ਕਿਸਾਨਾਂ ਨੂੰ ਦਿੱਲੀ ਕੂਚ ਤੋਂ ਰੋਕਿਆ
ਹਿਸਾਰ, 8 ਮਾਰਚ, ਨਿਰਮਲ : ਹਰਿਆਣਾ ਦੇ ਹਿਸਾਰ ਵਿਚ ਦਿੱਲੀ ਲਈ ਨਿਕਲੇ ਕਿਸਾਨਾਂ ਨੂੰ ਪੁਲਿਸ ਨੇ ਰਸਤੇ ਵਿਚ ਹੀ ਰੋਕ ਲਿਆ।ਕਿਸਾਨ ਲਾਂਧੜੀ ਟੋਲ ’ਤੇ ਵੀ ਕੁਝ ਕਿਸਾਨਾਂ ਨੂੰ ਹਿਰਾਸਤ ਵਿਚ ਹੀ ਲਿਆ ਗਿਆ। ਕਿਸਾਨਾਂ ਨੇ ਇਸ ਤੋਂ ਬਾਅਦ ਅਗਰੋਹਾ ਟੋਲ ’ਤੇ ਵੀ ਧਰਨਾ ਸ਼ੁਰੂ ਕਰ ਦਿੱਤਾ ਹੈ। ਢਢੂਰ ਪੁਲ ਦੇ ਕੋਲ ਵੀ ਕਿਸਾਨ ਧਰਨ ਲਾਈ […]
By : Editor Editor
ਹਿਸਾਰ, 8 ਮਾਰਚ, ਨਿਰਮਲ : ਹਰਿਆਣਾ ਦੇ ਹਿਸਾਰ ਵਿਚ ਦਿੱਲੀ ਲਈ ਨਿਕਲੇ ਕਿਸਾਨਾਂ ਨੂੰ ਪੁਲਿਸ ਨੇ ਰਸਤੇ ਵਿਚ ਹੀ ਰੋਕ ਲਿਆ।
ਕਿਸਾਨ ਲਾਂਧੜੀ ਟੋਲ ’ਤੇ ਵੀ ਕੁਝ ਕਿਸਾਨਾਂ ਨੂੰ ਹਿਰਾਸਤ ਵਿਚ ਹੀ ਲਿਆ ਗਿਆ। ਕਿਸਾਨਾਂ ਨੇ ਇਸ ਤੋਂ ਬਾਅਦ ਅਗਰੋਹਾ ਟੋਲ ’ਤੇ ਵੀ ਧਰਨਾ ਸ਼ੁਰੂ ਕਰ ਦਿੱਤਾ ਹੈ। ਢਢੂਰ ਪੁਲ ਦੇ ਕੋਲ ਵੀ ਕਿਸਾਨ ਧਰਨ ਲਾਈ ਬੈਠੇ ਹਨ। ਕਿਸਾਨਾਂ ਦਾ ਦਿੱਲੀ ਕੂਚ ਪਗੜੀ ਸੰਭਾਲ ਜੱਟਾ ਕਿਸਾਨ ਸੰਘਰਸ਼ ਕਮੇਟੀ ਦੀ ਅਪੀਲ ’ਤੇ ਹੋਇਆ। ਹਿਸਾਰ ਵਿਚ ਕਿਸਾਨ ਮੰਗਾਂ ਨੂੰ ਲੈ ਕੇ ਮਿੰਨੀ ਸਕੱਤਰੇਤ ਵਿਚ ਧਰਨੇ ’ਤੇ ਬੈਠੇ ਹਨ। ਪਗੜੀ ਸੰਭਾਲ ਜੱਟਾ ਕਿਸਾਨ ਸੰਘਰਸ਼ ਕਮੇਟੀ ਦੇ ਬੈਨਰ ਹੇਠ ਸ਼ੁੱਕਰਵਾਰ ਨੂੰ ਕਿਸਾਨਾਂ ਨੇ ਕਰਾਂਤੀਮਾਨ ਪਾਰਕ ਤੋਂ ਦਿੱਲੀ ਲਈ ਪੈਦਲ ਕੂਚ ਕਰਨਾ ਸੀ। ਇਸ ਨੂੰ ਲੈ ਕੇ ਪੁਲਿਸ ਵੀ ਸਵੇਰ ਤੋਂ ਹੀ ਅਲਰਟ ’ਤੇ ਸੀ। ਦਿੱਲੀ ਲਈ ਨਿਕਲੇ ਕਿਸਾਨਾਂ ਨੂੰ ਪੁਲਿਸ ਨੇ ਅਲੱਗ ਅਲੱਗ ਜਗ੍ਹਾ ਤੇ ਰੋਕ ਲਿਆ।
ਇਹ ਖ਼ਬਰ ਵੀ ਪੜ੍ਹੋ
ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਆ ਰਹੀ ਹੈ। ਅਸਾਮ ਦੀ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨਿਪੇਨ ਦਾਸ, ਜਿੱਥੇ ਅੰਮ੍ਰਿਤਪਾਲ ਸਿੰਘ ਬੰਦ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਗ੍ਰਿਫਤਾਰੀ ਕੁਝ ਦਿਨ ਪਹਿਲਾਂ ਜੇਲ੍ਹ ਵਿੱਚ ਬੰਦ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਤੋਂ ਮੋਬਾਈਲ ਫੋਨ, ਜਾਸੂਸੀ ਕੈਮ ਅਤੇ ਹੋਰ ਸਮਾਨ ਦੀ ਬਰਾਮਦਗੀ ਦੇ ਮਾਮਲੇ ਵਿੱਚ ਦਰਜ ਐਫਆਈਆਰ ਵਿੱਚ ਕੀਤੀ ਗਈ ਹੈ।
ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ 11 ਸਾਥੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਸਾਮਾਨ ਬਰਾਮਦ ਹੋਣ ’ਤੇ ਕਾਫੀ ਹੰਗਾਮਾ ਹੋ ਗਿਆ। ਫਿਲਹਾਲ ਅੰਮ੍ਰਿਤਪਾਲ ਭੁੱਖ ਹੜਤਾਲ ’ਤੇ ਹਨ।
ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਮੈਂਬਰਾਂ ਨੂੰ ਸ਼ੁੱਕਰਵਾਰ ਨੂੰ ਉਸਦੀ ਮਦਦ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਜੇਲ੍ਹ ਅਧਿਕਾਰੀ ਨੂੰ ਅਣਗਹਿਲੀ ਦੇ ਦੋਸ਼ ਹੇਠ ਸਵੇਰੇ ਗ੍ਰਿਫ਼ਤਾਰ ਕੀਤਾ ਗਿਆ ਸੀ। ਫਿਲਹਾਲ ਉਸ ਤੋਂ ਡਿਬਰੂਗੜ੍ਹ ’ਚ ਹੀ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਉਕਤ ਜੇਲ੍ਹ ਵਿੱਚ ਅੰਮ੍ਰਿਤਪਾਸ ਸਮੇਤ ਇਸ ਦੇ 10 ਮੈਂਬਰ ਰਹਿ ਰਹੇ ਹਨ।
ਡਿਬਰੂਗੜ੍ਹ ਦੇ ਐਸਪੀ ਵੀਵੀਆਰ ਰੈੱਡੀ ਨੇ ਕਿਹਾ- ਅਧਿਕਾਰੀ ਦੀ ਲਾਪਰਵਾਹੀ ਕਾਰਨ ਜੇਲ੍ਹ ਵਿੱਚ ਇਲੈਕਟ੍ਰਾਨਿਕ ਵਸਤੂਆਂ ਪਹੁੰਚੀਆਂ। ਇਸ ਕਾਰਨ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਐਸਪੀ ਰੈੱਡੀ ਨੇ ਦੱਸਿਆ- ਇਹ ਮਾਮਲਾ ਡਿਬਰੂਗੜ੍ਹ ਦੇ ਸਦਰ ਥਾਣੇ ਵਿੱਚ ਦਰਜ ਕੀਤਾ ਗਿਆ ਹੈ।
ਖਾਲਿਸਤਾਨੀ ਸਮਰਥਕ ਕੈਦੀਆਂ ਦੇ ਕਬਜ਼ੇ ਵਿੱਚੋਂ ਜ਼ਬਤ ਕੀਤੇ ਗਏ ਯੰਤਰਾਂ ਵਿੱਚ ਇੱਕ ਸਿਮ ਕਾਰਡ ਵਾਲਾ ਇੱਕ ਸਮਾਰਟਫ਼ੋਨ, ਇੱਕ ਕੀਪੈਡ ਫ਼ੋਨ, ਕੀਬੋਰਡ ਵਾਲਾ ਇੱਕ ਟੀਵੀ ਰਿਮੋਟ, ਇੱਕ ਜਾਸੂਸੀ-ਕੈਮਰਾ ਪੈੱਨ, ਪੈਨ-ਡਰਾਈਵ, ਇੱਕ ਬਲੂਟੁੱਥ ਹੈੱਡਫ਼ੋਨ ਅਤੇ ਸਪੀਕਰ ਸ਼ਾਮਲ ਹਨ। ਇਹ ਸਾਰਾ ਸਾਮਾਨ ਅਧਿਕਾਰੀ ਦੀ ਨਿਗਰਾਨੀ ਹੇਠ ਮੁਹੱਈਆ ਕਰਵਾਇਆ ਗਿਆ।
ਅਮਾਸ ਪੁਲਿਸ ਦੇ ਡੀਜੀਪੀ ਜੀਪੀ ਸਿੰਘ ਨੇ ਕਿਹਾ- ਜੇਲ ਵਿੱਚ ਬੰਦ ਖਾਲਿਸਤਾਨੀਆਂ ਖਿਲਾਫ ਂਸ਼ਅ ਤਹਿਤ ਕਾਰਵਾਈ ਕੀਤੀ ਗਈ ਹੈ। ਐਨਐਸਏ ਸੈੱਲ ਵਿੱਚ ਹੋ ਰਹੀਆਂ ਅਣ-ਅਧਿਕਾਰਤ ਗਤੀਵਿਧੀਆਂ ਦੀ ਸੂਚਨਾ ਮਿਲਣ ’ਤੇ, ਐਨਐਸਏ ਬਲਾਕ ਦੇ ਜਨਤਕ ਖੇਤਰ ਵਿੱਚ ਵਾਧੂ ਸੀਸੀਟੀਵੀ ਕੈਮਰੇ ਲਗਾਏ ਗਏ ਸਨ। ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਮੁੜ ਵਾਪਰਨ ਤੋਂ ਰੋਕਣ ਲਈ ਕਾਨੂੰਨੀ ਕਾਰਵਾਈ ਅਤੇ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਜੇਲ੍ਹਰ ਜਲਦੀ ਹੀ ਕਰਨਗੇ। ਅਦਾਲਤ ’ਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ, ਜਿਸ ਤੋਂ ਬਾਅਦ ਡਿਬਰੂਗੜ੍ਹ ਪੁਲਸ ਉਸ ਤੋਂ ਪੁੱਛਗਿੱਛ ਕਰੇਗੀ।