ਵਿਰੋਧ ਕਰਨ ਦੀ ਬਜਾਏ ਚੋਣਾਂ ਵਿਚ ਉਤਰਨ ਕਿਸਾਨ : ਰਾਣਾ ਗੁਰਮੀਤ ਸੋਢੀ
ਫਾਜ਼ਿਲਕਾ, 15 ਮਈ, ਨਿਰਮਲ : ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਰਾਣਾ ਗੁਰਮੀਤ ਸੋਢੀ ਨੂੰ ਚੋਣ ਮੈਦਾਨ ਵਿਜ ਉਤਾਰਿਆ ਹੈ। ਇਸ ਤੋਂ ਬਾਅਦ ਹੁਣ ਰਾਣਾ ਗੁਰਮੀਤ ਸੋਢੀ ਚੋਣ ਪ੍ਰਚਾਰ ਲਈ ਲੋਕ ਸਭਾ ਹਲਕੇ ਦੇ ਹਰ ਜ਼ਿਲ੍ਹੇ ਅਤੇ ਸ਼ਹਿਰ ਵਿਚ ਜਾ ਰਹੇ ਹਨ। ਜਿੱਥੇ ਕਿਸਾਨਾਂ ਦੁਆਰਾ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ। ਕਿਤੇ ਕਾਲੀਆਂ ਝੰਡੀਆਂ ਦਿਖਾਈ ਜਾ […]
By : Editor Editor
ਫਾਜ਼ਿਲਕਾ, 15 ਮਈ, ਨਿਰਮਲ : ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਰਾਣਾ ਗੁਰਮੀਤ ਸੋਢੀ ਨੂੰ ਚੋਣ ਮੈਦਾਨ ਵਿਜ ਉਤਾਰਿਆ ਹੈ। ਇਸ ਤੋਂ ਬਾਅਦ ਹੁਣ ਰਾਣਾ ਗੁਰਮੀਤ ਸੋਢੀ ਚੋਣ ਪ੍ਰਚਾਰ ਲਈ ਲੋਕ ਸਭਾ ਹਲਕੇ ਦੇ ਹਰ ਜ਼ਿਲ੍ਹੇ ਅਤੇ ਸ਼ਹਿਰ ਵਿਚ ਜਾ ਰਹੇ ਹਨ। ਜਿੱਥੇ ਕਿਸਾਨਾਂ ਦੁਆਰਾ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ। ਕਿਤੇ ਕਾਲੀਆਂ ਝੰਡੀਆਂ ਦਿਖਾਈ ਜਾ ਰਹੀਆਂ ਹਨ ਤੇ ਕਿਤੇ ਕਿਸਾਨ ਕਾਲੀ ਪੱਟੀਆਂ ਬੰਨ੍ਹ ਕੇ ਪਹੁੰਚ ਰਹੇ ਹਨ।
ਕਿਸਾਨਾਂ ਦੁਆਰਾ ਕੀਤੇ ਜਾ ਰਹੇ ਲਗਾਤਾਰ ਵਿਰੋਧ ਤੋਂ ਬਾਅਦ ਹੁਣ ਰਾਣਾ ਗੁਰਮੀਤ ਸੋਢੀ ਨੇ ਚੁੱਪ ਵੱਟ ਲਈ ਹੈ। ਫਾਜ਼ਿਲਕਾ ਪਹੁੰਚੇ ਰਾਣਾ ਗੁਰਮੀਤ ਸੋਢੀ ਨੇ ਦੋ ਟੁੱਕ ਸਾਫ ਕੀਤਾ ਕਿ ਕਿਸਾਨ ਭਾਜਪਾ ਦਾ ਵਿਰੋਧ ਕਰਨ ਦੀ ਬਜਾਏ ਚੋਣ ਮੈਦਾਨ ਵਿਚ ਉਤਰਨ ਅਤੇ ਚੋਣ ਲੜਨ।
