ਹਰਿਆਣਾ ਵਿਚ ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ

ਹਰਿਆਣਾ ਵਿਚ ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ

ਪਾਣੀਪਤ, 17 ਫ਼ਰਵਰੀ, ਨਿਰਮਲ : ਅੱਜ 17 ਫਰਵਰੀ ਨੂੰ ਕਿਸਾਨ ਅੰਦੋਲਨ ਦਾ 5ਵਾਂ ਦਿਨ ਹੈ। ਹਰਿਆਣਾ ਵਿਚ ਕਿਸਾਨਾਂ ਨੇ ਵੱਖ ਵੱਖ ਥਾਵਾਂ ’ਤੇ ਟਰੈਕਟਰ ਮਾਰਚ ਕੱਢਿਆ।ਪੰਜਾਬ ਦੇ ਕਿਸਾਨ ਦਿੱਲੀ ਜਾਣ ਦੀ ਜ਼ਿੱਦ ਨਾਲ ਸ਼ੰਭੂ ਬਾਰਡਰ ’ਤੇ ਖੜ੍ਹੇ ਹਨ। ਇਸ ਅੰਦੋਲਨ ਦੌਰਾਨ ਇੱਕ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਅਤੇ ਇੱਕ ਸਬ ਇੰਸਪੈਕਟਰ ਦੀ ਦਮ ਘੁੱਟਣ ਨਾਲ ਮੌਤ ਹੋ ਗਈ।

ਪੰਜਾਬ ਦੀ ਸਭ ਤੋਂ ਵੱਡੀ ਕਿਸਾਨ ਜਥੇਬੰਦੀ ਬੀਕੇਯੂ (ਉਗਰਾਹਾਂ) ਵੀ ਅੰਦੋਲਨ ਵਿੱਚ ਕੁੱਦ ਪਈ ਹੈ। ਯੂਨੀਅਨ ਨੇ ਸ਼ਨੀਵਾਰ ਤੋਂ 2 ਦਿਨਾਂ ਲਈ ਪੰਜਾਬ ਵਿੱਚ ਸਾਰੇ ਟੋਲ ਫਰੀ ਕਰ ਦਿੱਤੇ ਹਨ। ਕਿਸਾਨਾਂ ਨੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਭਾਜਪਾ ਆਗੂ ਕੇਵਲ ਢਿੱਲੋਂ ਦੇ ਘਰ ਦੇ ਬਾਹਰ ਟੈਂਟ ਲਗਾ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਹਰਿਆਣਾ ਵਿੱਚ ਬੀਕੇਯੂ (ਚੜੂਨੀ) ਵੱਲੋਂ ਤਹਿਸੀਲਾਂ ਵਿੱਚ ਟਰੈਕਟਰ ਮਾਰਚ ਕੱਢੇ ਜਾ ਰਹੇ ਹਨ।

ਇਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜੇਕਰ ਕੇਂਦਰ ਦੀ ਮੋਦੀ ਸਰਕਾਰ ਚਾਹੇ ਤਾਂ ਆਰਡੀਨੈਂਸ ਲਿਆ ਕੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੇ ਸਕਦੀ ਹੈ। ਬਾਅਦ ਵਿੱਚ, ਇੱਕ ਬਿੱਲ ਸੰਸਦ ਵਿੱਚ ਲਿਆਇਆ ਜਾ ਸਕਦਾ ਹੈ ਅਤੇ ਇਸ ਨੂੰ ਕਾਨੂੰਨ ਵਿੱਚ ਬਦਲਿਆ ਜਾ ਸਕਦਾ ਹੈ। ਅਜਿਹਾ ਪਹਿਲਾਂ ਵੀ ਕਈ ਮਾਮਲਿਆਂ ਵਿੱਚ ਕੀਤਾ ਜਾ ਚੁੱਕਾ ਹੈ।ਦੂਜੇ ਪਾਸੇ ਕਿਸਾਨ ਜਥੇਬੰਦੀਆਂ ਦੀਆਂ ਮੰਗਾਂ ਨੂੰ ਲੈ ਕੇ ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਵਿਚਾਲੇ ਐਤਵਾਰ (18 ਫਰਵਰੀ) ਨੂੰ ਚੰਡੀਗੜ੍ਹ ਵਿੱਚ ਚੌਥੀ ਮੀਟਿੰਗ ਹੋਵੇਗੀ। ਇਸ ਤੋਂ ਪਹਿਲਾਂ ਹੋਈ ਤਿੰਨ ਵਾਰਤਾਵਾਂ ਬੇਸਿੱਟਾ ਰਹੀਆਂ।

