ਕਿਸਾਨਾਂ ਨੇ 26 ਜਨਵਰੀ ’ਤੇ ਟਰੈਕਟਰ ਮਾਰਚ ਕੱਢਿਆ
ਨਾਭਾ, 26 ਜਨਵਰੀ, ਨਿਰਮਲ : ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਦੇਸ਼ ਵਿਚ 38 ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਮਨਵਾਉਣ ਲਈ 26 ਜਨਵਰੀ ਨੂੰ ਟਰੈਕਟਰ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ ਦੇ ਤਹਿਤ ਨਾਭਾ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਵਿਸ਼ਾਲ ਟਰੈਕਟਰ ਮਾਰਚ ਕੱਢਿਆ ਗਿਆ। ਸੰਯੁਕਤ ਕਿਸਾਨ ਮੋਰਚਾ ਕਿਸਾਨਾਂ ਮਜ਼ਦੂਰਾਂ ਦੇ ਸਾਰੇ ਕਰਜ਼ੇ ਮੁਆਫ਼ ਕਰਨ, […]
By : Editor Editor
ਨਾਭਾ, 26 ਜਨਵਰੀ, ਨਿਰਮਲ : ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਦੇਸ਼ ਵਿਚ 38 ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਮਨਵਾਉਣ ਲਈ 26 ਜਨਵਰੀ ਨੂੰ ਟਰੈਕਟਰ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ ਦੇ ਤਹਿਤ ਨਾਭਾ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਵਿਸ਼ਾਲ ਟਰੈਕਟਰ ਮਾਰਚ ਕੱਢਿਆ ਗਿਆ। ਸੰਯੁਕਤ ਕਿਸਾਨ ਮੋਰਚਾ ਕਿਸਾਨਾਂ ਮਜ਼ਦੂਰਾਂ ਦੇ ਸਾਰੇ ਕਰਜ਼ੇ ਮੁਆਫ਼ ਕਰਨ, ਖੇਤੀ ਲਾਗਤਾਂ ਘਟਾਉਣ, ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਹੋਰ ਕਿਸਾਨੀ ਮੰਗਾਂ ਨੂੰ ਲੈਕੇ ਲਗਾਤਾਰ ਸੰਘਰਸ਼ ਕਰ ਰਿਹਾ ਹੈ, ਕਿਸਾਨਾਂ ਨੇ ਚੇਤਾਵਨੀ ਦਿੱਤੀ ਕਿ ਜਦੋਂ ਤੱਕਰ ਕੇਂਦਰ ਸਰਕਾਰ ਸਾਡੀ ਮੰਗਾਂ ਨਹੀਂ ਮੰਨਦੀ ਉਹ ਤੱਕਰ ਇਹੀ ਸੰਘਰਸ਼ ਲਗਾਤਾਰ ਜਾਰੀ ਰਹੇਗਾ।
ਦਿੱਲੀ ਦੀ ਬਰੂਹਾਂ ਤੇ 26 ਜਨਵਰੀ ਨੂੰ ਕਿਸਾਨਾਂ ਵੱਲੋਂ ਟਰੈਕਟਰ ਪਰੇਡ ਕੀਤੀ ਗਈ ਸੀ ਅਤੇ ਆਪਣੀਆਂ ਮੰਗਾਂ ਮਨਵਾਉਣ ਲਈ ਕੇਂਦਰ ਤੇ ਦਬਾਅ ਪਾਇਆ ਗਿਆ ਸੀ ਪਰ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਕਮੇਟੀਆਂ ਦਾ ਵਾਅਦਾ ਕੀਤਾ ਗਿਆ ਸੀ ਪਰ ਹੁਣ ਦੁਬਾਰਾ ਲਗਾਤਾਰ 26 ਜਨਵਰੀ ਨੂੰ ਕਿਸਾਨਾਂ ਵੱਲੋਂ ਟਰੈਕਟਰ ਪਰੇਡ ਹਰ ਸ਼ਹਿਰ ਵਿੱਚ ਕੀਤੀ ਜਾ ਰਹੀ ਹੈ। ਜਿਸ ਦੇ ਤਹਿਤ ਨਾਭਾ ਵਿਖੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ, ਭਾਰਤੀ ਕਿਸਾਨ ਯੂਨੀਅਨ ਡਕਾਉਂਦਾ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਫਰੰਟ ਹੈਗਾ ਜਿਹੜਾ ਅਤੇ ਭਾਰਤੀ ਕਿਸਾਨ ਯੂਨੀਅਨ ਆਜ਼ਾਦ ਢੋਲਾ ਵਾ ਹੋਰ ਜਥੇਬੰਦੀਆਂ ਵੱਲੋਂ ਟਰੈਕਟਰ ਮਾਰਚ ਵਿੱਚ ਹਿੱਸਾ ਲਿਆ ਇਹ ਟਰੈਕਟਰ ਮਾਰਚ ਵੱਖ-ਵੱਖ ਬਾਜ਼ਾਰਾਂ ਵਿੱਚੋਂ ਦੀ ਹੁੰਦਾ ਸਮਾਪਤ ਹੋਇਆ।
ਇਸ ਮੌਕੇ ਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਤੁਸੀਂ ਦਿੱਲੀ ਦੀਆ ਬਰੂਹਾਂ ਤੋਂ ਉੱਥੇ ਜਾਵੋ ਅਤੇ ਅਸੀਂ ਸਾਰੀਆਂ ਹੀ ਤੁਹਾਡੀਆਂ ਮੰਗਾਂ ਮੰਨਾਂਗੇ ਪਰ ਕੇਂਦਰ ਸਰਕਾਰ ਨੇ ਸਾਡੀ ਇੱਕ ਮੰਗ ਵੀ ਨਹੀਂ ਮੰਨੀ ਜਿਸ ਕਰਕੇ ਸਾਨੂੰ ਹਰ ਸਾਲ 26 ਜਨਵਰੀ ਨੂੰ ਟਰੈਕਟਰ ਪਰੇਡ ਰਾਹੀਂ ਕੇਂਦਰ ਸਰਕਾਰ ਖਿਲਾਫ ਦਬਾਅ ਬਣਾਉਣਾ ਪੈਂਦਾ ਹੈ ਪਰ ਅਸੀਂ ਪਿੱਛੇ ਨਹੀਂ ਹਟਾਏ ਜਦੋਂ ਤੱਕ ਕੇਂਦਰ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ ਉਹ ਤਕਰ ਇਹ ਲਗਾਤਾਰ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਉਹਨਾਂ ਕਿਹਾ ਕਿ ਸਾਡੀਆਂ 38 ਕਿਸਾਨ ਜਥੇਬੰਦੀਆਂ ਇੱਕਮੁੱਠ ਹਨ ਅਤੇ ਇਹ ਪ੍ਰਦਰਸ਼ਨ ਸਾਰੇ ਦੇਸ਼ ਭਰ ਵਿੱਚ ਅੱਜ ਹੋ ਰਿਹਾ ਹੈ।