ਫਾਜ਼ਿਲਕਾ ਦੇ ਅਬੋਰਡ ਰੋਡ ’ਤੇ ਇੱਕ ਨਿੱਜੀ ਪੈਲੇਸ ਵਿਚ ਪਹੁੰਚੇ ਫਿਰੋਜ਼ਪੁਰ ਲੋਕ ਸਭਾ ਤੋਂ ਬੀਜੇਪੀ ਦੇ ਉਮੀਦਵਾਰ ਰਾਣਾ ਗੁਰਮੀਤ ਸੋਢੀ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਉਹ ਕਿਸਾਨ ਭਰਾਵਾਂ ਨੂੰ ਬੇਨਤੀ ਕਰਦੇ ਹਨ ਕਿ ਉਨ੍ਹਾਂ ਦੀ ਜੋ ਵੀ ਮੰਗਾਂ ਹਨ ਉਨ੍ਹਾਂ ਨੂੰ ਲੈ ਕੇ ਕੇਂਦਰੀ ਮੰਤਰੀਆਂ ਦੇ ਨਾਲ ਬੈਠਕ ਹੋ ਚੁੱਕੀ ਹੈ। ਚੋਣਾਂ ਦਾ ਮਾਹੌਲ ਹੈ, ਚੋਣਾਂ ਤੋਂ ਬਾਅਦ ਅਜਿਹੇ ਮਸਲੇ ਹੱਲ ਹੋ ਜਾਣਗੇ। ਸੜਕ ’ਤ ਖੜ੍ਹੇ ਹੋਣ ਨਾਲ, ਨਾਅਰੇਬਾਜ਼ੀ ਕਰਨ ਅਤੇ ਰਸਤਾ ਰੋਕਣ ਨਾਲ ਇਹ ਮਸਲੇ ਹੱਲ ਨਹੀਂ ਹੋਣਗੇ।
ਇਹ ਖ਼ਬਰ ਵੀ ਪੜ੍ਹੋ
ਕੇਂਦਰੀ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਹੁਣ ਪੰਜਾਬ ਦੇ ਨੰਗਲ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐਚਪੀ) ਦੇ ਆਗੂ ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ ਦੇ ਕਤਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕੱਲ੍ਹ ਐਨਆਈਏ ਨੇ ਦਿੱਲੀ ਵਿੱਚ ਇਸ ਕਤਲ ਸਬੰਧੀ ਇੱਕ ਵੱਖਰੀ ਐਫਆਈਆਰ ਦਰਜ ਕੀਤੀ ਹੈ।
ਮੰਨਿਆ ਜਾ ਰਿਹਾ ਹੈ ਕਿ ਜਲਦੀ ਹੀ ਐਨਆਈਏ ਦੀ ਟੀਮ ਪੰਜਾਬ ਪੁਲਿਸ ਵੱਲੋਂ ਪ੍ਰਭਾਕਰ ਕਤਲ ਕਾਂਡ ’ਚ ਗ੍ਰਿਫਤਾਰ ਕੀਤੇ ਗਏ ਦੋ ਦੋਸ਼ੀਆਂ ਨੂੰ ਪੁੱਛਗਿੱਛ ਲਈ ਰਿਮਾਂਡ ’ਤੇ ਲੈ ਜਾਵੇਗੀ। ਪੰਜਾਬ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਫੜੇ ਗਏ ਮੁਲਜ਼ਮਾਂ ਦੇ ਪਾਕਿਸਤਾਨ ਨਾਲ ਸਬੰਧ ਸਨ ਅਤੇ ਕਤਲ ਵੀ ਪਾਕਿਸਤਾਨ ਦੇ ਇਸ਼ਾਰੇ ’ਤੇ ਕੀਤਾ ਗਿਆ ਸੀ।
ਦੱਸ ਦੇਈਏ ਕਿ ਵਿਕਾਸ ਪ੍ਰਭਾਕਰ ਉਰਫ ਵਿਕਾਸ ਬੱਗਾ ਦੇ ਕਤਲ ਤੋਂ 2 ਦਿਨ ਬਾਅਦ ਪੁਲਸ ਨੇ ਇਸ ਮਾਮਲੇ ’ਚ ਦੋ ਦੋਸ਼ੀਆਂ ਮਨਦੀਪ ਕੁਮਾਰ ਉਰਫ ਮੰਗੀ ਅਤੇ ਸੁਰਿੰਦਰ ਕੁਮਾਰ ਉਰਫ ਰਿੱਕਾ ਨੂੰ ਗ੍ਰਿਫਤਾਰ ਕੀਤਾ ਸੀ। ਪੁਲਸ ਦੀ ਮੁੱਢਲੀ ਪੁੱਛਗਿੱਛ ਦੌਰਾਨ ਉਸ ਨੇ ਖੁਲਾਸਾ ਕੀਤਾ ਕਿ ਪ੍ਰਭਾਕਰ ਦੀ ਹੱਤਿਆ ਦੇ ਹੁਕਮ ਪਾਕਿਸਤਾਨ ਸਥਿਤ ਉਸ ਦੇ ਬੌਸ ਨੇ ਦਿੱਤੇ ਸਨ। ਪਰ ਉਸ ਨੂੰ ਕਤਲ ਲਈ ਪੁਰਤਗਾਲ ਤੋਂ ਫੰਡ ਦਿੱਤਾ ਗਿਆ ਸੀ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਾਅਵਾ ਕੀਤਾ ਸੀ ਕਿ ਦੋਵੇਂ ਮੁਲਜ਼ਮ ਆਈਐਸਆਈ ਦੇ ਇਸ਼ਾਰੇ ’ਤੇ ਲੰਮੇ ਸਮੇਂ ਤੋਂ ਪੰਜਾਬ ਵਿੱਚ ਕੰਮ ਕਰ ਰਹੇ ਸਨ। ਉਸ ਨੂੰ ਪੰਜਾਬ ਪੁਲਿਸ ਦੀ ਏਜੰਸੀ ਸਟੇਟ ਸਪੈਸ਼ਲ ਆਪਰੇਟਿੰਗ ਸੈੱਲ ਮੋਹਾਲੀ ਨੇ ਗ੍ਰਿਫਤਾਰ ਕੀਤਾ ਸੀ।
ਦੱਸ ਦੇਈਏ ਕਿ 13 ਅਪ੍ਰੈਲ ਦੀ ਸ਼ਾਮ ਨੂੰ ਵੀਐਚਪੀ ਨੰਗਲ ਮੰਡਲ ਦੇ ਪ੍ਰਧਾਨ ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ ਦੀ ਰੂਪਨਗਰ ਦੇ ਰੇਲਵੇ ਰੋਡ ਨੰਗਲ ’ਤੇ ਸਥਿਤ ਉਨ੍ਹਾਂ ਦੀ ਦੁਕਾਨ ’ਤੇ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇੱਕ ਹਮਲਾਵਰ ਨੇ ਹੈਲਮੇਟ ਪਾਇਆ ਹੋਇਆ ਸੀ ਅਤੇ ਦੂਜੇ ਨੇ ਮਫਲਰ ਨਾਲ ਮੂੰਹ ਢੱਕਿਆ ਹੋਇਆ ਸੀ। ਪੁਲਿਸ ਨੇ ਕਤਲ ਵਿੱਚ ਵਰਤੇ ਗਏ .32 ਬੋਰ ਦੇ ਦੋ ਪਿਸਤੌਲ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਪੁਲਿਸ ਨੇ ਮੁਲਜ਼ਮਾਂ ਕੋਲੋਂ ਕਰੀਬ 16 ਜਿੰਦਾ ਕਾਰਤੂਸ ਅਤੇ ਇੱਕ ਖਾਲੀ ਕਾਰਤੂਸ ਵੀ ਬਰਾਮਦ ਕੀਤਾ ਹੈ।
ਦੋਵੇਂ ਨਿਸ਼ਾਨੇਬਾਜ਼ ਐਨਕ੍ਰਿਪਟਡ ਐਪਸ ਦੇ ਜ਼ਰੀਏ ਵਿਦੇਸ਼ੀ-ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਇਸ ਕਤਲ ਨੂੰ ਅੰਜਾਮ ਦੇਣ ਲਈ ਫੰਡ ਅਤੇ ਹਥਿਆਰਾਂ ਦਾ ਪ੍ਰਬੰਧ ਕਰਨ ਤੋਂ ਇਲਾਵਾ ਨਿਸ਼ਾਨਾ ਬਣਾਏ ਜਾਣ ਵਾਲੇ ਵਿਅਕਤੀ ਦੀ ਲੋਕੇਸ਼ਨ ਅਤੇ ਫੋਟੋ ਵੀ ਉਨ੍ਹਾਂ ਨਾਲ ਸਾਂਝੀ ਕੀਤੀ ਗਈ ਸੀ। ਜਿਸ ਤੋਂ ਬਾਅਦ ਦੋਸ਼ੀ ਨੇ ਵਾਰਦਾਤ ਨੂੰ ਅੰਜਾਮ ਦਿੱਤਾ।