ਇਹ ਖ਼ਬਰ ਵੀ ਪੜ੍ਹੋ

ਸਾਲ 2019 ਵਿੱਚ ਗੁਜਰਾਤ ਦੇ ਕਾਂਡਲਾ ਬੰਦਰਗਾਹ ਤੋਂ ਜ਼ਬਤ ਕੀਤੀ ਗਈ 200 ਕਿਲੋ ਹੈਰੋਇਨ ਦੇ ਮਾਮਲੇ ਵਿੱਚ ਗੁਜਰਾਤ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਜੋਬਨਜੀਤ ਸਿੰਘ ਸ਼ੁੱਕਰਵਾਰ ਨੂੰ ਗੁਜਰਾਤ ਪੁਲਿਸ ਨੂੰ ਚਕਮਾ ਦੇ ਕੇ ਜੰਡਿਆਲਾ ਗੁਰੂ ਨੇੜੇ ਇੱਕ ਢਾਬੇ ਤੋਂ ਫਰਾਰ ਹੋ ਗਿਆ ਸੀ। ਉਹ ਜੰਡਿਆਲਾ ਗੁਰੂ ਦੇ ਪਿੰਡ ਧਾਰੜ ਦਾ ਵਸਨੀਕ ਹੈ।ਅੰਮ੍ਰਿਤਸਰ ਪੁਲਸ ਨੇ ਮੁਲਜ਼ਮਾਂ ਦੀ ਫੋਟੋ ਸਾਰੇ ਜ਼ਿਲ੍ਹੇ ਦੇ ਪੁਲਸ ਅਧਿਕਾਰੀਆਂ ਨੂੰ ਭੇਜ ਦਿੱਤੀ, ਜਿਸ ਤੋਂ ਬਾਅਦ ਪੂਰੇ ਪੰਜਾਬ ਪੁਲਸ ਦੇ ਨਾਕਿਆਂ ’ਤੇ ਪੁਲਸ ਨੂੰ ਹਾਈ ਅਲਰਟ ’ਤੇ ਰੱਖ ਦਿੱਤਾ ਗਿਆ ਹੈ। ਮਾਮਲੇ ਦੇ ਜਾਂਚ ਅਧਿਕਾਰੀ ਤਜਿੰਦਰ ਸਿੰਘ ਨੇ ਮੁਲਜ਼ਮ ਦੇ ਫ਼ਰਾਰ ਹੋਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਸੂਤਰਾਂ ਅਨੁਸਾਰ ਗੁਜਰਾਤ ਪੁਲਸ ਦੇ ਐਸਆਈ ਆਰਸੀ ਸੋਲੰਕੀ, ਹੈੱਡ ਕਾਂਸਟੇਬਲ ਰਵਿੰਦਰ ਕੁਮਾਰ, ਨਰੇਨ ਭਾਈ ਅਤੇ ਕਾਂਸਟੇਬਲ ਸੁਰੇਸ਼ ਭਾਈ ਮੁਲਜ਼ਮ ਜੋਬਨਜੀਤ ਸਿੰਘ ਨੂੰ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕਰਨ ਲਈ ਲੈ ਕੇ ਆਏ ਸਨ। ਜਦੋਂ ਪੁਲਿਸ ਟੀਮ ਕਸਬਾ ਬੁੰਡਾਲਾ ਜੰਡਿਆਲਾ ਗੁਰੂ ਨੇੜੇ ਇੱਕ ਢਾਬੇ ’ਤੇ ਖਾਣਾ ਖਾਣ ਲਈ ਰੁਕੀ ਤਾਂ ਦੋਸ਼ੀ ਜੋਬਨ ਖਾਣਾ ਖਾਣ ਤੋਂ ਬਾਅਦ ਹੱਥ ਧੋਣ ਲਈ ਬਾਥਰੂਮ ਚਲਾ ਗਿਆ। ਉਥੋਂ ਉਹ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ।

