਦੇ ਆਗੂ ਹਰਜੀਤ ਸਿੰਘ ਬਦੇਸ਼ਾ ਹਾਜ਼ਰ ਸਨ।