Begin typing your search above and press return to search.

ਲਾਡੋਵਾਲ ਟੋਲ ਪਲਾਜ਼ਾ ਨੂੰ 2 ਦਿਨ ਬੰਦ ਰੱਖਣਗੇ ਕਿਸਾਨ

ਲਾਡੋਵਾਲ, 17 ਫ਼ਰਵਰੀ, ਨਿਰਮਲ : ਕਿਸਾਨ ਅੰਦੋਲਨ ਕਾਰਨ ਹੁਣ ਕਿਸਾਨ ਅੱਜ ਅਤੇ ਕੱਲ੍ਹ ਦੋ ਦਿਨ ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ ਬੰਦ ਰੱਖਣਗੇ। ਕਿਸਾਨ ਪੂਰੀ ਤਰ੍ਹਾਂ ਟੋਲ ਫਰੀ ਕਰ ਰਹੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਿਸਾਨਾਂ ਨੇ ਲਗਾਤਾਰ 2 ਦਿਨਾਂ ਤੋਂ ਲਾਡੋਵਾਲ ਟੋਲ ਪਲਾਜ਼ਾ ਨੂੰ ਕੁਝ ਘੰਟਿਆਂ ਲਈ ਬੰਦ ਰੱਖਿਆ ਸੀ।ਜਾਣਕਾਰੀ ਦਿੰਦਿਆਂ ਬੀਕੇਯੂ ਉਗਰਾਹਾਂ […]

ਲਾਡੋਵਾਲ ਟੋਲ ਪਲਾਜ਼ਾ ਨੂੰ 2 ਦਿਨ ਬੰਦ ਰੱਖਣਗੇ ਕਿਸਾਨ
X

Editor EditorBy : Editor Editor

  |  17 Feb 2024 9:38 AM IST

  • whatsapp
  • Telegram


ਲਾਡੋਵਾਲ, 17 ਫ਼ਰਵਰੀ, ਨਿਰਮਲ : ਕਿਸਾਨ ਅੰਦੋਲਨ ਕਾਰਨ ਹੁਣ ਕਿਸਾਨ ਅੱਜ ਅਤੇ ਕੱਲ੍ਹ ਦੋ ਦਿਨ ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ ਬੰਦ ਰੱਖਣਗੇ। ਕਿਸਾਨ ਪੂਰੀ ਤਰ੍ਹਾਂ ਟੋਲ ਫਰੀ ਕਰ ਰਹੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਿਸਾਨਾਂ ਨੇ ਲਗਾਤਾਰ 2 ਦਿਨਾਂ ਤੋਂ ਲਾਡੋਵਾਲ ਟੋਲ ਪਲਾਜ਼ਾ ਨੂੰ ਕੁਝ ਘੰਟਿਆਂ ਲਈ ਬੰਦ ਰੱਖਿਆ ਸੀ।ਜਾਣਕਾਰੀ ਦਿੰਦਿਆਂ ਬੀਕੇਯੂ ਉਗਰਾਹਾਂ ਦੇ ਦਿਹਾਤੀ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਹਰਿਆਣਾ ਅਤੇ ਕੇਂਦਰ ਸਰਕਾਰ ਸ਼ੰਭੂ ਸਰਹੱਦ ’ਤੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ।

ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦਾ ਗਰੁੱਪ ਵੀ ਕਿਸਾਨਾਂ ਦੇ ਸਮਰਥਨ ਲਈ ਮੈਦਾਨ ਵਿੱਚ ਆ ਗਿਆ ਹੈ।ਕੱਲ੍ਹ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਹੈ। ਭਲਕੇ ਹੋਣ ਵਾਲੀ ਮੀਟਿੰਗ ਵਿੱਚ ਵੱਡਾ ਐਲਾਨ ਹੋ ਸਕਦਾ ਹੈ। ਸਰਕਾਰ ਅੱਥਰੂ ਗੈਸ ਦੇ ਗੋਲੇ ਚਲਾ ਕੇ ਕਿਸਾਨਾਂ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ। ਸਰਕਾਰ ਕਿਸਾਨਾਂ ’ਤੇ ਜਿੰਨਾ ਅੱਤਿਆਚਾਰ ਕਰੇਗੀ, ਕਿਸਾਨ ਓਨਾ ਹੀ ਮਜ਼ਬੂਤ ਹੋਵੇਗਾ।

