ਰੋਹਤਕ-ਜੀਂਦ ਰੋਡ 'ਤੇ ਕਿਸਾਨਾਂ ਦਾ ਧਰਨਾ ਸ਼ੁਰੂ
ਰੋਹਤਕ : ਦਿੱਲੀ ਵੱਲ ਮਾਰਚ ਦੇ ਸੱਦੇ 'ਤੇ ਰੋਹਤਕ-ਜੀਂਦ ਰੋਡ 'ਤੇ ਪਿੰਡ ਤਿਤੌਲੀ ਨੇੜੇ ਕਿਸਾਨਾਂ ਨੇ ਧਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ਦੀ ਅਗਵਾਈ ਕਰ ਰਹੇ ਕੁੰਡੂ ਖਾਪ ਦੇ ਮੁਖੀ ਜੈਵੀਰ ਕੁੰਡੂ ਨੇ ਕਿਹਾ ਕਿ ਪਿੱਛੇ ਤੋਂ ਆ ਰਹੇ ਕਿਸਾਨਾਂ ਦੀ ਉਡੀਕ ਕੀਤੀ ਜਾ ਰਹੀ ਹੈ। ਉਨ੍ਹਾਂ […]
By : Editor (BS)
ਰੋਹਤਕ : ਦਿੱਲੀ ਵੱਲ ਮਾਰਚ ਦੇ ਸੱਦੇ 'ਤੇ ਰੋਹਤਕ-ਜੀਂਦ ਰੋਡ 'ਤੇ ਪਿੰਡ ਤਿਤੌਲੀ ਨੇੜੇ ਕਿਸਾਨਾਂ ਨੇ ਧਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ਦੀ ਅਗਵਾਈ ਕਰ ਰਹੇ ਕੁੰਡੂ ਖਾਪ ਦੇ ਮੁਖੀ ਜੈਵੀਰ ਕੁੰਡੂ ਨੇ ਕਿਹਾ ਕਿ ਪਿੱਛੇ ਤੋਂ ਆ ਰਹੇ ਕਿਸਾਨਾਂ ਦੀ ਉਡੀਕ ਕੀਤੀ ਜਾ ਰਹੀ ਹੈ। ਉਨ੍ਹਾਂ ਦੇ ਆਉਣ ਤੱਕ ਅਸੀਂ ਇੱਥੇ ਵਿਰੋਧ ਪ੍ਰਦਰਸ਼ਨ ਕਰਾਂਗੇ।
ਉਨ੍ਹਾਂ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨ ਅਤੇ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ ਲਿਆ ਹੈ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਮਾਰਚ ਕਰ ਰਹੇ ਹਨ। ਪਿਛਲੇ ਦਿਨੀਂ ਕਿਸਾਨ ਅੰਦੋਲਨ ਦੌਰਾਨ ਸਰਕਾਰ ਵੱਲੋਂ ਜੋ ਮੰਗਾਂ ਮੰਨੀਆਂ ਗਈਆਂ ਸਨ, ਉਹ ਵੀ ਪੂਰੀਆਂ ਨਹੀਂ ਕੀਤੀਆਂ ਗਈਆਂ। ਇਸ ਲਈ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ ਕੀਤਾ ਹੈ।
ਇਸ ਦੇ ਨਾਲ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਕਿਸਾਨਾਂ ਨੂੰ ਰੋਕਣ ਦੇ ਯਤਨ ਕੀਤੇ ਜਾ ਰਹੇ ਹਨ। ਪ੍ਰਸ਼ਾਸਨ ਸਖ਼ਤੀ ਨਾਲ ਨਜਿੱਠਣ ਦੇ ਮੂਡ ਵਿੱਚ ਹੈ। ਜ਼ਿਲ੍ਹਾ ਮੈਜਿਸਟਰੇਟ ਅਜੈ ਕੁਮਾਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 23 (2) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਵੱਖ-ਵੱਖ ਕਿਸਾਨ ਯੂਨੀਅਨਾਂ ਵੱਲੋਂ ਕੀਤੇ ਜਾ ਰਹੇ ਧਰਨੇ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਦੇ ਮਕਸਦ ਨਾਲ ਪੁਲਿਸ ਅਧਿਕਾਰੀਆਂ ਸਮੇਤ ਡਿਊਟੀ ਮੈਜਿਸਟਰੇਟ ਦੀ ਨਿਯੁਕਤੀ ਕੀਤੀ ਹੈ।
ਖੁਫੀਆ ਰਿਪੋਰਟ ਵਿਚ ਕਿਸਾਨਾਂ ਦਾ ਦਿੱਲੀ ਘੇਰਨ ਦਾ ਪਲਾਨ ਡੀਕੋਡ
ਸ਼ੰਭੂ ਬਾਰਡਰ, 13 ਫ਼ਰਵਰੀ, ਨਿਰਮਲ : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਹਰਿਆਣਾ ਅਤੇ ਪੰਜਾਬ ਸਮੇਤ ਵੱਖ-ਵੱਖ ਸੂਬਿਆਂ ਦੇ ਕਿਸਾਨ ਦਿੱਲੀ ਮਾਰਚ ਲਈ ਰਵਾਨਾ ਹੋਏ ਹਨ। ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਦਿੱਲੀ ਵਿਚ ਦਾਖ਼ਲ ਹੋਣ ਤੋਂ ਰੋਕਣ ਲਈ ਦਿੱਲੀ ਪੁਲਿਸ ਨੇ ਸਾਰੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਹਨ। ਇਸ ਤੋਂ ਇਲਾਵਾ ਕੰਕਰੀਟ ਦੇ ਬੈਰੀਅਰ, ਲੋਹੇ ਦੀਆਂ ਮੇਖਾਂ ਅਤੇ ਕੰਡਿਆਲੀ ਤਾਰਾਂ ਲਗਾ ਕੇ ਕਿਸਾਨਾਂ ਨੂੰ ਅੰਦਰ ਜਾਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸ ਸਭ ਦੇ ਵਿਚਕਾਰ, ਖੁਫੀਆ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਕਿਸਾਨ ਪ੍ਰਦਰਸ਼ਨਕਾਰੀ ਸਰਹੱਦ ਦੇ ਆਲੇ-ਦੁਆਲੇ ਦੇ ਦੂਰ-ਦੁਰਾਡੇ ਇਲਾਕਿਆਂ ਅਤੇ ਸੜਕਾਂ ਤੋਂ ਜਿੱਥੇ ਵਾਹਨ ਨਹੀਂ ਲੰਘ ਸਕਦੇ ਹਨ, ਤੋਂ ਛੋਟੇ ਸਮੂਹਾਂ ਵਿੱਚ ਪੈਦਲ ਦਿੱਲੀ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰਨਗੇ। ਇੰਨਾ ਹੀ ਨਹੀਂ ਕਿਸਾਨ ਆਪਣੇ ਨਾਲ 6 ਮਹੀਨਿਆਂ ਦਾ ਰਾਸ਼ਨ ਵੀ ਲੈ ਕੇ ਜਾ ਰਹੇ ਹਨ, ਤਾਂ ਜੋ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਅੱਗੇ ਲੰਬੇ ਸਮੇਂ ਤੱਕ ਡਟ ਕੇ ਖੜ੍ਹੇ ਹੋ ਸਕਣ।
ਖ਼ੁਫ਼ੀਆ ਜਾਣਕਾਰੀ ਅਨੁਸਾਰ ਕਿਸਾਨਾਂ ਨੇ 1500 ਟਰੈਕਟਰਾਂ ਅਤੇ 500 ਤੋਂ ਵੱਧ ਵਾਹਨਾਂ ਨਾਲ ਪੰਜਾਬ ਤੋਂ ਦਿੱਲੀ ਤੱਕ ਦਾ ਸਫ਼ਰ ਤੈਅ ਕੀਤਾ ਹੈ। ਕਿਸਾਨ ਸ਼ੰਭੂ ਸਰਹੱਦ (ਅੰਬਾਲਾ), ਖਨੌਰੀ (ਜੀਂਦ) ਅਤੇ ਡੱਬਵਾਲੀ (ਸਿਰਸਾ) ਤੋਂ ਦਿੱਲੀ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਹਨ। ਕਿਸਾਨਾਂ ਕੋਲ ਕਰੀਬ 6 ਮਹੀਨਿਆਂ ਦਾ ਰਾਸ਼ਨ ਹੈ।