ਪੰਜਾਬ ਵਿਧਾਨ ਸਭਾ ’ਚ ਕਿਸਾਨ ਅੰਦੋਲਨ ’ਤੇ ਹੰਗਾਮਾ
ਚੰਡੀਗੜ੍ਹ, 1 ਮਾਰਚ : ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਭਾਸ਼ਣ ਨਾਲ ਸ਼ੁਰੂ ਹੋ ਚੁੱਕਿਆ ਏ ਪਰ ਸੈਸ਼ਨ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨਾਂ ਦਾ ਮੁੱਦਾ ਸਦਨ ਵਿਚ ਉਠਾਉਣਾ ਸ਼ੁਰੂ ਕਰ ਦਿੱਤਾ, ਉਨ੍ਹਾਂ ਦੇ ਪਿੱਛੇ ਹੋਰ ਕਾਂਗਰਸੀ ਨੇਤਾਵਾਂ ਨੇ ਵੀ ਸਦਨ ਵਿਚ ਨਾਅਰੇਬਾਜ਼ੀ ਸ਼ੁਰੂ […]
By : Makhan Shah
ਚੰਡੀਗੜ੍ਹ, 1 ਮਾਰਚ : ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਭਾਸ਼ਣ ਨਾਲ ਸ਼ੁਰੂ ਹੋ ਚੁੱਕਿਆ ਏ ਪਰ ਸੈਸ਼ਨ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨਾਂ ਦਾ ਮੁੱਦਾ ਸਦਨ ਵਿਚ ਉਠਾਉਣਾ ਸ਼ੁਰੂ ਕਰ ਦਿੱਤਾ, ਉਨ੍ਹਾਂ ਦੇ ਪਿੱਛੇ ਹੋਰ ਕਾਂਗਰਸੀ ਨੇਤਾਵਾਂ ਨੇ ਵੀ ਸਦਨ ਵਿਚ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਵਿਰੋਧੀਆਂ ਵੱਲੋਂ ਕਿਸਾਨਾਂ ਦੀਆਂ ਮੰਗਾਂ ਅਤੇ ਜ਼ੀਰੋ ਐਫਆਈਆਰ ਦਾ ਮੁੱਦਾ ਉਠਾਇਆ ਗਿਆ।
ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਸ਼ੁਰੂਆਤ ਹੋ ਗਈ, ਜਿਸ ਦੌਰਾਨ ਕਾਂਗਰਸ ਵੱਲੋਂ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਹੰਗਾਮਾ ਕੀਤਾ ਗਿਆ। ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਰਾਜਪਾਲ ਦੇ ਭਾਸ਼ਣ ਨੂੰ ਵਿਚਾਲੇ ਹੀ ਰੋਕ ਦਿੱਤਾ।
ਬਾਜਵਾ ਨੇ ਰਾਜਪਾਲ ਨੂੰ ਆਖਿਆ ਕਿ 300 ਕਿਸਾਨ ਹਸਪਤਾਲਾਂ ਵਿਚ ਜ਼ਖ਼ਮੀ ਹਾਲਤ ਵਿਚ ਪਏ ਨੇ, ਉਨ੍ਹਾਂ ਬਾਰੇ ਸਰਕਾਰ ਕੁੱਝ ਨਹੀਂ ਸੋਚ ਰਹੀ। ਰਾਜਪਾਲ ਨੇ ਆਖਿਆ ਕਿ ਉਹ ਉਨ੍ਹਾਂ ਨੂੰ ਬੋਲਣ ਦੇਣ ਅਤੇ ਬਾਅਦ ਵਿਚ ਆਪਣੇ ਮੁੱਦਾ ਉਠਾਉਣ। ਇਸ ’ਤੇ ਬਾਜਵਾ ਨੇ ਆਖਿਆ ਕਿ ਇਹ ਜੋ ਤੁਸੀਂ ਪੜ੍ਹ ਰਹੇ ਹੋ, ਇਹ ਸਾਰਾ ਝੂਠ ਦਾ ਪੁਲੰਦਾ ਏ, ਕਿਸਾਨਾਂ ਦੇ ਮਸਲੇ ਬੇਹੱਦ ਜ਼ਰੂਰੀ ਨੇ।
ਸਦਨ ਤੋਂ ਬਾਹਰ ਆਉਣ ਮਗਰੋਂ ਪ੍ਰਤਾਪ ਸਿੰਘ ਬਾਜਵਾ ਨੇ ਆਖਿਆ ਕਿ ਕੋਈ ਅਜਿਹੀ ਐਫਆਈਆਰ ਵੀ ਹੋ ਸਕਦੀ ਐ, ਜਿਸ ਵਿਚ ਪੁਲਿਸ ਅਣਪਛਾਤੀ ਹੋਵੇ। ਉਨ੍ਹਾਂ ਆਖਿਆ ਕਿ ਮੌਜੂਦਾ ਸਮੇਂ ਭਗਵੰਤ ਮਾਨ ਨੂੰ ਸੀਐਮ ਰਹਿਣ ਦਾ ਕੋਈ ਅਧਿਕਾਰ ਨਹੀਂ। ਰਾਜਪਾਲ ਵੀ ਇਸ ਗੱਲ ਨੂੰ ਮੰਨ ਚੁੱਕੇ ਨੇ, ਉਨ੍ਹਾਂ ਨੇ ਭਾਸ਼ਣ ’ਚ ਲਿਖਿਆ ਝੂਠ ਦਾ ਪੁਲੰਦਾ ਉਥੇ ਦਾ ਉਥੇ ਹੀ ਰੱਖ ਦਿੱਤਾ।
ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਸੁਖਵਿੰਦਰ ਸੁੱਖੀ ਵੱਲੋਂ ਵੀ ਪੰਜਾਬ ਸਰਕਾਰ ’ਤੇ ਨਿਸ਼ਾਨੇ ਸਾਧੇ ਗਏ। ਉਨ੍ਹਾਂ ਆਖਿਆ ਕਿ ਦੋ ਸਾਲ ਵਿਚ ਸਰਕਾਰ ਨੇ ਕੁੱਝ ਨਹੀਂ ਕੀਤਾ, ਪੰਜਾਬ ਦੀਆਂ ਔਰਤਾਂ ਅਜੇ ਤੱਕ ਇਕ ਹਜ਼ਾਰ ਰੁਪਏ ਦਾ ਇੰਤਜ਼ਾਰ ਕਰ ਰਹੀਆਂ ਨੇ।
ਦੱਸ ਦਈਏ ਕਿ ਬਜਟ ਸੈਸ਼ਨ ਦੇ ਪਹਿਲੇ ਦਿਨ ਤੋਂ ਅੰਦਾਜ਼ਾ ਹੋ ਗਿਆ ਏ ਕਿ ਇਹ ਸੈਸ਼ਨ ਕਾਫ਼ੀ ਹੰਗਾਮੇਦਾਰ ਰਹਿਣ ਵਾਲਾ ਏ, ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਪੂਰੀ ਤਰ੍ਹਾਂ ਸਰਕਾਰ ਨੂੰ ਘੇਰਨ ਦੇ ਮੂਡ ਵਿਚ ਨੇ।