ਮੁਲਜ਼ਮ ਜੋਬਨਜੀਤ ਦੇ ਫ਼ਰਾਰ ਹੋਣ ਤੋਂ ਬਾਅਦ ਗੁਜਰਾਤ ਪੁਲਸ ਨੇ ਪਹਿਲਾਂ ਆਪਣੇ ਪੱਧਰ ’ਤੇ ਮੁਲਜ਼ਮ ਦੀ ਭਾਲ ਕੀਤੀ ਪਰ ਜਦੋਂ ਮੁਲਜ਼ਮ ਦਾ ਕੋਈ ਸੁਰਾਗ ਨਾ ਲੱਗਾ ਤਾਂ ਗੁਜਰਾਤ ਪੁਲਸ ਨੇ ਜੰਡਿਆਲਾ ਗੁਰੂ ਥਾਣੇ ਅਧੀਨ ਪੈਂਦੀ ਪੁਲਸ ਚੌਕੀ ਬੁੰਡਾਲਾ ਨੂੰ ਮਾਮਲੇ ਦੀ ਸੂਚਨਾ ਦਿੱਤੀ। ਬੁੰਡਾਲਾ ਪੁਲਸ ਚੌਕੀ ਦੇ ਅਧਿਕਾਰੀਆਂ ਨੇ ਤੁਰੰਤ ਆਪਣੇ ਉੱਚ ਅਧਿਕਾਰੀਆਂ ਨੂੰ ਸੂਚਿਤ ਕਰਕੇ ਭਾਲ ਸ਼ੁਰੂ ਕਰ ਦਿੱਤੀ। ਇਸ ਸਬੰਧੀ ਜਦੋਂ ਬੁੰਡਾਲਾ ਚੌਕੀ ਦੇ ਅਧਿਕਾਰੀ ਤਜਿੰਦਰ ਸਿੰਘ ਨਾਲ ਫੋਨ ’ਤੇ ਗੱਲ ਕੀਤੀ ਗਈ ਤਾਂ ਉਨ੍ਹਾਂ ਮੁਲਜ਼ਮ ਜੋਬਨਜੀਤ ਸਿੰਘ ਦੇ ਫਰਾਰ ਹੋਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਮੁਲਜ਼ਮ ਅਜੇ ਤੱਕ ਪੁਲਸ ਦੇ ਹੱਥ ਨਹੀਂ ਲੱਗਾ ਹੈ। ਮੁਲਜ਼ਮ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Related post

ਗੁਰਜੀਤ ਔਜਲਾ ਦੀ ਰੈਲੀ ਦੇ ਬਾਹਰ ਨੌਜਵਾਨ ’ਤੇ ਚਲਾਈ ਗੋਲੀ

ਗੁਰਜੀਤ ਔਜਲਾ ਦੀ ਰੈਲੀ ਦੇ ਬਾਹਰ ਨੌਜਵਾਨ ’ਤੇ ਚਲਾਈ…

ਅਜਨਾਲਾ, 18 ਮਈ, ਨਿਰਮਲ : ਗੁਰਜੀਤ ਔਜਲਾ ਦੀ ਰੈਲੀ ਮੌਕੇ ਗੋਲੀ ਚੱਲਣ ਦੀ ਘਟਨਾ ਵਾਪਰ ਗਈ। ਦੱਸਦੇ ਚਲੀਏ ਕਿ ਅਜਨਾਲਾ ਸ਼ਹਿਰ…
ਕਿਰਗਿਸਤਾਨ ਵਿਚ ਭਾਰਤੀ ਅਤੇ ਪਾਕਿਸਤਾਨੀ ਵਿਦਿਆਰਥੀਆਂ ’ਤੇ ਹਮਲਾ

ਕਿਰਗਿਸਤਾਨ ਵਿਚ ਭਾਰਤੀ ਅਤੇ ਪਾਕਿਸਤਾਨੀ ਵਿਦਿਆਰਥੀਆਂ ’ਤੇ ਹਮਲਾ

ਬਿਸ਼ਕੇਕ, 18 ਮਈ (ਵਿਸ਼ੇਸ਼ ਪ੍ਰਤੀਨਿਧ) : ਕਿਰਗਿਸਤਾਨ ਵਿਚ ਪਾਕਿਸਤਾਨੀ ਅਤੇ ਭਾਰਤੀ ਵਿਦਿਆਰਥੀਆਂ ਦੀ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।…
ਕੈਨੇਡਾ ਵੱਲੋਂ ਟਿਕਟੌਕ ’ਤੇ ਮੁਕੰਮਲ ਪਾਬੰਦੀ ਦੀ ਤਿਆਰੀ

ਕੈਨੇਡਾ ਵੱਲੋਂ ਟਿਕਟੌਕ ’ਤੇ ਮੁਕੰਮਲ ਪਾਬੰਦੀ ਦੀ ਤਿਆਰੀ

ਵਿੰਨੀਪੈਗ, 18 ਮਈ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਸਰਕਾਰ ਟਿਕਟੌਕ ’ਤੇ ਮੁਕੰਮਲ ਪਾਬੰਦੀ ਲਾਉਣ ਦੀ ਤਿਆਰੀ ਕਰ ਰਹੀ ਹੈ। ਜੀ ਹਾਂ, ਪ੍ਰਧਾਨ…