ਇਹ ਖ਼ਬਰ ਵੀ ਪੜ੍ਹੋ

ਲੁਧਿਆਣਾ ਐਸਟੀਐਫ ਨੂੰ ਵੱਡੀ ਕਾਮਯਾਬੀ ਮਿਲੀ ਹੈ। ਐਸਟੀਐਫ ਰੇਂਜ ਪੁਲਿਸ ਨੇ ਸਾਹਨੇਵਾਲ ਦੁਰਾਹਾ ਮੇਨ ਹਾਈਵੇ ਉੱਤੇ ਨਾਕੇਬੰਦੀ ਦੌਰਾਨ ਕਾਰ ਸਵਾਰ ਨੌਜਵਾਨਾਂ ਨੂੰ ਰੋਕਿਆ ਤਾਂ ਤਲਾਸ਼ੀ ਦੌਰਾਨ ਉਨ੍ਹਾਂ ਦੀ ਗੱਡੀ ਵਿੱਚੋਂ 66 ਕਿੱਲੋ ਅਫੀਮ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਜਾਂਚ ਦੌਰਾਨ ਖੁਲਾਸਾ ਕੀਤਾ ਕਿ ਇਹ ਝਾਰਖੰਡ ਤੋਂ ਲਿਆ ਕੇ ਭਾਰੀ ਮਾਤਰਾ ਵਿੱਚ ਅਫੀਮ ਲੁਧਿਆਣਾ ਸ਼ਹਿਰ ਵਿਖੇ ਗਾਹਕਾਂ ਨੂੰ ਸਪਲਾਈ ਦੇ ਲਈ ਜਾ ਰਹੇ ਸਨ। ਜਿਸ ਦੇ ਚੱਲਦਿਆਂ ਇਹਨਾਂ ਖਿਲਾਫ ਐੱਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਬਾਬਤ ਜਾਣਕਾਰੀ ਸਾਂਝੀ ਕਰਦੇ ਹੋਏ ਏਆਈਜੀ ਸਨੇਹਦੀਪ ਸ਼ਰਮਾ ਨੇ ਕਿਹਾ ਕਿ ਗੁਪਤ ਸੂਚਨਾ ਦੇ ਆਧਾਰ ਉੱਤੇ ਪੁਲਿਸ ਨੇ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠ ਟੀਮ ਦਾ ਗਠਨ ਕਰਕੇ ਦੁਰਾਹਾ ਤੋਂ ਸਾਹਨੇਵਾਲ ਮੇਨ ਹਾਈਵੇ ਉੱਤੇ ਸਕਾਰਪੀਓ ਗੱਡੀ ਵਿੱਚ ਆਉਂਦੇ ਇਹਨਾਂ ਨੌਜਵਾਨਾਂ ਨੂੰ ਰੋਕਿਆ ਤਾਂ ਤਲਾਸ਼ੀ ਦੌਰਾਨ ਇਹਨਾਂ ਪਾਸੋਂ 66 ਕਿੱਲੋ ਅਫੀਮ ਬਰਾਮਦ ਕੀਤੀ ਗਈ ਹੈ।

ਐੱਸਟੀਐੱਫ ਅਧਿਕਾਰੀ ਮਗਰੋਂ ਜਦੋਂ ਇਹਨਾਂ ਕੋਲੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਨੇ ਮੰਨਿਆ ਕਿ ਮੁਲਜ਼ਮ ਯੂਪੀ ਅਤੇ ਝਾਰਖੰਡ ਤੋਂ ਅਫੀਮ ਲਿਆ ਕੇ ਲੁਧਿਆਣਾ ਵਿੱਚ ਵੱਖ-ਵੱਖ ਜਗ੍ਹਾ ਉੱਤੇ ਤਸਕਰੀ ਕਰਦੇ ਸਨ। ਪੁਲਿਸ ਮੁਤਾਬਿਕ ਤਸਕਰ ਯੂਪੀ ਅਤੇ ਝਾਰਖੰਡ ਤੋਂ ਇੱਕ ਲੱਖ ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਦੇ ਨਾਲ ਅਫੀਮ ਨੂੰ ਲਿਆ ਕੇ ਲੁਧਿਆਣਾ ਵਿੱਚ ਪਰਚੂਨ ਦੇ ਰੇਟ ਉੱਤੇ 2 ਲੱਖ ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਵੇਚਿਆ ਜਾਂਦਾ ਸੀ। ਇਹਨਾਂ ਤਸਕਰਾਂ ਦੇ ਖਿਲਾਫ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ। ਐਸਟੀਐਫ ਵੱਲੋਂ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਤਸਕਰ ਗੁਰਦੇਵ ਸਿੰਘ ਗੱਡੀਆਂ ਦੇ ਖਰੀਦਣ ਵੇਚਣ ਦਾ ਕੰਮ ਕਰਦਾ ਸੀ ਅਤੇ ਨਾਲ ਹੀ ਉਹ ਪਿਛਲੇ ਪੰਜ ਸਾਲ ਤੋਂ ਅਫੀਮ ਵੀ ਵੇਚਦਾ ਸੀ। ਉਹ ਖੁਦ ਵੀ ਅਫੀਮ ਖਾਣ ਦਾ ਆਦੀ ਹੈ, ਉੱਥੇ ਹੀ ਦੂਜਾ ਮੁਲਜ਼ਮ ਤਜਿੰਦਰ ਸਿੰਘ ਜੋ ਕਿ ਟਰੱਕ ਡਰਾਈਵਰ ਦਾ ਕੰਮ ਕਰਦਾ ਹੈ, ਉਹ ਪਿਛਲੇ ਚਾਰ ਸਾਲ ਤੋਂ ਇਹ ਕੰਮ ਕਰ ਰਿਹਾ ਸੀ, ਉਹ ਵੀ ਇਸ ਨਸ਼ੇ ਦਾ ਆਦੀ ਹੈ। ਮੁਲਜ਼ਮਾਂ ਤੋਂ ਖੁਲਾਸਾ ਹੋਇਆ ਹੈ ਕਿ ਇਹ ਅਫੀਮ ਯੂਪੀ ਬਨਾਰਸ ਤੋਂ ਲਗਭਗ ਇਕ ਲੱਖ 10 ਹਜ਼ਾਰ ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਦੇ ਨਾਲ ਖਰੀਦ ਕੇ ਲੈ ਕੇ ਆਏ ਸਨ। ਇਸ ਤੋਂ ਅੱਗੇ ਉਹਨਾਂ ਨੇ ਲਗਭਗ ਦੋ ਲੱਖ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਦੇ ਨਾਲ ਪਰਚੂਨ ਦੇ ਮੁਤਾਬਿਕ ਵੇਚਣਾ ਸੀ।

Next Story
ਤਾਜ਼ਾ ਖਬਰਾਂ
Share it